Sikhism
Ang-1 10
Text
ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ jin din kar kai keetee raat |
ਖਸਮੁ ਵਿਸਾਰਹਿ ਤੇ ਕਮਜਾਤਿ ॥ khasam visaareh te kamajaat |
ਨਾਨਕ ਨਾਵੈ ਬਾਝੁ ਸਨਾਤਿ ॥੪॥੩॥ naanak naavai baajh sanaat |4|3|
ਰਾਗੁ ਗੂਜਰੀ ਮਹਲਾ ੪ ॥ raag goojaree mahalaa 4 |
ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥ har ke jan satigur satapurakhaa binau krau gur paas |
ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥ ham keere kiram satigur saranaaee kar deaa naam paragaas |1|
ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ mere meet guradev mo kau raam naam paragaas |
ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥ guramat naam meraa praan sakhaaee har keerat hamaree raharaas |1| rahaau |
ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ har jan ke vadd bhaag vaddere jin har har saradhaa har piaas |
ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ har har naam milai tripataaseh mil sangat gun paragaas |2|
ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ jin har har har ras naam na paaeaa te bhaagaheen jam paas |
ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ jo satigur saran sangat nahee aae dhrig jeeve dhrig jeevaas |3|
ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ jin har jan satigur sangat paaee tin dhur masatak likhiaa likhaas |
ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥ dhan dhan satasangat jit har ras paaeaa mil jan naanak naam paragaas |4|4|
ਰਾਗੁ ਗੂਜਰੀ ਮਹਲਾ ੫ ॥ raag goojaree mahalaa 5 |
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ kaahe re man chitaveh udam jaa aahar har jeeo pariaa |
ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥ sail pathar meh jant upaae taa kaa rijak aagai kar dhariaa |1|
ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ mere maadhau jee satasangat mile su tariaa |
ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥ gur parasaad param pad paaeaa sooke kaasatt hariaa |1| rahaau |
ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ janan pitaa lok sut banitaa koe na kis kee dhariaa |
ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥ sir sir rijak sanbaahe tthaakur kaahe man bhau kariaa |2|
ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ aoodde aoodd aavai sai kosaa tis paachhai bachare chhariaa |
ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ tin kavan khalaavai kavan chugaavai man meh simaran kariaa |3|
ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ sabh nidhaan das asatt sidhaan tthaakur kar tal dhariaa |
ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥ jan naanak bal bal sad bal jaaeeai teraa ant na paaraavariaa |4|5|
ਰਾਗੁ ਆਸਾ ਮਹਲਾ ੪ ਸੋ ਪੁਰਖੁ ॥ raag aasaa mahalaa 4 so purakh |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ so purakh niranjan har purakh niranjan har agamaa agam apaaraa |
ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ sabh dhiaaveh sabh dhiaaveh tudh jee har sache sirajanahaaraa |
ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ sabh jeea tumaare jee toon jeea kaa daataaraa |
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ har dhiaavahu santahu jee sabh dookh visaaranahaaraa |
ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥ har aape tthaakur har aape sevak jee kiaa naanak jant vichaaraa |1|
Original Gurmukhi with romanized transliteration, via the GurbaniNow API. An English translation will be added once a cleared translation is available.