Sikhism
Ang-1 9
Text
ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ gaavan tudhano jatee satee santokhee gaavan tudhano veer karaare |
ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥ gaavan tudhano panddit parran rakheesur jug jug vedaa naale |
ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ gaavan tudhano mohaneea man mohan surag machh peaale |
ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ gaavan tudhano ratan upaae tere atthasatth teerath naale |
ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥ gaavan tudhano jodh mahaabal sooraa gaavan tudhano khaanee chaare |
ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ gaavan tudhano khandd manddal brahamanddaa kar kar rakhe tere dhaare |
ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ seee tudhano gaavan jo tudh bhaavan rate tere bhagat rasaale |
ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ hor kete tudhano gaavan se mai chit na aavan naanak kiaa beechaare |
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ soee soee sadaa sach saahib saachaa saachee naaee |
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ hai bhee hosee jaae na jaasee rachanaa jin rachaaee |
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ rangee rangee bhaatee kar kar jinasee maaeaa jin upaaee |
ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥ kar kar dekhai keetaa aapanaa jiau tis dee vaddiaaee |
ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ jo tis bhaavai soee karasee fir hukam na karanaa jaaee |
ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥ so paatisaahu saahaa patisaahib naanak rehan rajaaee |1|
ਆਸਾ ਮਹਲਾ ੧ ॥ aasaa mahalaa 1 |
ਸੁਣਿ ਵਡਾ ਆਖੈ ਸਭੁ ਕੋਇ ॥ sun vaddaa aakhai sabh koe |
ਕੇਵਡੁ ਵਡਾ ਡੀਠਾ ਹੋਇ ॥ kevadd vaddaa ddeetthaa hoe |
ਕੀਮਤਿ ਪਾਇ ਨ ਕਹਿਆ ਜਾਇ ॥ keemat paae na kahiaa jaae |
ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥ kahanai vaale tere rahe samaae |1|
ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ vadde mere saahibaa gahir ganbheeraa gunee gaheeraa |
ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥ koe na jaanai teraa ketaa kevadd cheeraa |1| rahaau |
ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ sabh suratee mil surat kamaaee |
ਸਭ ਕੀਮਤਿ ਮਿਲਿ ਕੀਮਤਿ ਪਾਈ ॥ sabh keemat mil keemat paaee |
ਗਿਆਨੀ ਧਿਆਨੀ ਗੁਰ ਗੁਰਹਾਈ ॥ giaanee dhiaanee gur gurahaaee |
ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥ kehan na jaaee teree til vaddiaaee |2|
ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ sabh sat sabh tap sabh changiaaeea |
ਸਿਧਾ ਪੁਰਖਾ ਕੀਆ ਵਡਿਆਈਆ ॥ sidhaa purakhaa keea vaddiaaeea |
ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ tudh vin sidhee kinai na paaeea |
ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥ karam milai naahee tthaak rahaaeea |3|
ਆਖਣ ਵਾਲਾ ਕਿਆ ਵੇਚਾਰਾ ॥ aakhan vaalaa kiaa vechaaraa |
ਸਿਫਤੀ ਭਰੇ ਤੇਰੇ ਭੰਡਾਰਾ ॥ sifatee bhare tere bhanddaaraa |
ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ jis too dehi tisai kiaa chaaraa |
ਨਾਨਕ ਸਚੁ ਸਵਾਰਣਹਾਰਾ ॥੪॥੨॥ naanak sach savaaranahaaraa |4|2|
ਆਸਾ ਮਹਲਾ ੧ ॥ aasaa mahalaa 1 |
ਆਖਾ ਜੀਵਾ ਵਿਸਰੈ ਮਰਿ ਜਾਉ ॥ aakhaa jeevaa visarai mar jaau |
ਆਖਣਿ ਅਉਖਾ ਸਾਚਾ ਨਾਉ ॥ aakhan aaukhaa saachaa naau |
ਸਾਚੇ ਨਾਮ ਕੀ ਲਾਗੈ ਭੂਖ ॥ saache naam kee laagai bhookh |
ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥ aut bhookhai khaae chaleeeh dookh |1|
ਸੋ ਕਿਉ ਵਿਸਰੈ ਮੇਰੀ ਮਾਇ ॥ so kiau visarai meree maae |
ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥ saachaa saahib saachai naae |1| rahaau |
ਸਾਚੇ ਨਾਮ ਕੀ ਤਿਲੁ ਵਡਿਆਈ ॥ saache naam kee til vaddiaaee |
ਆਖਿ ਥਕੇ ਕੀਮਤਿ ਨਹੀ ਪਾਈ ॥ aakh thake keemat nahee paaee |
ਜੇ ਸਭਿ ਮਿਲਿ ਕੈ ਆਖਣ ਪਾਹਿ ॥ je sabh mil kai aakhan paeh |
ਵਡਾ ਨ ਹੋਵੈ ਘਾਟਿ ਨ ਜਾਇ ॥੨॥ vaddaa na hovai ghaatt na jaae |2|
ਨਾ ਓਹੁ ਮਰੈ ਨ ਹੋਵੈ ਸੋਗੁ ॥ naa ohu marai na hovai sog |
ਦੇਦਾ ਰਹੈ ਨ ਚੂਕੈ ਭੋਗੁ ॥ dedaa rahai na chookai bhog |
ਗੁਣੁ ਏਹੋ ਹੋਰੁ ਨਾਹੀ ਕੋਇ ॥ gun eho hor naahee koe |
ਨਾ ਕੋ ਹੋਆ ਨਾ ਕੋ ਹੋਇ ॥੩॥ naa ko hoaa naa ko hoe |3|
ਜੇਵਡੁ ਆਪਿ ਤੇਵਡ ਤੇਰੀ ਦਾਤਿ ॥ jevadd aap tevadd teree daat |
Original Gurmukhi with romanized transliteration, via the GurbaniNow API. An English translation will be added once a cleared translation is available.