U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 10

Text

1

ਧੰਧੈ ਧਾਵਤ ਜਗੁ ਬਾਧਿਆ ਨਾ ਬੂਝੈ ਵੀਚਾਰੁ ॥ dhandhai dhaavat jag baadhiaa naa boojhai veechaar |

2

ਜੰਮਣ ਮਰਣੁ ਵਿਸਾਰਿਆ ਮਨਮੁਖ ਮੁਗਧੁ ਗਵਾਰੁ ॥ jaman maran visaariaa manamukh mugadh gavaar |

3

ਗੁਰਿ ਰਾਖੇ ਸੇ ਉਬਰੇ ਸਚਾ ਸਬਦੁ ਵੀਚਾਰਿ ॥੭॥ gur raakhe se ubare sachaa sabad veechaar |7|

4

ਸੂਹਟੁ ਪਿੰਜਰਿ ਪ੍ਰੇਮ ਕੈ ਬੋਲੈ ਬੋਲਣਹਾਰੁ ॥ soohatt pinjar prem kai bolai bolanahaar |

5

ਸਚੁ ਚੁਗੈ ਅੰਮ੍ਰਿਤੁ ਪੀਐ ਉਡੈ ਤ ਏਕਾ ਵਾਰ ॥ sach chugai amrit peeai uddai ta ekaa vaar |

6

ਗੁਰਿ ਮਿਲਿਐ ਖਸਮੁ ਪਛਾਣੀਐ ਕਹੁ ਨਾਨਕ ਮੋਖ ਦੁਆਰੁ ॥੮॥੨॥ gur miliai khasam pachhaaneeai kahu naanak mokh duaar |8|2|

7

ਮਾਰੂ ਮਹਲਾ ੧ ॥ maaroo mahalaa 1 |

8

ਸਬਦਿ ਮਰੈ ਤਾ ਮਾਰਿ ਮਰੁ ਭਾਗੋ ਕਿਸੁ ਪਹਿ ਜਾਉ ॥ sabad marai taa maar mar bhaago kis peh jaau |

9

ਜਿਸ ਕੈ ਡਰਿ ਭੈ ਭਾਗੀਐ ਅੰਮ੍ਰਿਤੁ ਤਾ ਕੋ ਨਾਉ ॥ jis kai ddar bhai bhaageeai amrit taa ko naau |

10

ਮਾਰਹਿ ਰਾਖਹਿ ਏਕੁ ਤੂ ਬੀਜਉ ਨਾਹੀ ਥਾਉ ॥੧॥ maareh raakheh ek too beejau naahee thaau |1|

11

ਬਾਬਾ ਮੈ ਕੁਚੀਲੁ ਕਾਚਉ ਮਤਿਹੀਨ ॥ baabaa mai kucheel kaachau matiheen |

12

ਨਾਮ ਬਿਨਾ ਕੋ ਕਛੁ ਨਹੀ ਗੁਰਿ ਪੂਰੈ ਪੂਰੀ ਮਤਿ ਕੀਨ ॥੧॥ ਰਹਾਉ ॥ naam binaa ko kachh nahee gur poorai pooree mat keen |1| rahaau |

13

ਅਵਗਣਿ ਸੁਭਰ ਗੁਣ ਨਹੀ ਬਿਨੁ ਗੁਣ ਕਿਉ ਘਰਿ ਜਾਉ ॥ avagan subhar gun nahee bin gun kiau ghar jaau |

14

ਸਹਜਿ ਸਬਦਿ ਸੁਖੁ ਊਪਜੈ ਬਿਨੁ ਭਾਗਾ ਧਨੁ ਨਾਹਿ ॥ sehaj sabad sukh aoopajai bin bhaagaa dhan naeh |

15

ਜਿਨ ਕੈ ਨਾਮੁ ਨ ਮਨਿ ਵਸੈ ਸੇ ਬਾਧੇ ਦੂਖ ਸਹਾਹਿ ॥੨॥ jin kai naam na man vasai se baadhe dookh sahaeh |2|

16

ਜਿਨੀ ਨਾਮੁ ਵਿਸਾਰਿਆ ਸੇ ਕਿਤੁ ਆਏ ਸੰਸਾਰਿ ॥ jinee naam visaariaa se kit aae sansaar |

17

ਆਗੈ ਪਾਛੈ ਸੁਖੁ ਨਹੀ ਗਾਡੇ ਲਾਦੇ ਛਾਰੁ ॥ aagai paachhai sukh nahee gaadde laade chhaar |

18

ਵਿਛੁੜਿਆ ਮੇਲਾ ਨਹੀ ਦੂਖੁ ਘਣੋ ਜਮ ਦੁਆਰਿ ॥੩॥ vichhurriaa melaa nahee dookh ghano jam duaar |3|

19

ਅਗੈ ਕਿਆ ਜਾਣਾ ਨਾਹਿ ਮੈ ਭੂਲੇ ਤੂ ਸਮਝਾਇ ॥ agai kiaa jaanaa naeh mai bhoole too samajhaae |

20

ਭੂਲੇ ਮਾਰਗੁ ਜੋ ਦਸੇ ਤਿਸ ਕੈ ਲਾਗਉ ਪਾਇ ॥ bhoole maarag jo dase tis kai laagau paae |

21

ਗੁਰ ਬਿਨੁ ਦਾਤਾ ਕੋ ਨਹੀ ਕੀਮਤਿ ਕਹਣੁ ਨ ਜਾਇ ॥੪॥ gur bin daataa ko nahee keemat kehan na jaae |4|

22

ਸਾਜਨੁ ਦੇਖਾ ਤਾ ਗਲਿ ਮਿਲਾ ਸਾਚੁ ਪਠਾਇਓ ਲੇਖੁ ॥ saajan dekhaa taa gal milaa saach patthaaeo lekh |

23

ਮੁਖਿ ਧਿਮਾਣੈ ਧਨ ਖੜੀ ਗੁਰਮੁਖਿ ਆਖੀ ਦੇਖੁ ॥ mukh dhimaanai dhan kharree guramukh aakhee dekh |

24

ਤੁਧੁ ਭਾਵੈ ਤੂ ਮਨਿ ਵਸਹਿ ਨਦਰੀ ਕਰਮਿ ਵਿਸੇਖੁ ॥੫॥ tudh bhaavai too man vaseh nadaree karam visekh |5|

25

ਭੂਖ ਪਿਆਸੋ ਜੇ ਭਵੈ ਕਿਆ ਤਿਸੁ ਮਾਗਉ ਦੇਇ ॥ bhookh piaaso je bhavai kiaa tis maagau dee |

26

ਬੀਜਉ ਸੂਝੈ ਕੋ ਨਹੀ ਮਨਿ ਤਨਿ ਪੂਰਨੁ ਦੇਇ ॥ beejau soojhai ko nahee man tan pooran dee |

27

ਜਿਨਿ ਕੀਆ ਤਿਨਿ ਦੇਖਿਆ ਆਪਿ ਵਡਾਈ ਦੇਇ ॥੬॥ jin keea tin dekhiaa aap vaddaaee dee |6|

28

ਨਗਰੀ ਨਾਇਕੁ ਨਵਤਨੋ ਬਾਲਕੁ ਲੀਲ ਅਨੂਪੁ ॥ nagaree naaeik navatano baalak leel anoop |

29

ਨਾਰਿ ਨ ਪੁਰਖੁ ਨ ਪੰਖਣੂ ਸਾਚਉ ਚਤੁਰੁ ਸਰੂਪੁ ॥ naar na purakh na pankhanoo saachau chatur saroop |

30

ਜੋ ਤਿਸੁ ਭਾਵੈ ਸੋ ਥੀਐ ਤੂ ਦੀਪਕੁ ਤੂ ਧੂਪੁ ॥੭॥ jo tis bhaavai so theeai too deepak too dhoop |7|

31

ਗੀਤ ਸਾਦ ਚਾਖੇ ਸੁਣੇ ਬਾਦ ਸਾਦ ਤਨਿ ਰੋਗੁ ॥ geet saad chaakhe sune baad saad tan rog |

32

ਸਚੁ ਭਾਵੈ ਸਾਚਉ ਚਵੈ ਛੂਟੈ ਸੋਗ ਵਿਜੋਗੁ ॥ sach bhaavai saachau chavai chhoottai sog vijog |

33

ਨਾਨਕ ਨਾਮੁ ਨ ਵੀਸਰੈ ਜੋ ਤਿਸੁ ਭਾਵੈ ਸੁ ਹੋਗੁ ॥੮॥੩॥ naanak naam na veesarai jo tis bhaavai su hog |8|3|

34

ਮਾਰੂ ਮਹਲਾ ੧ ॥ maaroo mahalaa 1 |

35

ਸਾਚੀ ਕਾਰ ਕਮਾਵਣੀ ਹੋਰਿ ਲਾਲਚ ਬਾਦਿ ॥ saachee kaar kamaavanee hor laalach baad |

36

ਇਹੁ ਮਨੁ ਸਾਚੈ ਮੋਹਿਆ ਜਿਹਵਾ ਸਚਿ ਸਾਦਿ ॥ eihu man saachai mohiaa jihavaa sach saad |

37

ਬਿਨੁ ਨਾਵੈ ਕੋ ਰਸੁ ਨਹੀ ਹੋਰਿ ਚਲਹਿ ਬਿਖੁ ਲਾਦਿ ॥੧॥ bin naavai ko ras nahee hor chaleh bikh laad |1|

38

ਐਸਾ ਲਾਲਾ ਮੇਰੇ ਲਾਲ ਕੋ ਸੁਣਿ ਖਸਮ ਹਮਾਰੇ ॥ aisaa laalaa mere laal ko sun khasam hamaare |

39

ਜਿਉ ਫੁਰਮਾਵਹਿ ਤਿਉ ਚਲਾ ਸਚੁ ਲਾਲ ਪਿਆਰੇ ॥੧॥ ਰਹਾਉ ॥ jiau furamaaveh tiau chalaa sach laal piaare |1| rahaau |

40

ਅਨਦਿਨੁ ਲਾਲੇ ਚਾਕਰੀ ਗੋਲੇ ਸਿਰਿ ਮੀਰਾ ॥ anadin laale chaakaree gole sir meeraa |

41

ਗੁਰ ਬਚਨੀ ਮਨੁ ਵੇਚਿਆ ਸਬਦਿ ਮਨੁ ਧੀਰਾ ॥ gur bachanee man vechiaa sabad man dheeraa |

Original Gurmukhi with romanized transliteration, via the GurbaniNow API. An English translation will be added once a cleared translation is available.