Sikhism
Ang-1001 12
Text
ਗੁਰ ਸੇਵਾ ਸਦਾ ਸੁਖੁ ਹੈ ਜਿਸ ਨੋ ਹੁਕਮੁ ਮਨਾਏ ॥੭॥ gur sevaa sadaa sukh hai jis no hukam manaae |7|
ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿ ਜਾਈ ॥ sueinaa rupaa sabh dhaat hai maattee ral jaaee |
ਬਿਨੁ ਨਾਵੈ ਨਾਲਿ ਨ ਚਲਈ ਸਤਿਗੁਰਿ ਬੂਝ ਬੁਝਾਈ ॥ bin naavai naal na chalee satigur boojh bujhaaee |
ਨਾਨਕ ਨਾਮਿ ਰਤੇ ਸੇ ਨਿਰਮਲੇ ਸਾਚੈ ਰਹੇ ਸਮਾਈ ॥੮॥੫॥ naanak naam rate se niramale saachai rahe samaaee |8|5|
ਮਾਰੂ ਮਹਲਾ ੧ ॥ maaroo mahalaa 1 |
ਹੁਕਮੁ ਭਇਆ ਰਹਣਾ ਨਹੀ ਧੁਰਿ ਫਾਟੇ ਚੀਰੈ ॥ hukam bheaa rahanaa nahee dhur faatte cheerai |
ਏਹੁ ਮਨੁ ਅਵਗਣਿ ਬਾਧਿਆ ਸਹੁ ਦੇਹ ਸਰੀਰੈ ॥ ehu man avagan baadhiaa sahu deh sareerai |
ਪੂਰੈ ਗੁਰਿ ਬਖਸਾਈਅਹਿ ਸਭਿ ਗੁਨਹ ਫਕੀਰੈ ॥੧॥ poorai gur bakhasaaeeeh sabh gunah fakeerai |1|
ਕਿਉ ਰਹੀਐ ਉਠਿ ਚਲਣਾ ਬੁਝੁ ਸਬਦ ਬੀਚਾਰਾ ॥ kiau raheeai utth chalanaa bujh sabad beechaaraa |
ਜਿਸੁ ਤੂ ਮੇਲਹਿ ਸੋ ਮਿਲੈ ਧੁਰਿ ਹੁਕਮੁ ਅਪਾਰਾ ॥੧॥ ਰਹਾਉ ॥ jis too meleh so milai dhur hukam apaaraa |1| rahaau |
ਜਿਉ ਤੂ ਰਾਖਹਿ ਤਿਉ ਰਹਾ ਜੋ ਦੇਹਿ ਸੁ ਖਾਉ ॥ jiau too raakheh tiau rahaa jo dehi su khaau |
ਜਿਉ ਤੂ ਚਲਾਵਹਿ ਤਿਉ ਚਲਾ ਮੁਖਿ ਅੰਮ੍ਰਿਤ ਨਾਉ ॥ jiau too chalaaveh tiau chalaa mukh amrit naau |
ਮੇਰੇ ਠਾਕੁਰ ਹਥਿ ਵਡਿਆਈਆ ਮੇਲਹਿ ਮਨਿ ਚਾਉ ॥੨॥ mere tthaakur hath vaddiaaeea meleh man chaau |2|
ਕੀਤਾ ਕਿਆ ਸਾਲਾਹੀਐ ਕਰਿ ਦੇਖੈ ਸੋਈ ॥ keetaa kiaa saalaaheeai kar dekhai soee |
ਜਿਨਿ ਕੀਆ ਸੋ ਮਨਿ ਵਸੈ ਮੈ ਅਵਰੁ ਨ ਕੋਈ ॥ jin keea so man vasai mai avar na koee |
ਸੋ ਸਾਚਾ ਸਾਲਾਹੀਐ ਸਾਚੀ ਪਤਿ ਹੋਈ ॥੩॥ so saachaa saalaaheeai saachee pat hoee |3|
ਪੰਡਿਤੁ ਪੜਿ ਨ ਪਹੁਚਈ ਬਹੁ ਆਲ ਜੰਜਾਲਾ ॥ panddit parr na pahuchee bahu aal janjaalaa |
ਪਾਪ ਪੁੰਨ ਦੁਇ ਸੰਗਮੇ ਖੁਧਿਆ ਜਮਕਾਲਾ ॥ paap pun due sangame khudhiaa jamakaalaa |
ਵਿਛੋੜਾ ਭਉ ਵੀਸਰੈ ਪੂਰਾ ਰਖਵਾਲਾ ॥੪॥ vichhorraa bhau veesarai pooraa rakhavaalaa |4|
ਜਿਨ ਕੀ ਲੇਖੈ ਪਤਿ ਪਵੈ ਸੇ ਪੂਰੇ ਭਾਈ ॥ jin kee lekhai pat pavai se poore bhaaee |
ਪੂਰੇ ਪੂਰੀ ਮਤਿ ਹੈ ਸਚੀ ਵਡਿਆਈ ॥ poore pooree mat hai sachee vaddiaaee |
ਦੇਦੇ ਤੋਟਿ ਨ ਆਵਈ ਲੈ ਲੈ ਥਕਿ ਪਾਈ ॥੫॥ dede tott na aavee lai lai thak paaee |5|
ਖਾਰ ਸਮੁਦ੍ਰੁ ਢੰਢੋਲੀਐ ਇਕੁ ਮਣੀਆ ਪਾਵੈ ॥ khaar samudru dtandtoleeai ik maneea paavai |
ਦੁਇ ਦਿਨ ਚਾਰਿ ਸੁਹਾਵਣਾ ਮਾਟੀ ਤਿਸੁ ਖਾਵੈ ॥ due din chaar suhaavanaa maattee tis khaavai |
ਗੁਰੁ ਸਾਗਰੁ ਸਤਿ ਸੇਵੀਐ ਦੇ ਤੋਟਿ ਨ ਆਵੈ ॥੬॥ gur saagar sat seveeai de tott na aavai |6|
ਮੇਰੇ ਪ੍ਰਭ ਭਾਵਨਿ ਸੇ ਊਜਲੇ ਸਭ ਮੈਲੁ ਭਰੀਜੈ ॥ mere prabh bhaavan se aoojale sabh mail bhareejai |
ਮੈਲਾ ਊਜਲੁ ਤਾ ਥੀਐ ਪਾਰਸ ਸੰਗਿ ਭੀਜੈ ॥ mailaa aoojal taa theeai paaras sang bheejai |
ਵੰਨੀ ਸਾਚੇ ਲਾਲ ਕੀ ਕਿਨਿ ਕੀਮਤਿ ਕੀਜੈ ॥੭॥ vanee saache laal kee kin keemat keejai |7|
ਭੇਖੀ ਹਾਥ ਨ ਲਭਈ ਤੀਰਥਿ ਨਹੀ ਦਾਨੇ ॥ bhekhee haath na labhee teerath nahee daane |
ਪੂਛਉ ਬੇਦ ਪੜੰਤਿਆ ਮੂਠੀ ਵਿਣੁ ਮਾਨੇ ॥ poochhau bed parrantiaa mootthee vin maane |
ਨਾਨਕ ਕੀਮਤਿ ਸੋ ਕਰੇ ਪੂਰਾ ਗੁਰੁ ਗਿਆਨੇ ॥੮॥੬॥ naanak keemat so kare pooraa gur giaane |8|6|
ਮਾਰੂ ਮਹਲਾ ੧ ॥ maaroo mahalaa 1 |
ਮਨਮੁਖੁ ਲਹਰਿ ਘਰੁ ਤਜਿ ਵਿਗੂਚੈ ਅਵਰਾ ਕੇ ਘਰ ਹੇਰੈ ॥ manamukh lehar ghar taj vigoochai avaraa ke ghar herai |
ਗ੍ਰਿਹ ਧਰਮੁ ਗਵਾਏ ਸਤਿਗੁਰੁ ਨ ਭੇਟੈ ਦੁਰਮਤਿ ਘੂਮਨ ਘੇਰੈ ॥ grih dharam gavaae satigur na bhettai duramat ghooman gherai |
ਦਿਸੰਤਰੁ ਭਵੈ ਪਾਠ ਪੜਿ ਥਾਕਾ ਤ੍ਰਿਸਨਾ ਹੋਇ ਵਧੇਰੈ ॥ disantar bhavai paatth parr thaakaa trisanaa hoe vadherai |
ਕਾਚੀ ਪਿੰਡੀ ਸਬਦੁ ਨ ਚੀਨੈ ਉਦਰੁ ਭਰੈ ਜੈਸੇ ਢੋਰੈ ॥੧॥ kaachee pinddee sabad na cheenai udar bharai jaise dtorai |1|
ਬਾਬਾ ਐਸੀ ਰਵਤ ਰਵੈ ਸੰਨਿਆਸੀ ॥ baabaa aisee ravat ravai saniaasee |
ਗੁਰ ਕੈ ਸਬਦਿ ਏਕ ਲਿਵ ਲਾਗੀ ਤੇਰੈ ਨਾਮਿ ਰਤੇ ਤ੍ਰਿਪਤਾਸੀ ॥੧॥ ਰਹਾਉ ॥ gur kai sabad ek liv laagee terai naam rate tripataasee |1| rahaau |
ਘੋਲੀ ਗੇਰੂ ਰੰਗੁ ਚੜਾਇਆ ਵਸਤ੍ਰ ਭੇਖ ਭੇਖਾਰੀ ॥ gholee geroo rang charraaeaa vasatr bhekh bhekhaaree |
ਕਾਪੜ ਫਾਰਿ ਬਨਾਈ ਖਿੰਥਾ ਝੋਲੀ ਮਾਇਆਧਾਰੀ ॥ kaaparr faar banaaee khinthaa jholee maaeaadhaaree |
ਘਰਿ ਘਰਿ ਮਾਗੈ ਜਗੁ ਪਰਬੋਧੈ ਮਨਿ ਅੰਧੈ ਪਤਿ ਹਾਰੀ ॥ ghar ghar maagai jag parabodhai man andhai pat haaree |
ਭਰਮਿ ਭੁਲਾਣਾ ਸਬਦੁ ਨ ਚੀਨੈ ਜੂਐ ਬਾਜੀ ਹਾਰੀ ॥੨॥ bharam bhulaanaa sabad na cheenai jooai baajee haaree |2|
Original Gurmukhi with romanized transliteration, via the GurbaniNow API. An English translation will be added once a cleared translation is available.