Sikhism
Ang-1001 15
Text
ਕਿਤੀ ਚਖਉ ਸਾਡੜੇ ਕਿਤੀ ਵੇਸ ਕਰੇਉ ॥ kitee chkhau saaddarre kitee ves kareo |
ਪਿਰ ਬਿਨੁ ਜੋਬਨੁ ਬਾਦਿ ਗਇਅਮੁ ਵਾਢੀ ਝੂਰੇਦੀ ਝੂਰੇਉ ॥੫॥ pir bin joban baad geiam vaadtee jhooredee jhooreo |5|
ਸਚੇ ਸੰਦਾ ਸਦੜਾ ਸੁਣੀਐ ਗੁਰ ਵੀਚਾਰਿ ॥ sache sandaa sadarraa suneeai gur veechaar |
ਸਚੇ ਸਚਾ ਬੈਹਣਾ ਨਦਰੀ ਨਦਰਿ ਪਿਆਰਿ ॥੬॥ sache sachaa baihanaa nadaree nadar piaar |6|
ਗਿਆਨੀ ਅੰਜਨੁ ਸਚ ਕਾ ਡੇਖੈ ਡੇਖਣਹਾਰੁ ॥ giaanee anjan sach kaa ddekhai ddekhanahaar |
ਗੁਰਮੁਖਿ ਬੂਝੈ ਜਾਣੀਐ ਹਉਮੈ ਗਰਬੁ ਨਿਵਾਰਿ ॥੭॥ guramukh boojhai jaaneeai haumai garab nivaar |7|
ਤਉ ਭਾਵਨਿ ਤਉ ਜੇਹੀਆ ਮੂ ਜੇਹੀਆ ਕਿਤੀਆਹ ॥ tau bhaavan tau jeheea moo jeheea kiteeaah |
ਨਾਨਕ ਨਾਹੁ ਨ ਵੀਛੁੜੈ ਤਿਨ ਸਚੈ ਰਤੜੀਆਹ ॥੮॥੧॥੯॥ naanak naahu na veechhurrai tin sachai ratarreeaah |8|1|9|
ਮਾਰੂ ਮਹਲਾ ੧ ॥ maaroo mahalaa 1 |
ਨਾ ਭੈਣਾ ਭਰਜਾਈਆ ਨਾ ਸੇ ਸਸੁੜੀਆਹ ॥ naa bhainaa bharajaaeea naa se sasurreeaah |
ਸਚਾ ਸਾਕੁ ਨ ਤੁਟਈ ਗੁਰੁ ਮੇਲੇ ਸਹੀਆਹ ॥੧॥ sachaa saak na tuttee gur mele saheeaah |1|
ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥ balihaaree gur aapane sad balihaarai jaau |
ਗੁਰ ਬਿਨੁ ਏਤਾ ਭਵਿ ਥਕੀ ਗੁਰਿ ਪਿਰੁ ਮੇਲਿਮੁ ਦਿਤਮੁ ਮਿਲਾਇ ॥੧॥ ਰਹਾਉ ॥ gur bin etaa bhav thakee gur pir melim ditam milaae |1| rahaau |
ਫੁਫੀ ਨਾਨੀ ਮਾਸੀਆ ਦੇਰ ਜੇਠਾਨੜੀਆਹ ॥ fufee naanee maaseea der jetthaanarreeaah |
ਆਵਨਿ ਵੰਞਨਿ ਨਾ ਰਹਨਿ ਪੂਰ ਭਰੇ ਪਹੀਆਹ ॥੨॥ aavan vanyan naa rehan poor bhare paheeaah |2|
ਮਾਮੇ ਤੈ ਮਾਮਾਣੀਆ ਭਾਇਰ ਬਾਪ ਨ ਮਾਉ ॥ maame tai maamaaneea bhaaeir baap na maau |
ਸਾਥ ਲਡੇ ਤਿਨ ਨਾਠੀਆ ਭੀੜ ਘਣੀ ਦਰੀਆਉ ॥੩॥ saath ladde tin naattheea bheerr ghanee dareeaau |3|
ਸਾਚਉ ਰੰਗਿ ਰੰਗਾਵਲੋ ਸਖੀ ਹਮਾਰੋ ਕੰਤੁ ॥ saachau rang rangaavalo sakhee hamaaro kant |
ਸਚਿ ਵਿਛੋੜਾ ਨਾ ਥੀਐ ਸੋ ਸਹੁ ਰੰਗਿ ਰਵੰਤੁ ॥੪॥ sach vichhorraa naa theeai so sahu rang ravant |4|
ਸਭੇ ਰੁਤੀ ਚੰਗੀਆ ਜਿਤੁ ਸਚੇ ਸਿਉ ਨੇਹੁ ॥ sabhe rutee changeea jit sache siau nehu |
ਸਾ ਧਨ ਕੰਤੁ ਪਛਾਣਿਆ ਸੁਖਿ ਸੁਤੀ ਨਿਸਿ ਡੇਹੁ ॥੫॥ saa dhan kant pachhaaniaa sukh sutee nis ddehu |5|
ਪਤਣਿ ਕੂਕੇ ਪਾਤਣੀ ਵੰਞਹੁ ਧ੍ਰੁਕਿ ਵਿਲਾੜਿ ॥ patan kooke paatanee vanyahu dhruk vilaarr |
ਪਾਰਿ ਪਵੰਦੜੇ ਡਿਠੁ ਮੈ ਸਤਿਗੁਰ ਬੋਹਿਥਿ ਚਾੜਿ ॥੬॥ paar pavandarre dditth mai satigur bohith chaarr |6|
ਹਿਕਨੀ ਲਦਿਆ ਹਿਕਿ ਲਦਿ ਗਏ ਹਿਕਿ ਭਾਰੇ ਭਰ ਨਾਲਿ ॥ hikanee ladiaa hik lad ge hik bhaare bhar naal |
ਜਿਨੀ ਸਚੁ ਵਣੰਜਿਆ ਸੇ ਸਚੇ ਪ੍ਰਭ ਨਾਲਿ ॥੭॥ jinee sach vananjiaa se sache prabh naal |7|
ਨਾ ਹਮ ਚੰਗੇ ਆਖੀਅਹ ਬੁਰਾ ਨ ਦਿਸੈ ਕੋਇ ॥ naa ham change aakheeah buraa na disai koe |
ਨਾਨਕ ਹਉਮੈ ਮਾਰੀਐ ਸਚੇ ਜੇਹੜਾ ਸੋਇ ॥੮॥੨॥੧੦॥ naanak haumai maareeai sache jeharraa soe |8|2|10|
ਮਾਰੂ ਮਹਲਾ ੧ ॥ maaroo mahalaa 1 |
ਨਾ ਜਾਣਾ ਮੂਰਖੁ ਹੈ ਕੋਈ ਨਾ ਜਾਣਾ ਸਿਆਣਾ ॥ naa jaanaa moorakh hai koee naa jaanaa siaanaa |
ਸਦਾ ਸਾਹਿਬ ਕੈ ਰੰਗੇ ਰਾਤਾ ਅਨਦਿਨੁ ਨਾਮੁ ਵਖਾਣਾ ॥੧॥ sadaa saahib kai range raataa anadin naam vakhaanaa |1|
ਬਾਬਾ ਮੂਰਖੁ ਹਾ ਨਾਵੈ ਬਲਿ ਜਾਉ ॥ baabaa moorakh haa naavai bal jaau |
ਤੂ ਕਰਤਾ ਤੂ ਦਾਨਾ ਬੀਨਾ ਤੇਰੈ ਨਾਮਿ ਤਰਾਉ ॥੧॥ ਰਹਾਉ ॥ too karataa too daanaa beenaa terai naam taraau |1| rahaau |
ਮੂਰਖੁ ਸਿਆਣਾ ਏਕੁ ਹੈ ਏਕ ਜੋਤਿ ਦੁਇ ਨਾਉ ॥ moorakh siaanaa ek hai ek jot due naau |
ਮੂਰਖਾ ਸਿਰਿ ਮੂਰਖੁ ਹੈ ਜਿ ਮੰਨੇ ਨਾਹੀ ਨਾਉ ॥੨॥ moorakhaa sir moorakh hai ji mane naahee naau |2|
ਗੁਰ ਦੁਆਰੈ ਨਾਉ ਪਾਈਐ ਬਿਨੁ ਸਤਿਗੁਰ ਪਲੈ ਨ ਪਾਇ ॥ gur duaarai naau paaeeai bin satigur palai na paae |
ਸਤਿਗੁਰ ਕੈ ਭਾਣੈ ਮਨਿ ਵਸੈ ਤਾ ਅਹਿਨਿਸਿ ਰਹੈ ਲਿਵ ਲਾਇ ॥੩॥ satigur kai bhaanai man vasai taa ahinis rahai liv laae |3|
ਰਾਜੰ ਰੰਗੰ ਰੂਪੰ ਮਾਲੰ ਜੋਬਨੁ ਤੇ ਜੂਆਰੀ ॥ raajan rangan roopan maalan joban te jooaaree |
ਹੁਕਮੀ ਬਾਧੇ ਪਾਸੈ ਖੇਲਹਿ ਚਉਪੜਿ ਏਕਾ ਸਾਰੀ ॥੪॥ hukamee baadhe paasai kheleh chauparr ekaa saaree |4|
ਜਗਿ ਚਤੁਰੁ ਸਿਆਣਾ ਭਰਮਿ ਭੁਲਾਣਾ ਨਾਉ ਪੰਡਿਤ ਪੜਹਿ ਗਾਵਾਰੀ ॥ jag chatur siaanaa bharam bhulaanaa naau panddit parreh gaavaaree |
ਨਾਉ ਵਿਸਾਰਹਿ ਬੇਦੁ ਸਮਾਲਹਿ ਬਿਖੁ ਭੂਲੇ ਲੇਖਾਰੀ ॥੫॥ naau visaareh bed samaaleh bikh bhoole lekhaaree |5|
Original Gurmukhi with romanized transliteration, via the GurbaniNow API. An English translation will be added once a cleared translation is available.