Sikhism
Ang-1001 16
Text
ਕਲਰ ਖੇਤੀ ਤਰਵਰ ਕੰਠੇ ਬਾਗਾ ਪਹਿਰਹਿ ਕਜਲੁ ਝਰੈ ॥ kalar khetee taravar kantthe baagaa pahireh kajal jharai |
ਏਹੁ ਸੰਸਾਰੁ ਤਿਸੈ ਕੀ ਕੋਠੀ ਜੋ ਪੈਸੈ ਸੋ ਗਰਬਿ ਜਰੈ ॥੬॥ ehu sansaar tisai kee kotthee jo paisai so garab jarai |6|
ਰਯਤਿ ਰਾਜੇ ਕਹਾ ਸਬਾਏ ਦੁਹੁ ਅੰਤਰਿ ਸੋ ਜਾਸੀ ॥ rayat raaje kahaa sabaae duhu antar so jaasee |
ਕਹਤ ਨਾਨਕੁ ਗੁਰ ਸਚੇ ਕੀ ਪਉੜੀ ਰਹਸੀ ਅਲਖੁ ਨਿਵਾਸੀ ॥੭॥੩॥੧੧॥ kehat naanak gur sache kee paurree rahasee alakh nivaasee |7|3|11|
ਮਾਰੂ ਮਹਲਾ ੩ ਘਰੁ ੫ ਅਸਟਪਦੀ ॥ maaroo mahalaa 3 ghar 5 asattapadee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਜਿਸ ਨੋ ਪ੍ਰੇਮੁ ਮੰਨਿ ਵਸਾਏ ॥ jis no prem man vasaae |
ਸਾਚੈ ਸਬਦਿ ਸਹਜਿ ਸੁਭਾਏ ॥ saachai sabad sehaj subhaae |
ਏਹਾ ਵੇਦਨ ਸੋਈ ਜਾਣੈ ਅਵਰੁ ਕਿ ਜਾਣੈ ਕਾਰੀ ਜੀਉ ॥੧॥ ehaa vedan soee jaanai avar ki jaanai kaaree jeeo |1|
ਆਪੇ ਮੇਲੇ ਆਪਿ ਮਿਲਾਏ ॥ aape mele aap milaae |
ਆਪਣਾ ਪਿਆਰੁ ਆਪੇ ਲਾਏ ॥ aapanaa piaar aape laae |
ਪ੍ਰੇਮ ਕੀ ਸਾਰ ਸੋਈ ਜਾਣੈ ਜਿਸ ਨੋ ਨਦਰਿ ਤੁਮਾਰੀ ਜੀਉ ॥੧॥ ਰਹਾਉ ॥ prem kee saar soee jaanai jis no nadar tumaaree jeeo |1| rahaau |
ਦਿਬ ਦ੍ਰਿਸਟਿ ਜਾਗੈ ਭਰਮੁ ਚੁਕਾਏ ॥ dib drisatt jaagai bharam chukaae |
ਗੁਰ ਪਰਸਾਦਿ ਪਰਮ ਪਦੁ ਪਾਏ ॥ gur parasaad param pad paae |
ਸੋ ਜੋਗੀ ਇਹ ਜੁਗਤਿ ਪਛਾਣੈ ਗੁਰ ਕੈ ਸਬਦਿ ਬੀਚਾਰੀ ਜੀਉ ॥੨॥ so jogee ih jugat pachhaanai gur kai sabad beechaaree jeeo |2|
ਸੰਜੋਗੀ ਧਨ ਪਿਰ ਮੇਲਾ ਹੋਵੈ ॥ sanjogee dhan pir melaa hovai |
ਗੁਰਮਤਿ ਵਿਚਹੁ ਦੁਰਮਤਿ ਖੋਵੈ ॥ guramat vichahu duramat khovai |
ਰੰਗ ਸਿਉ ਨਿਤ ਰਲੀਆ ਮਾਣੈ ਅਪਣੇ ਕੰਤ ਪਿਆਰੀ ਜੀਉ ॥੩॥ rang siau nit raleea maanai apane kant piaaree jeeo |3|
ਸਤਿਗੁਰ ਬਾਝਹੁ ਵੈਦੁ ਨ ਕੋਈ ॥ satigur baajhahu vaid na koee |
ਆਪੇ ਆਪਿ ਨਿਰੰਜਨੁ ਸੋਈ ॥ aape aap niranjan soee |
ਸਤਿਗੁਰ ਮਿਲਿਐ ਮਰੈ ਮੰਦਾ ਹੋਵੈ ਗਿਆਨ ਬੀਚਾਰੀ ਜੀਉ ॥੪॥ satigur miliai marai mandaa hovai giaan beechaaree jeeo |4|
ਏਹੁ ਸਬਦੁ ਸਾਰੁ ਜਿਸ ਨੋ ਲਾਏ ॥ ehu sabad saar jis no laae |
ਗੁਰਮੁਖਿ ਤ੍ਰਿਸਨਾ ਭੁਖ ਗਵਾਏ ॥ guramukh trisanaa bhukh gavaae |
ਆਪਣ ਲੀਆ ਕਿਛੂ ਨ ਪਾਈਐ ਕਰਿ ਕਿਰਪਾ ਕਲ ਧਾਰੀ ਜੀਉ ॥੫॥ aapan leea kichhoo na paaeeai kar kirapaa kal dhaaree jeeo |5|
ਅਗਮ ਨਿਗਮੁ ਸਤਿਗੁਰੂ ਦਿਖਾਇਆ ॥ agam nigam satiguroo dikhaaeaa |
ਕਰਿ ਕਿਰਪਾ ਅਪਨੈ ਘਰਿ ਆਇਆ ॥ kar kirapaa apanai ghar aaeaa |
ਅੰਜਨ ਮਾਹਿ ਨਿਰੰਜਨੁ ਜਾਤਾ ਜਿਨ ਕਉ ਨਦਰਿ ਤੁਮਾਰੀ ਜੀਉ ॥੬॥ anjan maeh niranjan jaataa jin kau nadar tumaaree jeeo |6|
ਗੁਰਮੁਖਿ ਹੋਵੈ ਸੋ ਤਤੁ ਪਾਏ ॥ guramukh hovai so tat paae |
ਆਪਣਾ ਆਪੁ ਵਿਚਹੁ ਗਵਾਏ ॥ aapanaa aap vichahu gavaae |
ਸਤਿਗੁਰ ਬਾਝਹੁ ਸਭੁ ਧੰਧੁ ਕਮਾਵੈ ਵੇਖਹੁ ਮਨਿ ਵੀਚਾਰੀ ਜੀਉ ॥੭॥ satigur baajhahu sabh dhandh kamaavai vekhahu man veechaaree jeeo |7|
ਇਕਿ ਭ੍ਰਮਿ ਭੂਲੇ ਫਿਰਹਿ ਅਹੰਕਾਰੀ ॥ eik bhram bhoole fireh ahankaaree |
ਇਕਨਾ ਗੁਰਮੁਖਿ ਹਉਮੈ ਮਾਰੀ ॥ eikanaa guramukh haumai maaree |
ਸਚੈ ਸਬਦਿ ਰਤੇ ਬੈਰਾਗੀ ਹੋਰਿ ਭਰਮਿ ਭੁਲੇ ਗਾਵਾਰੀ ਜੀਉ ॥੮॥ sachai sabad rate bairaagee hor bharam bhule gaavaaree jeeo |8|
ਗੁਰਮੁਖਿ ਜਿਨੀ ਨਾਮੁ ਨ ਪਾਇਆ ॥ guramukh jinee naam na paaeaa |
ਮਨਮੁਖਿ ਬਿਰਥਾ ਜਨਮੁ ਗਵਾਇਆ ॥ manamukh birathaa janam gavaaeaa |
ਅਗੈ ਵਿਣੁ ਨਾਵੈ ਕੋ ਬੇਲੀ ਨਾਹੀ ਬੂਝੈ ਗੁਰ ਬੀਚਾਰੀ ਜੀਉ ॥੯॥ agai vin naavai ko belee naahee boojhai gur beechaaree jeeo |9|
ਅੰਮ੍ਰਿਤ ਨਾਮੁ ਸਦਾ ਸੁਖਦਾਤਾ ॥ amrit naam sadaa sukhadaataa |
ਗੁਰਿ ਪੂਰੈ ਜੁਗ ਚਾਰੇ ਜਾਤਾ ॥ gur poorai jug chaare jaataa |
ਜਿਸੁ ਤੂ ਦੇਵਹਿ ਸੋਈ ਪਾਏ ਨਾਨਕ ਤਤੁ ਬੀਚਾਰੀ ਜੀਉ ॥੧੦॥੧॥ jis too deveh soee paae naanak tat beechaaree jeeo |10|1|
Original Gurmukhi with romanized transliteration, via the GurbaniNow API. An English translation will be added once a cleared translation is available.