Sikhism
Ang-1001 19
Text
ਮਾਰੂ ਮਹਲਾ ੫ ॥ maaroo mahalaa 5 |
ਜੀਵਨਾ ਸਫਲ ਜੀਵਨ ਸੁਨਿ ਹਰਿ ਜਪਿ ਜਪਿ ਸਦ ਜੀਵਨਾ ॥੧॥ ਰਹਾਉ ॥ jeevanaa safal jeevan sun har jap jap sad jeevanaa |1| rahaau |
ਪੀਵਨਾ ਜਿਤੁ ਮਨੁ ਆਘਾਵੈ ਨਾਮੁ ਅੰਮ੍ਰਿਤ ਰਸੁ ਪੀਵਨਾ ॥੧॥ peevanaa jit man aaghaavai naam amrit ras peevanaa |1|
ਖਾਵਨਾ ਜਿਤੁ ਭੂਖ ਨ ਲਾਗੈ ਸੰਤੋਖਿ ਸਦਾ ਤ੍ਰਿਪਤੀਵਨਾ ॥੨॥ khaavanaa jit bhookh na laagai santokh sadaa tripateevanaa |2|
ਪੈਨਣਾ ਰਖੁ ਪਤਿ ਪਰਮੇਸੁਰ ਫਿਰਿ ਨਾਗੇ ਨਹੀ ਥੀਵਨਾ ॥੩॥ painanaa rakh pat paramesur fir naage nahee theevanaa |3|
ਭੋਗਨਾ ਮਨ ਮਧੇ ਹਰਿ ਰਸੁ ਸੰਤਸੰਗਤਿ ਮਹਿ ਲੀਵਨਾ ॥੪॥ bhoganaa man madhe har ras santasangat meh leevanaa |4|
ਬਿਨੁ ਤਾਗੇ ਬਿਨੁ ਸੂਈ ਆਨੀ ਮਨੁ ਹਰਿ ਭਗਤੀ ਸੰਗਿ ਸੀਵਨਾ ॥੫॥ bin taage bin sooee aanee man har bhagatee sang seevanaa |5|
ਮਾਤਿਆ ਹਰਿ ਰਸ ਮਹਿ ਰਾਤੇ ਤਿਸੁ ਬਹੁੜਿ ਨ ਕਬਹੂ ਅਉਖੀਵਨਾ ॥੬॥ maatiaa har ras meh raate tis bahurr na kabahoo aaukheevanaa |6|
ਮਿਲਿਓ ਤਿਸੁ ਸਰਬ ਨਿਧਾਨਾ ਪ੍ਰਭਿ ਕ੍ਰਿਪਾਲਿ ਜਿਸੁ ਦੀਵਨਾ ॥੭॥ milio tis sarab nidhaanaa prabh kripaal jis deevanaa |7|
ਸੁਖੁ ਨਾਨਕ ਸੰਤਨ ਕੀ ਸੇਵਾ ਚਰਣ ਸੰਤ ਧੋਇ ਪੀਵਨਾ ॥੮॥੩॥੬॥ sukh naanak santan kee sevaa charan sant dhoe peevanaa |8|3|6|
ਮਾਰੂ ਮਹਲਾ ੫ ਘਰੁ ੮ ਅੰਜੁਲੀਆ ॥ maaroo mahalaa 5 ghar 8 anjuleea |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਜਿਸੁ ਗ੍ਰਿਹਿ ਬਹੁਤੁ ਤਿਸੈ ਗ੍ਰਿਹਿ ਚਿੰਤਾ ॥ jis grihi bahut tisai grihi chintaa |
ਜਿਸੁ ਗ੍ਰਿਹਿ ਥੋਰੀ ਸੁ ਫਿਰੈ ਭ੍ਰਮੰਤਾ ॥ jis grihi thoree su firai bhramantaa |
ਦੁਹੂ ਬਿਵਸਥਾ ਤੇ ਜੋ ਮੁਕਤਾ ਸੋਈ ਸੁਹੇਲਾ ਭਾਲੀਐ ॥੧॥ duhoo bivasathaa te jo mukataa soee suhelaa bhaaleeai |1|
ਗ੍ਰਿਹ ਰਾਜ ਮਹਿ ਨਰਕੁ ਉਦਾਸ ਕਰੋਧਾ ॥ grih raaj meh narak udaas karodhaa |
ਬਹੁ ਬਿਧਿ ਬੇਦ ਪਾਠ ਸਭਿ ਸੋਧਾ ॥ bahu bidh bed paatth sabh sodhaa |
ਦੇਹੀ ਮਹਿ ਜੋ ਰਹੈ ਅਲਿਪਤਾ ਤਿਸੁ ਜਨ ਕੀ ਪੂਰਨ ਘਾਲੀਐ ॥੨॥ dehee meh jo rahai alipataa tis jan kee pooran ghaaleeai |2|
ਜਾਗਤ ਸੂਤਾ ਭਰਮਿ ਵਿਗੂਤਾ ॥ jaagat sootaa bharam vigootaa |
ਬਿਨੁ ਗੁਰ ਮੁਕਤਿ ਨ ਹੋਈਐ ਮੀਤਾ ॥ bin gur mukat na hoeeai meetaa |
ਸਾਧਸੰਗਿ ਤੁਟਹਿ ਹਉ ਬੰਧਨ ਏਕੋ ਏਕੁ ਨਿਹਾਲੀਐ ॥੩॥ saadhasang tutteh hau bandhan eko ek nihaaleeai |3|
ਕਰਮ ਕਰੈ ਤ ਬੰਧਾ ਨਹ ਕਰੈ ਤ ਨਿੰਦਾ ॥ karam karai ta bandhaa neh karai ta nindaa |
ਮੋਹ ਮਗਨ ਮਨੁ ਵਿਆਪਿਆ ਚਿੰਦਾ ॥ moh magan man viaapiaa chindaa |
ਗੁਰ ਪ੍ਰਸਾਦਿ ਸੁਖੁ ਦੁਖੁ ਸਮ ਜਾਣੈ ਘਟਿ ਘਟਿ ਰਾਮੁ ਹਿਆਲੀਐ ॥੪॥ gur prasaad sukh dukh sam jaanai ghatt ghatt raam hiaaleeai |4|
ਸੰਸਾਰੈ ਮਹਿ ਸਹਸਾ ਬਿਆਪੈ ॥ sansaarai meh sahasaa biaapai |
ਅਕਥ ਕਥਾ ਅਗੋਚਰ ਨਹੀ ਜਾਪੈ ॥ akath kathaa agochar nahee jaapai |
ਜਿਸਹਿ ਬੁਝਾਏ ਸੋਈ ਬੂਝੈ ਓਹੁ ਬਾਲਕ ਵਾਗੀ ਪਾਲੀਐ ॥੫॥ jiseh bujhaae soee boojhai ohu baalak vaagee paaleeai |5|
ਛੋਡਿ ਬਹੈ ਤਉ ਛੂਟੈ ਨਾਹੀ ॥ chhodd bahai tau chhoottai naahee |
ਜਉ ਸੰਚੈ ਤਉ ਭਉ ਮਨ ਮਾਹੀ ॥ jau sanchai tau bhau man maahee |
ਇਸ ਹੀ ਮਹਿ ਜਿਸ ਕੀ ਪਤਿ ਰਾਖੈ ਤਿਸੁ ਸਾਧੂ ਚਉਰੁ ਢਾਲੀਐ ॥੬॥ eis hee meh jis kee pat raakhai tis saadhoo chaur dtaaleeai |6|
ਜੋ ਸੂਰਾ ਤਿਸ ਹੀ ਹੋਇ ਮਰਣਾ ॥ jo sooraa tis hee hoe maranaa |
ਜੋ ਭਾਗੈ ਤਿਸੁ ਜੋਨੀ ਫਿਰਣਾ ॥ jo bhaagai tis jonee firanaa |
ਜੋ ਵਰਤਾਏ ਸੋਈ ਭਲ ਮਾਨੈ ਬੁਝਿ ਹੁਕਮੈ ਦੁਰਮਤਿ ਜਾਲੀਐ ॥੭॥ jo varataae soee bhal maanai bujh hukamai duramat jaaleeai |7|
ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥ jit jit laaveh tith tit laganaa |
ਕਰਿ ਕਰਿ ਵੇਖੈ ਅਪਣੇ ਜਚਨਾ ॥ kar kar vekhai apane jachanaa |
ਨਾਨਕ ਕੇ ਪੂਰਨ ਸੁਖਦਾਤੇ ਤੂ ਦੇਹਿ ਤ ਨਾਮੁ ਸਮਾਲੀਐ ॥੮॥੧॥੭॥ naanak ke pooran sukhadaate too dehi ta naam samaaleeai |8|1|7|
ਮਾਰੂ ਮਹਲਾ ੫ ॥ maaroo mahalaa 5 |
ਬਿਰਖੈ ਹੇਠਿ ਸਭਿ ਜੰਤ ਇਕਠੇ ॥ birakhai hetth sabh jant ikatthe |
ਇਕਿ ਤਤੇ ਇਕਿ ਬੋਲਨਿ ਮਿਠੇ ॥ eik tate ik bolan mitthe |
ਅਸਤੁ ਉਦੋਤੁ ਭਇਆ ਉਠਿ ਚਲੇ ਜਿਉ ਜਿਉ ਅਉਧ ਵਿਹਾਣੀਆ ॥੧॥ asat udot bheaa utth chale jiau jiau aaudh vihaaneea |1|
ਪਾਪ ਕਰੇਦੜ ਸਰਪਰ ਮੁਠੇ ॥ paap karedarr sarapar mutthe |
ਅਜਰਾਈਲਿ ਫੜੇ ਫੜਿ ਕੁਠੇ ॥ ajaraaeel farre farr kutthe |
Original Gurmukhi with romanized transliteration, via the GurbaniNow API. An English translation will be added once a cleared translation is available.