Sikhism
Ang-1001 22
Text
ਗੰਗਾ ਜਮੁਨਾ ਕੇਲ ਕੇਦਾਰਾ ॥ gangaa jamunaa kel kedaaraa |
ਕਾਸੀ ਕਾਂਤੀ ਪੁਰੀ ਦੁਆਰਾ ॥ kaasee kaantee puree duaaraa |
ਗੰਗਾ ਸਾਗਰੁ ਬੇਣੀ ਸੰਗਮੁ ਅਠਸਠਿ ਅੰਕਿ ਸਮਾਈ ਹੇ ॥੯॥ gangaa saagar benee sangam atthasatth ank samaaee he |9|
ਆਪੇ ਸਿਧ ਸਾਧਿਕੁ ਵੀਚਾਰੀ ॥ aape sidh saadhik veechaaree |
ਆਪੇ ਰਾਜਨੁ ਪੰਚਾ ਕਾਰੀ ॥ aape raajan panchaa kaaree |
ਤਖਤਿ ਬਹੈ ਅਦਲੀ ਪ੍ਰਭੁ ਆਪੇ ਭਰਮੁ ਭੇਦੁ ਭਉ ਜਾਈ ਹੇ ॥੧੦॥ takhat bahai adalee prabh aape bharam bhed bhau jaaee he |10|
ਆਪੇ ਕਾਜੀ ਆਪੇ ਮੁਲਾ ॥ aape kaajee aape mulaa |
ਆਪਿ ਅਭੁਲੁ ਨ ਕਬਹੂ ਭੁਲਾ ॥ aap abhul na kabahoo bhulaa |
ਆਪੇ ਮਿਹਰ ਦਇਆਪਤਿ ਦਾਤਾ ਨਾ ਕਿਸੈ ਕੋ ਬੈਰਾਈ ਹੇ ॥੧੧॥ aape mihar deaapat daataa naa kisai ko bairaaee he |11|
ਜਿਸੁ ਬਖਸੇ ਤਿਸੁ ਦੇ ਵਡਿਆਈ ॥ jis bakhase tis de vaddiaaee |
ਸਭਸੈ ਦਾਤਾ ਤਿਲੁ ਨ ਤਮਾਈ ॥ sabhasai daataa til na tamaaee |
ਭਰਪੁਰਿ ਧਾਰਿ ਰਹਿਆ ਨਿਹਕੇਵਲੁ ਗੁਪਤੁ ਪ੍ਰਗਟੁ ਸਭ ਠਾਈ ਹੇ ॥੧੨॥ bharapur dhaar rahiaa nihakeval gupat pragatt sabh tthaaee he |12|
ਕਿਆ ਸਾਲਾਹੀ ਅਗਮ ਅਪਾਰੈ ॥ kiaa saalaahee agam apaarai |
ਸਾਚੇ ਸਿਰਜਣਹਾਰ ਮੁਰਾਰੈ ॥ saache sirajanahaar muraarai |
ਜਿਸ ਨੋ ਨਦਰਿ ਕਰੇ ਤਿਸੁ ਮੇਲੇ ਮੇਲਿ ਮਿਲੈ ਮੇਲਾਈ ਹੇ ॥੧੩॥ jis no nadar kare tis mele mel milai melaaee he |13|
ਬ੍ਰਹਮਾ ਬਿਸਨੁ ਮਹੇਸੁ ਦੁਆਰੈ ॥ brahamaa bisan mahes duaarai |
ਊਭੇ ਸੇਵਹਿ ਅਲਖ ਅਪਾਰੈ ॥ aoobhe seveh alakh apaarai |
ਹੋਰ ਕੇਤੀ ਦਰਿ ਦੀਸੈ ਬਿਲਲਾਦੀ ਮੈ ਗਣਤ ਨ ਆਵੈ ਕਾਈ ਹੇ ॥੧੪॥ hor ketee dar deesai bilalaadee mai ganat na aavai kaaee he |14|
ਸਾਚੀ ਕੀਰਤਿ ਸਾਚੀ ਬਾਣੀ ॥ saachee keerat saachee baanee |
ਹੋਰ ਨ ਦੀਸੈ ਬੇਦ ਪੁਰਾਣੀ ॥ hor na deesai bed puraanee |
ਪੂੰਜੀ ਸਾਚੁ ਸਚੇ ਗੁਣ ਗਾਵਾ ਮੈ ਧਰ ਹੋਰ ਨ ਕਾਈ ਹੇ ॥੧੫॥ poonjee saach sache gun gaavaa mai dhar hor na kaaee he |15|
ਜੁਗੁ ਜੁਗੁ ਸਾਚਾ ਹੈ ਭੀ ਹੋਸੀ ॥ jug jug saachaa hai bhee hosee |
ਕਉਣੁ ਨ ਮੂਆ ਕਉਣੁ ਨ ਮਰਸੀ ॥ kaun na mooaa kaun na marasee |
ਨਾਨਕੁ ਨੀਚੁ ਕਹੈ ਬੇਨੰਤੀ ਦਰਿ ਦੇਖਹੁ ਲਿਵ ਲਾਈ ਹੇ ॥੧੬॥੨॥ naanak neech kahai benantee dar dekhahu liv laaee he |16|2|
ਮਾਰੂ ਮਹਲਾ ੧ ॥ maaroo mahalaa 1 |
ਦੂਜੀ ਦੁਰਮਤਿ ਅੰਨੀ ਬੋਲੀ ॥ doojee duramat anee bolee |
ਕਾਮ ਕ੍ਰੋਧ ਕੀ ਕਚੀ ਚੋਲੀ ॥ kaam krodh kee kachee cholee |
ਘਰਿ ਵਰੁ ਸਹਜੁ ਨ ਜਾਣੈ ਛੋਹਰਿ ਬਿਨੁ ਪਿਰ ਨੀਦ ਨ ਪਾਈ ਹੇ ॥੧॥ ghar var sehaj na jaanai chhohar bin pir need na paaee he |1|
ਅੰਤਰਿ ਅਗਨਿ ਜਲੈ ਭੜਕਾਰੇ ॥ antar agan jalai bharrakaare |
ਮਨਮੁਖੁ ਤਕੇ ਕੁੰਡਾ ਚਾਰੇ ॥ manamukh take kunddaa chaare |
ਬਿਨੁ ਸਤਿਗੁਰ ਸੇਵੇ ਕਿਉ ਸੁਖੁ ਪਾਈਐ ਸਾਚੇ ਹਾਥਿ ਵਡਾਈ ਹੇ ॥੨॥ bin satigur seve kiau sukh paaeeai saache haath vaddaaee he |2|
ਕਾਮੁ ਕ੍ਰੋਧੁ ਅਹੰਕਾਰੁ ਨਿਵਾਰੇ ॥ kaam krodh ahankaar nivaare |
ਤਸਕਰ ਪੰਚ ਸਬਦਿ ਸੰਘਾਰੇ ॥ tasakar panch sabad sanghaare |
ਗਿਆਨ ਖੜਗੁ ਲੈ ਮਨ ਸਿਉ ਲੂਝੈ ਮਨਸਾ ਮਨਹਿ ਸਮਾਈ ਹੇ ॥੩॥ giaan kharrag lai man siau loojhai manasaa maneh samaaee he |3|
ਮਾ ਕੀ ਰਕਤੁ ਪਿਤਾ ਬਿਦੁ ਧਾਰਾ ॥ maa kee rakat pitaa bid dhaaraa |
ਮੂਰਤਿ ਸੂਰਤਿ ਕਰਿ ਆਪਾਰਾ ॥ moorat soorat kar aapaaraa |
ਜੋਤਿ ਦਾਤਿ ਜੇਤੀ ਸਭ ਤੇਰੀ ਤੂ ਕਰਤਾ ਸਭ ਠਾਈ ਹੇ ॥੪॥ jot daat jetee sabh teree too karataa sabh tthaaee he |4|
ਤੁਝ ਹੀ ਕੀਆ ਜੰਮਣ ਮਰਣਾ ॥ tujh hee keea jaman maranaa |
ਗੁਰ ਤੇ ਸਮਝ ਪੜੀ ਕਿਆ ਡਰਣਾ ॥ gur te samajh parree kiaa ddaranaa |
ਤੂ ਦਇਆਲੁ ਦਇਆ ਕਰਿ ਦੇਖਹਿ ਦੁਖੁ ਦਰਦੁ ਸਰੀਰਹੁ ਜਾਈ ਹੇ ॥੫॥ too deaal deaa kar dekheh dukh darad sareerahu jaaee he |5|
ਨਿਜ ਘਰਿ ਬੈਸਿ ਰਹੇ ਭਉ ਖਾਇਆ ॥ nij ghar bais rahe bhau khaaeaa |
ਧਾਵਤ ਰਾਖੇ ਠਾਕਿ ਰਹਾਇਆ ॥ dhaavat raakhe tthaak rahaaeaa |
ਕਮਲ ਬਿਗਾਸ ਹਰੇ ਸਰ ਸੁਭਰ ਆਤਮ ਰਾਮੁ ਸਖਾਈ ਹੇ ॥੬॥ kamal bigaas hare sar subhar aatam raam sakhaaee he |6|
ਮਰਣੁ ਲਿਖਾਇ ਮੰਡਲ ਮਹਿ ਆਏ ॥ maran likhaae manddal meh aae |
ਕਿਉ ਰਹੀਐ ਚਲਣਾ ਪਰਥਾਏ ॥ kiau raheeai chalanaa parathaae |
ਸਚਾ ਅਮਰੁ ਸਚੇ ਅਮਰਾ ਪੁਰਿ ਸੋ ਸਚੁ ਮਿਲੈ ਵਡਾਈ ਹੇ ॥੭॥ sachaa amar sache amaraa pur so sach milai vaddaaee he |7|
ਆਪਿ ਉਪਾਇਆ ਜਗਤੁ ਸਬਾਇਆ ॥ aap upaaeaa jagat sabaaeaa |
ਜਿਨਿ ਸਿਰਿਆ ਤਿਨਿ ਧੰਧੈ ਲਾਇਆ ॥ jin siriaa tin dhandhai laaeaa |
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”