Sikhism
Ang-1001 26
Text
ਛੋਡਿਹੁ ਨਿੰਦਾ ਤਾਤਿ ਪਰਾਈ ॥ chhoddihu nindaa taat paraaee |
ਪੜਿ ਪੜਿ ਦਝਹਿ ਸਾਤਿ ਨ ਆਈ ॥ parr parr dajheh saat na aaee |
ਮਿਲਿ ਸਤਸੰਗਤਿ ਨਾਮੁ ਸਲਾਹਹੁ ਆਤਮ ਰਾਮੁ ਸਖਾਈ ਹੇ ॥੭॥ mil satasangat naam salaahahu aatam raam sakhaaee he |7|
ਛੋਡਹੁ ਕਾਮ ਕ੍ਰੋਧੁ ਬੁਰਿਆਈ ॥ chhoddahu kaam krodh buriaaee |
ਹਉਮੈ ਧੰਧੁ ਛੋਡਹੁ ਲੰਪਟਾਈ ॥ haumai dhandh chhoddahu lanpattaaee |
ਸਤਿਗੁਰ ਸਰਣਿ ਪਰਹੁ ਤਾ ਉਬਰਹੁ ਇਉ ਤਰੀਐ ਭਵਜਲੁ ਭਾਈ ਹੇ ॥੮॥ satigur saran parahu taa ubarahu iau tareeai bhavajal bhaaee he |8|
ਆਗੈ ਬਿਮਲ ਨਦੀ ਅਗਨਿ ਬਿਖੁ ਝੇਲਾ ॥ aagai bimal nadee agan bikh jhelaa |
ਤਿਥੈ ਅਵਰੁ ਨ ਕੋਈ ਜੀਉ ਇਕੇਲਾ ॥ tithai avar na koee jeeo ikelaa |
ਭੜ ਭੜ ਅਗਨਿ ਸਾਗਰੁ ਦੇ ਲਹਰੀ ਪੜਿ ਦਝਹਿ ਮਨਮੁਖ ਤਾਈ ਹੇ ॥੯॥ bharr bharr agan saagar de laharee parr dajheh manamukh taaee he |9|
ਗੁਰ ਪਹਿ ਮੁਕਤਿ ਦਾਨੁ ਦੇ ਭਾਣੈ ॥ gur peh mukat daan de bhaanai |
ਜਿਨਿ ਪਾਇਆ ਸੋਈ ਬਿਧਿ ਜਾਣੈ ॥ jin paaeaa soee bidh jaanai |
ਜਿਨ ਪਾਇਆ ਤਿਨ ਪੂਛਹੁ ਭਾਈ ਸੁਖੁ ਸਤਿਗੁਰ ਸੇਵ ਕਮਾਈ ਹੇ ॥੧੦॥ jin paaeaa tin poochhahu bhaaee sukh satigur sev kamaaee he |10|
ਗੁਰ ਬਿਨੁ ਉਰਝਿ ਮਰਹਿ ਬੇਕਾਰਾ ॥ gur bin urajh mareh bekaaraa |
ਜਮੁ ਸਿਰਿ ਮਾਰੇ ਕਰੇ ਖੁਆਰਾ ॥ jam sir maare kare khuaaraa |
ਬਾਧੇ ਮੁਕਤਿ ਨਾਹੀ ਨਰ ਨਿੰਦਕ ਡੂਬਹਿ ਨਿੰਦ ਪਰਾਈ ਹੇ ॥੧੧॥ baadhe mukat naahee nar nindak ddoobeh nind paraaee he |11|
ਬੋਲਹੁ ਸਾਚੁ ਪਛਾਣਹੁ ਅੰਦਰਿ ॥ bolahu saach pachhaanahu andar |
ਦੂਰਿ ਨਾਹੀ ਦੇਖਹੁ ਕਰਿ ਨੰਦਰਿ ॥ door naahee dekhahu kar nandar |
ਬਿਘਨੁ ਨਾਹੀ ਗੁਰਮੁਖਿ ਤਰੁ ਤਾਰੀ ਇਉ ਭਵਜਲੁ ਪਾਰਿ ਲੰਘਾਈ ਹੇ ॥੧੨॥ bighan naahee guramukh tar taaree iau bhavajal paar langhaaee he |12|
ਦੇਹੀ ਅੰਦਰਿ ਨਾਮੁ ਨਿਵਾਸੀ ॥ dehee andar naam nivaasee |
ਆਪੇ ਕਰਤਾ ਹੈ ਅਬਿਨਾਸੀ ॥ aape karataa hai abinaasee |
ਨਾ ਜੀਉ ਮਰੈ ਨ ਮਾਰਿਆ ਜਾਈ ਕਰਿ ਦੇਖੈ ਸਬਦਿ ਰਜਾਈ ਹੇ ॥੧੩॥ naa jeeo marai na maariaa jaaee kar dekhai sabad rajaaee he |13|
ਓਹੁ ਨਿਰਮਲੁ ਹੈ ਨਾਹੀ ਅੰਧਿਆਰਾ ॥ ohu niramal hai naahee andhiaaraa |
ਓਹੁ ਆਪੇ ਤਖਤਿ ਬਹੈ ਸਚਿਆਰਾ ॥ ohu aape takhat bahai sachiaaraa |
ਸਾਕਤ ਕੂੜੇ ਬੰਧਿ ਭਵਾਈਅਹਿ ਮਰਿ ਜਨਮਹਿ ਆਈ ਜਾਈ ਹੇ ॥੧੪॥ saakat koorre bandh bhavaaeeeh mar janameh aaee jaaee he |14|
ਗੁਰ ਕੇ ਸੇਵਕ ਸਤਿਗੁਰ ਪਿਆਰੇ ॥ gur ke sevak satigur piaare |
ਓਇ ਬੈਸਹਿ ਤਖਤਿ ਸੁ ਸਬਦੁ ਵੀਚਾਰੇ ॥ oe baiseh takhat su sabad veechaare |
ਤਤੁ ਲਹਹਿ ਅੰਤਰਗਤਿ ਜਾਣਹਿ ਸਤਸੰਗਤਿ ਸਾਚੁ ਵਡਾਈ ਹੇ ॥੧੫॥ tat laheh antaragat jaaneh satasangat saach vaddaaee he |15|
ਆਪਿ ਤਰੈ ਜਨੁ ਪਿਤਰਾ ਤਾਰੇ ॥ aap tarai jan pitaraa taare |
ਸੰਗਤਿ ਮੁਕਤਿ ਸੁ ਪਾਰਿ ਉਤਾਰੇ ॥ sangat mukat su paar utaare |
ਨਾਨਕੁ ਤਿਸ ਕਾ ਲਾਲਾ ਗੋਲਾ ਜਿਨਿ ਗੁਰਮੁਖਿ ਹਰਿ ਲਿਵ ਲਾਈ ਹੇ ॥੧੬॥੬॥ naanak tis kaa laalaa golaa jin guramukh har liv laaee he |16|6|
ਮਾਰੂ ਮਹਲਾ ੧ ॥ maaroo mahalaa 1 |
ਕੇਤੇ ਜੁਗ ਵਰਤੇ ਗੁਬਾਰੈ ॥ kete jug varate gubaarai |
ਤਾੜੀ ਲਾਈ ਅਪਰ ਅਪਾਰੈ ॥ taarree laaee apar apaarai |
ਧੁੰਧੂਕਾਰਿ ਨਿਰਾਲਮੁ ਬੈਠਾ ਨਾ ਤਦਿ ਧੰਧੁ ਪਸਾਰਾ ਹੇ ॥੧॥ dhundhookaar niraalam baitthaa naa tad dhandh pasaaraa he |1|
ਜੁਗ ਛਤੀਹ ਤਿਨੈ ਵਰਤਾਏ ॥ jug chhateeh tinai varataae |
ਜਿਉ ਤਿਸੁ ਭਾਣਾ ਤਿਵੈ ਚਲਾਏ ॥ jiau tis bhaanaa tivai chalaae |
ਤਿਸਹਿ ਸਰੀਕੁ ਨ ਦੀਸੈ ਕੋਈ ਆਪੇ ਅਪਰ ਅਪਾਰਾ ਹੇ ॥੨॥ tiseh sareek na deesai koee aape apar apaaraa he |2|
ਗੁਪਤੇ ਬੂਝਹੁ ਜੁਗ ਚਤੁਆਰੇ ॥ gupate boojhahu jug chatuaare |
ਘਟਿ ਘਟਿ ਵਰਤੈ ਉਦਰ ਮਝਾਰੇ ॥ ghatt ghatt varatai udar majhaare |
ਜੁਗੁ ਜੁਗੁ ਏਕਾ ਏਕੀ ਵਰਤੈ ਕੋਈ ਬੂਝੈ ਗੁਰ ਵੀਚਾਰਾ ਹੇ ॥੩॥ jug jug ekaa ekee varatai koee boojhai gur veechaaraa he |3|
ਬਿੰਦੁ ਰਕਤੁ ਮਿਲਿ ਪਿੰਡੁ ਸਰੀਆ ॥ bind rakat mil pindd sareea |
ਪਉਣੁ ਪਾਣੀ ਅਗਨੀ ਮਿਲਿ ਜੀਆ ॥ paun paanee aganee mil jeea |
ਆਪੇ ਚੋਜ ਕਰੇ ਰੰਗ ਮਹਲੀ ਹੋਰ ਮਾਇਆ ਮੋਹ ਪਸਾਰਾ ਹੇ ॥੪॥ aape choj kare rang mahalee hor maaeaa moh pasaaraa he |4|
ਗਰਭ ਕੁੰਡਲ ਮਹਿ ਉਰਧ ਧਿਆਨੀ ॥ garabh kunddal meh uradh dhiaanee |
ਆਪੇ ਜਾਣੈ ਅੰਤਰਜਾਮੀ ॥ aape jaanai antarajaamee |
ਸਾਸਿ ਸਾਸਿ ਸਚੁ ਨਾਮੁ ਸਮਾਲੇ ਅੰਤਰਿ ਉਦਰ ਮਝਾਰਾ ਹੇ ॥੫॥ saas saas sach naam samaale antar udar majhaaraa he |5|
Original Gurmukhi with romanized transliteration, via the GurbaniNow API. An English translation will be added once a cleared translation is available.