Sikhism
Ang-1001 27
Text
ਚਾਰਿ ਪਦਾਰਥ ਲੈ ਜਗਿ ਆਇਆ ॥ chaar padaarath lai jag aaeaa |
ਸਿਵ ਸਕਤੀ ਘਰਿ ਵਾਸਾ ਪਾਇਆ ॥ siv sakatee ghar vaasaa paaeaa |
ਏਕੁ ਵਿਸਾਰੇ ਤਾ ਪਿੜ ਹਾਰੇ ਅੰਧੁਲੈ ਨਾਮੁ ਵਿਸਾਰਾ ਹੇ ॥੬॥ ek visaare taa pirr haare andhulai naam visaaraa he |6|
ਬਾਲਕੁ ਮਰੈ ਬਾਲਕ ਕੀ ਲੀਲਾ ॥ baalak marai baalak kee leelaa |
ਕਹਿ ਕਹਿ ਰੋਵਹਿ ਬਾਲੁ ਰੰਗੀਲਾ ॥ keh keh roveh baal rangeelaa |
ਜਿਸ ਕਾ ਸਾ ਸੋ ਤਿਨ ਹੀ ਲੀਆ ਭੂਲਾ ਰੋਵਣਹਾਰਾ ਹੇ ॥੭॥ jis kaa saa so tin hee leea bhoolaa rovanahaaraa he |7|
ਭਰਿ ਜੋਬਨਿ ਮਰਿ ਜਾਹਿ ਕਿ ਕੀਜੈ ॥ bhar joban mar jaeh ki keejai |
ਮੇਰਾ ਮੇਰਾ ਕਰਿ ਰੋਵੀਜੈ ॥ meraa meraa kar roveejai |
ਮਾਇਆ ਕਾਰਣਿ ਰੋਇ ਵਿਗੂਚਹਿ ਧ੍ਰਿਗੁ ਜੀਵਣੁ ਸੰਸਾਰਾ ਹੇ ॥੮॥ maaeaa kaaran roe vigoocheh dhrig jeevan sansaaraa he |8|
ਕਾਲੀ ਹੂ ਫੁਨਿ ਧਉਲੇ ਆਏ ॥ kaalee hoo fun dhaule aae |
ਵਿਣੁ ਨਾਵੈ ਗਥੁ ਗਇਆ ਗਵਾਏ ॥ vin naavai gath geaa gavaae |
ਦੁਰਮਤਿ ਅੰਧੁਲਾ ਬਿਨਸਿ ਬਿਨਾਸੈ ਮੂਠੇ ਰੋਇ ਪੂਕਾਰਾ ਹੇ ॥੯॥ duramat andhulaa binas binaasai mootthe roe pookaaraa he |9|
ਆਪੁ ਵੀਚਾਰਿ ਨ ਰੋਵੈ ਕੋਈ ॥ aap veechaar na rovai koee |
ਸਤਿਗੁਰੁ ਮਿਲੈ ਤ ਸੋਝੀ ਹੋਈ ॥ satigur milai ta sojhee hoee |
ਬਿਨੁ ਗੁਰ ਬਜਰ ਕਪਾਟ ਨ ਖੂਲਹਿ ਸਬਦਿ ਮਿਲੈ ਨਿਸਤਾਰਾ ਹੇ ॥੧੦॥ bin gur bajar kapaatt na khooleh sabad milai nisataaraa he |10|
ਬਿਰਧਿ ਭਇਆ ਤਨੁ ਛੀਜੈ ਦੇਹੀ ॥ biradh bheaa tan chheejai dehee |
ਰਾਮੁ ਨ ਜਪਈ ਅੰਤਿ ਸਨੇਹੀ ॥ raam na japee ant sanehee |
ਨਾਮੁ ਵਿਸਾਰਿ ਚਲੈ ਮੁਹਿ ਕਾਲੈ ਦਰਗਹ ਝੂਠੁ ਖੁਆਰਾ ਹੇ ॥੧੧॥ naam visaar chalai muhi kaalai daragah jhootth khuaaraa he |11|
ਨਾਮੁ ਵਿਸਾਰਿ ਚਲੈ ਕੂੜਿਆਰੋ ॥ naam visaar chalai koorriaaro |
ਆਵਤ ਜਾਤ ਪੜੈ ਸਿਰਿ ਛਾਰੋ ॥ aavat jaat parrai sir chhaaro |
ਸਾਹੁਰੜੈ ਘਰਿ ਵਾਸੁ ਨ ਪਾਏ ਪੇਈਅੜੈ ਸਿਰਿ ਮਾਰਾ ਹੇ ॥੧੨॥ saahurarrai ghar vaas na paae peeearrai sir maaraa he |12|
ਖਾਜੈ ਪੈਝੈ ਰਲੀ ਕਰੀਜੈ ॥ khaajai paijhai ralee kareejai |
ਬਿਨੁ ਅਭ ਭਗਤੀ ਬਾਦਿ ਮਰੀਜੈ ॥ bin abh bhagatee baad mareejai |
ਸਰ ਅਪਸਰ ਕੀ ਸਾਰ ਨ ਜਾਣੈ ਜਮੁ ਮਾਰੇ ਕਿਆ ਚਾਰਾ ਹੇ ॥੧੩॥ sar apasar kee saar na jaanai jam maare kiaa chaaraa he |13|
ਪਰਵਿਰਤੀ ਨਰਵਿਰਤਿ ਪਛਾਣੈ ॥ paraviratee naravirat pachhaanai |
ਗੁਰ ਕੈ ਸੰਗਿ ਸਬਦਿ ਘਰੁ ਜਾਣੈ ॥ gur kai sang sabad ghar jaanai |
ਕਿਸ ਹੀ ਮੰਦਾ ਆਖਿ ਨ ਚਲੈ ਸਚਿ ਖਰਾ ਸਚਿਆਰਾ ਹੇ ॥੧੪॥ kis hee mandaa aakh na chalai sach kharaa sachiaaraa he |14|
ਸਾਚ ਬਿਨਾ ਦਰਿ ਸਿਝੈ ਨ ਕੋਈ ॥ saach binaa dar sijhai na koee |
ਸਾਚ ਸਬਦਿ ਪੈਝੈ ਪਤਿ ਹੋਈ ॥ saach sabad paijhai pat hoee |
ਆਪੇ ਬਖਸਿ ਲਏ ਤਿਸੁ ਭਾਵੈ ਹਉਮੈ ਗਰਬੁ ਨਿਵਾਰਾ ਹੇ ॥੧੫॥ aape bakhas le tis bhaavai haumai garab nivaaraa he |15|
ਗੁਰ ਕਿਰਪਾ ਤੇ ਹੁਕਮੁ ਪਛਾਣੈ ॥ gur kirapaa te hukam pachhaanai |
ਜੁਗਹ ਜੁਗੰਤਰ ਕੀ ਬਿਧਿ ਜਾਣੈ ॥ jugah jugantar kee bidh jaanai |
ਨਾਨਕ ਨਾਮੁ ਜਪਹੁ ਤਰੁ ਤਾਰੀ ਸਚੁ ਤਾਰੇ ਤਾਰਣਹਾਰਾ ਹੇ ॥੧੬॥੧॥੭॥ naanak naam japahu tar taaree sach taare taaranahaaraa he |16|1|7|
ਮਾਰੂ ਮਹਲਾ ੧ ॥ maaroo mahalaa 1 |
ਹਰਿ ਸਾ ਮੀਤੁ ਨਾਹੀ ਮੈ ਕੋਈ ॥ har saa meet naahee mai koee |
ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ ॥ jin tan man deea surat samoee |
ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥੧॥ sarab jeea pratipaal samaale so antar daanaa beenaa he |1|
ਗੁਰੁ ਸਰਵਰੁ ਹਮ ਹੰਸ ਪਿਆਰੇ ॥ gur saravar ham hans piaare |
ਸਾਗਰ ਮਹਿ ਰਤਨ ਲਾਲ ਬਹੁ ਸਾਰੇ ॥ saagar meh ratan laal bahu saare |
ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥੨॥ motee maanak heeraa har jas gaavat man tan bheenaa he |2|
ਹਰਿ ਅਗਮ ਅਗਾਹੁ ਅਗਾਧਿ ਨਿਰਾਲਾ ॥ har agam agaahu agaadh niraalaa |
ਹਰਿ ਅੰਤੁ ਨ ਪਾਈਐ ਗੁਰ ਗੋਪਾਲਾ ॥ har ant na paaeeai gur gopaalaa |
ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥੩॥ satigur mat taare taaranahaaraa mel le rang leenaa he |3|
ਸਤਿਗੁਰ ਬਾਝਹੁ ਮੁਕਤਿ ਕਿਨੇਹੀ ॥ satigur baajhahu mukat kinehee |
ਓਹੁ ਆਦਿ ਜੁਗਾਦੀ ਰਾਮ ਸਨੇਹੀ ॥ ohu aad jugaadee raam sanehee |
ਦਰਗਹ ਮੁਕਤਿ ਕਰੇ ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥੪॥ daragah mukat kare kar kirapaa bakhase avagun keenaa he |4|
Original Gurmukhi with romanized transliteration, via the GurbaniNow API. An English translation will be added once a cleared translation is available.