Sikhism
Ang-1001 28
Text
ਸਤਿਗੁਰੁ ਦਾਤਾ ਮੁਕਤਿ ਕਰਾਏ ॥ satigur daataa mukat karaae |
ਸਭਿ ਰੋਗ ਗਵਾਏ ਅੰਮ੍ਰਿਤ ਰਸੁ ਪਾਏ ॥ sabh rog gavaae amrit ras paae |
ਜਮੁ ਜਾਗਾਤਿ ਨਾਹੀ ਕਰੁ ਲਾਗੈ ਜਿਸੁ ਅਗਨਿ ਬੁਝੀ ਠਰੁ ਸੀਨਾ ਹੇ ॥੫॥ jam jaagaat naahee kar laagai jis agan bujhee tthar seenaa he |5|
ਕਾਇਆ ਹੰਸ ਪ੍ਰੀਤਿ ਬਹੁ ਧਾਰੀ ॥ kaaeaa hans preet bahu dhaaree |
ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ ॥ ohu jogee purakh oeh sundar naaree |
ਅਹਿਨਿਸਿ ਭੋਗੈ ਚੋਜ ਬਿਨੋਦੀ ਉਠਿ ਚਲਤੈ ਮਤਾ ਨ ਕੀਨਾ ਹੇ ॥੬॥ ahinis bhogai choj binodee utth chalatai mataa na keenaa he |6|
ਸ੍ਰਿਸਟਿ ਉਪਾਇ ਰਹੇ ਪ੍ਰਭ ਛਾਜੈ ॥ srisatt upaae rahe prabh chhaajai |
ਪਉਣ ਪਾਣੀ ਬੈਸੰਤਰੁ ਗਾਜੈ ॥ paun paanee baisantar gaajai |
ਮਨੂਆ ਡੋਲੈ ਦੂਤ ਸੰਗਤਿ ਮਿਲਿ ਸੋ ਪਾਏ ਜੋ ਕਿਛੁ ਕੀਨਾ ਹੇ ॥੭॥ manooaa ddolai doot sangat mil so paae jo kichh keenaa he |7|
ਨਾਮੁ ਵਿਸਾਰਿ ਦੋਖ ਦੁਖ ਸਹੀਐ ॥ naam visaar dokh dukh saheeai |
ਹੁਕਮੁ ਭਇਆ ਚਲਣਾ ਕਿਉ ਰਹੀਐ ॥ hukam bheaa chalanaa kiau raheeai |
ਨਰਕ ਕੂਪ ਮਹਿ ਗੋਤੇ ਖਾਵੈ ਜਿਉ ਜਲ ਤੇ ਬਾਹਰਿ ਮੀਨਾ ਹੇ ॥੮॥ narak koop meh gote khaavai jiau jal te baahar meenaa he |8|
ਚਉਰਾਸੀਹ ਨਰਕ ਸਾਕਤੁ ਭੋਗਾਈਐ ॥ chauraaseeh narak saakat bhogaaeeai |
ਜੈਸਾ ਕੀਚੈ ਤੈਸੋ ਪਾਈਐ ॥ jaisaa keechai taiso paaeeai |
ਸਤਿਗੁਰ ਬਾਝਹੁ ਮੁਕਤਿ ਨ ਹੋਈ ਕਿਰਤਿ ਬਾਧਾ ਗ੍ਰਸਿ ਦੀਨਾ ਹੇ ॥੯॥ satigur baajhahu mukat na hoee kirat baadhaa gras deenaa he |9|
ਖੰਡੇ ਧਾਰ ਗਲੀ ਅਤਿ ਭੀੜੀ ॥ khandde dhaar galee at bheerree |
ਲੇਖਾ ਲੀਜੈ ਤਿਲ ਜਿਉ ਪੀੜੀ ॥ lekhaa leejai til jiau peerree |
ਮਾਤ ਪਿਤਾ ਕਲਤ੍ਰ ਸੁਤ ਬੇਲੀ ਨਾਹੀ ਬਿਨੁ ਹਰਿ ਰਸ ਮੁਕਤਿ ਨ ਕੀਨਾ ਹੇ ॥੧੦॥ maat pitaa kalatr sut belee naahee bin har ras mukat na keenaa he |10|
ਮੀਤ ਸਖੇ ਕੇਤੇ ਜਗ ਮਾਹੀ ॥ meet sakhe kete jag maahee |
ਬਿਨੁ ਗੁਰ ਪਰਮੇਸਰ ਕੋਈ ਨਾਹੀ ॥ bin gur paramesar koee naahee |
ਗੁਰ ਕੀ ਸੇਵਾ ਮੁਕਤਿ ਪਰਾਇਣਿ ਅਨਦਿਨੁ ਕੀਰਤਨੁ ਕੀਨਾ ਹੇ ॥੧੧॥ gur kee sevaa mukat paraaein anadin keeratan keenaa he |11|
ਕੂੜੁ ਛੋਡਿ ਸਾਚੇ ਕਉ ਧਾਵਹੁ ॥ koorr chhodd saache kau dhaavahu |
ਜੋ ਇਛਹੁ ਸੋਈ ਫਲੁ ਪਾਵਹੁ ॥ jo ichhahu soee fal paavahu |
ਸਾਚ ਵਖਰ ਕੇ ਵਾਪਾਰੀ ਵਿਰਲੇ ਲੈ ਲਾਹਾ ਸਉਦਾ ਕੀਨਾ ਹੇ ॥੧੨॥ saach vakhar ke vaapaaree virale lai laahaa saudaa keenaa he |12|
ਹਰਿ ਹਰਿ ਨਾਮੁ ਵਖਰੁ ਲੈ ਚਲਹੁ ॥ har har naam vakhar lai chalahu |
ਦਰਸਨੁ ਪਾਵਹੁ ਸਹਜਿ ਮਹਲਹੁ ॥ darasan paavahu sehaj mahalahu |
ਗੁਰਮੁਖਿ ਖੋਜਿ ਲਹਹਿ ਜਨ ਪੂਰੇ ਇਉ ਸਮਦਰਸੀ ਚੀਨਾ ਹੇ ॥੧੩॥ guramukh khoj laheh jan poore iau samadarasee cheenaa he |13|
ਪ੍ਰਭ ਬੇਅੰਤ ਗੁਰਮਤਿ ਕੋ ਪਾਵਹਿ ॥ prabh beant guramat ko paaveh |
ਗੁਰ ਕੈ ਸਬਦਿ ਮਨ ਕਉ ਸਮਝਾਵਹਿ ॥ gur kai sabad man kau samajhaaveh |
ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਮਾਨਹੁ ਇਉ ਆਤਮ ਰਾਮੈ ਲੀਨਾ ਹੇ ॥੧੪॥ satigur kee baanee sat sat kar maanahu iau aatam raamai leenaa he |14|
ਨਾਰਦ ਸਾਰਦ ਸੇਵਕ ਤੇਰੇ ॥ naarad saarad sevak tere |
ਤ੍ਰਿਭਵਣਿ ਸੇਵਕ ਵਡਹੁ ਵਡੇਰੇ ॥ tribhavan sevak vaddahu vaddere |
ਸਭ ਤੇਰੀ ਕੁਦਰਤਿ ਤੂ ਸਿਰਿ ਸਿਰਿ ਦਾਤਾ ਸਭੁ ਤੇਰੋ ਕਾਰਣੁ ਕੀਨਾ ਹੇ ॥੧੫॥ sabh teree kudarat too sir sir daataa sabh tero kaaran keenaa he |15|
ਇਕਿ ਦਰਿ ਸੇਵਹਿ ਦਰਦੁ ਵਞਾਏ ॥ eik dar seveh darad vayaae |
ਓਇ ਦਰਗਹ ਪੈਧੇ ਸਤਿਗੁਰੂ ਛਡਾਏ ॥ oe daragah paidhe satiguroo chhaddaae |
ਹਉਮੈ ਬੰਧਨ ਸਤਿਗੁਰਿ ਤੋੜੇ ਚਿਤੁ ਚੰਚਲੁ ਚਲਣਿ ਨ ਦੀਨਾ ਹੇ ॥੧੬॥ haumai bandhan satigur torre chit chanchal chalan na deenaa he |16|
ਸਤਿਗੁਰ ਮਿਲਹੁ ਚੀਨਹੁ ਬਿਧਿ ਸਾਈ ॥ satigur milahu cheenahu bidh saaee |
ਜਿਤੁ ਪ੍ਰਭੁ ਪਾਵਹੁ ਗਣਤ ਨ ਕਾਈ ॥ jit prabh paavahu ganat na kaaee |
ਹਉਮੈ ਮਾਰਿ ਕਰਹੁ ਗੁਰ ਸੇਵਾ ਜਨ ਨਾਨਕ ਹਰਿ ਰੰਗਿ ਭੀਨਾ ਹੇ ॥੧੭॥੨॥੮॥ haumai maar karahu gur sevaa jan naanak har rang bheenaa he |17|2|8|
ਮਾਰੂ ਮਹਲਾ ੧ ॥ maaroo mahalaa 1 |
ਅਸੁਰ ਸਘਾਰਣ ਰਾਮੁ ਹਮਾਰਾ ॥ asur saghaaran raam hamaaraa |
ਘਟਿ ਘਟਿ ਰਮਈਆ ਰਾਮੁ ਪਿਆਰਾ ॥ ghatt ghatt rameea raam piaaraa |
ਨਾਲੇ ਅਲਖੁ ਨ ਲਖੀਐ ਮੂਲੇ ਗੁਰਮੁਖਿ ਲਿਖੁ ਵੀਚਾਰਾ ਹੇ ॥੧॥ naale alakh na lakheeai moole guramukh likh veechaaraa he |1|
ਗੁਰਮੁਖਿ ਸਾਧੂ ਸਰਣਿ ਤੁਮਾਰੀ ॥ guramukh saadhoo saran tumaaree |
Original Gurmukhi with romanized transliteration, via the GurbaniNow API. An English translation will be added once a cleared translation is available.