Sikhism
Ang-1001 30
Text
ਰਾਮ ਨਾਮੁ ਸਾਧੂ ਸਰਣਾਈ ॥ raam naam saadhoo saranaaee |
ਸਤਿਗੁਰ ਬਚਨੀ ਗਤਿ ਮਿਤਿ ਪਾਈ ॥ satigur bachanee gat mit paaee |
ਨਾਨਕ ਹਰਿ ਜਪਿ ਹਰਿ ਮਨ ਮੇਰੇ ਹਰਿ ਮੇਲੇ ਮੇਲਣਹਾਰਾ ਹੇ ॥੧੭॥੩॥੯॥ naanak har jap har man mere har mele melanahaaraa he |17|3|9|
ਮਾਰੂ ਮਹਲਾ ੧ ॥ maaroo mahalaa 1 |
ਘਰਿ ਰਹੁ ਰੇ ਮਨ ਮੁਗਧ ਇਆਨੇ ॥ ghar rahu re man mugadh eaane |
ਰਾਮੁ ਜਪਹੁ ਅੰਤਰਗਤਿ ਧਿਆਨੇ ॥ raam japahu antaragat dhiaane |
ਲਾਲਚ ਛੋਡਿ ਰਚਹੁ ਅਪਰੰਪਰਿ ਇਉ ਪਾਵਹੁ ਮੁਕਤਿ ਦੁਆਰਾ ਹੇ ॥੧॥ laalach chhodd rachahu aparanpar iau paavahu mukat duaaraa he |1|
ਜਿਸੁ ਬਿਸਰਿਐ ਜਮੁ ਜੋਹਣਿ ਲਾਗੈ ॥ jis bisariai jam johan laagai |
ਸਭਿ ਸੁਖ ਜਾਹਿ ਦੁਖਾ ਫੁਨਿ ਆਗੈ ॥ sabh sukh jaeh dukhaa fun aagai |
ਰਾਮ ਨਾਮੁ ਜਪਿ ਗੁਰਮੁਖਿ ਜੀਅੜੇ ਏਹੁ ਪਰਮ ਤਤੁ ਵੀਚਾਰਾ ਹੇ ॥੨॥ raam naam jap guramukh jeearre ehu param tat veechaaraa he |2|
ਹਰਿ ਹਰਿ ਨਾਮੁ ਜਪਹੁ ਰਸੁ ਮੀਠਾ ॥ har har naam japahu ras meetthaa |
ਗੁਰਮੁਖਿ ਹਰਿ ਰਸੁ ਅੰਤਰਿ ਡੀਠਾ ॥ guramukh har ras antar ddeetthaa |
ਅਹਿਨਿਸਿ ਰਾਮ ਰਹਹੁ ਰੰਗਿ ਰਾਤੇ ਏਹੁ ਜਪੁ ਤਪੁ ਸੰਜਮੁ ਸਾਰਾ ਹੇ ॥੩॥ ahinis raam rahahu rang raate ehu jap tap sanjam saaraa he |3|
ਰਾਮ ਨਾਮੁ ਗੁਰ ਬਚਨੀ ਬੋਲਹੁ ॥ raam naam gur bachanee bolahu |
ਸੰਤ ਸਭਾ ਮਹਿ ਇਹੁ ਰਸੁ ਟੋਲਹੁ ॥ sant sabhaa meh ihu ras ttolahu |
ਗੁਰਮਤਿ ਖੋਜਿ ਲਹਹੁ ਘਰੁ ਅਪਨਾ ਬਹੁੜਿ ਨ ਗਰਭ ਮਝਾਰਾ ਹੇ ॥੪॥ guramat khoj lahahu ghar apanaa bahurr na garabh majhaaraa he |4|
ਸਚੁ ਤੀਰਥਿ ਨਾਵਹੁ ਹਰਿ ਗੁਣ ਗਾਵਹੁ ॥ sach teerath naavahu har gun gaavahu |
ਤਤੁ ਵੀਚਾਰਹੁ ਹਰਿ ਲਿਵ ਲਾਵਹੁ ॥ tat veechaarahu har liv laavahu |
ਅੰਤ ਕਾਲਿ ਜਮੁ ਜੋਹਿ ਨ ਸਾਕੈ ਹਰਿ ਬੋਲਹੁ ਰਾਮੁ ਪਿਆਰਾ ਹੇ ॥੫॥ ant kaal jam johi na saakai har bolahu raam piaaraa he |5|
ਸਤਿਗੁਰੁ ਪੁਰਖੁ ਦਾਤਾ ਵਡ ਦਾਣਾ ॥ satigur purakh daataa vadd daanaa |
ਜਿਸੁ ਅੰਤਰਿ ਸਾਚੁ ਸੁ ਸਬਦਿ ਸਮਾਣਾ ॥ jis antar saach su sabad samaanaa |
ਜਿਸ ਕਉ ਸਤਿਗੁਰੁ ਮੇਲਿ ਮਿਲਾਏ ਤਿਸੁ ਚੂਕਾ ਜਮ ਭੈ ਭਾਰਾ ਹੇ ॥੬॥ jis kau satigur mel milaae tis chookaa jam bhai bhaaraa he |6|
ਪੰਚ ਤਤੁ ਮਿਲਿ ਕਾਇਆ ਕੀਨੀ ॥ panch tat mil kaaeaa keenee |
ਤਿਸ ਮਹਿ ਰਾਮ ਰਤਨੁ ਲੈ ਚੀਨੀ ॥ tis meh raam ratan lai cheenee |
ਆਤਮ ਰਾਮੁ ਰਾਮੁ ਹੈ ਆਤਮ ਹਰਿ ਪਾਈਐ ਸਬਦਿ ਵੀਚਾਰਾ ਹੇ ॥੭॥ aatam raam raam hai aatam har paaeeai sabad veechaaraa he |7|
ਸਤ ਸੰਤੋਖਿ ਰਹਹੁ ਜਨ ਭਾਈ ॥ sat santokh rahahu jan bhaaee |
ਖਿਮਾ ਗਹਹੁ ਸਤਿਗੁਰ ਸਰਣਾਈ ॥ khimaa gahahu satigur saranaaee |
ਆਤਮੁ ਚੀਨਿ ਪਰਾਤਮੁ ਚੀਨਹੁ ਗੁਰ ਸੰਗਤਿ ਇਹੁ ਨਿਸਤਾਰਾ ਹੇ ॥੮॥ aatam cheen paraatam cheenahu gur sangat ihu nisataaraa he |8|
ਸਾਕਤ ਕੂੜ ਕਪਟ ਮਹਿ ਟੇਕਾ ॥ saakat koorr kapatt meh ttekaa |
ਅਹਿਨਿਸਿ ਨਿੰਦਾ ਕਰਹਿ ਅਨੇਕਾ ॥ ahinis nindaa kareh anekaa |
ਬਿਨੁ ਸਿਮਰਨ ਆਵਹਿ ਫੁਨਿ ਜਾਵਹਿ ਗ੍ਰਭ ਜੋਨੀ ਨਰਕ ਮਝਾਰਾ ਹੇ ॥੯॥ bin simaran aaveh fun jaaveh grabh jonee narak majhaaraa he |9|
ਸਾਕਤ ਜਮ ਕੀ ਕਾਣਿ ਨ ਚੂਕੈ ॥ saakat jam kee kaan na chookai |
ਜਮ ਕਾ ਡੰਡੁ ਨ ਕਬਹੂ ਮੂਕੈ ॥ jam kaa ddandd na kabahoo mookai |
ਬਾਕੀ ਧਰਮ ਰਾਇ ਕੀ ਲੀਜੈ ਸਿਰਿ ਅਫਰਿਓ ਭਾਰੁ ਅਫਾਰਾ ਹੇ ॥੧੦॥ baakee dharam raae kee leejai sir afario bhaar afaaraa he |10|
ਬਿਨੁ ਗੁਰ ਸਾਕਤੁ ਕਹਹੁ ਕੋ ਤਰਿਆ ॥ bin gur saakat kahahu ko tariaa |
ਹਉਮੈ ਕਰਤਾ ਭਵਜਲਿ ਪਰਿਆ ॥ haumai karataa bhavajal pariaa |
ਬਿਨੁ ਗੁਰ ਪਾਰੁ ਨ ਪਾਵੈ ਕੋਈ ਹਰਿ ਜਪੀਐ ਪਾਰਿ ਉਤਾਰਾ ਹੇ ॥੧੧॥ bin gur paar na paavai koee har japeeai paar utaaraa he |11|
ਗੁਰ ਕੀ ਦਾਤਿ ਨ ਮੇਟੈ ਕੋਈ ॥ gur kee daat na mettai koee |
ਜਿਸੁ ਬਖਸੇ ਤਿਸੁ ਤਾਰੇ ਸੋਈ ॥ jis bakhase tis taare soee |
ਜਨਮ ਮਰਣ ਦੁਖੁ ਨੇੜਿ ਨ ਆਵੈ ਮਨਿ ਸੋ ਪ੍ਰਭੁ ਅਪਰ ਅਪਾਰਾ ਹੇ ॥੧੨॥ janam maran dukh nerr na aavai man so prabh apar apaaraa he |12|
ਗੁਰ ਤੇ ਭੂਲੇ ਆਵਹੁ ਜਾਵਹੁ ॥ gur te bhoole aavahu jaavahu |
ਜਨਮਿ ਮਰਹੁ ਫੁਨਿ ਪਾਪ ਕਮਾਵਹੁ ॥ janam marahu fun paap kamaavahu |
ਸਾਕਤ ਮੂੜ ਅਚੇਤ ਨ ਚੇਤਹਿ ਦੁਖੁ ਲਾਗੈ ਤਾ ਰਾਮੁ ਪੁਕਾਰਾ ਹੇ ॥੧੩॥ saakat moorr achet na cheteh dukh laagai taa raam pukaaraa he |13|
ਸੁਖੁ ਦੁਖੁ ਪੁਰਬ ਜਨਮ ਕੇ ਕੀਏ ॥ sukh dukh purab janam ke kee |
ਸੋ ਜਾਣੈ ਜਿਨਿ ਦਾਤੈ ਦੀਏ ॥ so jaanai jin daatai dee |
ਕਿਸ ਕਉ ਦੋਸੁ ਦੇਹਿ ਤੂ ਪ੍ਰਾਣੀ ਸਹੁ ਅਪਣਾ ਕੀਆ ਕਰਾਰਾ ਹੇ ॥੧੪॥ kis kau dos dehi too praanee sahu apanaa keea karaaraa he |14|
Original Gurmukhi with romanized transliteration, via the GurbaniNow API. An English translation will be added once a cleared translation is available.