Sikhism
Ang-1001 34
Text
ਅਨਹਦੁ ਵਾਜੈ ਭ੍ਰਮੁ ਭਉ ਭਾਜੈ ॥ anahad vaajai bhram bhau bhaajai |
ਸਗਲ ਬਿਆਪਿ ਰਹਿਆ ਪ੍ਰਭੁ ਛਾਜੈ ॥ sagal biaap rahiaa prabh chhaajai |
ਸਭ ਤੇਰੀ ਤੂ ਗੁਰਮੁਖਿ ਜਾਤਾ ਦਰਿ ਸੋਹੈ ਗੁਣ ਗਾਇਦਾ ॥੧੦॥ sabh teree too guramukh jaataa dar sohai gun gaaeidaa |10|
ਆਦਿ ਨਿਰੰਜਨੁ ਨਿਰਮਲੁ ਸੋਈ ॥ aad niranjan niramal soee |
ਅਵਰੁ ਨ ਜਾਣਾ ਦੂਜਾ ਕੋਈ ॥ avar na jaanaa doojaa koee |
ਏਕੰਕਾਰੁ ਵਸੈ ਮਨਿ ਭਾਵੈ ਹਉਮੈ ਗਰਬੁ ਗਵਾਇਦਾ ॥੧੧॥ ekankaar vasai man bhaavai haumai garab gavaaeidaa |11|
ਅੰਮ੍ਰਿਤੁ ਪੀਆ ਸਤਿਗੁਰਿ ਦੀਆ ॥ amrit peea satigur deea |
ਅਵਰੁ ਨ ਜਾਣਾ ਦੂਆ ਤੀਆ ॥ avar na jaanaa dooaa teea |
ਏਕੋ ਏਕੁ ਸੁ ਅਪਰ ਪਰੰਪਰੁ ਪਰਖਿ ਖਜਾਨੈ ਪਾਇਦਾ ॥੧੨॥ eko ek su apar paranpar parakh khajaanai paaeidaa |12|
ਗਿਆਨੁ ਧਿਆਨੁ ਸਚੁ ਗਹਿਰ ਗੰਭੀਰਾ ॥ giaan dhiaan sach gahir ganbheeraa |
ਕੋਇ ਨ ਜਾਣੈ ਤੇਰਾ ਚੀਰਾ ॥ koe na jaanai teraa cheeraa |
ਜੇਤੀ ਹੈ ਤੇਤੀ ਤੁਧੁ ਜਾਚੈ ਕਰਮਿ ਮਿਲੈ ਸੋ ਪਾਇਦਾ ॥੧੩॥ jetee hai tetee tudh jaachai karam milai so paaeidaa |13|
ਕਰਮੁ ਧਰਮੁ ਸਚੁ ਹਾਥਿ ਤੁਮਾਰੈ ॥ karam dharam sach haath tumaarai |
ਵੇਪਰਵਾਹ ਅਖੁਟ ਭੰਡਾਰੈ ॥ veparavaah akhutt bhanddaarai |
ਤੂ ਦਇਆਲੁ ਕਿਰਪਾਲੁ ਸਦਾ ਪ੍ਰਭੁ ਆਪੇ ਮੇਲਿ ਮਿਲਾਇਦਾ ॥੧੪॥ too deaal kirapaal sadaa prabh aape mel milaaeidaa |14|
ਆਪੇ ਦੇਖਿ ਦਿਖਾਵੈ ਆਪੇ ॥ aape dekh dikhaavai aape |
ਆਪੇ ਥਾਪਿ ਉਥਾਪੇ ਆਪੇ ॥ aape thaap uthaape aape |
ਆਪੇ ਜੋੜਿ ਵਿਛੋੜੇ ਕਰਤਾ ਆਪੇ ਮਾਰਿ ਜੀਵਾਇਦਾ ॥੧੫॥ aape jorr vichhorre karataa aape maar jeevaaeidaa |15|
ਜੇਤੀ ਹੈ ਤੇਤੀ ਤੁਧੁ ਅੰਦਰਿ ॥ jetee hai tetee tudh andar |
ਦੇਖਹਿ ਆਪਿ ਬੈਸਿ ਬਿਜ ਮੰਦਰਿ ॥ dekheh aap bais bij mandar |
ਨਾਨਕੁ ਸਾਚੁ ਕਹੈ ਬੇਨੰਤੀ ਹਰਿ ਦਰਸਨਿ ਸੁਖੁ ਪਾਇਦਾ ॥੧੬॥੧॥੧੩॥ naanak saach kahai benantee har darasan sukh paaeidaa |16|1|13|
ਮਾਰੂ ਮਹਲਾ ੧ ॥ maaroo mahalaa 1 |
ਦਰਸਨੁ ਪਾਵਾ ਜੇ ਤੁਧੁ ਭਾਵਾ ॥ darasan paavaa je tudh bhaavaa |
ਭਾਇ ਭਗਤਿ ਸਾਚੇ ਗੁਣ ਗਾਵਾ ॥ bhaae bhagat saache gun gaavaa |
ਤੁਧੁ ਭਾਣੇ ਤੂ ਭਾਵਹਿ ਕਰਤੇ ਆਪੇ ਰਸਨ ਰਸਾਇਦਾ ॥੧॥ tudh bhaane too bhaaveh karate aape rasan rasaaeidaa |1|
ਸੋਹਨਿ ਭਗਤ ਪ੍ਰਭੂ ਦਰਬਾਰੇ ॥ sohan bhagat prabhoo darabaare |
ਮੁਕਤੁ ਭਏ ਹਰਿ ਦਾਸ ਤੁਮਾਰੇ ॥ mukat bhe har daas tumaare |
ਆਪੁ ਗਵਾਇ ਤੇਰੈ ਰੰਗਿ ਰਾਤੇ ਅਨਦਿਨੁ ਨਾਮੁ ਧਿਆਇਦਾ ॥੨॥ aap gavaae terai rang raate anadin naam dhiaaeidaa |2|
ਈਸਰੁ ਬ੍ਰਹਮਾ ਦੇਵੀ ਦੇਵਾ ॥ eesar brahamaa devee devaa |
ਇੰਦ੍ਰ ਤਪੇ ਮੁਨਿ ਤੇਰੀ ਸੇਵਾ ॥ eindr tape mun teree sevaa |
ਜਤੀ ਸਤੀ ਕੇਤੇ ਬਨਵਾਸੀ ਅੰਤੁ ਨ ਕੋਈ ਪਾਇਦਾ ॥੩॥ jatee satee kete banavaasee ant na koee paaeidaa |3|
ਵਿਣੁ ਜਾਣਾਏ ਕੋਇ ਨ ਜਾਣੈ ॥ vin jaanaae koe na jaanai |
ਜੋ ਕਿਛੁ ਕਰੇ ਸੁ ਆਪਣ ਭਾਣੈ ॥ jo kichh kare su aapan bhaanai |
ਲਖ ਚਉਰਾਸੀਹ ਜੀਅ ਉਪਾਏ ਭਾਣੈ ਸਾਹ ਲਵਾਇਦਾ ॥੪॥ lakh chauraaseeh jeea upaae bhaanai saah lavaaeidaa |4|
ਜੋ ਤਿਸੁ ਭਾਵੈ ਸੋ ਨਿਹਚਉ ਹੋਵੈ ॥ jo tis bhaavai so nihchau hovai |
ਮਨਮੁਖੁ ਆਪੁ ਗਣਾਏ ਰੋਵੈ ॥ manamukh aap ganaae rovai |
ਨਾਵਹੁ ਭੁਲਾ ਠਉਰ ਨ ਪਾਏ ਆਇ ਜਾਇ ਦੁਖੁ ਪਾਇਦਾ ॥੫॥ naavahu bhulaa tthaur na paae aae jaae dukh paaeidaa |5|
ਨਿਰਮਲ ਕਾਇਆ ਊਜਲ ਹੰਸਾ ॥ niramal kaaeaa aoojal hansaa |
ਤਿਸੁ ਵਿਚਿ ਨਾਮੁ ਨਿਰੰਜਨ ਅੰਸਾ ॥ tis vich naam niranjan ansaa |
ਸਗਲੇ ਦੂਖ ਅੰਮ੍ਰਿਤੁ ਕਰਿ ਪੀਵੈ ਬਾਹੁੜਿ ਦੂਖੁ ਨ ਪਾਇਦਾ ॥੬॥ sagale dookh amrit kar peevai baahurr dookh na paaeidaa |6|
ਬਹੁ ਸਾਦਹੁ ਦੂਖੁ ਪਰਾਪਤਿ ਹੋਵੈ ॥ bahu saadahu dookh paraapat hovai |
ਭੋਗਹੁ ਰੋਗ ਸੁ ਅੰਤਿ ਵਿਗੋਵੈ ॥ bhogahu rog su ant vigovai |
ਹਰਖਹੁ ਸੋਗੁ ਨ ਮਿਟਈ ਕਬਹੂ ਵਿਣੁ ਭਾਣੇ ਭਰਮਾਇਦਾ ॥੭॥ harakhahu sog na mittee kabahoo vin bhaane bharamaaeidaa |7|
ਗਿਆਨ ਵਿਹੂਣੀ ਭਵੈ ਸਬਾਈ ॥ giaan vihoonee bhavai sabaaee |
ਸਾਚਾ ਰਵਿ ਰਹਿਆ ਲਿਵ ਲਾਈ ॥ saachaa rav rahiaa liv laaee |
ਨਿਰਭਉ ਸਬਦੁ ਗੁਰੂ ਸਚੁ ਜਾਤਾ ਜੋਤੀ ਜੋਤਿ ਮਿਲਾਇਦਾ ॥੮॥ nirbhau sabad guroo sach jaataa jotee jot milaaeidaa |8|
ਅਟਲੁ ਅਡੋਲੁ ਅਤੋਲੁ ਮੁਰਾਰੇ ॥ attal addol atol muraare |
ਖਿਨ ਮਹਿ ਢਾਹੇ ਫੇਰਿ ਉਸਾਰੇ ॥ khin meh dtaahe fer usaare |
ਰੂਪੁ ਨ ਰੇਖਿਆ ਮਿਤਿ ਨਹੀ ਕੀਮਤਿ ਸਬਦਿ ਭੇਦਿ ਪਤੀਆਇਦਾ ॥੯॥ roop na rekhiaa mit nahee keemat sabad bhed pateeaeidaa |9|
Original Gurmukhi with romanized transliteration, via the GurbaniNow API. An English translation will be added once a cleared translation is available.