Sikhism
Ang-1001 35
Text
ਹਮ ਦਾਸਨ ਕੇ ਦਾਸ ਪਿਆਰੇ ॥ ham daasan ke daas piaare |
ਸਾਧਿਕ ਸਾਚ ਭਲੇ ਵੀਚਾਰੇ ॥ saadhik saach bhale veechaare |
ਮੰਨੇ ਨਾਉ ਸੋਈ ਜਿਣਿ ਜਾਸੀ ਆਪੇ ਸਾਚੁ ਦ੍ਰਿੜਾਇਦਾ ॥੧੦॥ mane naau soee jin jaasee aape saach drirraaeidaa |10|
ਪਲੈ ਸਾਚੁ ਸਚੇ ਸਚਿਆਰਾ ॥ palai saach sache sachiaaraa |
ਸਾਚੇ ਭਾਵੈ ਸਬਦੁ ਪਿਆਰਾ ॥ saache bhaavai sabad piaaraa |
ਤ੍ਰਿਭਵਣਿ ਸਾਚੁ ਕਲਾ ਧਰਿ ਥਾਪੀ ਸਾਚੇ ਹੀ ਪਤੀਆਇਦਾ ॥੧੧॥ tribhavan saach kalaa dhar thaapee saache hee pateeaeidaa |11|
ਵਡਾ ਵਡਾ ਆਖੈ ਸਭੁ ਕੋਈ ॥ vaddaa vaddaa aakhai sabh koee |
ਗੁਰ ਬਿਨੁ ਸੋਝੀ ਕਿਨੈ ਨ ਹੋਈ ॥ gur bin sojhee kinai na hoee |
ਸਾਚਿ ਮਿਲੈ ਸੋ ਸਾਚੇ ਭਾਏ ਨਾ ਵੀਛੁੜਿ ਦੁਖੁ ਪਾਇਦਾ ॥੧੨॥ saach milai so saache bhaae naa veechhurr dukh paaeidaa |12|
ਧੁਰਹੁ ਵਿਛੁੰਨੇ ਧਾਹੀ ਰੁੰਨੇ ॥ dhurahu vichhune dhaahee rune |
ਮਰਿ ਮਰਿ ਜਨਮਹਿ ਮੁਹਲਤਿ ਪੁੰਨੇ ॥ mar mar janameh muhalat pune |
ਜਿਸੁ ਬਖਸੇ ਤਿਸੁ ਦੇ ਵਡਿਆਈ ਮੇਲਿ ਨ ਪਛੋਤਾਇਦਾ ॥੧੩॥ jis bakhase tis de vaddiaaee mel na pachhotaaeidaa |13|
ਆਪੇ ਕਰਤਾ ਆਪੇ ਭੁਗਤਾ ॥ aape karataa aape bhugataa |
ਆਪੇ ਤ੍ਰਿਪਤਾ ਆਪੇ ਮੁਕਤਾ ॥ aape tripataa aape mukataa |
ਆਪੇ ਮੁਕਤਿ ਦਾਨੁ ਮੁਕਤੀਸਰੁ ਮਮਤਾ ਮੋਹੁ ਚੁਕਾਇਦਾ ॥੧੪॥ aape mukat daan mukateesar mamataa mohu chukaaeidaa |14|
ਦਾਨਾ ਕੈ ਸਿਰਿ ਦਾਨੁ ਵੀਚਾਰਾ ॥ daanaa kai sir daan veechaaraa |
ਕਰਣ ਕਾਰਣ ਸਮਰਥੁ ਅਪਾਰਾ ॥ karan kaaran samarath apaaraa |
ਕਰਿ ਕਰਿ ਵੇਖੈ ਕੀਤਾ ਅਪਣਾ ਕਰਣੀ ਕਾਰ ਕਰਾਇਦਾ ॥੧੫॥ kar kar vekhai keetaa apanaa karanee kaar karaaeidaa |15|
ਸੇ ਗੁਣ ਗਾਵਹਿ ਸਾਚੇ ਭਾਵਹਿ ॥ se gun gaaveh saache bhaaveh |
ਤੁਝ ਤੇ ਉਪਜਹਿ ਤੁਝ ਮਾਹਿ ਸਮਾਵਹਿ ॥ tujh te upajeh tujh maeh samaaveh |
ਨਾਨਕੁ ਸਾਚੁ ਕਹੈ ਬੇਨੰਤੀ ਮਿਲਿ ਸਾਚੇ ਸੁਖੁ ਪਾਇਦਾ ॥੧੬॥੨॥੧੪॥ naanak saach kahai benantee mil saache sukh paaeidaa |16|2|14|
ਮਾਰੂ ਮਹਲਾ ੧ ॥ maaroo mahalaa 1 |
ਅਰਬਦ ਨਰਬਦ ਧੁੰਧੂਕਾਰਾ ॥ arabad narabad dhundhookaaraa |
ਧਰਣਿ ਨ ਗਗਨਾ ਹੁਕਮੁ ਅਪਾਰਾ ॥ dharan na gaganaa hukam apaaraa |
ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥੧॥ naa din rain na chand na sooraj sun samaadh lagaaeidaa |1|
ਖਾਣੀ ਨ ਬਾਣੀ ਪਉਣ ਨ ਪਾਣੀ ॥ khaanee na baanee paun na paanee |
ਓਪਤਿ ਖਪਤਿ ਨ ਆਵਣ ਜਾਣੀ ॥ opat khapat na aavan jaanee |
ਖੰਡ ਪਤਾਲ ਸਪਤ ਨਹੀ ਸਾਗਰ ਨਦੀ ਨ ਨੀਰੁ ਵਹਾਇਦਾ ॥੨॥ khandd pataal sapat nahee saagar nadee na neer vahaaeidaa |2|
ਨਾ ਤਦਿ ਸੁਰਗੁ ਮਛੁ ਪਇਆਲਾ ॥ naa tad surag machh peaalaa |
ਦੋਜਕੁ ਭਿਸਤੁ ਨਹੀ ਖੈ ਕਾਲਾ ॥ dojak bhisat nahee khai kaalaa |
ਨਰਕੁ ਸੁਰਗੁ ਨਹੀ ਜੰਮਣੁ ਮਰਣਾ ਨਾ ਕੋ ਆਇ ਨ ਜਾਇਦਾ ॥੩॥ narak surag nahee jaman maranaa naa ko aae na jaaeidaa |3|
ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥ brahamaa bisan mahes na koee |
ਅਵਰੁ ਨ ਦੀਸੈ ਏਕੋ ਸੋਈ ॥ avar na deesai eko soee |
ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾ ਕੋ ਦੁਖੁ ਸੁਖੁ ਪਾਇਦਾ ॥੪॥ naar purakh nahee jaat na janamaa naa ko dukh sukh paaeidaa |4|
ਨਾ ਤਦਿ ਜਤੀ ਸਤੀ ਬਨਵਾਸੀ ॥ naa tad jatee satee banavaasee |
ਨਾ ਤਦਿ ਸਿਧ ਸਾਧਿਕ ਸੁਖਵਾਸੀ ॥ naa tad sidh saadhik sukhavaasee |
ਜੋਗੀ ਜੰਗਮ ਭੇਖੁ ਨ ਕੋਈ ਨਾ ਕੋ ਨਾਥੁ ਕਹਾਇਦਾ ॥੫॥ jogee jangam bhekh na koee naa ko naath kahaaeidaa |5|
ਜਪ ਤਪ ਸੰਜਮ ਨਾ ਬ੍ਰਤ ਪੂਜਾ ॥ jap tap sanjam naa brat poojaa |
ਨਾ ਕੋ ਆਖਿ ਵਖਾਣੈ ਦੂਜਾ ॥ naa ko aakh vakhaanai doojaa |
ਆਪੇ ਆਪਿ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ ॥੬॥ aape aap upaae vigasai aape keemat paaeidaa |6|
ਨਾ ਸੁਚਿ ਸੰਜਮੁ ਤੁਲਸੀ ਮਾਲਾ ॥ naa such sanjam tulasee maalaa |
ਗੋਪੀ ਕਾਨੁ ਨ ਗਊ ਗੋੁਆਲਾ ॥ gopee kaan na gaoo guoaalaa |
ਤੰਤੁ ਮੰਤੁ ਪਾਖੰਡੁ ਨ ਕੋਈ ਨਾ ਕੋ ਵੰਸੁ ਵਜਾਇਦਾ ॥੭॥ tant mant paakhandd na koee naa ko vans vajaaeidaa |7|
ਕਰਮ ਧਰਮ ਨਹੀ ਮਾਇਆ ਮਾਖੀ ॥ karam dharam nahee maaeaa maakhee |
ਜਾਤਿ ਜਨਮੁ ਨਹੀ ਦੀਸੈ ਆਖੀ ॥ jaat janam nahee deesai aakhee |
ਮਮਤਾ ਜਾਲੁ ਕਾਲੁ ਨਹੀ ਮਾਥੈ ਨਾ ਕੋ ਕਿਸੈ ਧਿਆਇਦਾ ॥੮॥ mamataa jaal kaal nahee maathai naa ko kisai dhiaaeidaa |8|
ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ ॥ nind bind nahee jeeo na jindo |
ਨਾ ਤਦਿ ਗੋਰਖੁ ਨਾ ਮਾਛਿੰਦੋ ॥ naa tad gorakh naa maachhindo |
ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ ਨਾ ਕੋ ਗਣਤ ਗਣਾਇਦਾ ॥੯॥ naa tad giaan dhiaan kul opat naa ko ganat ganaaeidaa |9|
Original Gurmukhi with romanized transliteration, via the GurbaniNow API. An English translation will be added once a cleared translation is available.