Sikhism
Ang-1001 46
Text
ਏਕੋ ਅਮਰੁ ਏਕਾ ਪਤਿਸਾਹੀ ਜੁਗੁ ਜੁਗੁ ਸਿਰਿ ਕਾਰ ਬਣਾਈ ਹੇ ॥੧॥ eko amar ekaa patisaahee jug jug sir kaar banaaee he |1|
ਸੋ ਜਨੁ ਨਿਰਮਲੁ ਜਿਨਿ ਆਪੁ ਪਛਾਤਾ ॥ so jan niramal jin aap pachhaataa |
ਆਪੇ ਆਇ ਮਿਲਿਆ ਸੁਖਦਾਤਾ ॥ aape aae miliaa sukhadaataa |
ਰਸਨਾ ਸਬਦਿ ਰਤੀ ਗੁਣ ਗਾਵੈ ਦਰਿ ਸਾਚੈ ਪਤਿ ਪਾਈ ਹੇ ॥੨॥ rasanaa sabad ratee gun gaavai dar saachai pat paaee he |2|
ਗੁਰਮੁਖਿ ਨਾਮਿ ਮਿਲੈ ਵਡਿਆਈ ॥ guramukh naam milai vaddiaaee |
ਮਨਮੁਖਿ ਨਿੰਦਕਿ ਪਤਿ ਗਵਾਈ ॥ manamukh nindak pat gavaaee |
ਨਾਮਿ ਰਤੇ ਪਰਮ ਹੰਸ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੩॥ naam rate param hans bairaagee nij ghar taarree laaee he |3|
ਸਬਦਿ ਮਰੈ ਸੋਈ ਜਨੁ ਪੂਰਾ ॥ sabad marai soee jan pooraa |
ਸਤਿਗੁਰੁ ਆਖਿ ਸੁਣਾਏ ਸੂਰਾ ॥ satigur aakh sunaae sooraa |
ਕਾਇਆ ਅੰਦਰਿ ਅੰਮ੍ਰਿਤ ਸਰੁ ਸਾਚਾ ਮਨੁ ਪੀਵੈ ਭਾਇ ਸੁਭਾਈ ਹੇ ॥੪॥ kaaeaa andar amrit sar saachaa man peevai bhaae subhaaee he |4|
ਪੜਿ ਪੰਡਿਤੁ ਅਵਰਾ ਸਮਝਾਏ ॥ parr panddit avaraa samajhaae |
ਘਰ ਜਲਤੇ ਕੀ ਖਬਰਿ ਨ ਪਾਏ ॥ ghar jalate kee khabar na paae |
ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਪੜਿ ਥਾਕੇ ਸਾਂਤਿ ਨ ਆਈ ਹੇ ॥੫॥ bin satigur seve naam na paaeeai parr thaake saant na aaee he |5|
ਇਕਿ ਭਸਮ ਲਗਾਇ ਫਿਰਹਿ ਭੇਖਧਾਰੀ ॥ eik bhasam lagaae fireh bhekhadhaaree |
ਬਿਨੁ ਸਬਦੈ ਹਉਮੈ ਕਿਨਿ ਮਾਰੀ ॥ bin sabadai haumai kin maaree |
ਅਨਦਿਨੁ ਜਲਤ ਰਹਹਿ ਦਿਨੁ ਰਾਤੀ ਭਰਮਿ ਭੇਖਿ ਭਰਮਾਈ ਹੇ ॥੬॥ anadin jalat raheh din raatee bharam bhekh bharamaaee he |6|
ਇਕਿ ਗ੍ਰਿਹ ਕੁਟੰਬ ਮਹਿ ਸਦਾ ਉਦਾਸੀ ॥ eik grih kuttanb meh sadaa udaasee |
ਸਬਦਿ ਮੁਏ ਹਰਿ ਨਾਮਿ ਨਿਵਾਸੀ ॥ sabad mue har naam nivaasee |
ਅਨਦਿਨੁ ਸਦਾ ਰਹਹਿ ਰੰਗਿ ਰਾਤੇ ਭੈ ਭਾਇ ਭਗਤਿ ਚਿਤੁ ਲਾਈ ਹੇ ॥੭॥ anadin sadaa raheh rang raate bhai bhaae bhagat chit laaee he |7|
ਮਨਮੁਖੁ ਨਿੰਦਾ ਕਰਿ ਕਰਿ ਵਿਗੁਤਾ ॥ manamukh nindaa kar kar vigutaa |
ਅੰਤਰਿ ਲੋਭੁ ਭਉਕੈ ਜਿਸੁ ਕੁਤਾ ॥ antar lobh bhaukai jis kutaa |
ਜਮਕਾਲੁ ਤਿਸੁ ਕਦੇ ਨ ਛੋਡੈ ਅੰਤਿ ਗਇਆ ਪਛੁਤਾਈ ਹੇ ॥੮॥ jamakaal tis kade na chhoddai ant geaa pachhutaaee he |8|
ਸਚੈ ਸਬਦਿ ਸਚੀ ਪਤਿ ਹੋਈ ॥ sachai sabad sachee pat hoee |
ਬਿਨੁ ਨਾਵੈ ਮੁਕਤਿ ਨ ਪਾਵੈ ਕੋਈ ॥ bin naavai mukat na paavai koee |
ਬਿਨੁ ਸਤਿਗੁਰ ਕੋ ਨਾਉ ਨ ਪਾਏ ਪ੍ਰਭਿ ਐਸੀ ਬਣਤ ਬਣਾਈ ਹੇ ॥੯॥ bin satigur ko naau na paae prabh aisee banat banaaee he |9|
ਇਕਿ ਸਿਧ ਸਾਧਿਕ ਬਹੁਤੁ ਵੀਚਾਰੀ ॥ eik sidh saadhik bahut veechaaree |
ਇਕਿ ਅਹਿਨਿਸਿ ਨਾਮਿ ਰਤੇ ਨਿਰੰਕਾਰੀ ॥ eik ahinis naam rate nirankaaree |
ਜਿਸ ਨੋ ਆਪਿ ਮਿਲਾਏ ਸੋ ਬੂਝੈ ਭਗਤਿ ਭਾਇ ਭਉ ਜਾਈ ਹੇ ॥੧੦॥ jis no aap milaae so boojhai bhagat bhaae bhau jaaee he |10|
ਇਸਨਾਨੁ ਦਾਨੁ ਕਰਹਿ ਨਹੀ ਬੂਝਹਿ ॥ eisanaan daan kareh nahee boojheh |
ਇਕਿ ਮਨੂਆ ਮਾਰਿ ਮਨੈ ਸਿਉ ਲੂਝਹਿ ॥ eik manooaa maar manai siau loojheh |
ਸਾਚੈ ਸਬਦਿ ਰਤੇ ਇਕ ਰੰਗੀ ਸਾਚੈ ਸਬਦਿ ਮਿਲਾਈ ਹੇ ॥੧੧॥ saachai sabad rate ik rangee saachai sabad milaaee he |11|
ਆਪੇ ਸਿਰਜੇ ਦੇ ਵਡਿਆਈ ॥ aape siraje de vaddiaaee |
ਆਪੇ ਭਾਣੈ ਦੇਇ ਮਿਲਾਈ ॥ aape bhaanai dee milaaee |
ਆਪੇ ਨਦਰਿ ਕਰੇ ਮਨਿ ਵਸਿਆ ਮੇਰੈ ਪ੍ਰਭਿ ਇਉ ਫੁਰਮਾਈ ਹੇ ॥੧੨॥ aape nadar kare man vasiaa merai prabh iau furamaaee he |12|
ਸਤਿਗੁਰੁ ਸੇਵਹਿ ਸੇ ਜਨ ਸਾਚੇ ॥ satigur seveh se jan saache |
ਮਨਮੁਖ ਸੇਵਿ ਨ ਜਾਣਨਿ ਕਾਚੇ ॥ manamukh sev na jaanan kaache |
ਆਪੇ ਕਰਤਾ ਕਰਿ ਕਰਿ ਵੇਖੈ ਜਿਉ ਭਾਵੈ ਤਿਉ ਲਾਈ ਹੇ ॥੧੩॥ aape karataa kar kar vekhai jiau bhaavai tiau laaee he |13|
ਜੁਗਿ ਜੁਗਿ ਸਾਚਾ ਏਕੋ ਦਾਤਾ ॥ jug jug saachaa eko daataa |
ਪੂਰੈ ਭਾਗਿ ਗੁਰਸਬਦੁ ਪਛਾਤਾ ॥ poorai bhaag gurasabad pachhaataa |
ਸਬਦਿ ਮਿਲੇ ਸੇ ਵਿਛੁੜੇ ਨਾਹੀ ਨਦਰੀ ਸਹਜਿ ਮਿਲਾਈ ਹੇ ॥੧੪॥ sabad mile se vichhurre naahee nadaree sehaj milaaee he |14|
ਹਉਮੈ ਮਾਇਆ ਮੈਲੁ ਕਮਾਇਆ ॥ haumai maaeaa mail kamaaeaa |
ਮਰਿ ਮਰਿ ਜੰਮਹਿ ਦੂਜਾ ਭਾਇਆ ॥ mar mar jameh doojaa bhaaeaa |
ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ਮਨਿ ਦੇਖਹੁ ਲਿਵ ਲਾਈ ਹੇ ॥੧੫॥ bin satigur seve mukat na hoee man dekhahu liv laaee he |15|
Original Gurmukhi with romanized transliteration, via the GurbaniNow API. An English translation will be added once a cleared translation is available.