U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 56

Text

1

ਬਿਖਿਆ ਕਾਰਣਿ ਲਬੁ ਲੋਭੁ ਕਮਾਵਹਿ ਦੁਰਮਤਿ ਕਾ ਦੋਰਾਹਾ ਹੇ ॥੯॥ bikhiaa kaaran lab lobh kamaaveh duramat kaa doraahaa he |9|

2

ਪੂਰਾ ਸਤਿਗੁਰੁ ਭਗਤਿ ਦ੍ਰਿੜਾਏ ॥ pooraa satigur bhagat drirraae |

3

ਗੁਰ ਕੈ ਸਬਦਿ ਹਰਿ ਨਾਮਿ ਚਿਤੁ ਲਾਏ ॥ gur kai sabad har naam chit laae |

4

ਮਨਿ ਤਨਿ ਹਰਿ ਰਵਿਆ ਘਟ ਅੰਤਰਿ ਮਨਿ ਭੀਨੈ ਭਗਤਿ ਸਲਾਹਾ ਹੇ ॥੧੦॥ man tan har raviaa ghatt antar man bheenai bhagat salaahaa he |10|

5

ਮੇਰਾ ਪ੍ਰਭੁ ਸਾਚਾ ਅਸੁਰ ਸੰਘਾਰਣੁ ॥ meraa prabh saachaa asur sanghaaran |

6

ਗੁਰ ਕੈ ਸਬਦਿ ਭਗਤਿ ਨਿਸਤਾਰਣੁ ॥ gur kai sabad bhagat nisataaran |

7

ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਸਿਰਿ ਸਾਹਾ ਪਾਤਿਸਾਹਾ ਹੇ ॥੧੧॥ meraa prabh saachaa sad hee saachaa sir saahaa paatisaahaa he |11|

8

ਸੇ ਭਗਤ ਸਚੇ ਤੇਰੈ ਮਨਿ ਭਾਏ ॥ se bhagat sache terai man bhaae |

9

ਦਰਿ ਕੀਰਤਨੁ ਕਰਹਿ ਗੁਰ ਸਬਦਿ ਸੁਹਾਏ ॥ dar keeratan kareh gur sabad suhaae |

10

ਸਾਚੀ ਬਾਣੀ ਅਨਦਿਨੁ ਗਾਵਹਿ ਨਿਰਧਨ ਕਾ ਨਾਮੁ ਵੇਸਾਹਾ ਹੇ ॥੧੨॥ saachee baanee anadin gaaveh niradhan kaa naam vesaahaa he |12|

11

ਜਿਨ ਆਪੇ ਮੇਲਿ ਵਿਛੋੜਹਿ ਨਾਹੀ ॥ jin aape mel vichhorreh naahee |

12

ਗੁਰ ਕੈ ਸਬਦਿ ਸਦਾ ਸਾਲਾਹੀ ॥ gur kai sabad sadaa saalaahee |

13

ਸਭਨਾ ਸਿਰਿ ਤੂ ਏਕੋ ਸਾਹਿਬੁ ਸਬਦੇ ਨਾਮੁ ਸਲਾਹਾ ਹੇ ॥੧੩॥ sabhanaa sir too eko saahib sabade naam salaahaa he |13|

14

ਬਿਨੁ ਸਬਦੈ ਤੁਧੁਨੋ ਕੋਈ ਨ ਜਾਣੀ ॥ bin sabadai tudhuno koee na jaanee |

15

ਤੁਧੁ ਆਪੇ ਕਥੀ ਅਕਥ ਕਹਾਣੀ ॥ tudh aape kathee akath kahaanee |

16

ਆਪੇ ਸਬਦੁ ਸਦਾ ਗੁਰੁ ਦਾਤਾ ਹਰਿ ਨਾਮੁ ਜਪਿ ਸੰਬਾਹਾ ਹੇ ॥੧੪॥ aape sabad sadaa gur daataa har naam jap sanbaahaa he |14|

17

ਤੂ ਆਪੇ ਕਰਤਾ ਸਿਰਜਣਹਾਰਾ ॥ too aape karataa sirajanahaaraa |

18

ਤੇਰਾ ਲਿਖਿਆ ਕੋਇ ਨ ਮੇਟਣਹਾਰਾ ॥ teraa likhiaa koe na mettanahaaraa |

19

ਗੁਰਮੁਖਿ ਨਾਮੁ ਦੇਵਹਿ ਤੂ ਆਪੇ ਸਹਸਾ ਗਣਤ ਨ ਤਾਹਾ ਹੇ ॥੧੫॥ guramukh naam deveh too aape sahasaa ganat na taahaa he |15|

20

ਭਗਤ ਸਚੇ ਤੇਰੈ ਦਰਵਾਰੇ ॥ bhagat sache terai daravaare |

21

ਸਬਦੇ ਸੇਵਨਿ ਭਾਇ ਪਿਆਰੇ ॥ sabade sevan bhaae piaare |

22

ਨਾਨਕ ਨਾਮਿ ਰਤੇ ਬੈਰਾਗੀ ਨਾਮੇ ਕਾਰਜੁ ਸੋਹਾ ਹੇ ॥੧੬॥੩॥੧੨॥ naanak naam rate bairaagee naame kaaraj sohaa he |16|3|12|

23

ਮਾਰੂ ਮਹਲਾ ੩ ॥ maaroo mahalaa 3 |

24

ਮੇਰੈ ਪ੍ਰਭਿ ਸਾਚੈ ਇਕੁ ਖੇਲੁ ਰਚਾਇਆ ॥ merai prabh saachai ik khel rachaaeaa |

25

ਕੋਇ ਨ ਕਿਸ ਹੀ ਜੇਹਾ ਉਪਾਇਆ ॥ koe na kis hee jehaa upaaeaa |

26

ਆਪੇ ਫਰਕੁ ਕਰੇ ਵੇਖਿ ਵਿਗਸੈ ਸਭਿ ਰਸ ਦੇਹੀ ਮਾਹਾ ਹੇ ॥੧॥ aape farak kare vekh vigasai sabh ras dehee maahaa he |1|

27

ਵਾਜੈ ਪਉਣੁ ਤੈ ਆਪਿ ਵਜਾਏ ॥ vaajai paun tai aap vajaae |

28

ਸਿਵ ਸਕਤੀ ਦੇਹੀ ਮਹਿ ਪਾਏ ॥ siv sakatee dehee meh paae |

29

ਗੁਰ ਪਰਸਾਦੀ ਉਲਟੀ ਹੋਵੈ ਗਿਆਨ ਰਤਨੁ ਸਬਦੁ ਤਾਹਾ ਹੇ ॥੨॥ gur parasaadee ulattee hovai giaan ratan sabad taahaa he |2|

30

ਅੰਧੇਰਾ ਚਾਨਣੁ ਆਪੇ ਕੀਆ ॥ andheraa chaanan aape keea |

31

ਏਕੋ ਵਰਤੈ ਅਵਰੁ ਨ ਬੀਆ ॥ eko varatai avar na beea |

32

ਗੁਰ ਪਰਸਾਦੀ ਆਪੁ ਪਛਾਣੈ ਕਮਲੁ ਬਿਗਸੈ ਬੁਧਿ ਤਾਹਾ ਹੇ ॥੩॥ gur parasaadee aap pachhaanai kamal bigasai budh taahaa he |3|

33

ਅਪਣੀ ਗਹਣ ਗਤਿ ਆਪੇ ਜਾਣੈ ॥ apanee gehan gat aape jaanai |

34

ਹੋਰੁ ਲੋਕੁ ਸੁਣਿ ਸੁਣਿ ਆਖਿ ਵਖਾਣੈ ॥ hor lok sun sun aakh vakhaanai |

35

ਗਿਆਨੀ ਹੋਵੈ ਸੁ ਗੁਰਮੁਖਿ ਬੂਝੈ ਸਾਚੀ ਸਿਫਤਿ ਸਲਾਹਾ ਹੇ ॥੪॥ giaanee hovai su guramukh boojhai saachee sifat salaahaa he |4|

36

ਦੇਹੀ ਅੰਦਰਿ ਵਸਤੁ ਅਪਾਰਾ ॥ dehee andar vasat apaaraa |

37

ਆਪੇ ਕਪਟ ਖੁਲਾਵਣਹਾਰਾ ॥ aape kapatt khulaavanahaaraa |

38

ਗੁਰਮੁਖਿ ਸਹਜੇ ਅੰਮ੍ਰਿਤੁ ਪੀਵੈ ਤ੍ਰਿਸਨਾ ਅਗਨਿ ਬੁਝਾਹਾ ਹੇ ॥੫॥ guramukh sahaje amrit peevai trisanaa agan bujhaahaa he |5|

39

ਸਭਿ ਰਸ ਦੇਹੀ ਅੰਦਰਿ ਪਾਏ ॥ sabh ras dehee andar paae |

40

ਵਿਰਲੇ ਕਉ ਗੁਰੁ ਸਬਦੁ ਬੁਝਾਏ ॥ virale kau gur sabad bujhaae |

41

ਅੰਦਰੁ ਖੋਜੇ ਸਬਦੁ ਸਾਲਾਹੇ ਬਾਹਰਿ ਕਾਹੇ ਜਾਹਾ ਹੇ ॥੬॥ andar khoje sabad saalaahe baahar kaahe jaahaa he |6|

42

ਵਿਣੁ ਚਾਖੇ ਸਾਦੁ ਕਿਸੈ ਨ ਆਇਆ ॥ vin chaakhe saad kisai na aaeaa |

43

ਗੁਰ ਕੈ ਸਬਦਿ ਅੰਮ੍ਰਿਤੁ ਪੀਆਇਆ ॥ gur kai sabad amrit peeaeaa |

44

ਅੰਮ੍ਰਿਤੁ ਪੀ ਅਮਰਾ ਪਦੁ ਹੋਏ ਗੁਰ ਕੈ ਸਬਦਿ ਰਸੁ ਤਾਹਾ ਹੇ ॥੭॥ amrit pee amaraa pad hoe gur kai sabad ras taahaa he |7|

45

ਆਪੁ ਪਛਾਣੈ ਸੋ ਸਭਿ ਗੁਣ ਜਾਣੈ ॥ aap pachhaanai so sabh gun jaanai |

Original Gurmukhi with romanized transliteration, via the GurbaniNow API. An English translation will be added once a cleared translation is available.