Sikhism
Ang-1001 64
Text
ਜਿਸੁ ਭਾਣਾ ਭਾਵੈ ਸੋ ਤੁਝਹਿ ਸਮਾਏ ॥ jis bhaanaa bhaavai so tujheh samaae |
ਭਾਣੇ ਵਿਚਿ ਵਡੀ ਵਡਿਆਈ ਭਾਣਾ ਕਿਸਹਿ ਕਰਾਇਦਾ ॥੩॥ bhaane vich vaddee vaddiaaee bhaanaa kiseh karaaeidaa |3|
ਜਾ ਤਿਸੁ ਭਾਵੈ ਤਾ ਗੁਰੂ ਮਿਲਾਏ ॥ jaa tis bhaavai taa guroo milaae |
ਗੁਰਮੁਖਿ ਨਾਮੁ ਪਦਾਰਥੁ ਪਾਏ ॥ guramukh naam padaarath paae |
ਤੁਧੁ ਆਪਣੈ ਭਾਣੈ ਸਭ ਸ੍ਰਿਸਟਿ ਉਪਾਈ ਜਿਸ ਨੋ ਭਾਣਾ ਦੇਹਿ ਤਿਸੁ ਭਾਇਦਾ ॥੪॥ tudh aapanai bhaanai sabh srisatt upaaee jis no bhaanaa dehi tis bhaaeidaa |4|
ਮਨਮੁਖੁ ਅੰਧੁ ਕਰੇ ਚਤੁਰਾਈ ॥ manamukh andh kare chaturaaee |
ਭਾਣਾ ਨ ਮੰਨੇ ਬਹੁਤੁ ਦੁਖੁ ਪਾਈ ॥ bhaanaa na mane bahut dukh paaee |
ਭਰਮੇ ਭੂਲਾ ਆਵੈ ਜਾਏ ਘਰੁ ਮਹਲੁ ਨ ਕਬਹੂ ਪਾਇਦਾ ॥੫॥ bharame bhoolaa aavai jaae ghar mehal na kabahoo paaeidaa |5|
ਸਤਿਗੁਰੁ ਮੇਲੇ ਦੇ ਵਡਿਆਈ ॥ satigur mele de vaddiaaee |
ਸਤਿਗੁਰ ਕੀ ਸੇਵਾ ਧੁਰਿ ਫੁਰਮਾਈ ॥ satigur kee sevaa dhur furamaaee |
ਸਤਿਗੁਰ ਸੇਵੇ ਤਾ ਨਾਮੁ ਪਾਏ ਨਾਮੇ ਹੀ ਸੁਖੁ ਪਾਇਦਾ ॥੬॥ satigur seve taa naam paae naame hee sukh paaeidaa |6|
ਸਭ ਨਾਵਹੁ ਉਪਜੈ ਨਾਵਹੁ ਛੀਜੈ ॥ sabh naavahu upajai naavahu chheejai |
ਗੁਰ ਕਿਰਪਾ ਤੇ ਮਨੁ ਤਨੁ ਭੀਜੈ ॥ gur kirapaa te man tan bheejai |
ਰਸਨਾ ਨਾਮੁ ਧਿਆਏ ਰਸਿ ਭੀਜੈ ਰਸ ਹੀ ਤੇ ਰਸੁ ਪਾਇਦਾ ॥੭॥ rasanaa naam dhiaae ras bheejai ras hee te ras paaeidaa |7|
ਮਹਲੈ ਅੰਦਰਿ ਮਹਲੁ ਕੋ ਪਾਏ ॥ mahalai andar mehal ko paae |
ਗੁਰ ਕੈ ਸਬਦਿ ਸਚਿ ਚਿਤੁ ਲਾਏ ॥ gur kai sabad sach chit laae |
ਜਿਸ ਨੋ ਸਚੁ ਦੇਇ ਸੋਈ ਸਚੁ ਪਾਏ ਸਚੇ ਸਚਿ ਮਿਲਾਇਦਾ ॥੮॥ jis no sach dee soee sach paae sache sach milaaeidaa |8|
ਨਾਮੁ ਵਿਸਾਰਿ ਮਨਿ ਤਨਿ ਦੁਖੁ ਪਾਇਆ ॥ naam visaar man tan dukh paaeaa |
ਮਾਇਆ ਮੋਹੁ ਸਭੁ ਰੋਗੁ ਕਮਾਇਆ ॥ maaeaa mohu sabh rog kamaaeaa |
ਬਿਨੁ ਨਾਵੈ ਮਨੁ ਤਨੁ ਹੈ ਕੁਸਟੀ ਨਰਕੇ ਵਾਸਾ ਪਾਇਦਾ ॥੯॥ bin naavai man tan hai kusattee narake vaasaa paaeidaa |9|
ਨਾਮਿ ਰਤੇ ਤਿਨ ਨਿਰਮਲ ਦੇਹਾ ॥ naam rate tin niramal dehaa |
ਨਿਰਮਲ ਹੰਸਾ ਸਦਾ ਸੁਖੁ ਨੇਹਾ ॥ niramal hansaa sadaa sukh nehaa |
ਨਾਮੁ ਸਲਾਹਿ ਸਦਾ ਸੁਖੁ ਪਾਇਆ ਨਿਜ ਘਰਿ ਵਾਸਾ ਪਾਇਦਾ ॥੧੦॥ naam salaeh sadaa sukh paaeaa nij ghar vaasaa paaeidaa |10|
ਸਭੁ ਕੋ ਵਣਜੁ ਕਰੇ ਵਾਪਾਰਾ ॥ sabh ko vanaj kare vaapaaraa |
ਵਿਣੁ ਨਾਵੈ ਸਭੁ ਤੋਟਾ ਸੰਸਾਰਾ ॥ vin naavai sabh tottaa sansaaraa |
ਨਾਗੋ ਆਇਆ ਨਾਗੋ ਜਾਸੀ ਵਿਣੁ ਨਾਵੈ ਦੁਖੁ ਪਾਇਦਾ ॥੧੧॥ naago aaeaa naago jaasee vin naavai dukh paaeidaa |11|
ਜਿਸ ਨੋ ਨਾਮੁ ਦੇਇ ਸੋ ਪਾਏ ॥ jis no naam dee so paae |
ਗੁਰ ਕੈ ਸਬਦਿ ਹਰਿ ਮੰਨਿ ਵਸਾਏ ॥ gur kai sabad har man vasaae |
ਗੁਰ ਕਿਰਪਾ ਤੇ ਨਾਮੁ ਵਸਿਆ ਘਟ ਅੰਤਰਿ ਨਾਮੋ ਨਾਮੁ ਧਿਆਇਦਾ ॥੧੨॥ gur kirapaa te naam vasiaa ghatt antar naamo naam dhiaaeidaa |12|
ਨਾਵੈ ਨੋ ਲੋਚੈ ਜੇਤੀ ਸਭ ਆਈ ॥ naavai no lochai jetee sabh aaee |
ਨਾਉ ਤਿਨਾ ਮਿਲੈ ਧੁਰਿ ਪੁਰਬਿ ਕਮਾਈ ॥ naau tinaa milai dhur purab kamaaee |
ਜਿਨੀ ਨਾਉ ਪਾਇਆ ਸੇ ਵਡਭਾਗੀ ਗੁਰ ਕੈ ਸਬਦਿ ਮਿਲਾਇਦਾ ॥੧੩॥ jinee naau paaeaa se vaddabhaagee gur kai sabad milaaeidaa |13|
ਕਾਇਆ ਕੋਟੁ ਅਤਿ ਅਪਾਰਾ ॥ kaaeaa kott at apaaraa |
ਤਿਸੁ ਵਿਚਿ ਬਹਿ ਪ੍ਰਭੁ ਕਰੇ ਵੀਚਾਰਾ ॥ tis vich beh prabh kare veechaaraa |
ਸਚਾ ਨਿਆਉ ਸਚੋ ਵਾਪਾਰਾ ਨਿਹਚਲੁ ਵਾਸਾ ਪਾਇਦਾ ॥੧੪॥ sachaa niaau sacho vaapaaraa nihachal vaasaa paaeidaa |14|
ਅੰਤਰ ਘਰ ਬੰਕੇ ਥਾਨੁ ਸੁਹਾਇਆ ॥ antar ghar banke thaan suhaaeaa |
ਗੁਰਮੁਖਿ ਵਿਰਲੈ ਕਿਨੈ ਥਾਨੁ ਪਾਇਆ ॥ guramukh viralai kinai thaan paaeaa |
ਇਤੁ ਸਾਥਿ ਨਿਬਹੈ ਸਾਲਾਹੇ ਸਚੇ ਹਰਿ ਸਚਾ ਮੰਨਿ ਵਸਾਇਦਾ ॥੧੫॥ eit saath nibahai saalaahe sache har sachaa man vasaaeidaa |15|
ਮੇਰੈ ਕਰਤੈ ਇਕ ਬਣਤ ਬਣਾਈ ॥ merai karatai ik banat banaaee |
ਇਸੁ ਦੇਹੀ ਵਿਚਿ ਸਭ ਵਥੁ ਪਾਈ ॥ eis dehee vich sabh vath paaee |
ਨਾਨਕ ਨਾਮੁ ਵਣਜਹਿ ਰੰਗਿ ਰਾਤੇ ਗੁਰਮੁਖਿ ਕੋ ਨਾਮੁ ਪਾਇਦਾ ॥੧੬॥੬॥੨੦॥ naanak naam vanajeh rang raate guramukh ko naam paaeidaa |16|6|20|
ਮਾਰੂ ਮਹਲਾ ੩ ॥ maaroo mahalaa 3 |
ਕਾਇਆ ਕੰਚਨੁ ਸਬਦੁ ਵੀਚਾਰਾ ॥ kaaeaa kanchan sabad veechaaraa |
ਤਿਥੈ ਹਰਿ ਵਸੈ ਜਿਸ ਦਾ ਅੰਤੁ ਨ ਪਾਰਾਵਾਰਾ ॥ tithai har vasai jis daa ant na paaraavaaraa |
ਅਨਦਿਨੁ ਹਰਿ ਸੇਵਿਹੁ ਸਚੀ ਬਾਣੀ ਹਰਿ ਜੀਉ ਸਬਦਿ ਮਿਲਾਇਦਾ ॥੧॥ anadin har sevihu sachee baanee har jeeo sabad milaaeidaa |1|
Original Gurmukhi with romanized transliteration, via the GurbaniNow API. An English translation will be added once a cleared translation is available.