Sikhism
Ang-1001 66
Text
ਮਾਰੂ ਮਹਲਾ ੩ ॥ maaroo mahalaa 3 |
ਨਿਰੰਕਾਰਿ ਆਕਾਰੁ ਉਪਾਇਆ ॥ nirankaar aakaar upaaeaa |
ਮਾਇਆ ਮੋਹੁ ਹੁਕਮਿ ਬਣਾਇਆ ॥ maaeaa mohu hukam banaaeaa |
ਆਪੇ ਖੇਲ ਕਰੇ ਸਭਿ ਕਰਤਾ ਸੁਣਿ ਸਾਚਾ ਮੰਨਿ ਵਸਾਇਦਾ ॥੧॥ aape khel kare sabh karataa sun saachaa man vasaaeidaa |1|
ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ ॥ maaeaa maaee trai gun parasoot jamaaeaa |
ਚਾਰੇ ਬੇਦ ਬ੍ਰਹਮੇ ਨੋ ਫੁਰਮਾਇਆ ॥ chaare bed brahame no furamaaeaa |
ਵਰ੍ਹੇ ਮਾਹ ਵਾਰ ਥਿਤੀ ਕਰਿ ਇਸੁ ਜਗ ਮਹਿ ਸੋਝੀ ਪਾਇਦਾ ॥੨॥ varhe maah vaar thitee kar is jag meh sojhee paaeidaa |2|
ਗੁਰ ਸੇਵਾ ਤੇ ਕਰਣੀ ਸਾਰ ॥ gur sevaa te karanee saar |
ਰਾਮ ਨਾਮੁ ਰਾਖਹੁ ਉਰਿ ਧਾਰ ॥ raam naam raakhahu ur dhaar |
ਗੁਰਬਾਣੀ ਵਰਤੀ ਜਗ ਅੰਤਰਿ ਇਸੁ ਬਾਣੀ ਤੇ ਹਰਿ ਨਾਮੁ ਪਾਇਦਾ ॥੩॥ gurabaanee varatee jag antar is baanee te har naam paaeidaa |3|
ਵੇਦੁ ਪੜੈ ਅਨਦਿਨੁ ਵਾਦ ਸਮਾਲੇ ॥ ved parrai anadin vaad samaale |
ਨਾਮੁ ਨ ਚੇਤੈ ਬਧਾ ਜਮਕਾਲੇ ॥ naam na chetai badhaa jamakaale |
ਦੂਜੈ ਭਾਇ ਸਦਾ ਦੁਖੁ ਪਾਏ ਤ੍ਰੈ ਗੁਣ ਭਰਮਿ ਭੁਲਾਇਦਾ ॥੪॥ doojai bhaae sadaa dukh paae trai gun bharam bhulaaeidaa |4|
ਗੁਰਮੁਖਿ ਏਕਸੁ ਸਿਉ ਲਿਵ ਲਾਏ ॥ guramukh ekas siau liv laae |
ਤ੍ਰਿਬਿਧਿ ਮਨਸਾ ਮਨਹਿ ਸਮਾਏ ॥ tribidh manasaa maneh samaae |
ਸਾਚੈ ਸਬਦਿ ਸਦਾ ਹੈ ਮੁਕਤਾ ਮਾਇਆ ਮੋਹੁ ਚੁਕਾਇਦਾ ॥੫॥ saachai sabad sadaa hai mukataa maaeaa mohu chukaaeidaa |5|
ਜੋ ਧੁਰਿ ਰਾਤੇ ਸੇ ਹੁਣਿ ਰਾਤੇ ॥ jo dhur raate se hun raate |
ਗੁਰ ਪਰਸਾਦੀ ਸਹਜੇ ਮਾਤੇ ॥ gur parasaadee sahaje maate |
ਸਤਿਗੁਰੁ ਸੇਵਿ ਸਦਾ ਪ੍ਰਭੁ ਪਾਇਆ ਆਪੈ ਆਪੁ ਮਿਲਾਇਦਾ ॥੬॥ satigur sev sadaa prabh paaeaa aapai aap milaaeidaa |6|
ਮਾਇਆ ਮੋਹਿ ਭਰਮਿ ਨ ਪਾਏ ॥ maaeaa mohi bharam na paae |
ਦੂਜੈ ਭਾਇ ਲਗਾ ਦੁਖੁ ਪਾਏ ॥ doojai bhaae lagaa dukh paae |
ਸੂਹਾ ਰੰਗੁ ਦਿਨ ਥੋੜੇ ਹੋਵੈ ਇਸੁ ਜਾਦੇ ਬਿਲਮ ਨ ਲਾਇਦਾ ॥੭॥ soohaa rang din thorre hovai is jaade bilam na laaeidaa |7|
ਏਹੁ ਮਨੁ ਭੈ ਭਾਇ ਰੰਗਾਏ ॥ ehu man bhai bhaae rangaae |
ਇਤੁ ਰੰਗਿ ਸਾਚੇ ਮਾਹਿ ਸਮਾਏ ॥ eit rang saache maeh samaae |
ਪੂਰੈ ਭਾਗਿ ਕੋ ਇਹੁ ਰੰਗੁ ਪਾਏ ਗੁਰਮਤੀ ਰੰਗੁ ਚੜਾਇਦਾ ॥੮॥ poorai bhaag ko ihu rang paae guramatee rang charraaeidaa |8|
ਮਨਮੁਖੁ ਬਹੁਤੁ ਕਰੇ ਅਭਿਮਾਨੁ ॥ manamukh bahut kare abhimaan |
ਦਰਗਹ ਕਬ ਹੀ ਨ ਪਾਵੈ ਮਾਨੁ ॥ daragah kab hee na paavai maan |
ਦੂਜੈ ਲਾਗੇ ਜਨਮੁ ਗਵਾਇਆ ਬਿਨੁ ਬੂਝੇ ਦੁਖੁ ਪਾਇਦਾ ॥੯॥ doojai laage janam gavaaeaa bin boojhe dukh paaeidaa |9|
ਮੇਰੈ ਪ੍ਰਭਿ ਅੰਦਰਿ ਆਪੁ ਲੁਕਾਇਆ ॥ merai prabh andar aap lukaaeaa |
ਗੁਰ ਪਰਸਾਦੀ ਹਰਿ ਮਿਲੈ ਮਿਲਾਇਆ ॥ gur parasaadee har milai milaaeaa |
ਸਚਾ ਪ੍ਰਭੁ ਸਚਾ ਵਾਪਾਰਾ ਨਾਮੁ ਅਮੋਲਕੁ ਪਾਇਦਾ ॥੧੦॥ sachaa prabh sachaa vaapaaraa naam amolak paaeidaa |10|
ਇਸੁ ਕਾਇਆ ਕੀ ਕੀਮਤਿ ਕਿਨੈ ਨ ਪਾਈ ॥ eis kaaeaa kee keemat kinai na paaee |
ਮੇਰੈ ਠਾਕੁਰਿ ਇਹ ਬਣਤ ਬਣਾਈ ॥ merai tthaakur ih banat banaaee |
ਗੁਰਮੁਖਿ ਹੋਵੈ ਸੁ ਕਾਇਆ ਸੋਧੈ ਆਪਹਿ ਆਪੁ ਮਿਲਾਇਦਾ ॥੧੧॥ guramukh hovai su kaaeaa sodhai aapeh aap milaaeidaa |11|
ਕਾਇਆ ਵਿਚਿ ਤੋਟਾ ਕਾਇਆ ਵਿਚਿ ਲਾਹਾ ॥ kaaeaa vich tottaa kaaeaa vich laahaa |
ਗੁਰਮੁਖਿ ਖੋਜੇ ਵੇਪਰਵਾਹਾ ॥ guramukh khoje veparavaahaa |
ਗੁਰਮੁਖਿ ਵਣਜਿ ਸਦਾ ਸੁਖੁ ਪਾਏ ਸਹਜੇ ਸਹਜਿ ਮਿਲਾਇਦਾ ॥੧੨॥ guramukh vanaj sadaa sukh paae sahaje sehaj milaaeidaa |12|
ਸਚਾ ਮਹਲੁ ਸਚੇ ਭੰਡਾਰਾ ॥ sachaa mehal sache bhanddaaraa |
ਆਪੇ ਦੇਵੈ ਦੇਵਣਹਾਰਾ ॥ aape devai devanahaaraa |
ਗੁਰਮੁਖਿ ਸਾਲਾਹੇ ਸੁਖਦਾਤੇ ਮਨਿ ਮੇਲੇ ਕੀਮਤਿ ਪਾਇਦਾ ॥੧੩॥ guramukh saalaahe sukhadaate man mele keemat paaeidaa |13|
ਕਾਇਆ ਵਿਚਿ ਵਸਤੁ ਕੀਮਤਿ ਨਹੀ ਪਾਈ ॥ kaaeaa vich vasat keemat nahee paaee |
ਗੁਰਮੁਖਿ ਆਪੇ ਦੇ ਵਡਿਆਈ ॥ guramukh aape de vaddiaaee |
ਜਿਸ ਦਾ ਹਟੁ ਸੋਈ ਵਥੁ ਜਾਣੈ ਗੁਰਮੁਖਿ ਦੇਇ ਨ ਪਛੋਤਾਇਦਾ ॥੧੪॥ jis daa hatt soee vath jaanai guramukh dee na pachhotaaeidaa |14|
ਹਰਿ ਜੀਉ ਸਭ ਮਹਿ ਰਹਿਆ ਸਮਾਈ ॥ har jeeo sabh meh rahiaa samaaee |
ਗੁਰ ਪਰਸਾਦੀ ਪਾਇਆ ਜਾਈ ॥ gur parasaadee paaeaa jaaee |
ਆਪੇ ਮੇਲਿ ਮਿਲਾਏ ਆਪੇ ਸਬਦੇ ਸਹਜਿ ਸਮਾਇਦਾ ॥੧੫॥ aape mel milaae aape sabade sehaj samaaeidaa |15|
Original Gurmukhi with romanized transliteration, via the GurbaniNow API. An English translation will be added once a cleared translation is available.