Sikhism
Ang-1001 73
Text
ਧਨ ਅੰਧੀ ਪਿਰੁ ਚਪਲੁ ਸਿਆਨਾ ॥ dhan andhee pir chapal siaanaa |
ਪੰਚ ਤਤੁ ਕਾ ਰਚਨੁ ਰਚਾਨਾ ॥ panch tat kaa rachan rachaanaa |
ਜਿਸੁ ਵਖਰ ਕਉ ਤੁਮ ਆਏ ਹਹੁ ਸੋ ਪਾਇਓ ਸਤਿਗੁਰ ਪਾਸਾ ਹੇ ॥੬॥ jis vakhar kau tum aae hahu so paaeo satigur paasaa he |6|
ਧਨ ਕਹੈ ਤੂ ਵਸੁ ਮੈ ਨਾਲੇ ॥ dhan kahai too vas mai naale |
ਪ੍ਰਿਅ ਸੁਖਵਾਸੀ ਬਾਲ ਗੁਪਾਲੇ ॥ pria sukhavaasee baal gupaale |
ਤੁਝੈ ਬਿਨਾ ਹਉ ਕਿਤ ਹੀ ਨ ਲੇਖੈ ਵਚਨੁ ਦੇਹਿ ਛੋਡਿ ਨ ਜਾਸਾ ਹੇ ॥੭॥ tujhai binaa hau kit hee na lekhai vachan dehi chhodd na jaasaa he |7|
ਪਿਰਿ ਕਹਿਆ ਹਉ ਹੁਕਮੀ ਬੰਦਾ ॥ pir kahiaa hau hukamee bandaa |
ਓਹੁ ਭਾਰੋ ਠਾਕੁਰੁ ਜਿਸੁ ਕਾਣਿ ਨ ਛੰਦਾ ॥ ohu bhaaro tthaakur jis kaan na chhandaa |
ਜਿਚਰੁ ਰਾਖੈ ਤਿਚਰੁ ਤੁਮ ਸੰਗਿ ਰਹਣਾ ਜਾ ਸਦੇ ਤ ਊਠਿ ਸਿਧਾਸਾ ਹੇ ॥੮॥ jichar raakhai tichar tum sang rahanaa jaa sade ta aootth sidhaasaa he |8|
ਜਉ ਪ੍ਰਿਅ ਬਚਨ ਕਹੇ ਧਨ ਸਾਚੇ ॥ jau pria bachan kahe dhan saache |
ਧਨ ਕਛੂ ਨ ਸਮਝੈ ਚੰਚਲਿ ਕਾਚੇ ॥ dhan kachhoo na samajhai chanchal kaache |
ਬਹੁਰਿ ਬਹੁਰਿ ਪਿਰ ਹੀ ਸੰਗੁ ਮਾਗੈ ਓਹੁ ਬਾਤ ਜਾਨੈ ਕਰਿ ਹਾਸਾ ਹੇ ॥੯॥ bahur bahur pir hee sang maagai ohu baat jaanai kar haasaa he |9|
ਆਈ ਆਗਿਆ ਪਿਰਹੁ ਬੁਲਾਇਆ ॥ aaee aagiaa pirahu bulaaeaa |
ਨਾ ਧਨ ਪੁਛੀ ਨ ਮਤਾ ਪਕਾਇਆ ॥ naa dhan puchhee na mataa pakaaeaa |
ਊਠਿ ਸਿਧਾਇਓ ਛੂਟਰਿ ਮਾਟੀ ਦੇਖੁ ਨਾਨਕ ਮਿਥਨ ਮੋਹਾਸਾ ਹੇ ॥੧੦॥ aootth sidhaaeo chhoottar maattee dekh naanak mithan mohaasaa he |10|
ਰੇ ਮਨ ਲੋਭੀ ਸੁਣਿ ਮਨ ਮੇਰੇ ॥ re man lobhee sun man mere |
ਸਤਿਗੁਰੁ ਸੇਵਿ ਦਿਨੁ ਰਾਤਿ ਸਦੇਰੇ ॥ satigur sev din raat sadere |
ਬਿਨੁ ਸਤਿਗੁਰ ਪਚਿ ਮੂਏ ਸਾਕਤ ਨਿਗੁਰੇ ਗਲਿ ਜਮ ਫਾਸਾ ਹੇ ॥੧੧॥ bin satigur pach mooe saakat nigure gal jam faasaa he |11|
ਮਨਮੁਖਿ ਆਵੈ ਮਨਮੁਖਿ ਜਾਵੈ ॥ manamukh aavai manamukh jaavai |
ਮਨਮੁਖਿ ਫਿਰਿ ਫਿਰਿ ਚੋਟਾ ਖਾਵੈ ॥ manamukh fir fir chottaa khaavai |
ਜਿਤਨੇ ਨਰਕ ਸੇ ਮਨਮੁਖਿ ਭੋਗੈ ਗੁਰਮੁਖਿ ਲੇਪੁ ਨ ਮਾਸਾ ਹੇ ॥੧੨॥ jitane narak se manamukh bhogai guramukh lep na maasaa he |12|
ਗੁਰਮੁਖਿ ਸੋਇ ਜਿ ਹਰਿ ਜੀਉ ਭਾਇਆ ॥ guramukh soe ji har jeeo bhaaeaa |
ਤਿਸੁ ਕਉਣੁ ਮਿਟਾਵੈ ਜਿ ਪ੍ਰਭਿ ਪਹਿਰਾਇਆ ॥ tis kaun mittaavai ji prabh pahiraaeaa |
ਸਦਾ ਅਨੰਦੁ ਕਰੇ ਆਨੰਦੀ ਜਿਸੁ ਸਿਰਪਾਉ ਪਇਆ ਗਲਿ ਖਾਸਾ ਹੇ ॥੧੩॥ sadaa anand kare aanandee jis sirapaau peaa gal khaasaa he |13|
ਹਉ ਬਲਿਹਾਰੀ ਸਤਿਗੁਰ ਪੂਰੇ ॥ hau balihaaree satigur poore |
ਸਰਣਿ ਕੇ ਦਾਤੇ ਬਚਨ ਕੇ ਸੂਰੇ ॥ saran ke daate bachan ke soore |
ਐਸਾ ਪ੍ਰਭੁ ਮਿਲਿਆ ਸੁਖਦਾਤਾ ਵਿਛੁੜਿ ਨ ਕਤ ਹੀ ਜਾਸਾ ਹੇ ॥੧੪॥ aisaa prabh miliaa sukhadaataa vichhurr na kat hee jaasaa he |14|
ਗੁਣ ਨਿਧਾਨ ਕਿਛੁ ਕੀਮ ਨ ਪਾਈ ॥ gun nidhaan kichh keem na paaee |
ਘਟਿ ਘਟਿ ਪੂਰਿ ਰਹਿਓ ਸਭ ਠਾਈ ॥ ghatt ghatt poor rahio sabh tthaaee |
ਨਾਨਕ ਸਰਣਿ ਦੀਨ ਦੁਖ ਭੰਜਨ ਹਉ ਰੇਣ ਤੇਰੇ ਜੋ ਦਾਸਾ ਹੇ ॥੧੫॥੧॥੨॥ naanak saran deen dukh bhanjan hau ren tere jo daasaa he |15|1|2|
ਮਾਰੂ ਸੋਲਹੇ ਮਹਲਾ ੫ ॥ maaroo solahe mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕਰੈ ਅਨੰਦੁ ਅਨੰਦੀ ਮੇਰਾ ॥ karai anand anandee meraa |
ਘਟਿ ਘਟਿ ਪੂਰਨੁ ਸਿਰ ਸਿਰਹਿ ਨਿਬੇਰਾ ॥ ghatt ghatt pooran sir sireh niberaa |
ਸਿਰਿ ਸਾਹਾ ਕੈ ਸਚਾ ਸਾਹਿਬੁ ਅਵਰੁ ਨਾਹੀ ਕੋ ਦੂਜਾ ਹੇ ॥੧॥ sir saahaa kai sachaa saahib avar naahee ko doojaa he |1|
ਹਰਖਵੰਤ ਆਨੰਤ ਦਇਆਲਾ ॥ harakhavant aanant deaalaa |
ਪ੍ਰਗਟਿ ਰਹਿਓ ਪ੍ਰਭੁ ਸਰਬ ਉਜਾਲਾ ॥ pragatt rahio prabh sarab ujaalaa |
ਰੂਪ ਕਰੇ ਕਰਿ ਵੇਖੈ ਵਿਗਸੈ ਆਪੇ ਹੀ ਆਪਿ ਪੂਜਾ ਹੇ ॥੨॥ roop kare kar vekhai vigasai aape hee aap poojaa he |2|
ਆਪੇ ਕੁਦਰਤਿ ਕਰੇ ਵੀਚਾਰਾ ॥ aape kudarat kare veechaaraa |
ਆਪੇ ਹੀ ਸਚੁ ਕਰੇ ਪਸਾਰਾ ॥ aape hee sach kare pasaaraa |
ਆਪੇ ਖੇਲ ਖਿਲਾਵੈ ਦਿਨੁ ਰਾਤੀ ਆਪੇ ਸੁਣਿ ਸੁਣਿ ਭੀਜਾ ਹੇ ॥੩॥ aape khel khilaavai din raatee aape sun sun bheejaa he |3|
ਸਾਚਾ ਤਖਤੁ ਸਚੀ ਪਾਤਿਸਾਹੀ ॥ saachaa takhat sachee paatisaahee |
ਸਚੁ ਖਜੀਨਾ ਸਾਚਾ ਸਾਹੀ ॥ sach khajeenaa saachaa saahee |
Original Gurmukhi with romanized transliteration, via the GurbaniNow API. An English translation will be added once a cleared translation is available.