U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 75

Text

1

ਗੁਰੁ ਸਿਮਰਤ ਸਭਿ ਕਿਲਵਿਖ ਨਾਸਹਿ ॥ gur simarat sabh kilavikh naaseh |

2

ਗੁਰੁ ਸਿਮਰਤ ਜਮ ਸੰਗਿ ਨ ਫਾਸਹਿ ॥ gur simarat jam sang na faaseh |

3

ਗੁਰੁ ਸਿਮਰਤ ਮਨੁ ਨਿਰਮਲੁ ਹੋਵੈ ਗੁਰੁ ਕਾਟੇ ਅਪਮਾਨਾ ਹੇ ॥੨॥ gur simarat man niramal hovai gur kaatte apamaanaa he |2|

4

ਗੁਰ ਕਾ ਸੇਵਕੁ ਨਰਕਿ ਨ ਜਾਏ ॥ gur kaa sevak narak na jaae |

5

ਗੁਰ ਕਾ ਸੇਵਕੁ ਪਾਰਬ੍ਰਹਮੁ ਧਿਆਏ ॥ gur kaa sevak paarabraham dhiaae |

6

ਗੁਰ ਕਾ ਸੇਵਕੁ ਸਾਧਸੰਗੁ ਪਾਏ ਗੁਰੁ ਕਰਦਾ ਨਿਤ ਜੀਅ ਦਾਨਾ ਹੇ ॥੩॥ gur kaa sevak saadhasang paae gur karadaa nit jeea daanaa he |3|

7

ਗੁਰ ਦੁਆਰੈ ਹਰਿ ਕੀਰਤਨੁ ਸੁਣੀਐ ॥ gur duaarai har keeratan suneeai |

8

ਸਤਿਗੁਰੁ ਭੇਟਿ ਹਰਿ ਜਸੁ ਮੁਖਿ ਭਣੀਐ ॥ satigur bhett har jas mukh bhaneeai |

9

ਕਲਿ ਕਲੇਸ ਮਿਟਾਏ ਸਤਿਗੁਰੁ ਹਰਿ ਦਰਗਹ ਦੇਵੈ ਮਾਨਾਂ ਹੇ ॥੪॥ kal kales mittaae satigur har daragah devai maanaan he |4|

10

ਅਗਮੁ ਅਗੋਚਰੁ ਗੁਰੂ ਦਿਖਾਇਆ ॥ agam agochar guroo dikhaaeaa |

11

ਭੂਲਾ ਮਾਰਗਿ ਸਤਿਗੁਰਿ ਪਾਇਆ ॥ bhoolaa maarag satigur paaeaa |

12

ਗੁਰ ਸੇਵਕ ਕਉ ਬਿਘਨੁ ਨ ਭਗਤੀ ਹਰਿ ਪੂਰ ਦ੍ਰਿੜੑਾਇਆ ਗਿਆਨਾਂ ਹੇ ॥੫॥ gur sevak kau bighan na bhagatee har poor drirraaeaa giaanaan he |5|

13

ਗੁਰਿ ਦ੍ਰਿਸਟਾਇਆ ਸਭਨੀ ਠਾਂਈ ॥ gur drisattaaeaa sabhanee tthaanee |

14

ਜਲਿ ਥਲਿ ਪੂਰਿ ਰਹਿਆ ਗੋਸਾਈ ॥ jal thal poor rahiaa gosaaee |

15

ਊਚ ਊਨ ਸਭ ਏਕ ਸਮਾਨਾਂ ਮਨਿ ਲਾਗਾ ਸਹਜਿ ਧਿਆਨਾ ਹੇ ॥੬॥ aooch aoon sabh ek samaanaan man laagaa sehaj dhiaanaa he |6|

16

ਗੁਰਿ ਮਿਲਿਐ ਸਭ ਤ੍ਰਿਸਨ ਬੁਝਾਈ ॥ gur miliai sabh trisan bujhaaee |

17

ਗੁਰਿ ਮਿਲਿਐ ਨਹ ਜੋਹੈ ਮਾਈ ॥ gur miliai neh johai maaee |

18

ਸਤੁ ਸੰਤੋਖੁ ਦੀਆ ਗੁਰਿ ਪੂਰੈ ਨਾਮੁ ਅੰਮ੍ਰਿਤੁ ਪੀ ਪਾਨਾਂ ਹੇ ॥੭॥ sat santokh deea gur poorai naam amrit pee paanaan he |7|

19

ਗੁਰ ਕੀ ਬਾਣੀ ਸਭ ਮਾਹਿ ਸਮਾਣੀ ॥ gur kee baanee sabh maeh samaanee |

20

ਆਪਿ ਸੁਣੀ ਤੈ ਆਪਿ ਵਖਾਣੀ ॥ aap sunee tai aap vakhaanee |

21

ਜਿਨਿ ਜਿਨਿ ਜਪੀ ਤੇਈ ਸਭਿ ਨਿਸਤ੍ਰੇ ਤਿਨ ਪਾਇਆ ਨਿਹਚਲ ਥਾਨਾਂ ਹੇ ॥੮॥ jin jin japee teee sabh nisatre tin paaeaa nihachal thaanaan he |8|

22

ਸਤਿਗੁਰ ਕੀ ਮਹਿਮਾ ਸਤਿਗੁਰੁ ਜਾਣੈ ॥ satigur kee mahimaa satigur jaanai |

23

ਜੋ ਕਿਛੁ ਕਰੇ ਸੁ ਆਪਣ ਭਾਣੈ ॥ jo kichh kare su aapan bhaanai |

24

ਸਾਧੂ ਧੂਰਿ ਜਾਚਹਿ ਜਨ ਤੇਰੇ ਨਾਨਕ ਸਦ ਕੁਰਬਾਨਾਂ ਹੇ ॥੯॥੧॥੪॥ saadhoo dhoor jaacheh jan tere naanak sad kurabaanaan he |9|1|4|

25

ਮਾਰੂ ਸੋਲਹੇ ਮਹਲਾ ੫ ॥ maaroo solahe mahalaa 5 |

26

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

27

ਆਦਿ ਨਿਰੰਜਨੁ ਪ੍ਰਭੁ ਨਿਰੰਕਾਰਾ ॥ aad niranjan prabh nirankaaraa |

28

ਸਭ ਮਹਿ ਵਰਤੈ ਆਪਿ ਨਿਰਾਰਾ ॥ sabh meh varatai aap niraaraa |

29

ਵਰਨੁ ਜਾਤਿ ਚਿਹਨੁ ਨਹੀ ਕੋਈ ਸਭ ਹੁਕਮੇ ਸ੍ਰਿਸਟਿ ਉਪਾਇਦਾ ॥੧॥ varan jaat chihan nahee koee sabh hukame srisatt upaaeidaa |1|

30

ਲਖ ਚਉਰਾਸੀਹ ਜੋਨਿ ਸਬਾਈ ॥ lakh chauraaseeh jon sabaaee |

31

ਮਾਣਸ ਕਉ ਪ੍ਰਭਿ ਦੀਈ ਵਡਿਆਈ ॥ maanas kau prabh deeee vaddiaaee |

32

ਇਸੁ ਪਉੜੀ ਤੇ ਜੋ ਨਰੁ ਚੂਕੈ ਸੋ ਆਇ ਜਾਇ ਦੁਖੁ ਪਾਇਦਾ ॥੨॥ eis paurree te jo nar chookai so aae jaae dukh paaeidaa |2|

33

ਕੀਤਾ ਹੋਵੈ ਤਿਸੁ ਕਿਆ ਕਹੀਐ ॥ keetaa hovai tis kiaa kaheeai |

34

ਗੁਰਮੁਖਿ ਨਾਮੁ ਪਦਾਰਥੁ ਲਹੀਐ ॥ guramukh naam padaarath laheeai |

35

ਜਿਸੁ ਆਪਿ ਭੁਲਾਏ ਸੋਈ ਭੂਲੈ ਸੋ ਬੂਝੈ ਜਿਸਹਿ ਬੁਝਾਇਦਾ ॥੩॥ jis aap bhulaae soee bhoolai so boojhai jiseh bujhaaeidaa |3|

36

ਹਰਖ ਸੋਗ ਕਾ ਨਗਰੁ ਇਹੁ ਕੀਆ ॥ harakh sog kaa nagar ihu keea |

37

ਸੇ ਉਬਰੇ ਜੋ ਸਤਿਗੁਰ ਸਰਣੀਆ ॥ se ubare jo satigur saraneea |

38

ਤ੍ਰਿਹਾ ਗੁਣਾ ਤੇ ਰਹੈ ਨਿਰਾਰਾ ਸੋ ਗੁਰਮੁਖਿ ਸੋਭਾ ਪਾਇਦਾ ॥੪॥ trihaa gunaa te rahai niraaraa so guramukh sobhaa paaeidaa |4|

39

ਅਨਿਕ ਕਰਮ ਕੀਏ ਬਹੁਤੇਰੇ ॥ anik karam kee bahutere |

40

ਜੋ ਕੀਜੈ ਸੋ ਬੰਧਨੁ ਪੈਰੇ ॥ jo keejai so bandhan paire |

41

ਕੁਰੁਤਾ ਬੀਜੁ ਬੀਜੇ ਨਹੀ ਜੰਮੈ ਸਭੁ ਲਾਹਾ ਮੂਲੁ ਗਵਾਇਦਾ ॥੫॥ kurutaa beej beeje nahee jamai sabh laahaa mool gavaaeidaa |5|

42

ਕਲਜੁਗ ਮਹਿ ਕੀਰਤਨੁ ਪਰਧਾਨਾ ॥ kalajug meh keeratan paradhaanaa |

43

ਗੁਰਮੁਖਿ ਜਪੀਐ ਲਾਇ ਧਿਆਨਾ ॥ guramukh japeeai laae dhiaanaa |

Original Gurmukhi with romanized transliteration, via the GurbaniNow API. An English translation will be added once a cleared translation is available.