Sikhism
Ang-1001 78
Text
ਜਿਸੁ ਨਾਮੈ ਕਉ ਤਰਸਹਿ ਬਹੁ ਦੇਵਾ ॥ jis naamai kau taraseh bahu devaa |
ਸਗਲ ਭਗਤ ਜਾ ਕੀ ਕਰਦੇ ਸੇਵਾ ॥ sagal bhagat jaa kee karade sevaa |
ਅਨਾਥਾ ਨਾਥੁ ਦੀਨ ਦੁਖ ਭੰਜਨੁ ਸੋ ਗੁਰ ਪੂਰੇ ਤੇ ਪਾਇਣਾ ॥੩॥ anaathaa naath deen dukh bhanjan so gur poore te paaeinaa |3|
ਹੋਰੁ ਦੁਆਰਾ ਕੋਇ ਨ ਸੂਝੈ ॥ hor duaaraa koe na soojhai |
ਤ੍ਰਿਭਵਣ ਧਾਵੈ ਤਾ ਕਿਛੂ ਨ ਬੂਝੈ ॥ tribhavan dhaavai taa kichhoo na boojhai |
ਸਤਿਗੁਰੁ ਸਾਹੁ ਭੰਡਾਰੁ ਨਾਮ ਜਿਸੁ ਇਹੁ ਰਤਨੁ ਤਿਸੈ ਤੇ ਪਾਇਣਾ ॥੪॥ satigur saahu bhanddaar naam jis ihu ratan tisai te paaeinaa |4|
ਜਾ ਕੀ ਧੂਰਿ ਕਰੇ ਪੁਨੀਤਾ ॥ jaa kee dhoor kare puneetaa |
ਸੁਰਿ ਨਰ ਦੇਵ ਨ ਪਾਵਹਿ ਮੀਤਾ ॥ sur nar dev na paaveh meetaa |
ਸਤਿ ਪੁਰਖੁ ਸਤਿਗੁਰੁ ਪਰਮੇਸਰੁ ਜਿਸੁ ਭੇਟਤ ਪਾਰਿ ਪਰਾਇਣਾ ॥੫॥ sat purakh satigur paramesar jis bhettat paar paraaeinaa |5|
ਪਾਰਜਾਤੁ ਲੋੜਹਿ ਮਨ ਪਿਆਰੇ ॥ paarajaat lorreh man piaare |
ਕਾਮਧੇਨੁ ਸੋਹੀ ਦਰਬਾਰੇ ॥ kaamadhen sohee darabaare |
ਤ੍ਰਿਪਤਿ ਸੰਤੋਖੁ ਸੇਵਾ ਗੁਰ ਪੂਰੇ ਨਾਮੁ ਕਮਾਇ ਰਸਾਇਣਾ ॥੬॥ tripat santokh sevaa gur poore naam kamaae rasaaeinaa |6|
ਗੁਰ ਕੈ ਸਬਦਿ ਮਰਹਿ ਪੰਚ ਧਾਤੂ ॥ gur kai sabad mareh panch dhaatoo |
ਭੈ ਪਾਰਬ੍ਰਹਮ ਹੋਵਹਿ ਨਿਰਮਲਾ ਤੂ ॥ bhai paarabraham hoveh niramalaa too |
ਪਾਰਸੁ ਜਬ ਭੇਟੈ ਗੁਰੁ ਪੂਰਾ ਤਾ ਪਾਰਸੁ ਪਰਸਿ ਦਿਖਾਇਣਾ ॥੭॥ paaras jab bhettai gur pooraa taa paaras paras dikhaaeinaa |7|
ਕਈ ਬੈਕੁੰਠ ਨਾਹੀ ਲਵੈ ਲਾਗੇ ॥ kee baikuntth naahee lavai laage |
ਮੁਕਤਿ ਬਪੁੜੀ ਭੀ ਗਿਆਨੀ ਤਿਆਗੇ ॥ mukat bapurree bhee giaanee tiaage |
ਏਕੰਕਾਰੁ ਸਤਿਗੁਰ ਤੇ ਪਾਈਐ ਹਉ ਬਲਿ ਬਲਿ ਗੁਰ ਦਰਸਾਇਣਾ ॥੮॥ ekankaar satigur te paaeeai hau bal bal gur darasaaeinaa |8|
ਗੁਰ ਕੀ ਸੇਵ ਨ ਜਾਣੈ ਕੋਈ ॥ gur kee sev na jaanai koee |
ਗੁਰੁ ਪਾਰਬ੍ਰਹਮੁ ਅਗੋਚਰੁ ਸੋਈ ॥ gur paarabraham agochar soee |
ਜਿਸ ਨੋ ਲਾਇ ਲਏ ਸੋ ਸੇਵਕੁ ਜਿਸੁ ਵਡਭਾਗ ਮਥਾਇਣਾ ॥੯॥ jis no laae le so sevak jis vaddabhaag mathaaeinaa |9|
ਗੁਰ ਕੀ ਮਹਿਮਾ ਬੇਦ ਨ ਜਾਣਹਿ ॥ gur kee mahimaa bed na jaaneh |
ਤੁਛ ਮਾਤ ਸੁਣਿ ਸੁਣਿ ਵਖਾਣਹਿ ॥ tuchh maat sun sun vakhaaneh |
ਪਾਰਬ੍ਰਹਮ ਅਪਰੰਪਰ ਸਤਿਗੁਰ ਜਿਸੁ ਸਿਮਰਤ ਮਨੁ ਸੀਤਲਾਇਣਾ ॥੧੦॥ paarabraham aparanpar satigur jis simarat man seetalaaeinaa |10|
ਜਾ ਕੀ ਸੋਇ ਸੁਣੀ ਮਨੁ ਜੀਵੈ ॥ jaa kee soe sunee man jeevai |
ਰਿਦੈ ਵਸੈ ਤਾ ਠੰਢਾ ਥੀਵੈ ॥ ridai vasai taa tthandtaa theevai |
ਗੁਰੁਮੁਖਹੁ ਅਲਾਏ ਤਾ ਸੋਭਾ ਪਾਏ ਤਿਸੁ ਜਮ ਕੈ ਪੰਥਿ ਨ ਪਾਇਣਾ ॥੧੧॥ gurumukhahu alaae taa sobhaa paae tis jam kai panth na paaeinaa |11|
ਸੰਤਨ ਕੀ ਸਰਣਾਈ ਪੜਿਆ ॥ santan kee saranaaee parriaa |
ਜੀਉ ਪ੍ਰਾਣ ਧਨੁ ਆਗੈ ਧਰਿਆ ॥ jeeo praan dhan aagai dhariaa |
ਸੇਵਾ ਸੁਰਤਿ ਨ ਜਾਣਾ ਕਾਈ ਤੁਮ ਕਰਹੁ ਦਇਆ ਕਿਰਮਾਇਣਾ ॥੧੨॥ sevaa surat na jaanaa kaaee tum karahu deaa kiramaaeinaa |12|
ਨਿਰਗੁਣ ਕਉ ਸੰਗਿ ਲੇਹੁ ਰਲਾਏ ॥ niragun kau sang lehu ralaae |
ਕਰਿ ਕਿਰਪਾ ਮੋਹਿ ਟਹਲੈ ਲਾਏ ॥ kar kirapaa mohi ttahalai laae |
ਪਖਾ ਫੇਰਉ ਪੀਸਉ ਸੰਤ ਆਗੈ ਚਰਣ ਧੋਇ ਸੁਖੁ ਪਾਇਣਾ ॥੧੩॥ pakhaa ferau peesau sant aagai charan dhoe sukh paaeinaa |13|
ਬਹੁਤੁ ਦੁਆਰੇ ਭ੍ਰਮਿ ਭ੍ਰਮਿ ਆਇਆ ॥ bahut duaare bhram bhram aaeaa |
ਤੁਮਰੀ ਕ੍ਰਿਪਾ ਤੇ ਤੁਮ ਸਰਣਾਇਆ ॥ tumaree kripaa te tum saranaaeaa |
ਸਦਾ ਸਦਾ ਸੰਤਹ ਸੰਗਿ ਰਾਖਹੁ ਏਹੁ ਨਾਮ ਦਾਨੁ ਦੇਵਾਇਣਾ ॥੧੪॥ sadaa sadaa santah sang raakhahu ehu naam daan devaaeinaa |14|
ਭਏ ਕ੍ਰਿਪਾਲ ਗੁਸਾਈ ਮੇਰੇ ॥ bhe kripaal gusaaee mere |
ਦਰਸਨੁ ਪਾਇਆ ਸਤਿਗੁਰ ਪੂਰੇ ॥ darasan paaeaa satigur poore |
ਸੂਖ ਸਹਜ ਸਦਾ ਆਨੰਦਾ ਨਾਨਕ ਦਾਸ ਦਸਾਇਣਾ ॥੧੫॥੨॥੭॥ sookh sehaj sadaa aanandaa naanak daas dasaaeinaa |15|2|7|
ਮਾਰੂ ਸੋਲਹੇ ਮਹਲਾ ੫ ॥ maaroo solahe mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਿਮਰੈ ਧਰਤੀ ਅਰੁ ਆਕਾਸਾ ॥ simarai dharatee ar aakaasaa |
ਸਿਮਰਹਿ ਚੰਦ ਸੂਰਜ ਗੁਣਤਾਸਾ ॥ simareh chand sooraj gunataasaa |
ਪਉਣ ਪਾਣੀ ਬੈਸੰਤਰ ਸਿਮਰਹਿ ਸਿਮਰੈ ਸਗਲ ਉਪਾਰਜਨਾ ॥੧॥ paun paanee baisantar simareh simarai sagal upaarajanaa |1|
Original Gurmukhi with romanized transliteration, via the GurbaniNow API. An English translation will be added once a cleared translation is available.