Sikhism
Ang-1001 89
Text
ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਵਰਤੀਜੈ ॥ aape srisatt sabh saajeean aape varateejai |
ਗੁਰਮੁਖਿ ਸਦਾ ਸਲਾਹੀਐ ਸਚੁ ਕੀਮਤਿ ਕੀਜੈ ॥ guramukh sadaa salaaheeai sach keemat keejai |
ਗੁਰਸਬਦੀ ਕਮਲੁ ਬਿਗਾਸਿਆ ਇਵ ਹਰਿ ਰਸੁ ਪੀਜੈ ॥ gurasabadee kamal bigaasiaa iv har ras peejai |
ਆਵਣ ਜਾਣਾ ਠਾਕਿਆ ਸੁਖਿ ਸਹਜਿ ਸਵੀਜੈ ॥੭॥ aavan jaanaa tthaakiaa sukh sehaj saveejai |7|
ਸਲੋਕੁ ਮਃ ੧ ॥ salok mahalaa 1 |
ਨਾ ਮੈਲਾ ਨਾ ਧੁੰਧਲਾ ਨਾ ਭਗਵਾ ਨਾ ਕਚੁ ॥ naa mailaa naa dhundhalaa naa bhagavaa naa kach |
ਨਾਨਕ ਲਾਲੋ ਲਾਲੁ ਹੈ ਸਚੈ ਰਤਾ ਸਚੁ ॥੧॥ naanak laalo laal hai sachai rataa sach |1|
ਮਃ ੩ ॥ mahalaa 3 |
ਸਹਜਿ ਵਣਸਪਤਿ ਫੁਲੁ ਫਲੁ ਭਵਰੁ ਵਸੈ ਭੈ ਖੰਡਿ ॥ sehaj vanasapat ful fal bhavar vasai bhai khandd |
ਨਾਨਕ ਤਰਵਰੁ ਏਕੁ ਹੈ ਏਕੋ ਫੁਲੁ ਭਿਰੰਗੁ ॥੨॥ naanak taravar ek hai eko ful bhirang |2|
ਪਉੜੀ ॥ paurree |
ਜੋ ਜਨ ਲੂਝਹਿ ਮਨੈ ਸਿਉ ਸੇ ਸੂਰੇ ਪਰਧਾਨਾ ॥ jo jan loojheh manai siau se soore paradhaanaa |
ਹਰਿ ਸੇਤੀ ਸਦਾ ਮਿਲਿ ਰਹੇ ਜਿਨੀ ਆਪੁ ਪਛਾਨਾ ॥ har setee sadaa mil rahe jinee aap pachhaanaa |
ਗਿਆਨੀਆ ਕਾ ਇਹੁ ਮਹਤੁ ਹੈ ਮਨ ਮਾਹਿ ਸਮਾਨਾ ॥ giaaneea kaa ihu mehat hai man maeh samaanaa |
ਹਰਿ ਜੀਉ ਕਾ ਮਹਲੁ ਪਾਇਆ ਸਚੁ ਲਾਇ ਧਿਆਨਾ ॥ har jeeo kaa mehal paaeaa sach laae dhiaanaa |
ਜਿਨ ਗੁਰ ਪਰਸਾਦੀ ਮਨੁ ਜੀਤਿਆ ਜਗੁ ਤਿਨਹਿ ਜਿਤਾਨਾ ॥੮॥ jin gur parasaadee man jeetiaa jag tineh jitaanaa |8|
ਸਲੋਕੁ ਮਃ ੩ ॥ salok mahalaa 3 |
ਜੋਗੀ ਹੋਵਾ ਜਗਿ ਭਵਾ ਘਰਿ ਘਰਿ ਭੀਖਿਆ ਲੇਉ ॥ jogee hovaa jag bhavaa ghar ghar bheekhiaa leo |
ਦਰਗਹ ਲੇਖਾ ਮੰਗੀਐ ਕਿਸੁ ਕਿਸੁ ਉਤਰੁ ਦੇਉ ॥ daragah lekhaa mangeeai kis kis utar deo |
ਭਿਖਿਆ ਨਾਮੁ ਸੰਤੋਖੁ ਮੜੀ ਸਦਾ ਸਚੁ ਹੈ ਨਾਲਿ ॥ bhikhiaa naam santokh marree sadaa sach hai naal |
ਭੇਖੀ ਹਾਥ ਨ ਲਧੀਆ ਸਭ ਬਧੀ ਜਮਕਾਲਿ ॥ bhekhee haath na ladheea sabh badhee jamakaal |
ਨਾਨਕ ਗਲਾ ਝੂਠੀਆ ਸਚਾ ਨਾਮੁ ਸਮਾਲਿ ॥੧॥ naanak galaa jhoottheea sachaa naam samaal |1|
ਮਃ ੩ ॥ mahalaa 3 |
ਜਿਤੁ ਦਰਿ ਲੇਖਾ ਮੰਗੀਐ ਸੋ ਦਰੁ ਸੇਵਿਹੁ ਨ ਕੋਇ ॥ jit dar lekhaa mangeeai so dar sevihu na koe |
ਐਸਾ ਸਤਿਗੁਰੁ ਲੋੜਿ ਲਹੁ ਜਿਸੁ ਜੇਵਡੁ ਅਵਰੁ ਨ ਕੋਇ ॥ aisaa satigur lorr lahu jis jevadd avar na koe |
ਤਿਸੁ ਸਰਣਾਈ ਛੂਟੀਐ ਲੇਖਾ ਮੰਗੈ ਨ ਕੋਇ ॥ tis saranaaee chhootteeai lekhaa mangai na koe |
ਸਚੁ ਦ੍ਰਿੜਾਏ ਸਚੁ ਦ੍ਰਿੜੁ ਸਚਾ ਓਹੁ ਸਬਦੁ ਦੇਇ ॥ sach drirraae sach drirr sachaa ohu sabad dee |
ਹਿਰਦੈ ਜਿਸ ਦੈ ਸਚੁ ਹੈ ਤਨੁ ਮਨੁ ਭੀ ਸਚਾ ਹੋਇ ॥ hiradai jis dai sach hai tan man bhee sachaa hoe |
ਨਾਨਕ ਸਚੈ ਹੁਕਮਿ ਮੰਨਿਐ ਸਚੀ ਵਡਿਆਈ ਦੇਇ ॥ naanak sachai hukam maniai sachee vaddiaaee dee |
ਸਚੇ ਮਾਹਿ ਸਮਾਵਸੀ ਜਿਸ ਨੋ ਨਦਰਿ ਕਰੇਇ ॥੨॥ sache maeh samaavasee jis no nadar karee |2|
ਪਉੜੀ ॥ paurree |
ਸੂਰੇ ਏਹਿ ਨ ਆਖੀਅਹਿ ਅਹੰਕਾਰਿ ਮਰਹਿ ਦੁਖੁ ਪਾਵਹਿ ॥ soore ehi na aakheeeh ahankaar mareh dukh paaveh |
ਅੰਧੇ ਆਪੁ ਨ ਪਛਾਣਨੀ ਦੂਜੈ ਪਚਿ ਜਾਵਹਿ ॥ andhe aap na pachhaananee doojai pach jaaveh |
ਅਤਿ ਕਰੋਧ ਸਿਉ ਲੂਝਦੇ ਅਗੈ ਪਿਛੈ ਦੁਖੁ ਪਾਵਹਿ ॥ at karodh siau loojhade agai pichhai dukh paaveh |
ਹਰਿ ਜੀਉ ਅਹੰਕਾਰੁ ਨ ਭਾਵਈ ਵੇਦ ਕੂਕਿ ਸੁਣਾਵਹਿ ॥ har jeeo ahankaar na bhaavee ved kook sunaaveh |
ਅਹੰਕਾਰਿ ਮੁਏ ਸੇ ਵਿਗਤੀ ਗਏ ਮਰਿ ਜਨਮਹਿ ਫਿਰਿ ਆਵਹਿ ॥੯॥ ahankaar mue se vigatee ge mar janameh fir aaveh |9|
ਸਲੋਕੁ ਮਃ ੩ ॥ salok mahalaa 3 |
ਕਾਗਉ ਹੋਇ ਨ ਊਜਲਾ ਲੋਹੇ ਨਾਵ ਨ ਪਾਰੁ ॥ kaagau hoe na aoojalaa lohe naav na paar |
ਪਿਰਮ ਪਦਾਰਥੁ ਮੰਨਿ ਲੈ ਧੰਨੁ ਸਵਾਰਣਹਾਰੁ ॥ piram padaarath man lai dhan savaaranahaar |
ਹੁਕਮੁ ਪਛਾਣੈ ਊਜਲਾ ਸਿਰਿ ਕਾਸਟ ਲੋਹਾ ਪਾਰਿ ॥ hukam pachhaanai aoojalaa sir kaasatt lohaa paar |
ਤ੍ਰਿਸਨਾ ਛੋਡੈ ਭੈ ਵਸੈ ਨਾਨਕ ਕਰਣੀ ਸਾਰੁ ॥੧॥ trisanaa chhoddai bhai vasai naanak karanee saar |1|
ਮਃ ੩ ॥ mahalaa 3 |
ਮਾਰੂ ਮਾਰਣ ਜੋ ਗਏ ਮਾਰਿ ਨ ਸਕਹਿ ਗਵਾਰ ॥ maaroo maaran jo ge maar na sakeh gavaar |
ਨਾਨਕ ਜੇ ਇਹੁ ਮਾਰੀਐ ਗੁਰਸਬਦੀ ਵੀਚਾਰਿ ॥ naanak je ihu maareeai gurasabadee veechaar |
ਏਹੁ ਮਨੁ ਮਾਰਿਆ ਨਾ ਮਰੈ ਜੇ ਲੋਚੈ ਸਭੁ ਕੋਇ ॥ ehu man maariaa naa marai je lochai sabh koe |
ਨਾਨਕ ਮਨ ਹੀ ਕਉ ਮਨੁ ਮਾਰਸੀ ਜੇ ਸਤਿਗੁਰੁ ਭੇਟੈ ਸੋਇ ॥੨॥ naanak man hee kau man maarasee je satigur bhettai soe |2|
Original Gurmukhi with romanized transliteration, via the GurbaniNow API. An English translation will be added once a cleared translation is available.