Sikhism
Ang-1001 9
Text
ਹਰਿ ਪੜੀਐ ਹਰਿ ਬੁਝੀਐ ਗੁਰਮਤੀ ਨਾਮਿ ਉਧਾਰਾ ॥ har parreeai har bujheeai guramatee naam udhaaraa |
ਗੁਰਿ ਪੂਰੈ ਪੂਰੀ ਮਤਿ ਹੈ ਪੂਰੈ ਸਬਦਿ ਬੀਚਾਰਾ ॥ gur poorai pooree mat hai poorai sabad beechaaraa |
ਅਠਸਠਿ ਤੀਰਥ ਹਰਿ ਨਾਮੁ ਹੈ ਕਿਲਵਿਖ ਕਾਟਣਹਾਰਾ ॥੨॥ atthasatth teerath har naam hai kilavikh kaattanahaaraa |2|
ਜਲੁ ਬਿਲੋਵੈ ਜਲੁ ਮਥੈ ਤਤੁ ਲੋੜੈ ਅੰਧੁ ਅਗਿਆਨਾ ॥ jal bilovai jal mathai tat lorrai andh agiaanaa |
ਗੁਰਮਤੀ ਦਧਿ ਮਥੀਐ ਅੰਮ੍ਰਿਤੁ ਪਾਈਐ ਨਾਮੁ ਨਿਧਾਨਾ ॥ guramatee dadh matheeai amrit paaeeai naam nidhaanaa |
ਮਨਮੁਖ ਤਤੁ ਨ ਜਾਣਨੀ ਪਸੂ ਮਾਹਿ ਸਮਾਨਾ ॥੩॥ manamukh tat na jaananee pasoo maeh samaanaa |3|
ਹਉਮੈ ਮੇਰਾ ਮਰੀ ਮਰੁ ਮਰਿ ਜੰਮੈ ਵਾਰੋ ਵਾਰ ॥ haumai meraa maree mar mar jamai vaaro vaar |
ਗੁਰ ਕੈ ਸਬਦੇ ਜੇ ਮਰੈ ਫਿਰਿ ਮਰੈ ਨ ਦੂਜੀ ਵਾਰ ॥ gur kai sabade je marai fir marai na doojee vaar |
ਗੁਰਮਤੀ ਜਗਜੀਵਨੁ ਮਨਿ ਵਸੈ ਸਭਿ ਕੁਲ ਉਧਾਰਣਹਾਰ ॥੪॥ guramatee jagajeevan man vasai sabh kul udhaaranahaar |4|
ਸਚਾ ਵਖਰੁ ਨਾਮੁ ਹੈ ਸਚਾ ਵਾਪਾਰਾ ॥ sachaa vakhar naam hai sachaa vaapaaraa |
ਲਾਹਾ ਨਾਮੁ ਸੰਸਾਰਿ ਹੈ ਗੁਰਮਤੀ ਵੀਚਾਰਾ ॥ laahaa naam sansaar hai guramatee veechaaraa |
ਦੂਜੈ ਭਾਇ ਕਾਰ ਕਮਾਵਣੀ ਨਿਤ ਤੋਟਾ ਸੈਸਾਰਾ ॥੫॥ doojai bhaae kaar kamaavanee nit tottaa saisaaraa |5|
ਸਾਚੀ ਸੰਗਤਿ ਥਾਨੁ ਸਚੁ ਸਚੇ ਘਰ ਬਾਰਾ ॥ saachee sangat thaan sach sache ghar baaraa |
ਸਚਾ ਭੋਜਨੁ ਭਾਉ ਸਚੁ ਸਚੁ ਨਾਮੁ ਅਧਾਰਾ ॥ sachaa bhojan bhaau sach sach naam adhaaraa |
ਸਚੀ ਬਾਣੀ ਸੰਤੋਖਿਆ ਸਚਾ ਸਬਦੁ ਵੀਚਾਰਾ ॥੬॥ sachee baanee santokhiaa sachaa sabad veechaaraa |6|
ਰਸ ਭੋਗਣ ਪਾਤਿਸਾਹੀਆ ਦੁਖ ਸੁਖ ਸੰਘਾਰਾ ॥ ras bhogan paatisaaheea dukh sukh sanghaaraa |
ਮੋਟਾ ਨਾਉ ਧਰਾਈਐ ਗਲਿ ਅਉਗਣ ਭਾਰਾ ॥ mottaa naau dharaaeeai gal aaugan bhaaraa |
ਮਾਣਸ ਦਾਤਿ ਨ ਹੋਵਈ ਤੂ ਦਾਤਾ ਸਾਰਾ ॥੭॥ maanas daat na hovee too daataa saaraa |7|
ਅਗਮ ਅਗੋਚਰੁ ਤੂ ਧਣੀ ਅਵਿਗਤੁ ਅਪਾਰਾ ॥ agam agochar too dhanee avigat apaaraa |
ਗੁਰਸਬਦੀ ਦਰੁ ਜੋਈਐ ਮੁਕਤੇ ਭੰਡਾਰਾ ॥ gurasabadee dar joeeai mukate bhanddaaraa |
ਨਾਨਕ ਮੇਲੁ ਨ ਚੂਕਈ ਸਾਚੇ ਵਾਪਾਰਾ ॥੮॥੧॥ naanak mel na chookee saache vaapaaraa |8|1|
ਮਾਰੂ ਮਹਲਾ ੧ ॥ maaroo mahalaa 1 |
ਬਿਖੁ ਬੋਹਿਥਾ ਲਾਦਿਆ ਦੀਆ ਸਮੁੰਦ ਮੰਝਾਰਿ ॥ bikh bohithaa laadiaa deea samund manjhaar |
ਕੰਧੀ ਦਿਸਿ ਨ ਆਵਈ ਨਾ ਉਰਵਾਰੁ ਨ ਪਾਰੁ ॥ kandhee dis na aavee naa uravaar na paar |
ਵੰਝੀ ਹਾਥਿ ਨ ਖੇਵਟੂ ਜਲੁ ਸਾਗਰੁ ਅਸਰਾਲੁ ॥੧॥ vanjhee haath na khevattoo jal saagar asaraal |1|
ਬਾਬਾ ਜਗੁ ਫਾਥਾ ਮਹਾ ਜਾਲਿ ॥ baabaa jag faathaa mahaa jaal |
ਗੁਰ ਪਰਸਾਦੀ ਉਬਰੇ ਸਚਾ ਨਾਮੁ ਸਮਾਲਿ ॥੧॥ ਰਹਾਉ ॥ gur parasaadee ubare sachaa naam samaal |1| rahaau |
ਸਤਿਗੁਰੂ ਹੈ ਬੋਹਿਥਾ ਸਬਦਿ ਲੰਘਾਵਣਹਾਰੁ ॥ satiguroo hai bohithaa sabad langhaavanahaar |
ਤਿਥੈ ਪਵਣੁ ਨ ਪਾਵਕੋ ਨਾ ਜਲੁ ਨਾ ਆਕਾਰੁ ॥ tithai pavan na paavako naa jal naa aakaar |
ਤਿਥੈ ਸਚਾ ਸਚਿ ਨਾਇ ਭਵਜਲ ਤਾਰਣਹਾਰੁ ॥੨॥ tithai sachaa sach naae bhavajal taaranahaar |2|
ਗੁਰਮੁਖਿ ਲੰਘੇ ਸੇ ਪਾਰਿ ਪਏ ਸਚੇ ਸਿਉ ਲਿਵ ਲਾਇ ॥ guramukh langhe se paar pe sache siau liv laae |
ਆਵਾ ਗਉਣੁ ਨਿਵਾਰਿਆ ਜੋਤੀ ਜੋਤਿ ਮਿਲਾਇ ॥ aavaa gaun nivaariaa jotee jot milaae |
ਗੁਰਮਤੀ ਸਹਜੁ ਊਪਜੈ ਸਚੇ ਰਹੈ ਸਮਾਇ ॥੩॥ guramatee sehaj aoopajai sache rahai samaae |3|
ਸਪੁ ਪਿੜਾਈ ਪਾਈਐ ਬਿਖੁ ਅੰਤਰਿ ਮਨਿ ਰੋਸੁ ॥ sap pirraaee paaeeai bikh antar man ros |
ਪੂਰਬਿ ਲਿਖਿਆ ਪਾਈਐ ਕਿਸ ਨੋ ਦੀਜੈ ਦੋਸੁ ॥ poorab likhiaa paaeeai kis no deejai dos |
ਗੁਰਮੁਖਿ ਗਾਰੜੁ ਜੇ ਸੁਣੇ ਮੰਨੇ ਨਾਉ ਸੰਤੋਸੁ ॥੪॥ guramukh gaararr je sune mane naau santos |4|
ਮਾਗਰਮਛੁ ਫਹਾਈਐ ਕੁੰਡੀ ਜਾਲੁ ਵਤਾਇ ॥ maagaramachh fahaaeeai kunddee jaal vataae |
ਦੁਰਮਤਿ ਫਾਥਾ ਫਾਹੀਐ ਫਿਰਿ ਫਿਰਿ ਪਛੋਤਾਇ ॥ duramat faathaa faaheeai fir fir pachhotaae |
ਜੰਮਣ ਮਰਣੁ ਨ ਸੁਝਈ ਕਿਰਤੁ ਨ ਮੇਟਿਆ ਜਾਇ ॥੫॥ jaman maran na sujhee kirat na mettiaa jaae |5|
ਹਉਮੈ ਬਿਖੁ ਪਾਇ ਜਗਤੁ ਉਪਾਇਆ ਸਬਦੁ ਵਸੈ ਬਿਖੁ ਜਾਇ ॥ haumai bikh paae jagat upaaeaa sabad vasai bikh jaae |
ਜਰਾ ਜੋਹਿ ਨ ਸਕਈ ਸਚਿ ਰਹੈ ਲਿਵ ਲਾਇ ॥ jaraa johi na sakee sach rahai liv laae |
ਜੀਵਨ ਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥੬॥ jeevan mukat so aakheeai jis vichahu haumai jaae |6|
Original Gurmukhi with romanized transliteration, via the GurbaniNow API. An English translation will be added once a cleared translation is available.