Sikhism
Ang-101 11
Text
ਲਖ ਚਉਰਾਸੀਹ ਜੀਅ ਉਪਾਏ ॥ lakh chauraaseeh jeea upaae |
ਜਿਸ ਨੋ ਨਦਰਿ ਕਰੇ ਤਿਸੁ ਗੁਰੂ ਮਿਲਾਏ ॥ jis no nadar kare tis guroo milaae |
ਕਿਲਬਿਖ ਕਾਟਿ ਸਦਾ ਜਨ ਨਿਰਮਲ ਦਰਿ ਸਚੈ ਨਾਮਿ ਸੁਹਾਵਣਿਆ ॥੬॥ kilabikh kaatt sadaa jan niramal dar sachai naam suhaavaniaa |6|
ਲੇਖਾ ਮਾਗੈ ਤਾ ਕਿਨਿ ਦੀਐ ॥ lekhaa maagai taa kin deeai |
ਸੁਖੁ ਨਾਹੀ ਫੁਨਿ ਦੂਐ ਤੀਐ ॥ sukh naahee fun dooai teeai |
ਆਪੇ ਬਖਸਿ ਲਏ ਪ੍ਰਭੁ ਸਾਚਾ ਆਪੇ ਬਖਸਿ ਮਿਲਾਵਣਿਆ ॥੭॥ aape bakhas le prabh saachaa aape bakhas milaavaniaa |7|
ਆਪਿ ਕਰੇ ਤੈ ਆਪਿ ਕਰਾਏ ॥ aap kare tai aap karaae |
ਪੂਰੇ ਗੁਰ ਕੈ ਸਬਦਿ ਮਿਲਾਏ ॥ poore gur kai sabad milaae |
ਨਾਨਕ ਨਾਮੁ ਮਿਲੈ ਵਡਿਆਈ ਆਪੇ ਮੇਲਿ ਮਿਲਾਵਣਿਆ ॥੮॥੨॥੩॥ naanak naam milai vaddiaaee aape mel milaavaniaa |8|2|3|
ਮਾਝ ਮਹਲਾ ੩ ॥ maajh mahalaa 3 |
ਇਕੋ ਆਪਿ ਫਿਰੈ ਪਰਛੰਨਾ ॥ eiko aap firai parachhanaa |
ਗੁਰਮੁਖਿ ਵੇਖਾ ਤਾ ਇਹੁ ਮਨੁ ਭਿੰਨਾ ॥ guramukh vekhaa taa ihu man bhinaa |
ਤ੍ਰਿਸਨਾ ਤਜਿ ਸਹਜ ਸੁਖੁ ਪਾਇਆ ਏਕੋ ਮੰਨਿ ਵਸਾਵਣਿਆ ॥੧॥ trisanaa taj sehaj sukh paaeaa eko man vasaavaniaa |1|
ਹਉ ਵਾਰੀ ਜੀਉ ਵਾਰੀ ਇਕਸੁ ਸਿਉ ਚਿਤੁ ਲਾਵਣਿਆ ॥ hau vaaree jeeo vaaree ikas siau chit laavaniaa |
ਗੁਰਮਤੀ ਮਨੁ ਇਕਤੁ ਘਰਿ ਆਇਆ ਸਚੈ ਰੰਗਿ ਰੰਗਾਵਣਿਆ ॥੧॥ ਰਹਾਉ ॥ guramatee man ikat ghar aaeaa sachai rang rangaavaniaa |1| rahaau |
ਇਹੁ ਜਗੁ ਭੂਲਾ ਤੈਂ ਆਪਿ ਭੁਲਾਇਆ ॥ eihu jag bhoolaa tain aap bhulaaeaa |
ਇਕੁ ਵਿਸਾਰਿ ਦੂਜੈ ਲੋਭਾਇਆ ॥ eik visaar doojai lobhaaeaa |
ਅਨਦਿਨੁ ਸਦਾ ਫਿਰੈ ਭ੍ਰਮਿ ਭੂਲਾ ਬਿਨੁ ਨਾਵੈ ਦੁਖੁ ਪਾਵਣਿਆ ॥੨॥ anadin sadaa firai bhram bhoolaa bin naavai dukh paavaniaa |2|
ਜੋ ਰੰਗਿ ਰਾਤੇ ਕਰਮ ਬਿਧਾਤੇ ॥ jo rang raate karam bidhaate |
ਗੁਰ ਸੇਵਾ ਤੇ ਜੁਗ ਚਾਰੇ ਜਾਤੇ ॥ gur sevaa te jug chaare jaate |
ਜਿਸ ਨੋ ਆਪਿ ਦੇਇ ਵਡਿਆਈ ਹਰਿ ਕੈ ਨਾਮਿ ਸਮਾਵਣਿਆ ॥੩॥ jis no aap dee vaddiaaee har kai naam samaavaniaa |3|
ਮਾਇਆ ਮੋਹਿ ਹਰਿ ਚੇਤੈ ਨਾਹੀ ॥ maaeaa mohi har chetai naahee |
ਜਮਪੁਰਿ ਬਧਾ ਦੁਖ ਸਹਾਹੀ ॥ jamapur badhaa dukh sahaahee |
ਅੰਨਾ ਬੋਲਾ ਕਿਛੁ ਨਦਰਿ ਨ ਆਵੈ ਮਨਮੁਖ ਪਾਪਿ ਪਚਾਵਣਿਆ ॥੪॥ anaa bolaa kichh nadar na aavai manamukh paap pachaavaniaa |4|
ਇਕਿ ਰੰਗਿ ਰਾਤੇ ਜੋ ਤੁਧੁ ਆਪਿ ਲਿਵ ਲਾਏ ॥ eik rang raate jo tudh aap liv laae |
ਭਾਇ ਭਗਤਿ ਤੇਰੈ ਮਨਿ ਭਾਏ ॥ bhaae bhagat terai man bhaae |
ਸਤਿਗੁਰੁ ਸੇਵਨਿ ਸਦਾ ਸੁਖਦਾਤਾ ਸਭ ਇਛਾ ਆਪਿ ਪੁਜਾਵਣਿਆ ॥੫॥ satigur sevan sadaa sukhadaataa sabh ichhaa aap pujaavaniaa |5|
ਹਰਿ ਜੀਉ ਤੇਰੀ ਸਦਾ ਸਰਣਾਈ ॥ har jeeo teree sadaa saranaaee |
ਆਪੇ ਬਖਸਿਹਿ ਦੇ ਵਡਿਆਈ ॥ aape bakhasihi de vaddiaaee |
ਜਮਕਾਲੁ ਤਿਸੁ ਨੇੜਿ ਨ ਆਵੈ ਜੋ ਹਰਿ ਹਰਿ ਨਾਮੁ ਧਿਆਵਣਿਆ ॥੬॥ jamakaal tis nerr na aavai jo har har naam dhiaavaniaa |6|
ਅਨਦਿਨੁ ਰਾਤੇ ਜੋ ਹਰਿ ਭਾਏ ॥ anadin raate jo har bhaae |
ਮੇਰੈ ਪ੍ਰਭਿ ਮੇਲੇ ਮੇਲਿ ਮਿਲਾਏ ॥ merai prabh mele mel milaae |
ਸਦਾ ਸਦਾ ਸਚੇ ਤੇਰੀ ਸਰਣਾਈ ਤੂੰ ਆਪੇ ਸਚੁ ਬੁਝਾਵਣਿਆ ॥੭॥ sadaa sadaa sache teree saranaaee toon aape sach bujhaavaniaa |7|
ਜਿਨ ਸਚੁ ਜਾਤਾ ਸੇ ਸਚਿ ਸਮਾਣੇ ॥ jin sach jaataa se sach samaane |
ਹਰਿ ਗੁਣ ਗਾਵਹਿ ਸਚੁ ਵਖਾਣੇ ॥ har gun gaaveh sach vakhaane |
ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਵਣਿਆ ॥੮॥੩॥੪॥ naanak naam rate bairaagee nij ghar taarree laavaniaa |8|3|4|
ਮਾਝ ਮਹਲਾ ੩ ॥ maajh mahalaa 3 |
ਸਬਦਿ ਮਰੈ ਸੁ ਮੁਆ ਜਾਪੈ ॥ sabad marai su muaa jaapai |
ਕਾਲੁ ਨ ਚਾਪੈ ਦੁਖੁ ਨ ਸੰਤਾਪੈ ॥ kaal na chaapai dukh na santaapai |
ਜੋਤੀ ਵਿਚਿ ਮਿਲਿ ਜੋਤਿ ਸਮਾਣੀ ਸੁਣਿ ਮਨ ਸਚਿ ਸਮਾਵਣਿਆ ॥੧॥ jotee vich mil jot samaanee sun man sach samaavaniaa |1|
ਹਉ ਵਾਰੀ ਜੀਉ ਵਾਰੀ ਹਰਿ ਕੈ ਨਾਇ ਸੋਭਾ ਪਾਵਣਿਆ ॥ hau vaaree jeeo vaaree har kai naae sobhaa paavaniaa |
ਸਤਿਗੁਰੁ ਸੇਵਿ ਸਚਿ ਚਿਤੁ ਲਾਇਆ ਗੁਰਮਤੀ ਸਹਜਿ ਸਮਾਵਣਿਆ ॥੧॥ ਰਹਾਉ ॥ satigur sev sach chit laaeaa guramatee sehaj samaavaniaa |1| rahaau |
ਕਾਇਆ ਕਚੀ ਕਚਾ ਚੀਰੁ ਹੰਢਾਏ ॥ kaaeaa kachee kachaa cheer handtaae |
ਦੂਜੈ ਲਾਗੀ ਮਹਲੁ ਨ ਪਾਏ ॥ doojai laagee mehal na paae |
Original Gurmukhi with romanized transliteration, via the GurbaniNow API. An English translation will be added once a cleared translation is available.