Sikhism
Ang-101 14
Text
ਅਨਦਿਨੁ ਸਦਾ ਰਹੈ ਭੈ ਅੰਦਰਿ ਭੈ ਮਾਰਿ ਭਰਮੁ ਚੁਕਾਵਣਿਆ ॥੫॥ anadin sadaa rahai bhai andar bhai maar bharam chukaavaniaa |5|
ਭਰਮੁ ਚੁਕਾਇਆ ਸਦਾ ਸੁਖੁ ਪਾਇਆ ॥ bharam chukaaeaa sadaa sukh paaeaa |
ਗੁਰ ਪਰਸਾਦਿ ਪਰਮ ਪਦੁ ਪਾਇਆ ॥ gur parasaad param pad paaeaa |
ਅੰਤਰੁ ਨਿਰਮਲੁ ਨਿਰਮਲ ਬਾਣੀ ਹਰਿ ਗੁਣ ਸਹਜੇ ਗਾਵਣਿਆ ॥੬॥ antar niramal niramal baanee har gun sahaje gaavaniaa |6|
ਸਿਮ੍ਰਿਤਿ ਸਾਸਤ ਬੇਦ ਵਖਾਣੈ ॥ simrit saasat bed vakhaanai |
ਭਰਮੇ ਭੂਲਾ ਤਤੁ ਨ ਜਾਣੈ ॥ bharame bhoolaa tat na jaanai |
ਬਿਨੁ ਸਤਿਗੁਰ ਸੇਵੇ ਸੁਖੁ ਨ ਪਾਏ ਦੁਖੋ ਦੁਖੁ ਕਮਾਵਣਿਆ ॥੭॥ bin satigur seve sukh na paae dukho dukh kamaavaniaa |7|
ਆਪਿ ਕਰੇ ਕਿਸੁ ਆਖੈ ਕੋਈ ॥ aap kare kis aakhai koee |
ਆਖਣਿ ਜਾਈਐ ਜੇ ਭੂਲਾ ਹੋਈ ॥ aakhan jaaeeai je bhoolaa hoee |
ਨਾਨਕ ਆਪੇ ਕਰੇ ਕਰਾਏ ਨਾਮੇ ਨਾਮਿ ਸਮਾਵਣਿਆ ॥੮॥੭॥੮॥ naanak aape kare karaae naame naam samaavaniaa |8|7|8|
ਮਾਝ ਮਹਲਾ ੩ ॥ maajh mahalaa 3 |
ਆਪੇ ਰੰਗੇ ਸਹਜਿ ਸੁਭਾਏ ॥ aape range sehaj subhaae |
ਗੁਰ ਕੈ ਸਬਦਿ ਹਰਿ ਰੰਗੁ ਚੜਾਏ ॥ gur kai sabad har rang charraae |
ਮਨੁ ਤਨੁ ਰਤਾ ਰਸਨਾ ਰੰਗਿ ਚਲੂਲੀ ਭੈ ਭਾਇ ਰੰਗੁ ਚੜਾਵਣਿਆ ॥੧॥ man tan rataa rasanaa rang chaloolee bhai bhaae rang charraavaniaa |1|
ਹਉ ਵਾਰੀ ਜੀਉ ਵਾਰੀ ਨਿਰਭਉ ਮੰਨਿ ਵਸਾਵਣਿਆ ॥ hau vaaree jeeo vaaree nirbhau man vasaavaniaa |
ਗੁਰ ਕਿਰਪਾ ਤੇ ਹਰਿ ਨਿਰਭਉ ਧਿਆਇਆ ਬਿਖੁ ਭਉਜਲੁ ਸਬਦਿ ਤਰਾਵਣਿਆ ॥੧॥ ਰਹਾਉ ॥ gur kirapaa te har nirbhau dhiaaeaa bikh bhaujal sabad taraavaniaa |1| rahaau |
ਮਨਮੁਖ ਮੁਗਧ ਕਰਹਿ ਚਤੁਰਾਈ ॥ manamukh mugadh kareh chaturaaee |
ਨਾਤਾ ਧੋਤਾ ਥਾਇ ਨ ਪਾਈ ॥ naataa dhotaa thaae na paaee |
ਜੇਹਾ ਆਇਆ ਤੇਹਾ ਜਾਸੀ ਕਰਿ ਅਵਗਣ ਪਛੋਤਾਵਣਿਆ ॥੨॥ jehaa aaeaa tehaa jaasee kar avagan pachhotaavaniaa |2|
ਮਨਮੁਖ ਅੰਧੇ ਕਿਛੂ ਨ ਸੂਝੈ ॥ manamukh andhe kichhoo na soojhai |
ਮਰਣੁ ਲਿਖਾਇ ਆਏ ਨਹੀ ਬੂਝੈ ॥ maran likhaae aae nahee boojhai |
ਮਨਮੁਖ ਕਰਮ ਕਰੇ ਨਹੀ ਪਾਏ ਬਿਨੁ ਨਾਵੈ ਜਨਮੁ ਗਵਾਵਣਿਆ ॥੩॥ manamukh karam kare nahee paae bin naavai janam gavaavaniaa |3|
ਸਚੁ ਕਰਣੀ ਸਬਦੁ ਹੈ ਸਾਰੁ ॥ sach karanee sabad hai saar |
ਪੂਰੈ ਗੁਰਿ ਪਾਈਐ ਮੋਖ ਦੁਆਰੁ ॥ poorai gur paaeeai mokh duaar |
ਅਨਦਿਨੁ ਬਾਣੀ ਸਬਦਿ ਸੁਣਾਏ ਸਚਿ ਰਾਤੇ ਰੰਗਿ ਰੰਗਾਵਣਿਆ ॥੪॥ anadin baanee sabad sunaae sach raate rang rangaavaniaa |4|
ਰਸਨਾ ਹਰਿ ਰਸਿ ਰਾਤੀ ਰੰਗੁ ਲਾਏ ॥ rasanaa har ras raatee rang laae |
ਮਨੁ ਤਨੁ ਮੋਹਿਆ ਸਹਜਿ ਸੁਭਾਏ ॥ man tan mohiaa sehaj subhaae |
ਸਹਜੇ ਪ੍ਰੀਤਮੁ ਪਿਆਰਾ ਪਾਇਆ ਸਹਜੇ ਸਹਜਿ ਮਿਲਾਵਣਿਆ ॥੫॥ sahaje preetam piaaraa paaeaa sahaje sehaj milaavaniaa |5|
ਜਿਸੁ ਅੰਦਰਿ ਰੰਗੁ ਸੋਈ ਗੁਣ ਗਾਵੈ ॥ jis andar rang soee gun gaavai |
ਗੁਰ ਕੈ ਸਬਦਿ ਸਹਜੇ ਸੁਖਿ ਸਮਾਵੈ ॥ gur kai sabad sahaje sukh samaavai |
ਹਉ ਬਲਿਹਾਰੀ ਸਦਾ ਤਿਨ ਵਿਟਹੁ ਗੁਰ ਸੇਵਾ ਚਿਤੁ ਲਾਵਣਿਆ ॥੬॥ hau balihaaree sadaa tin vittahu gur sevaa chit laavaniaa |6|
ਸਚਾ ਸਚੋ ਸਚਿ ਪਤੀਜੈ ॥ sachaa sacho sach pateejai |
ਗੁਰ ਪਰਸਾਦੀ ਅੰਦਰੁ ਭੀਜੈ ॥ gur parasaadee andar bheejai |
ਬੈਸਿ ਸੁਥਾਨਿ ਹਰਿ ਗੁਣ ਗਾਵਹਿ ਆਪੇ ਕਰਿ ਸਤਿ ਮਨਾਵਣਿਆ ॥੭॥ bais suthaan har gun gaaveh aape kar sat manaavaniaa |7|
ਜਿਸ ਨੋ ਨਦਰਿ ਕਰੇ ਸੋ ਪਾਏ ॥ jis no nadar kare so paae |
ਗੁਰ ਪਰਸਾਦੀ ਹਉਮੈ ਜਾਏ ॥ gur parasaadee haumai jaae |
ਨਾਨਕ ਨਾਮੁ ਵਸੈ ਮਨ ਅੰਤਰਿ ਦਰਿ ਸਚੈ ਸੋਭਾ ਪਾਵਣਿਆ ॥੮॥੮॥੯॥ naanak naam vasai man antar dar sachai sobhaa paavaniaa |8|8|9|
ਮਾਝ ਮਹਲਾ ੩ ॥ maajh mahalaa 3 |
ਸਤਿਗੁਰੁ ਸੇਵਿਐ ਵਡੀ ਵਡਿਆਈ ॥ satigur seviai vaddee vaddiaaee |
ਹਰਿ ਜੀ ਅਚਿੰਤੁ ਵਸੈ ਮਨਿ ਆਈ ॥ har jee achint vasai man aaee |
ਹਰਿ ਜੀਉ ਸਫਲਿਓ ਬਿਰਖੁ ਹੈ ਅੰਮ੍ਰਿਤੁ ਜਿਨਿ ਪੀਤਾ ਤਿਸੁ ਤਿਖਾ ਲਹਾਵਣਿਆ ॥੧॥ har jeeo safalio birakh hai amrit jin peetaa tis tikhaa lahaavaniaa |1|
ਹਉ ਵਾਰੀ ਜੀਉ ਵਾਰੀ ਸਚੁ ਸੰਗਤਿ ਮੇਲਿ ਮਿਲਾਵਣਿਆ ॥ hau vaaree jeeo vaaree sach sangat mel milaavaniaa |
ਹਰਿ ਸਤਸੰਗਤਿ ਆਪੇ ਮੇਲੈ ਗੁਰਸਬਦੀ ਹਰਿ ਗੁਣ ਗਾਵਣਿਆ ॥੧॥ ਰਹਾਉ ॥ har satasangat aape melai gurasabadee har gun gaavaniaa |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.