U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 19

Text

1

ਖੋਟੇ ਖਰੇ ਤੁਧੁ ਆਪਿ ਉਪਾਏ ॥ khotte khare tudh aap upaae |

2

ਤੁਧੁ ਆਪੇ ਪਰਖੇ ਲੋਕ ਸਬਾਏ ॥ tudh aape parakhe lok sabaae |

3

ਖਰੇ ਪਰਖਿ ਖਜਾਨੈ ਪਾਇਹਿ ਖੋਟੇ ਭਰਮਿ ਭੁਲਾਵਣਿਆ ॥੬॥ khare parakh khajaanai paaeihi khotte bharam bhulaavaniaa |6|

4

ਕਿਉ ਕਰਿ ਵੇਖਾ ਕਿਉ ਸਾਲਾਹੀ ॥ kiau kar vekhaa kiau saalaahee |

5

ਗੁਰ ਪਰਸਾਦੀ ਸਬਦਿ ਸਲਾਹੀ ॥ gur parasaadee sabad salaahee |

6

ਤੇਰੇ ਭਾਣੇ ਵਿਚਿ ਅੰਮ੍ਰਿਤੁ ਵਸੈ ਤੂੰ ਭਾਣੈ ਅੰਮ੍ਰਿਤੁ ਪੀਆਵਣਿਆ ॥੭॥ tere bhaane vich amrit vasai toon bhaanai amrit peeaavaniaa |7|

7

ਅੰਮ੍ਰਿਤ ਸਬਦੁ ਅੰਮ੍ਰਿਤ ਹਰਿ ਬਾਣੀ ॥ amrit sabad amrit har baanee |

8

ਸਤਿਗੁਰਿ ਸੇਵਿਐ ਰਿਦੈ ਸਮਾਣੀ ॥ satigur seviai ridai samaanee |

9

ਨਾਨਕ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਪੀ ਅੰਮ੍ਰਿਤੁ ਸਭ ਭੁਖ ਲਹਿ ਜਾਵਣਿਆ ॥੮॥੧੫॥੧੬॥ naanak amrit naam sadaa sukhadaataa pee amrit sabh bhukh leh jaavaniaa |8|15|16|

10

ਮਾਝ ਮਹਲਾ ੩ ॥ maajh mahalaa 3 |

11

ਅੰਮ੍ਰਿਤੁ ਵਰਸੈ ਸਹਜਿ ਸੁਭਾਏ ॥ amrit varasai sehaj subhaae |

12

ਗੁਰਮੁਖਿ ਵਿਰਲਾ ਕੋਈ ਜਨੁ ਪਾਏ ॥ guramukh viralaa koee jan paae |

13

ਅੰਮ੍ਰਿਤੁ ਪੀ ਸਦਾ ਤ੍ਰਿਪਤਾਸੇ ਕਰਿ ਕਿਰਪਾ ਤ੍ਰਿਸਨਾ ਬੁਝਾਵਣਿਆ ॥੧॥ amrit pee sadaa tripataase kar kirapaa trisanaa bujhaavaniaa |1|

14

ਹਉ ਵਾਰੀ ਜੀਉ ਵਾਰੀ ਗੁਰਮੁਖਿ ਅੰਮ੍ਰਿਤੁ ਪੀਆਵਣਿਆ ॥ hau vaaree jeeo vaaree guramukh amrit peeaavaniaa |

15

ਰਸਨਾ ਰਸੁ ਚਾਖਿ ਸਦਾ ਰਹੈ ਰੰਗਿ ਰਾਤੀ ਸਹਜੇ ਹਰਿ ਗੁਣ ਗਾਵਣਿਆ ॥੧॥ ਰਹਾਉ ॥ rasanaa ras chaakh sadaa rahai rang raatee sahaje har gun gaavaniaa |1| rahaau |

16

ਗੁਰ ਪਰਸਾਦੀ ਸਹਜੁ ਕੋ ਪਾਏ ॥ gur parasaadee sehaj ko paae |

17

ਦੁਬਿਧਾ ਮਾਰੇ ਇਕਸੁ ਸਿਉ ਲਿਵ ਲਾਏ ॥ dubidhaa maare ikas siau liv laae |

18

ਨਦਰਿ ਕਰੇ ਤਾ ਹਰਿ ਗੁਣ ਗਾਵੈ ਨਦਰੀ ਸਚਿ ਸਮਾਵਣਿਆ ॥੨॥ nadar kare taa har gun gaavai nadaree sach samaavaniaa |2|

19

ਸਭਨਾ ਉਪਰਿ ਨਦਰਿ ਪ੍ਰਭ ਤੇਰੀ ॥ sabhanaa upar nadar prabh teree |

20

ਕਿਸੈ ਥੋੜੀ ਕਿਸੈ ਹੈ ਘਣੇਰੀ ॥ kisai thorree kisai hai ghaneree |

21

ਤੁਝ ਤੇ ਬਾਹਰਿ ਕਿਛੁ ਨ ਹੋਵੈ ਗੁਰਮੁਖਿ ਸੋਝੀ ਪਾਵਣਿਆ ॥੩॥ tujh te baahar kichh na hovai guramukh sojhee paavaniaa |3|

22

ਗੁਰਮੁਖਿ ਤਤੁ ਹੈ ਬੀਚਾਰਾ ॥ guramukh tat hai beechaaraa |

23

ਅੰਮ੍ਰਿਤਿ ਭਰੇ ਤੇਰੇ ਭੰਡਾਰਾ ॥ amrit bhare tere bhanddaaraa |

24

ਬਿਨੁ ਸਤਿਗੁਰ ਸੇਵੇ ਕੋਈ ਨ ਪਾਵੈ ਗੁਰ ਕਿਰਪਾ ਤੇ ਪਾਵਣਿਆ ॥੪॥ bin satigur seve koee na paavai gur kirapaa te paavaniaa |4|

25

ਸਤਿਗੁਰੁ ਸੇਵੈ ਸੋ ਜਨੁ ਸੋਹੈ ॥ satigur sevai so jan sohai |

26

ਅੰਮ੍ਰਿਤ ਨਾਮਿ ਅੰਤਰੁ ਮਨੁ ਮੋਹੈ ॥ amrit naam antar man mohai |

27

ਅੰਮ੍ਰਿਤਿ ਮਨੁ ਤਨੁ ਬਾਣੀ ਰਤਾ ਅੰਮ੍ਰਿਤੁ ਸਹਜਿ ਸੁਣਾਵਣਿਆ ॥੫॥ amrit man tan baanee rataa amrit sehaj sunaavaniaa |5|

28

ਮਨਮੁਖੁ ਭੂਲਾ ਦੂਜੈ ਭਾਇ ਖੁਆਏ ॥ manamukh bhoolaa doojai bhaae khuaae |

29

ਨਾਮੁ ਨ ਲੇਵੈ ਮਰੈ ਬਿਖੁ ਖਾਏ ॥ naam na levai marai bikh khaae |

30

ਅਨਦਿਨੁ ਸਦਾ ਵਿਸਟਾ ਮਹਿ ਵਾਸਾ ਬਿਨੁ ਸੇਵਾ ਜਨਮੁ ਗਵਾਵਣਿਆ ॥੬॥ anadin sadaa visattaa meh vaasaa bin sevaa janam gavaavaniaa |6|

31

ਅੰਮ੍ਰਿਤੁ ਪੀਵੈ ਜਿਸ ਨੋ ਆਪਿ ਪੀਆਏ ॥ amrit peevai jis no aap peeae |

32

ਗੁਰ ਪਰਸਾਦੀ ਸਹਜਿ ਲਿਵ ਲਾਏ ॥ gur parasaadee sehaj liv laae |

33

ਪੂਰਨ ਪੂਰਿ ਰਹਿਆ ਸਭ ਆਪੇ ਗੁਰਮਤਿ ਨਦਰੀ ਆਵਣਿਆ ॥੭॥ pooran poor rahiaa sabh aape guramat nadaree aavaniaa |7|

34

ਆਪੇ ਆਪਿ ਨਿਰੰਜਨੁ ਸੋਈ ॥ aape aap niranjan soee |

35

ਜਿਨਿ ਸਿਰਜੀ ਤਿਨਿ ਆਪੇ ਗੋਈ ॥ jin sirajee tin aape goee |

36

ਨਾਨਕ ਨਾਮੁ ਸਮਾਲਿ ਸਦਾ ਤੂੰ ਸਹਜੇ ਸਚਿ ਸਮਾਵਣਿਆ ॥੮॥੧੬॥੧੭॥ naanak naam samaal sadaa toon sahaje sach samaavaniaa |8|16|17|

37

ਮਾਝ ਮਹਲਾ ੩ ॥ maajh mahalaa 3 |

38

ਸੇ ਸਚਿ ਲਾਗੇ ਜੋ ਤੁਧੁ ਭਾਏ ॥ se sach laage jo tudh bhaae |

39

ਸਦਾ ਸਚੁ ਸੇਵਹਿ ਸਹਜ ਸੁਭਾਏ ॥ sadaa sach seveh sehaj subhaae |

40

ਸਚੈ ਸਬਦਿ ਸਚਾ ਸਾਲਾਹੀ ਸਚੈ ਮੇਲਿ ਮਿਲਾਵਣਿਆ ॥੧॥ sachai sabad sachaa saalaahee sachai mel milaavaniaa |1|

41

ਹਉ ਵਾਰੀ ਜੀਉ ਵਾਰੀ ਸਚੁ ਸਾਲਾਹਣਿਆ ॥ hau vaaree jeeo vaaree sach saalaahaniaa |

42

ਸਚੁ ਧਿਆਇਨਿ ਸੇ ਸਚਿ ਰਾਤੇ ਸਚੇ ਸਚਿ ਸਮਾਵਣਿਆ ॥੧॥ ਰਹਾਉ ॥ sach dhiaaein se sach raate sache sach samaavaniaa |1| rahaau |

43

ਜਹ ਦੇਖਾ ਸਚੁ ਸਭਨੀ ਥਾਈ ॥ jeh dekhaa sach sabhanee thaaee |

44

ਗੁਰ ਪਰਸਾਦੀ ਮੰਨਿ ਵਸਾਈ ॥ gur parasaadee man vasaaee |

45

ਤਨੁ ਸਚਾ ਰਸਨਾ ਸਚਿ ਰਾਤੀ ਸਚੁ ਸੁਣਿ ਆਖਿ ਵਖਾਨਣਿਆ ॥੨॥ tan sachaa rasanaa sach raatee sach sun aakh vakhaananiaa |2|

Original Gurmukhi with romanized transliteration, via the GurbaniNow API. An English translation will be added once a cleared translation is available.