U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 20

Text

1

ਮਨਸਾ ਮਾਰਿ ਸਚਿ ਸਮਾਣੀ ॥ manasaa maar sach samaanee |

2

ਇਨਿ ਮਨਿ ਡੀਠੀ ਸਭ ਆਵਣ ਜਾਣੀ ॥ ein man ddeetthee sabh aavan jaanee |

3

ਸਤਿਗੁਰੁ ਸੇਵੇ ਸਦਾ ਮਨੁ ਨਿਹਚਲੁ ਨਿਜ ਘਰਿ ਵਾਸਾ ਪਾਵਣਿਆ ॥੩॥ satigur seve sadaa man nihachal nij ghar vaasaa paavaniaa |3|

4

ਗੁਰ ਕੈ ਸਬਦਿ ਰਿਦੈ ਦਿਖਾਇਆ ॥ gur kai sabad ridai dikhaaeaa |

5

ਮਾਇਆ ਮੋਹੁ ਸਬਦਿ ਜਲਾਇਆ ॥ maaeaa mohu sabad jalaaeaa |

6

ਸਚੋ ਸਚਾ ਵੇਖਿ ਸਾਲਾਹੀ ਗੁਰਸਬਦੀ ਸਚੁ ਪਾਵਣਿਆ ॥੪॥ sacho sachaa vekh saalaahee gurasabadee sach paavaniaa |4|

7

ਜੋ ਸਚਿ ਰਾਤੇ ਤਿਨ ਸਚੀ ਲਿਵ ਲਾਗੀ ॥ jo sach raate tin sachee liv laagee |

8

ਹਰਿ ਨਾਮੁ ਸਮਾਲਹਿ ਸੇ ਵਡਭਾਗੀ ॥ har naam samaaleh se vaddabhaagee |

9

ਸਚੈ ਸਬਦਿ ਆਪਿ ਮਿਲਾਏ ਸਤਸੰਗਤਿ ਸਚੁ ਗੁਣ ਗਾਵਣਿਆ ॥੫॥ sachai sabad aap milaae satasangat sach gun gaavaniaa |5|

10

ਲੇਖਾ ਪੜੀਐ ਜੇ ਲੇਖੇ ਵਿਚਿ ਹੋਵੈ ॥ lekhaa parreeai je lekhe vich hovai |

11

ਓਹੁ ਅਗਮੁ ਅਗੋਚਰੁ ਸਬਦਿ ਸੁਧਿ ਹੋਵੈ ॥ ohu agam agochar sabad sudh hovai |

12

ਅਨਦਿਨੁ ਸਚ ਸਬਦਿ ਸਾਲਾਹੀ ਹੋਰੁ ਕੋਇ ਨ ਕੀਮਤਿ ਪਾਵਣਿਆ ॥੬॥ anadin sach sabad saalaahee hor koe na keemat paavaniaa |6|

13

ਪੜਿ ਪੜਿ ਥਾਕੇ ਸਾਂਤਿ ਨ ਆਈ ॥ parr parr thaake saant na aaee |

14

ਤ੍ਰਿਸਨਾ ਜਾਲੇ ਸੁਧਿ ਨ ਕਾਈ ॥ trisanaa jaale sudh na kaaee |

15

ਬਿਖੁ ਬਿਹਾਝਹਿ ਬਿਖੁ ਮੋਹ ਪਿਆਸੇ ਕੂੜੁ ਬੋਲਿ ਬਿਖੁ ਖਾਵਣਿਆ ॥੭॥ bikh bihaajheh bikh moh piaase koorr bol bikh khaavaniaa |7|

16

ਗੁਰ ਪਰਸਾਦੀ ਏਕੋ ਜਾਣਾ ॥ gur parasaadee eko jaanaa |

17

ਦੂਜਾ ਮਾਰਿ ਮਨੁ ਸਚਿ ਸਮਾਣਾ ॥ doojaa maar man sach samaanaa |

18

ਨਾਨਕ ਏਕੋ ਨਾਮੁ ਵਰਤੈ ਮਨ ਅੰਤਰਿ ਗੁਰ ਪਰਸਾਦੀ ਪਾਵਣਿਆ ॥੮॥੧੭॥੧੮॥ naanak eko naam varatai man antar gur parasaadee paavaniaa |8|17|18|

19

ਮਾਝ ਮਹਲਾ ੩ ॥ maajh mahalaa 3 |

20

ਵਰਨ ਰੂਪ ਵਰਤਹਿ ਸਭ ਤੇਰੇ ॥ varan roop varateh sabh tere |

21

ਮਰਿ ਮਰਿ ਜੰਮਹਿ ਫੇਰ ਪਵਹਿ ਘਣੇਰੇ ॥ mar mar jameh fer paveh ghanere |

22

ਤੂੰ ਏਕੋ ਨਿਹਚਲੁ ਅਗਮ ਅਪਾਰਾ ਗੁਰਮਤੀ ਬੂਝ ਬੁਝਾਵਣਿਆ ॥੧॥ toon eko nihachal agam apaaraa guramatee boojh bujhaavaniaa |1|

23

ਹਉ ਵਾਰੀ ਜੀਉ ਵਾਰੀ ਰਾਮ ਨਾਮੁ ਮੰਨਿ ਵਸਾਵਣਿਆ ॥ hau vaaree jeeo vaaree raam naam man vasaavaniaa |

24

ਤਿਸੁ ਰੂਪੁ ਨ ਰੇਖਿਆ ਵਰਨੁ ਨ ਕੋਈ ਗੁਰਮਤੀ ਆਪਿ ਬੁਝਾਵਣਿਆ ॥੧॥ ਰਹਾਉ ॥ tis roop na rekhiaa varan na koee guramatee aap bujhaavaniaa |1| rahaau |

25

ਸਭ ਏਕਾ ਜੋਤਿ ਜਾਣੈ ਜੇ ਕੋਈ ॥ sabh ekaa jot jaanai je koee |

26

ਸਤਿਗੁਰੁ ਸੇਵਿਐ ਪਰਗਟੁ ਹੋਈ ॥ satigur seviai paragatt hoee |

27

ਗੁਪਤੁ ਪਰਗਟੁ ਵਰਤੈ ਸਭ ਥਾਈ ਜੋਤੀ ਜੋਤਿ ਮਿਲਾਵਣਿਆ ॥੨॥ gupat paragatt varatai sabh thaaee jotee jot milaavaniaa |2|

28

ਤਿਸਨਾ ਅਗਨਿ ਜਲੈ ਸੰਸਾਰਾ ॥ tisanaa agan jalai sansaaraa |

29

ਲੋਭੁ ਅਭਿਮਾਨੁ ਬਹੁਤੁ ਅਹੰਕਾਰਾ ॥ lobh abhimaan bahut ahankaaraa |

30

ਮਰਿ ਮਰਿ ਜਨਮੈ ਪਤਿ ਗਵਾਏ ਅਪਣੀ ਬਿਰਥਾ ਜਨਮੁ ਗਵਾਵਣਿਆ ॥੩॥ mar mar janamai pat gavaae apanee birathaa janam gavaavaniaa |3|

31

ਗੁਰ ਕਾ ਸਬਦੁ ਕੋ ਵਿਰਲਾ ਬੂਝੈ ॥ gur kaa sabad ko viralaa boojhai |

32

ਆਪੁ ਮਾਰੇ ਤਾ ਤ੍ਰਿਭਵਣੁ ਸੂਝੈ ॥ aap maare taa tribhavan soojhai |

33

ਫਿਰਿ ਓਹੁ ਮਰੈ ਨ ਮਰਣਾ ਹੋਵੈ ਸਹਜੇ ਸਚਿ ਸਮਾਵਣਿਆ ॥੪॥ fir ohu marai na maranaa hovai sahaje sach samaavaniaa |4|

34

ਮਾਇਆ ਮਹਿ ਫਿਰਿ ਚਿਤੁ ਨ ਲਾਏ ॥ maaeaa meh fir chit na laae |

35

ਗੁਰ ਕੈ ਸਬਦਿ ਸਦ ਰਹੈ ਸਮਾਏ ॥ gur kai sabad sad rahai samaae |

36

ਸਚੁ ਸਲਾਹੇ ਸਭ ਘਟ ਅੰਤਰਿ ਸਚੋ ਸਚੁ ਸੁਹਾਵਣਿਆ ॥੫॥ sach salaahe sabh ghatt antar sacho sach suhaavaniaa |5|

37

ਸਚੁ ਸਾਲਾਹੀ ਸਦਾ ਹਜੂਰੇ ॥ sach saalaahee sadaa hajoore |

38

ਗੁਰ ਕੈ ਸਬਦਿ ਰਹਿਆ ਭਰਪੂਰੇ ॥ gur kai sabad rahiaa bharapoore |

39

ਗੁਰ ਪਰਸਾਦੀ ਸਚੁ ਨਦਰੀ ਆਵੈ ਸਚੇ ਹੀ ਸੁਖੁ ਪਾਵਣਿਆ ॥੬॥ gur parasaadee sach nadaree aavai sache hee sukh paavaniaa |6|

40

ਸਚੁ ਮਨ ਅੰਦਰਿ ਰਹਿਆ ਸਮਾਇ ॥ sach man andar rahiaa samaae |

41

ਸਦਾ ਸਚੁ ਨਿਹਚਲੁ ਆਵੈ ਨ ਜਾਇ ॥ sadaa sach nihachal aavai na jaae |

42

ਸਚੇ ਲਾਗੈ ਸੋ ਮਨੁ ਨਿਰਮਲੁ ਗੁਰਮਤੀ ਸਚਿ ਸਮਾਵਣਿਆ ॥੭॥ sache laagai so man niramal guramatee sach samaavaniaa |7|

43

ਸਚੁ ਸਾਲਾਹੀ ਅਵਰੁ ਨ ਕੋਈ ॥ sach saalaahee avar na koee |

44

ਜਿਤੁ ਸੇਵਿਐ ਸਦਾ ਸੁਖੁ ਹੋਈ ॥ jit seviai sadaa sukh hoee |

Original Gurmukhi with romanized transliteration, via the GurbaniNow API. An English translation will be added once a cleared translation is available.