U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 24

Text

1

ਇਕਿ ਕੂੜਿ ਲਾਗੇ ਕੂੜੇ ਫਲ ਪਾਏ ॥ eik koorr laage koorre fal paae |

2

ਦੂਜੈ ਭਾਇ ਬਿਰਥਾ ਜਨਮੁ ਗਵਾਏ ॥ doojai bhaae birathaa janam gavaae |

3

ਆਪਿ ਡੁਬੇ ਸਗਲੇ ਕੁਲ ਡੋਬੇ ਕੂੜੁ ਬੋਲਿ ਬਿਖੁ ਖਾਵਣਿਆ ॥੬॥ aap ddube sagale kul ddobe koorr bol bikh khaavaniaa |6|

4

ਇਸੁ ਤਨ ਮਹਿ ਮਨੁ ਕੋ ਗੁਰਮੁਖਿ ਦੇਖੈ ॥ eis tan meh man ko guramukh dekhai |

5

ਭਾਇ ਭਗਤਿ ਜਾ ਹਉਮੈ ਸੋਖੈ ॥ bhaae bhagat jaa haumai sokhai |

6

ਸਿਧ ਸਾਧਿਕ ਮੋਨਿਧਾਰੀ ਰਹੇ ਲਿਵ ਲਾਇ ਤਿਨ ਭੀ ਤਨ ਮਹਿ ਮਨੁ ਨ ਦਿਖਾਵਣਿਆ ॥੭॥ sidh saadhik monidhaaree rahe liv laae tin bhee tan meh man na dikhaavaniaa |7|

7

ਆਪਿ ਕਰਾਏ ਕਰਤਾ ਸੋਈ ॥ aap karaae karataa soee |

8

ਹੋਰੁ ਕਿ ਕਰੇ ਕੀਤੈ ਕਿਆ ਹੋਈ ॥ hor ki kare keetai kiaa hoee |

9

ਨਾਨਕ ਜਿਸੁ ਨਾਮੁ ਦੇਵੈ ਸੋ ਲੇਵੈ ਨਾਮੋ ਮੰਨਿ ਵਸਾਵਣਿਆ ॥੮॥੨੩॥੨੪॥ naanak jis naam devai so levai naamo man vasaavaniaa |8|23|24|

10

ਮਾਝ ਮਹਲਾ ੩ ॥ maajh mahalaa 3 |

11

ਇਸੁ ਗੁਫਾ ਮਹਿ ਅਖੁਟ ਭੰਡਾਰਾ ॥ eis gufaa meh akhutt bhanddaaraa |

12

ਤਿਸੁ ਵਿਚਿ ਵਸੈ ਹਰਿ ਅਲਖ ਅਪਾਰਾ ॥ tis vich vasai har alakh apaaraa |

13

ਆਪੇ ਗੁਪਤੁ ਪਰਗਟੁ ਹੈ ਆਪੇ ਗੁਰਸਬਦੀ ਆਪੁ ਵੰਞਾਵਣਿਆ ॥੧॥ aape gupat paragatt hai aape gurasabadee aap vanyaavaniaa |1|

14

ਹਉ ਵਾਰੀ ਜੀਉ ਵਾਰੀ ਅੰਮ੍ਰਿਤ ਨਾਮੁ ਮੰਨਿ ਵਸਾਵਣਿਆ ॥ hau vaaree jeeo vaaree amrit naam man vasaavaniaa |

15

ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰਮਤੀ ਅੰਮ੍ਰਿਤੁ ਪੀਆਵਣਿਆ ॥੧॥ ਰਹਾਉ ॥ amrit naam mahaa ras meetthaa guramatee amrit peeaavaniaa |1| rahaau |

16

ਹਉਮੈ ਮਾਰਿ ਬਜਰ ਕਪਾਟ ਖੁਲਾਇਆ ॥ haumai maar bajar kapaatt khulaaeaa |

17

ਨਾਮੁ ਅਮੋਲਕੁ ਗੁਰ ਪਰਸਾਦੀ ਪਾਇਆ ॥ naam amolak gur parasaadee paaeaa |

18

ਬਿਨੁ ਸਬਦੈ ਨਾਮੁ ਨ ਪਾਏ ਕੋਈ ਗੁਰ ਕਿਰਪਾ ਮੰਨਿ ਵਸਾਵਣਿਆ ॥੨॥ bin sabadai naam na paae koee gur kirapaa man vasaavaniaa |2|

19

ਗੁਰ ਗਿਆਨ ਅੰਜਨੁ ਸਚੁ ਨੇਤ੍ਰੀ ਪਾਇਆ ॥ gur giaan anjan sach netree paaeaa |

20

ਅੰਤਰਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥ antar chaanan agiaan andher gavaaeaa |

21

ਜੋਤੀ ਜੋਤਿ ਮਿਲੀ ਮਨੁ ਮਾਨਿਆ ਹਰਿ ਦਰਿ ਸੋਭਾ ਪਾਵਣਿਆ ॥੩॥ jotee jot milee man maaniaa har dar sobhaa paavaniaa |3|

22

ਸਰੀਰਹੁ ਭਾਲਣਿ ਕੋ ਬਾਹਰਿ ਜਾਏ ॥ sareerahu bhaalan ko baahar jaae |

23

ਨਾਮੁ ਨ ਲਹੈ ਬਹੁਤੁ ਵੇਗਾਰਿ ਦੁਖੁ ਪਾਏ ॥ naam na lahai bahut vegaar dukh paae |

24

ਮਨਮੁਖ ਅੰਧੇ ਸੂਝੈ ਨਾਹੀ ਫਿਰਿ ਘਿਰਿ ਆਇ ਗੁਰਮੁਖਿ ਵਥੁ ਪਾਵਣਿਆ ॥੪॥ manamukh andhe soojhai naahee fir ghir aae guramukh vath paavaniaa |4|

25

ਗੁਰ ਪਰਸਾਦੀ ਸਚਾ ਹਰਿ ਪਾਏ ॥ gur parasaadee sachaa har paae |

26

ਮਨਿ ਤਨਿ ਵੇਖੈ ਹਉਮੈ ਮੈਲੁ ਜਾਏ ॥ man tan vekhai haumai mail jaae |

27

ਬੈਸਿ ਸੁਥਾਨਿ ਸਦ ਹਰਿ ਗੁਣ ਗਾਵੈ ਸਚੈ ਸਬਦਿ ਸਮਾਵਣਿਆ ॥੫॥ bais suthaan sad har gun gaavai sachai sabad samaavaniaa |5|

28

ਨਉ ਦਰ ਠਾਕੇ ਧਾਵਤੁ ਰਹਾਏ ॥ nau dar tthaake dhaavat rahaae |

29

ਦਸਵੈ ਨਿਜ ਘਰਿ ਵਾਸਾ ਪਾਏ ॥ dasavai nij ghar vaasaa paae |

30

ਓਥੈ ਅਨਹਦ ਸਬਦ ਵਜਹਿ ਦਿਨੁ ਰਾਤੀ ਗੁਰਮਤੀ ਸਬਦੁ ਸੁਣਾਵਣਿਆ ॥੬॥ othai anahad sabad vajeh din raatee guramatee sabad sunaavaniaa |6|

31

ਬਿਨੁ ਸਬਦੈ ਅੰਤਰਿ ਆਨੇਰਾ ॥ bin sabadai antar aaneraa |

32

ਨ ਵਸਤੁ ਲਹੈ ਨ ਚੂਕੈ ਫੇਰਾ ॥ n vasat lahai na chookai feraa |

33

ਸਤਿਗੁਰ ਹਥਿ ਕੁੰਜੀ ਹੋਰਤੁ ਦਰੁ ਖੁਲੈ ਨਾਹੀ ਗੁਰੁ ਪੂਰੈ ਭਾਗਿ ਮਿਲਾਵਣਿਆ ॥੭॥ satigur hath kunjee horat dar khulai naahee gur poorai bhaag milaavaniaa |7|

34

ਗੁਪਤੁ ਪਰਗਟੁ ਤੂੰ ਸਭਨੀ ਥਾਈ ॥ gupat paragatt toon sabhanee thaaee |

35

ਗੁਰ ਪਰਸਾਦੀ ਮਿਲਿ ਸੋਝੀ ਪਾਈ ॥ gur parasaadee mil sojhee paaee |

36

ਨਾਨਕ ਨਾਮੁ ਸਲਾਹਿ ਸਦਾ ਤੂੰ ਗੁਰਮੁਖਿ ਮੰਨਿ ਵਸਾਵਣਿਆ ॥੮॥੨੪॥੨੫॥ naanak naam salaeh sadaa toon guramukh man vasaavaniaa |8|24|25|

37

ਮਾਝ ਮਹਲਾ ੩ ॥ maajh mahalaa 3 |

38

ਗੁਰਮੁਖਿ ਮਿਲੈ ਮਿਲਾਏ ਆਪੇ ॥ guramukh milai milaae aape |

39

ਕਾਲੁ ਨ ਜੋਹੈ ਦੁਖੁ ਨ ਸੰਤਾਪੇ ॥ kaal na johai dukh na santaape |

40

ਹਉਮੈ ਮਾਰਿ ਬੰਧਨ ਸਭ ਤੋੜੈ ਗੁਰਮੁਖਿ ਸਬਦਿ ਸੁਹਾਵਣਿਆ ॥੧॥ haumai maar bandhan sabh torrai guramukh sabad suhaavaniaa |1|

41

ਹਉ ਵਾਰੀ ਜੀਉ ਵਾਰੀ ਹਰਿ ਹਰਿ ਨਾਮਿ ਸੁਹਾਵਣਿਆ ॥ hau vaaree jeeo vaaree har har naam suhaavaniaa |

42

ਗੁਰਮੁਖਿ ਗਾਵੈ ਗੁਰਮੁਖਿ ਨਾਚੈ ਹਰਿ ਸੇਤੀ ਚਿਤੁ ਲਾਵਣਿਆ ॥੧॥ ਰਹਾਉ ॥ guramukh gaavai guramukh naachai har setee chit laavaniaa |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.