Sikhism
Ang-101 3
Text
ਮਾਝ ਮਹਲਾ ੫ ॥ maajh mahalaa 5 |
ਸਫਲ ਸੁ ਬਾਣੀ ਜਿਤੁ ਨਾਮੁ ਵਖਾਣੀ ॥ safal su baanee jit naam vakhaanee |
ਗੁਰ ਪਰਸਾਦਿ ਕਿਨੈ ਵਿਰਲੈ ਜਾਣੀ ॥ gur parasaad kinai viralai jaanee |
ਧੰਨੁ ਸੁ ਵੇਲਾ ਜਿਤੁ ਹਰਿ ਗਾਵਤ ਸੁਨਣਾ ਆਏ ਤੇ ਪਰਵਾਨਾ ਜੀਉ ॥੧॥ dhan su velaa jit har gaavat sunanaa aae te paravaanaa jeeo |1|
ਸੇ ਨੇਤ੍ਰ ਪਰਵਾਣੁ ਜਿਨੀ ਦਰਸਨੁ ਪੇਖਾ ॥ se netr paravaan jinee darasan pekhaa |
ਸੇ ਕਰ ਭਲੇ ਜਿਨੀ ਹਰਿ ਜਸੁ ਲੇਖਾ ॥ se kar bhale jinee har jas lekhaa |
ਸੇ ਚਰਣ ਸੁਹਾਵੇ ਜੋ ਹਰਿ ਮਾਰਗਿ ਚਲੇ ਹਉ ਬਲਿ ਤਿਨ ਸੰਗਿ ਪਛਾਣਾ ਜੀਉ ॥੨॥ se charan suhaave jo har maarag chale hau bal tin sang pachhaanaa jeeo |2|
ਸੁਣਿ ਸਾਜਨ ਮੇਰੇ ਮੀਤ ਪਿਆਰੇ ॥ sun saajan mere meet piaare |
ਸਾਧਸੰਗਿ ਖਿਨ ਮਾਹਿ ਉਧਾਰੇ ॥ saadhasang khin maeh udhaare |
ਕਿਲਵਿਖ ਕਾਟਿ ਹੋਆ ਮਨੁ ਨਿਰਮਲੁ ਮਿਟਿ ਗਏ ਆਵਣ ਜਾਣਾ ਜੀਉ ॥੩॥ kilavikh kaatt hoaa man niramal mitt ge aavan jaanaa jeeo |3|
ਦੁਇ ਕਰ ਜੋੜਿ ਇਕੁ ਬਿਨਉ ਕਰੀਜੈ ॥ due kar jorr ik binau kareejai |
ਕਰਿ ਕਿਰਪਾ ਡੁਬਦਾ ਪਥਰੁ ਲੀਜੈ ॥ kar kirapaa ddubadaa pathar leejai |
ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਪ੍ਰਭ ਨਾਨਕ ਮਨਿ ਭਾਣਾ ਜੀਉ ॥੪॥੨੨॥੨੯॥ naanak kau prabh bhe kripaalaa prabh naanak man bhaanaa jeeo |4|22|29|
ਮਾਝ ਮਹਲਾ ੫ ॥ maajh mahalaa 5 |
ਅੰਮ੍ਰਿਤ ਬਾਣੀ ਹਰਿ ਹਰਿ ਤੇਰੀ ॥ amrit baanee har har teree |
ਸੁਣਿ ਸੁਣਿ ਹੋਵੈ ਪਰਮ ਗਤਿ ਮੇਰੀ ॥ sun sun hovai param gat meree |
ਜਲਨਿ ਬੁਝੀ ਸੀਤਲੁ ਹੋਇ ਮਨੂਆ ਸਤਿਗੁਰ ਕਾ ਦਰਸਨੁ ਪਾਏ ਜੀਉ ॥੧॥ jalan bujhee seetal hoe manooaa satigur kaa darasan paae jeeo |1|
ਸੂਖੁ ਭਇਆ ਦੁਖੁ ਦੂਰਿ ਪਰਾਨਾ ॥ sookh bheaa dukh door paraanaa |
ਸੰਤ ਰਸਨ ਹਰਿ ਨਾਮੁ ਵਖਾਨਾ ॥ sant rasan har naam vakhaanaa |
ਜਲ ਥਲ ਨੀਰਿ ਭਰੇ ਸਰ ਸੁਭਰ ਬਿਰਥਾ ਕੋਇ ਨ ਜਾਏ ਜੀਉ ॥੨॥ jal thal neer bhare sar subhar birathaa koe na jaae jeeo |2|
ਦਇਆ ਧਾਰੀ ਤਿਨਿ ਸਿਰਜਨਹਾਰੇ ॥ deaa dhaaree tin sirajanahaare |
ਜੀਅ ਜੰਤ ਸਗਲੇ ਪ੍ਰਤਿਪਾਰੇ ॥ jeea jant sagale pratipaare |
ਮਿਹਰਵਾਨ ਕਿਰਪਾਲ ਦਇਆਲਾ ਸਗਲੇ ਤ੍ਰਿਪਤਿ ਅਘਾਏ ਜੀਉ ॥੩॥ miharavaan kirapaal deaalaa sagale tripat aghaae jeeo |3|
ਵਣੁ ਤ੍ਰਿਣੁ ਤ੍ਰਿਭਵਣੁ ਕੀਤੋਨੁ ਹਰਿਆ ॥ van trin tribhavan keeton hariaa |
ਕਰਣਹਾਰਿ ਖਿਨ ਭੀਤਰਿ ਕਰਿਆ ॥ karanahaar khin bheetar kariaa |
ਗੁਰਮੁਖਿ ਨਾਨਕ ਤਿਸੈ ਅਰਾਧੇ ਮਨ ਕੀ ਆਸ ਪੁਜਾਏ ਜੀਉ ॥੪॥੨੩॥੩੦॥ guramukh naanak tisai araadhe man kee aas pujaae jeeo |4|23|30|
ਮਾਝ ਮਹਲਾ ੫ ॥ maajh mahalaa 5 |
ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ ॥ toon meraa pitaa toonhai meraa maataa |
ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ toon meraa bandhap toon meraa bhraataa |
ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥ toon meraa raakhaa sabhanee thaaee taa bhau kehaa kaarraa jeeo |1|
ਤੁਮਰੀ ਕ੍ਰਿਪਾ ਤੇ ਤੁਧੁ ਪਛਾਣਾ ॥ tumaree kripaa te tudh pachhaanaa |
ਤੂੰ ਮੇਰੀ ਓਟ ਤੂੰਹੈ ਮੇਰਾ ਮਾਣਾ ॥ toon meree ott toonhai meraa maanaa |
ਤੁਝ ਬਿਨੁ ਦੂਜਾ ਅਵਰੁ ਨ ਕੋਈ ਸਭੁ ਤੇਰਾ ਖੇਲੁ ਅਖਾੜਾ ਜੀਉ ॥੨॥ tujh bin doojaa avar na koee sabh teraa khel akhaarraa jeeo |2|
ਜੀਅ ਜੰਤ ਸਭਿ ਤੁਧੁ ਉਪਾਏ ॥ jeea jant sabh tudh upaae |
ਜਿਤੁ ਜਿਤੁ ਭਾਣਾ ਤਿਤੁ ਤਿਤੁ ਲਾਏ ॥ jit jit bhaanaa tith tit laae |
ਸਭ ਕਿਛੁ ਕੀਤਾ ਤੇਰਾ ਹੋਵੈ ਨਾਹੀ ਕਿਛੁ ਅਸਾੜਾ ਜੀਉ ॥੩॥ sabh kichh keetaa teraa hovai naahee kichh asaarraa jeeo |3|
ਨਾਮੁ ਧਿਆਇ ਮਹਾ ਸੁਖੁ ਪਾਇਆ ॥ naam dhiaae mahaa sukh paaeaa |
ਹਰਿ ਗੁਣ ਗਾਇ ਮੇਰਾ ਮਨੁ ਸੀਤਲਾਇਆ ॥ har gun gaae meraa man seetalaaeaa |
ਗੁਰਿ ਪੂਰੈ ਵਜੀ ਵਾਧਾਈ ਨਾਨਕ ਜਿਤਾ ਬਿਖਾੜਾ ਜੀਉ ॥੪॥੨੪॥੩੧॥ gur poorai vajee vaadhaaee naanak jitaa bikhaarraa jeeo |4|24|31|
ਮਾਝ ਮਹਲਾ ੫ ॥ maajh mahalaa 5 |
ਜੀਅ ਪ੍ਰਾਣ ਪ੍ਰਭ ਮਨਹਿ ਅਧਾਰਾ ॥ jeea praan prabh maneh adhaaraa |
ਭਗਤ ਜੀਵਹਿ ਗੁਣ ਗਾਇ ਅਪਾਰਾ ॥ bhagat jeeveh gun gaae apaaraa |
ਗੁਣ ਨਿਧਾਨ ਅੰਮ੍ਰਿਤੁ ਹਰਿ ਨਾਮਾ ਹਰਿ ਧਿਆਇ ਧਿਆਇ ਸੁਖੁ ਪਾਇਆ ਜੀਉ ॥੧॥ gun nidhaan amrit har naamaa har dhiaae dhiaae sukh paaeaa jeeo |1|
ਮਨਸਾ ਧਾਰਿ ਜੋ ਘਰ ਤੇ ਆਵੈ ॥ manasaa dhaar jo ghar te aavai |
Original Gurmukhi with romanized transliteration, via the GurbaniNow API. An English translation will be added once a cleared translation is available.