Sikhism
Ang-101 34
Text
ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ naanak kee prabh benatee prabh milahu paraapat hoe |
ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥ vaisaakh suhaavaa taan lagai jaa sant bhettai har soe |3|
ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ har jetth jurrandaa lorreeai jis agai sabh nivan |
ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ har sajan daavan lagiaa kisai na deee ban |
ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ maanak motee naam prabh un lagai naahee san |
ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ rang sabhe naaraaeinai jete man bhaavan |
ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ jo har lorre so kare soee jeea karan |
ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ jo prabh keete aapane seee kaheeeh dhan |
ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ aapan leea je milai vichhurr kiau rovan |
ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ saadhoo sang paraapate naanak rang maanan |
ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥ har jetth rangeelaa tis dhanee jis kai bhaag mathan |4|
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ aasaarr tapandaa tis lagai har naahu na jinaa paas |
ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ jagajeevan purakh tiaag kai maanas sandee aas |
ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ duyai bhaae vigucheeai gal pees jam kee faas |
ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ jehaa beejai so lunai mathai jo likhiaas |
ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ rain vihaanee pachhutaanee utth chalee gee niraas |
ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ jin kau saadhoo bhetteeai so daragah hoe khalaas |
ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ kar kirapaa prabh aapanee tere darasan hoe piaas |
ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ prabh tudh bin doojaa ko nahee naanak kee aradaas |
ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥ aasaarr suhandaa tis lagai jis man har charan nivaas |5|
ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ saavan sarasee kaamanee charan kamal siau piaar |
ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ man tan rataa sach rang iko naam adhaar |
ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ bikhiaa rang koorraaviaa disan sabhe chhaar |
ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ har amrit boond suhaavanee mil saadhoo peevanahaar |
ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ van tin prabh sang mauliaa samrath purakh apaar |
ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ har milanai no man lochadaa karam milaavanahaar |
ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ jinee sakhee prabh paaeaa hnau tin kai sad balihaar |
ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ naanak har jee meaa kar sabad savaaranahaar |
ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥ saavan tinaa suhaaganee jin raam naam ur haar |6|
ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ bhaadue bharam bhulaaneea doojai lagaa het |
ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ lakh seegaar banaaeaa kaaraj naahee ket |
ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ jit din deh binasasee tith velai kahasan pret |
ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ pakarr chalaaein doot jam kisai na denee bhet |
ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ chhadd kharrote khinai maeh jin siau lagaa het |
ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ hath marorrai tan kape siaahahu hoaa set |
ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ jehaa beejai so lunai karamaa sandarraa khet |
ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ naanak prabh saranaagatee charan bohith prabh det |
ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥ se bhaadue narak na paaeeeh gur rakhan vaalaa het |7|
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ asun prem umaaharraa kiau mileeai har jaae |
Original Gurmukhi with romanized transliteration, via the GurbaniNow API. An English translation will be added once a cleared translation is available.