Sikhism
Ang-101 35
Text
ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ man tan piaas darasan ghanee koee aan milaavai maae |
ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ sant sahaaee prem ke hau tin kai laagaa paae |
ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ vin prabh kiau sukh paaeeai doojee naahee jaae |
ਜਿੰਨੑੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ jinaee chaakhiaa prem ras se tripat rahe aaghaae |
ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ aap tiaag binatee kareh lehu prabhoo larr laae |
ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ jo har kant milaaeea si vichhurr kateh na jaae |
ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ prabh vin doojaa ko nahee naanak har saranaae |
ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥ asoo sukhee vasandeea jinaa meaa har raae |8|
ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ katik karam kamaavane dos na kaahoo jog |
ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ paramesar te bhuliaan viaapan sabhe rog |
ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ vemukh hoe raam te lagan janam vijog |
ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ khin meh kaurre hoe ge jitarre maaeaa bhog |
ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ vich na koee kar sakai kis thai roveh roj |
ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ keetaa kichhoo na hovee likhiaa dhur sanjog |
ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ vaddabhaagee meraa prabh milai taan utareh sabh biog |
ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ naanak kau prabh raakh lehi mere saahib bandee moch |
ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥ katik hovai saadhasang binaseh sabhe soch |9|
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ manghir maeh sohandeea har pir sang baittharreeaah |
ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ tin kee sobhaa kiaa ganee ji saahib melarreeaah |
ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ tan man mauliaa raam siau sang saadh sahelarreeaah |
ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ saadh janaa te baaharee se rehan ikelarreeaah |
ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ tin dukh na kabahoo utarai se jam kai vas parreeaah |
ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ jinee raaviaa prabh aapanaa se disan nit kharreeaah |
ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ratan javehar laal har kantth tinaa jarreeaah |
ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ naanak baanchhai dhoorr tin prabh saranee dar parreeaah |
ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ manghir prabh aaraadhanaa bahurr na janamarreeaah |10|
ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ pokh tukhaar na viaapee kantth miliaa har naahu |
ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ man bedhiaa charanaarabind darasan lagarraa saahu |
ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ott govind gopaal raae sevaa suaamee laahu |
ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ bikhiaa pohi na sakee mil saadhoo gun gaahu |
ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ jeh te upajee teh milee sachee preet samaahu |
ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ kar geh leenee paarabraham bahurr na vichhurreeaahu |
ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ baar jaau lakh bereea har sajan agam agaahu |
ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ saram pee naaraaeinai naanak dar peeaahu |
ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ pokh suohandaa sarab sukh jis bakhase veparavaahu |11|
ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ maagh majan sang saadhooaa dhoorree kar isanaan |
ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ har kaa naam dhiaae sun sabhanaa no kar daan |
ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ janam karam mal utarai man te jaae gumaan |
Original Gurmukhi with romanized transliteration, via the GurbaniNow API. An English translation will be added once a cleared translation is available.