Sikhism
Ang-101 36
Text
ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ kaam karodh na moheeai binasai lobh suaan |
ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ sachai maarag chaladiaa usatat kare jahaan |
ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ atthasatth teerath sagal pun jeea deaa paravaan |
ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ jis no devai deaa kar soee purakh sujaan |
ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ jinaa miliaa prabh aapanaa naanak tin kurabaan |
ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥ maagh suche se kaandteeeh jin pooraa gur miharavaan |12|
ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ falagun anand upaarajanaa har sajan pragatte aae |
ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ sant sahaaee raam ke kar kirapaa deea milaae |
ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ sej suhaavee sarab sukh hun dukhaa naahee jaae |
ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ eichh punee vaddabhaaganee var paaeaa har raae |
ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ mil saheea mangal gaavahee geet govind alaae |
ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ har jehaa avar na disee koee doojaa lavai na laae |
ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ halat palat savaarion nihachal diteean jaae |
ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ sansaar saagar te rakhian bahurr na janamai dhaae |
ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ jihavaa ek anek gun tare naanak charanee paae |
ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥ falagun nit salaaheeai jis no til na tamaae |13|
ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥ jin jin naam dhiaaeaa tin ke kaaj sare |
ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥ har gur pooraa aaraadhiaa daragah sach khare |
ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥ sarab sukhaa nidh charan har bhaujal bikham tare |
ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥ prem bhagat tin paaeea bikhiaa naeh jare |
ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥ koorr ge dubidhaa nasee pooran sach bhare |
ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥ paarabraham prabh sevade man andar ek dhare |
ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ maah divas moorat bhale jis kau nadar kare |
ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥ naanak mangai daras daan kirapaa karahu hare |14|1|
ਮਾਝ ਮਹਲਾ ੫ ਦਿਨ ਰੈਣਿ ॥ maajh mahalaa 5 din rain |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸੇਵੀ ਸਤਿਗੁਰੁ ਆਪਣਾ ਹਰਿ ਸਿਮਰੀ ਦਿਨ ਸਭਿ ਰੈਣ ॥ sevee satigur aapanaa har simaree din sabh rain |
ਆਪੁ ਤਿਆਗਿ ਸਰਣੀ ਪਵਾਂ ਮੁਖਿ ਬੋਲੀ ਮਿਠੜੇ ਵੈਣ ॥ aap tiaag saranee pavaan mukh bolee mittharre vain |
ਜਨਮ ਜਨਮ ਕਾ ਵਿਛੁੜਿਆ ਹਰਿ ਮੇਲਹੁ ਸਜਣੁ ਸੈਣ ॥ janam janam kaa vichhurriaa har melahu sajan sain |
ਜੋ ਜੀਅ ਹਰਿ ਤੇ ਵਿਛੁੜੇ ਸੇ ਸੁਖਿ ਨ ਵਸਨਿ ਭੈਣ ॥ jo jeea har te vichhurre se sukh na vasan bhain |
ਹਰਿ ਪਿਰ ਬਿਨੁ ਚੈਨੁ ਨ ਪਾਈਐ ਖੋਜਿ ਡਿਠੇ ਸਭਿ ਗੈਣ ॥ har pir bin chain na paaeeai khoj dditthe sabh gain |
ਆਪ ਕਮਾਣੈ ਵਿਛੁੜੀ ਦੋਸੁ ਨ ਕਾਹੂ ਦੇਣ ॥ aap kamaanai vichhurree dos na kaahoo den |
ਕਰਿ ਕਿਰਪਾ ਪ੍ਰਭ ਰਾਖਿ ਲੇਹੁ ਹੋਰੁ ਨਾਹੀ ਕਰਣ ਕਰੇਣ ॥ kar kirapaa prabh raakh lehu hor naahee karan karen |
ਹਰਿ ਤੁਧੁ ਵਿਣੁ ਖਾਕੂ ਰੂਲਣਾ ਕਹੀਐ ਕਿਥੈ ਵੈਣ ॥ har tudh vin khaakoo roolanaa kaheeai kithai vain |
ਨਾਨਕ ਕੀ ਬੇਨੰਤੀਆ ਹਰਿ ਸੁਰਜਨੁ ਦੇਖਾ ਨੈਣ ॥੧॥ naanak kee benanteea har surajan dekhaa nain |1|
ਜੀਅ ਕੀ ਬਿਰਥਾ ਸੋ ਸੁਣੇ ਹਰਿ ਸੰਮ੍ਰਿਥ ਪੁਰਖੁ ਅਪਾਰੁ ॥ jeea kee birathaa so sune har samrith purakh apaar |
ਮਰਣਿ ਜੀਵਣਿ ਆਰਾਧਣਾ ਸਭਨਾ ਕਾ ਆਧਾਰੁ ॥ maran jeevan aaraadhanaa sabhanaa kaa aadhaar |
Original Gurmukhi with romanized transliteration, via the GurbaniNow API. An English translation will be added once a cleared translation is available.