U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 37

Text

1

ਸਸੁਰੈ ਪੇਈਐ ਤਿਸੁ ਕੰਤ ਕੀ ਵਡਾ ਜਿਸੁ ਪਰਵਾਰੁ ॥ sasurai peeeai tis kant kee vaddaa jis paravaar |

2

ਊਚਾ ਅਗਮ ਅਗਾਧਿ ਬੋਧ ਕਿਛੁ ਅੰਤੁ ਨ ਪਾਰਾਵਾਰੁ ॥ aoochaa agam agaadh bodh kichh ant na paaraavaar |

3

ਸੇਵਾ ਸਾ ਤਿਸੁ ਭਾਵਸੀ ਸੰਤਾ ਕੀ ਹੋਇ ਛਾਰੁ ॥ sevaa saa tis bhaavasee santaa kee hoe chhaar |

4

ਦੀਨਾ ਨਾਥ ਦੈਆਲ ਦੇਵ ਪਤਿਤ ਉਧਾਰਣਹਾਰੁ ॥ deenaa naath daiaal dev patit udhaaranahaar |

5

ਆਦਿ ਜੁਗਾਦੀ ਰਖਦਾ ਸਚੁ ਨਾਮੁ ਕਰਤਾਰੁ ॥ aad jugaadee rakhadaa sach naam karataar |

6

ਕੀਮਤਿ ਕੋਇ ਨ ਜਾਣਈ ਕੋ ਨਾਹੀ ਤੋਲਣਹਾਰੁ ॥ keemat koe na jaanee ko naahee tolanahaar |

7

ਮਨ ਤਨ ਅੰਤਰਿ ਵਸਿ ਰਹੇ ਨਾਨਕ ਨਹੀ ਸੁਮਾਰੁ ॥ man tan antar vas rahe naanak nahee sumaar |

8

ਦਿਨੁ ਰੈਣਿ ਜਿ ਪ੍ਰਭ ਕੰਉ ਸੇਵਦੇ ਤਿਨ ਕੈ ਸਦ ਬਲਿਹਾਰ ॥੨॥ din rain ji prabh knau sevade tin kai sad balihaar |2|

9

ਸੰਤ ਅਰਾਧਨਿ ਸਦ ਸਦਾ ਸਭਨਾ ਕਾ ਬਖਸਿੰਦੁ ॥ sant araadhan sad sadaa sabhanaa kaa bakhasind |

10

ਜੀਉ ਪਿੰਡੁ ਜਿਨਿ ਸਾਜਿਆ ਕਰਿ ਕਿਰਪਾ ਦਿਤੀਨੁ ਜਿੰਦੁ ॥ jeeo pindd jin saajiaa kar kirapaa diteen jind |

11

ਗੁਰਸਬਦੀ ਆਰਾਧੀਐ ਜਪੀਐ ਨਿਰਮਲ ਮੰਤੁ ॥ gurasabadee aaraadheeai japeeai niramal mant |

12

ਕੀਮਤਿ ਕਹਣੁ ਨ ਜਾਈਐ ਪਰਮੇਸੁਰੁ ਬੇਅੰਤੁ ॥ keemat kehan na jaaeeai paramesur beant |

13

ਜਿਸੁ ਮਨਿ ਵਸੈ ਨਰਾਇਣੋ ਸੋ ਕਹੀਐ ਭਗਵੰਤੁ ॥ jis man vasai naraaeino so kaheeai bhagavant |

14

ਜੀਅ ਕੀ ਲੋਚਾ ਪੂਰੀਐ ਮਿਲੈ ਸੁਆਮੀ ਕੰਤੁ ॥ jeea kee lochaa pooreeai milai suaamee kant |

15

ਨਾਨਕੁ ਜੀਵੈ ਜਪਿ ਹਰੀ ਦੋਖ ਸਭੇ ਹੀ ਹੰਤੁ ॥ naanak jeevai jap haree dokh sabhe hee hant |

16

ਦਿਨੁ ਰੈਣਿ ਜਿਸੁ ਨ ਵਿਸਰੈ ਸੋ ਹਰਿਆ ਹੋਵੈ ਜੰਤੁ ॥੩॥ din rain jis na visarai so hariaa hovai jant |3|

17

ਸਰਬ ਕਲਾ ਪ੍ਰਭ ਪੂਰਣੋ ਮੰਞੁ ਨਿਮਾਣੀ ਥਾਉ ॥ sarab kalaa prabh poorano many nimaanee thaau |

18

ਹਰਿ ਓਟ ਗਹੀ ਮਨ ਅੰਦਰੇ ਜਪਿ ਜਪਿ ਜੀਵਾਂ ਨਾਉ ॥ har ott gahee man andare jap jap jeevaan naau |

19

ਕਰਿ ਕਿਰਪਾ ਪ੍ਰਭ ਆਪਣੀ ਜਨ ਧੂੜੀ ਸੰਗਿ ਸਮਾਉ ॥ kar kirapaa prabh aapanee jan dhoorree sang samaau |

20

ਜਿਉ ਤੂੰ ਰਾਖਹਿ ਤਿਉ ਰਹਾ ਤੇਰਾ ਦਿਤਾ ਪੈਨਾ ਖਾਉ ॥ jiau toon raakheh tiau rahaa teraa ditaa painaa khaau |

21

ਉਦਮੁ ਸੋਈ ਕਰਾਇ ਪ੍ਰਭ ਮਿਲਿ ਸਾਧੂ ਗੁਣ ਗਾਉ ॥ audam soee karaae prabh mil saadhoo gun gaau |

22

ਦੂਜੀ ਜਾਇ ਨ ਸੁਝਈ ਕਿਥੈ ਕੂਕਣ ਜਾਉ ॥ doojee jaae na sujhee kithai kookan jaau |

23

ਅਗਿਆਨ ਬਿਨਾਸਨ ਤਮ ਹਰਣ ਊਚੇ ਅਗਮ ਅਮਾਉ ॥ agiaan binaasan tam haran aooche agam amaau |

24

ਮਨੁ ਵਿਛੁੜਿਆ ਹਰਿ ਮੇਲੀਐ ਨਾਨਕ ਏਹੁ ਸੁਆਉ ॥ man vichhurriaa har meleeai naanak ehu suaau |

25

ਸਰਬ ਕਲਿਆਣਾ ਤਿਤੁ ਦਿਨਿ ਹਰਿ ਪਰਸੀ ਗੁਰ ਕੇ ਪਾਉ ॥੪॥੧॥ sarab kaliaanaa tith din har parasee gur ke paau |4|1|

26

ਵਾਰ ਮਾਝ ਕੀ ਤਥਾ ਸਲੋਕ ਮਹਲਾ ੧ ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਕੀ ਧੁਨੀ ਗਾਵਣੀ ॥ vaar maajh kee tathaa salok mahalaa 1 malak mureed tathaa chandraharraa soheea kee dhunee gaavanee |

27

ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ik oankaar sat naam karataa purakh gur prasaad |

28

ਸਲੋਕੁ ਮਃ ੧ ॥ salok mahalaa 1 |

29

ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ ॥ gur daataa gur hivai ghar gur deepak tih loe |

30

ਅਮਰ ਪਦਾਰਥੁ ਨਾਨਕਾ ਮਨਿ ਮਾਨਿਐ ਸੁਖੁ ਹੋਇ ॥੧॥ amar padaarath naanakaa man maaniai sukh hoe |1|

31

ਮਃ ੧ ॥ mahalaa 1 |

32

ਪਹਿਲੈ ਪਿਆਰਿ ਲਗਾ ਥਣ ਦੁਧਿ ॥ pahilai piaar lagaa than dudh |

33

ਦੂਜੈ ਮਾਇ ਬਾਪ ਕੀ ਸੁਧਿ ॥ doojai maae baap kee sudh |

34

ਤੀਜੈ ਭਯਾ ਭਾਭੀ ਬੇਬ ॥ teejai bhayaa bhaabhee beb |

35

ਚਉਥੈ ਪਿਆਰਿ ਉਪੰਨੀ ਖੇਡ ॥ chauthai piaar upanee khedd |

36

ਪੰਜਵੈ ਖਾਣ ਪੀਅਣ ਕੀ ਧਾਤੁ ॥ panjavai khaan peean kee dhaat |

37

ਛਿਵੈ ਕਾਮੁ ਨ ਪੁਛੈ ਜਾਤਿ ॥ chhivai kaam na puchhai jaat |

38

ਸਤਵੈ ਸੰਜਿ ਕੀਆ ਘਰ ਵਾਸੁ ॥ satavai sanj keea ghar vaas |

39

ਅਠਵੈ ਕ੍ਰੋਧੁ ਹੋਆ ਤਨ ਨਾਸੁ ॥ atthavai krodh hoaa tan naas |

40

ਨਾਵੈ ਧਉਲੇ ਉਭੇ ਸਾਹ ॥ naavai dhaule ubhe saah |

41

ਦਸਵੈ ਦਧਾ ਹੋਆ ਸੁਆਹ ॥ dasavai dadhaa hoaa suaah |

42

ਗਏ ਸਿਗੀਤ ਪੁਕਾਰੀ ਧਾਹ ॥ ge sigeet pukaaree dhaah |

43

ਉਡਿਆ ਹੰਸੁ ਦਸਾਏ ਰਾਹ ॥ auddiaa hans dasaae raah |

Original Gurmukhi with romanized transliteration, via the GurbaniNow API. An English translation will be added once a cleared translation is available.