Sikhism
Ang-101 41
Text
ਮਃ ੧ ॥ mahalaa 1 |
ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥ hak paraaeaa naanakaa us sooar us gaae |
ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥ gur peer haamaa taa bhare jaa muradaar na khaae |
ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥ galee bhisat na jaaeeai chhuttai sach kamaae |
ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲੁ ਨ ਜਾਇ ॥ maaran paeh haraam meh hoe halaal na jaae |
ਨਾਨਕ ਗਲੀ ਕੂੜੀਈ ਕੂੜੋ ਪਲੈ ਪਾਇ ॥੨॥ naanak galee koorreeee koorro palai paae |2|
ਮਃ ੧ ॥ mahalaa 1 |
ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ ॥ panj nivaajaa vakhat panj panjaa panje naau |
ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ ॥ pahilaa sach halaal due teejaa khair khudaae |
ਚਉਥੀ ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ ॥ chauthee neeat raas man panjavee sifat sanaae |
ਕਰਣੀ ਕਲਮਾ ਆਖਿ ਕੈ ਤਾ ਮੁਸਲਮਾਣੁ ਸਦਾਇ ॥ karanee kalamaa aakh kai taa musalamaan sadaae |
ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ ॥੩॥ naanak jete koorriaar koorrai koorree paae |3|
ਪਉੜੀ ॥ paurree |
ਇਕਿ ਰਤਨ ਪਦਾਰਥ ਵਣਜਦੇ ਇਕਿ ਕਚੈ ਦੇ ਵਾਪਾਰਾ ॥ eik ratan padaarath vanajade ik kachai de vaapaaraa |
ਸਤਿਗੁਰਿ ਤੁਠੈ ਪਾਈਅਨਿ ਅੰਦਰਿ ਰਤਨ ਭੰਡਾਰਾ ॥ satigur tutthai paaeean andar ratan bhanddaaraa |
ਵਿਣੁ ਗੁਰ ਕਿਨੈ ਨ ਲਧਿਆ ਅੰਧੇ ਭਉਕਿ ਮੁਏ ਕੂੜਿਆਰਾ ॥ vin gur kinai na ladhiaa andhe bhauk mue koorriaaraa |
ਮਨਮੁਖ ਦੂਜੈ ਪਚਿ ਮੁਏ ਨਾ ਬੂਝਹਿ ਵੀਚਾਰਾ ॥ manamukh doojai pach mue naa boojheh veechaaraa |
ਇਕਸੁ ਬਾਝਹੁ ਦੂਜਾ ਕੋ ਨਹੀ ਕਿਸੁ ਅਗੈ ਕਰਹਿ ਪੁਕਾਰਾ ॥ eikas baajhahu doojaa ko nahee kis agai kareh pukaaraa |
ਇਕਿ ਨਿਰਧਨ ਸਦਾ ਭਉਕਦੇ ਇਕਨਾ ਭਰੇ ਤੁਜਾਰਾ ॥ eik niradhan sadaa bhaukade ikanaa bhare tujaaraa |
ਵਿਣੁ ਨਾਵੈ ਹੋਰੁ ਧਨੁ ਨਾਹੀ ਹੋਰੁ ਬਿਖਿਆ ਸਭੁ ਛਾਰਾ ॥ vin naavai hor dhan naahee hor bikhiaa sabh chhaaraa |
ਨਾਨਕ ਆਪਿ ਕਰਾਏ ਕਰੇ ਆਪਿ ਹੁਕਮਿ ਸਵਾਰਣਹਾਰਾ ॥੭॥ naanak aap karaae kare aap hukam savaaranahaaraa |7|
ਸਲੋਕੁ ਮਃ ੧ ॥ salok mahalaa 1 |
ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ ਕਹਾਵੈ ॥ musalamaan kahaavan musakal jaa hoe taa musalamaan kahaavai |
ਅਵਲਿ ਅਉਲਿ ਦੀਨੁ ਕਰਿ ਮਿਠਾ ਮਸਕਲ ਮਾਨਾ ਮਾਲੁ ਮੁਸਾਵੈ ॥ aval aaul deen kar mitthaa masakal maanaa maal musaavai |
ਹੋਇ ਮੁਸਲਿਮੁ ਦੀਨ ਮੁਹਾਣੈ ਮਰਣ ਜੀਵਣ ਕਾ ਭਰਮੁ ਚੁਕਾਵੈ ॥ hoe musalim deen muhaanai maran jeevan kaa bharam chukaavai |
ਰਬ ਕੀ ਰਜਾਇ ਮੰਨੇ ਸਿਰ ਉਪਰਿ ਕਰਤਾ ਮੰਨੇ ਆਪੁ ਗਵਾਵੈ ॥ rab kee rajaae mane sir upar karataa mane aap gavaavai |
ਤਉ ਨਾਨਕ ਸਰਬ ਜੀਆ ਮਿਹਰੰਮਤਿ ਹੋਇ ਤ ਮੁਸਲਮਾਣੁ ਕਹਾਵੈ ॥੧॥ tau naanak sarab jeea miharamat hoe ta musalamaan kahaavai |1|
ਮਹਲਾ ੪ ॥ mahalaa 4 |
ਪਰਹਰਿ ਕਾਮ ਕ੍ਰੋਧੁ ਝੂਠੁ ਨਿੰਦਾ ਤਜਿ ਮਾਇਆ ਅਹੰਕਾਰੁ ਚੁਕਾਵੈ ॥ parahar kaam krodh jhootth nindaa taj maaeaa ahankaar chukaavai |
ਤਜਿ ਕਾਮੁ ਕਾਮਿਨੀ ਮੋਹੁ ਤਜੈ ਤਾ ਅੰਜਨ ਮਾਹਿ ਨਿਰੰਜਨੁ ਪਾਵੈ ॥ taj kaam kaaminee mohu tajai taa anjan maeh niranjan paavai |
ਤਜਿ ਮਾਨੁ ਅਭਿਮਾਨੁ ਪ੍ਰੀਤਿ ਸੁਤ ਦਾਰਾ ਤਜਿ ਪਿਆਸ ਆਸ ਰਾਮ ਲਿਵ ਲਾਵੈ ॥ taj maan abhimaan preet sut daaraa taj piaas aas raam liv laavai |
ਨਾਨਕ ਸਾਚਾ ਮਨਿ ਵਸੈ ਸਾਚ ਸਬਦਿ ਹਰਿ ਨਾਮਿ ਸਮਾਵੈ ॥੨॥ naanak saachaa man vasai saach sabad har naam samaavai |2|
ਪਉੜੀ ॥ paurree |
ਰਾਜੇ ਰਯਤਿ ਸਿਕਦਾਰ ਕੋਇ ਨ ਰਹਸੀਓ ॥ raaje rayat sikadaar koe na rahaseeo |
ਹਟ ਪਟਣ ਬਾਜਾਰ ਹੁਕਮੀ ਢਹਸੀਓ ॥ hatt pattan baajaar hukamee dtahaseeo |
ਪਕੇ ਬੰਕ ਦੁਆਰ ਮੂਰਖੁ ਜਾਣੈ ਆਪਣੇ ॥ pake bank duaar moorakh jaanai aapane |
ਦਰਬਿ ਭਰੇ ਭੰਡਾਰ ਰੀਤੇ ਇਕਿ ਖਣੇ ॥ darab bhare bhanddaar reete ik khane |
ਤਾਜੀ ਰਥ ਤੁਖਾਰ ਹਾਥੀ ਪਾਖਰੇ ॥ taajee rath tukhaar haathee paakhare |
ਬਾਗ ਮਿਲਖ ਘਰ ਬਾਰ ਕਿਥੈ ਸਿ ਆਪਣੇ ॥ baag milakh ghar baar kithai si aapane |
ਤੰਬੂ ਪਲੰਘ ਨਿਵਾਰ ਸਰਾਇਚੇ ਲਾਲਤੀ ॥ tanboo palangh nivaar saraaeiche laalatee |
ਨਾਨਕ ਸਚ ਦਾਤਾਰੁ ਸਿਨਾਖਤੁ ਕੁਦਰਤੀ ॥੮॥ naanak sach daataar sinaakhat kudaratee |8|
ਸਲੋਕੁ ਮਃ ੧ ॥ salok mahalaa 1 |
ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧੁ ਘੀਉ ॥ nadeea hoveh dhenavaa sunm hoveh dudh gheeo |
ਸਗਲੀ ਧਰਤੀ ਸਕਰ ਹੋਵੈ ਖੁਸੀ ਕਰੇ ਨਿਤ ਜੀਉ ॥ sagalee dharatee sakar hovai khusee kare nit jeeo |
Original Gurmukhi with romanized transliteration, via the GurbaniNow API. An English translation will be added once a cleared translation is available.