Sikhism
Ang-101 45
Text
ਜਾ ਤੁਧੁ ਭਾਵਹਿ ਤਾ ਕਰਹਿ ਬਿਭੂਤਾ ਸਿੰਙੀ ਨਾਦੁ ਵਜਾਵਹਿ ॥ jaa tudh bhaaveh taa kareh bibhootaa singee naad vajaaveh |
ਜਾ ਤੁਧੁ ਭਾਵੈ ਤਾ ਪੜਹਿ ਕਤੇਬਾ ਮੁਲਾ ਸੇਖ ਕਹਾਵਹਿ ॥ jaa tudh bhaavai taa parreh katebaa mulaa sekh kahaaveh |
ਜਾ ਤੁਧੁ ਭਾਵੈ ਤਾ ਹੋਵਹਿ ਰਾਜੇ ਰਸ ਕਸ ਬਹੁਤੁ ਕਮਾਵਹਿ ॥ jaa tudh bhaavai taa hoveh raaje ras kas bahut kamaaveh |
ਜਾ ਤੁਧੁ ਭਾਵੈ ਤੇਗ ਵਗਾਵਹਿ ਸਿਰ ਮੁੰਡੀ ਕਟਿ ਜਾਵਹਿ ॥ jaa tudh bhaavai teg vagaaveh sir munddee katt jaaveh |
ਜਾ ਤੁਧੁ ਭਾਵੈ ਜਾਹਿ ਦਿਸੰਤਰਿ ਸੁਣਿ ਗਲਾ ਘਰਿ ਆਵਹਿ ॥ jaa tudh bhaavai jaeh disantar sun galaa ghar aaveh |
ਜਾ ਤੁਧੁ ਭਾਵੈ ਨਾਇ ਰਚਾਵਹਿ ਤੁਧੁ ਭਾਣੇ ਤੂੰ ਭਾਵਹਿ ॥ jaa tudh bhaavai naae rachaaveh tudh bhaane toon bhaaveh |
ਨਾਨਕੁ ਏਕ ਕਹੈ ਬੇਨੰਤੀ ਹੋਰਿ ਸਗਲੇ ਕੂੜੁ ਕਮਾਵਹਿ ॥੧॥ naanak ek kahai benantee hor sagale koorr kamaaveh |1|
ਮਃ ੧ ॥ mahalaa 1 |
ਜਾ ਤੂੰ ਵਡਾ ਸਭਿ ਵਡਿਆਂਈਆ ਚੰਗੈ ਚੰਗਾ ਹੋਈ ॥ jaa toon vaddaa sabh vaddiaaneea changai changaa hoee |
ਜਾ ਤੂੰ ਸਚਾ ਤਾ ਸਭੁ ਕੋ ਸਚਾ ਕੂੜਾ ਕੋਇ ਨ ਕੋਈ ॥ jaa toon sachaa taa sabh ko sachaa koorraa koe na koee |
ਆਖਣੁ ਵੇਖਣੁ ਬੋਲਣੁ ਚਲਣੁ ਜੀਵਣੁ ਮਰਣਾ ਧਾਤੁ ॥ aakhan vekhan bolan chalan jeevan maranaa dhaat |
ਹੁਕਮੁ ਸਾਜਿ ਹੁਕਮੈ ਵਿਚਿ ਰਖੈ ਨਾਨਕ ਸਚਾ ਆਪਿ ॥੨॥ hukam saaj hukamai vich rakhai naanak sachaa aap |2|
ਪਉੜੀ ॥ paurree |
ਸਤਿਗੁਰੁ ਸੇਵਿ ਨਿਸੰਗੁ ਭਰਮੁ ਚੁਕਾਈਐ ॥ satigur sev nisang bharam chukaaeeai |
ਸਤਿਗੁਰੁ ਆਖੈ ਕਾਰ ਸੁ ਕਾਰ ਕਮਾਈਐ ॥ satigur aakhai kaar su kaar kamaaeeai |
ਸਤਿਗੁਰੁ ਹੋਇ ਦਇਆਲੁ ਤ ਨਾਮੁ ਧਿਆਈਐ ॥ satigur hoe deaal ta naam dhiaaeeai |
ਲਾਹਾ ਭਗਤਿ ਸੁ ਸਾਰੁ ਗੁਰਮੁਖਿ ਪਾਈਐ ॥ laahaa bhagat su saar guramukh paaeeai |
ਮਨਮੁਖਿ ਕੂੜੁ ਗੁਬਾਰੁ ਕੂੜੁ ਕਮਾਈਐ ॥ manamukh koorr gubaar koorr kamaaeeai |
ਸਚੇ ਦੈ ਦਰਿ ਜਾਇ ਸਚੁ ਚਵਾਂਈਐ ॥ sache dai dar jaae sach chavaaneeai |
ਸਚੈ ਅੰਦਰਿ ਮਹਲਿ ਸਚਿ ਬੁਲਾਈਐ ॥ sachai andar mehal sach bulaaeeai |
ਨਾਨਕ ਸਚੁ ਸਦਾ ਸਚਿਆਰੁ ਸਚਿ ਸਮਾਈਐ ॥੧੫॥ naanak sach sadaa sachiaar sach samaaeeai |15|
ਸਲੋਕੁ ਮਃ ੧ ॥ salok mahalaa 1 |
ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ ॥ kal kaatee raaje kaasaaee dharam pankh kar uddariaa |
ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ ॥ koorr amaavas sach chandramaa deesai naahee keh charriaa |
ਹਉ ਭਾਲਿ ਵਿਕੁੰਨੀ ਹੋਈ ॥ hau bhaal vikunee hoee |
ਆਧੇਰੈ ਰਾਹੁ ਨ ਕੋਈ ॥ aadherai raahu na koee |
ਵਿਚਿ ਹਉਮੈ ਕਰਿ ਦੁਖੁ ਰੋਈ ॥ vich haumai kar dukh roee |
ਕਹੁ ਨਾਨਕ ਕਿਨਿ ਬਿਧਿ ਗਤਿ ਹੋਈ ॥੧॥ kahu naanak kin bidh gat hoee |1|
ਮਃ ੩ ॥ mahalaa 3 |
ਕਲਿ ਕੀਰਤਿ ਪਰਗਟੁ ਚਾਨਣੁ ਸੰਸਾਰਿ ॥ kal keerat paragatt chaanan sansaar |
ਗੁਰਮੁਖਿ ਕੋਈ ਉਤਰੈ ਪਾਰਿ ॥ guramukh koee utarai paar |
ਜਿਸ ਨੋ ਨਦਰਿ ਕਰੇ ਤਿਸੁ ਦੇਵੈ ॥ jis no nadar kare tis devai |
ਨਾਨਕ ਗੁਰਮੁਖਿ ਰਤਨੁ ਸੋ ਲੇਵੈ ॥੨॥ naanak guramukh ratan so levai |2|
ਪਉੜੀ ॥ paurree |
ਭਗਤਾ ਤੈ ਸੈਸਾਰੀਆ ਜੋੜੁ ਕਦੇ ਨ ਆਇਆ ॥ bhagataa tai saisaareea jorr kade na aaeaa |
ਕਰਤਾ ਆਪਿ ਅਭੁਲੁ ਹੈ ਨ ਭੁਲੈ ਕਿਸੈ ਦਾ ਭੁਲਾਇਆ ॥ karataa aap abhul hai na bhulai kisai daa bhulaaeaa |
ਭਗਤ ਆਪੇ ਮੇਲਿਅਨੁ ਜਿਨੀ ਸਚੋ ਸਚੁ ਕਮਾਇਆ ॥ bhagat aape melian jinee sacho sach kamaaeaa |
ਸੈਸਾਰੀ ਆਪਿ ਖੁਆਇਅਨੁ ਜਿਨੀ ਕੂੜੁ ਬੋਲਿ ਬੋਲਿ ਬਿਖੁ ਖਾਇਆ ॥ saisaaree aap khuaaeian jinee koorr bol bol bikh khaaeaa |
ਚਲਣ ਸਾਰ ਨ ਜਾਣਨੀ ਕਾਮੁ ਕਰੋਧੁ ਵਿਸੁ ਵਧਾਇਆ ॥ chalan saar na jaananee kaam karodh vis vadhaaeaa |
ਭਗਤ ਕਰਨਿ ਹਰਿ ਚਾਕਰੀ ਜਿਨੀ ਅਨਦਿਨੁ ਨਾਮੁ ਧਿਆਇਆ ॥ bhagat karan har chaakaree jinee anadin naam dhiaaeaa |
ਦਾਸਨਿ ਦਾਸ ਹੋਇ ਕੈ ਜਿਨੀ ਵਿਚਹੁ ਆਪੁ ਗਵਾਇਆ ॥ daasan daas hoe kai jinee vichahu aap gavaaeaa |
ਓਨਾ ਖਸਮੈ ਕੈ ਦਰਿ ਮੁਖ ਉਜਲੇ ਸਚੈ ਸਬਦਿ ਸੁਹਾਇਆ ॥੧੬॥ onaa khasamai kai dar mukh ujale sachai sabad suhaaeaa |16|
ਸਲੋਕੁ ਮਃ ੧ ॥ salok mahalaa 1 |
ਸਬਾਹੀ ਸਾਲਾਹ ਜਿਨੀ ਧਿਆਇਆ ਇਕ ਮਨਿ ॥ sabaahee saalaah jinee dhiaaeaa ik man |
ਸੇਈ ਪੂਰੇ ਸਾਹ ਵਖਤੈ ਉਪਰਿ ਲੜਿ ਮੁਏ ॥ seee poore saah vakhatai upar larr mue |
ਦੂਜੈ ਬਹੁਤੇ ਰਾਹ ਮਨ ਕੀਆ ਮਤੀ ਖਿੰਡੀਆ ॥ doojai bahute raah man keea matee khinddeea |
ਬਹੁਤੁ ਪਏ ਅਸਗਾਹ ਗੋਤੇ ਖਾਹਿ ਨ ਨਿਕਲਹਿ ॥ bahut pe asagaah gote khaeh na nikaleh |
Original Gurmukhi with romanized transliteration, via the GurbaniNow API. An English translation will be added once a cleared translation is available.