Sikhism
Ang-101 47
Text
ਸਚੈ ਸਬਦਿ ਨੀਸਾਣਿ ਠਾਕ ਨ ਪਾਈਐ ॥ sachai sabad neesaan tthaak na paaeeai |
ਸਚੁ ਸੁਣਿ ਬੁਝਿ ਵਖਾਣਿ ਮਹਲਿ ਬੁਲਾਈਐ ॥੧੮॥ sach sun bujh vakhaan mehal bulaaeeai |18|
ਸਲੋਕੁ ਮਃ ੧ ॥ salok mahalaa 1 |
ਪਹਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ ॥ pahiraa agan hivai ghar baadhaa bhojan saar karaaee |
ਸਗਲੇ ਦੂਖ ਪਾਣੀ ਕਰਿ ਪੀਵਾ ਧਰਤੀ ਹਾਕ ਚਲਾਈ ॥ sagale dookh paanee kar peevaa dharatee haak chalaaee |
ਧਰਿ ਤਾਰਾਜੀ ਅੰਬਰੁ ਤੋਲੀ ਪਿਛੈ ਟੰਕੁ ਚੜਾਈ ॥ dhar taaraajee anbar tolee pichhai ttank charraaee |
ਏਵਡੁ ਵਧਾ ਮਾਵਾ ਨਾਹੀ ਸਭਸੈ ਨਥਿ ਚਲਾਈ ॥ evadd vadhaa maavaa naahee sabhasai nath chalaaee |
ਏਤਾ ਤਾਣੁ ਹੋਵੈ ਮਨ ਅੰਦਰਿ ਕਰੀ ਭਿ ਆਖਿ ਕਰਾਈ ॥ etaa taan hovai man andar karee bhi aakh karaaee |
ਜੇਵਡੁ ਸਾਹਿਬੁ ਤੇਵਡ ਦਾਤੀ ਦੇ ਦੇ ਕਰੇ ਰਜਾਈ ॥ jevadd saahib tevadd daatee de de kare rajaaee |
ਨਾਨਕ ਨਦਰਿ ਕਰੇ ਜਿਸੁ ਉਪਰਿ ਸਚਿ ਨਾਮਿ ਵਡਿਆਈ ॥੧॥ naanak nadar kare jis upar sach naam vaddiaaee |1|
ਮਃ ੨ ॥ mahalaa 2 |
ਆਖਣੁ ਆਖਿ ਨ ਰਜਿਆ ਸੁਨਣਿ ਨ ਰਜੇ ਕੰਨ ॥ aakhan aakh na rajiaa sunan na raje kan |
ਅਖੀ ਦੇਖਿ ਨ ਰਜੀਆ ਗੁਣ ਗਾਹਕ ਇਕ ਵੰਨ ॥ akhee dekh na rajeea gun gaahak ik van |
ਭੁਖਿਆ ਭੁਖ ਨ ਉਤਰੈ ਗਲੀ ਭੁਖ ਨ ਜਾਇ ॥ bhukhiaa bhukh na utarai galee bhukh na jaae |
ਨਾਨਕ ਭੁਖਾ ਤਾ ਰਜੈ ਜਾ ਗੁਣ ਕਹਿ ਗੁਣੀ ਸਮਾਇ ॥੨॥ naanak bhukhaa taa rajai jaa gun keh gunee samaae |2|
ਪਉੜੀ ॥ paurree |
ਵਿਣੁ ਸਚੇ ਸਭੁ ਕੂੜੁ ਕੂੜੁ ਕਮਾਈਐ ॥ vin sache sabh koorr koorr kamaaeeai |
ਵਿਣੁ ਸਚੇ ਕੂੜਿਆਰੁ ਬੰਨਿ ਚਲਾਈਐ ॥ vin sache koorriaar ban chalaaeeai |
ਵਿਣੁ ਸਚੇ ਤਨੁ ਛਾਰੁ ਛਾਰੁ ਰਲਾਈਐ ॥ vin sache tan chhaar chhaar ralaaeeai |
ਵਿਣੁ ਸਚੇ ਸਭ ਭੁਖ ਜਿ ਪੈਝੈ ਖਾਈਐ ॥ vin sache sabh bhukh ji paijhai khaaeeai |
ਵਿਣੁ ਸਚੇ ਦਰਬਾਰੁ ਕੂੜਿ ਨ ਪਾਈਐ ॥ vin sache darabaar koorr na paaeeai |
ਕੂੜੈ ਲਾਲਚਿ ਲਗਿ ਮਹਲੁ ਖੁਆਈਐ ॥ koorrai laalach lag mehal khuaaeeai |
ਸਭੁ ਜਗੁ ਠਗਿਓ ਠਗਿ ਆਈਐ ਜਾਈਐ ॥ sabh jag tthagio tthag aaeeai jaaeeai |
ਤਨ ਮਹਿ ਤ੍ਰਿਸਨਾ ਅਗਿ ਸਬਦਿ ਬੁਝਾਈਐ ॥੧੯॥ tan meh trisanaa ag sabad bujhaaeeai |19|
ਸਲੋਕ ਮਃ ੧ ॥ salok mahalaa 1 |
ਨਾਨਕ ਗੁਰੁ ਸੰਤੋਖੁ ਰੁਖੁ ਧਰਮੁ ਫੁਲੁ ਫਲ ਗਿਆਨੁ ॥ naanak gur santokh rukh dharam ful fal giaan |
ਰਸਿ ਰਸਿਆ ਹਰਿਆ ਸਦਾ ਪਕੈ ਕਰਮਿ ਧਿਆਨਿ ॥ ras rasiaa hariaa sadaa pakai karam dhiaan |
ਪਤਿ ਕੇ ਸਾਦ ਖਾਦਾ ਲਹੈ ਦਾਨਾ ਕੈ ਸਿਰਿ ਦਾਨੁ ॥੧॥ pat ke saad khaadaa lahai daanaa kai sir daan |1|
ਮਃ ੧ ॥ mahalaa 1 |
ਸੁਇਨੇ ਕਾ ਬਿਰਖੁ ਪਤ ਪਰਵਾਲਾ ਫੁਲ ਜਵੇਹਰ ਲਾਲ ॥ sueine kaa birakh pat paravaalaa ful javehar laal |
ਤਿਤੁ ਫਲ ਰਤਨ ਲਗਹਿ ਮੁਖਿ ਭਾਖਿਤ ਹਿਰਦੈ ਰਿਦੈ ਨਿਹਾਲੁ ॥ tit fal ratan lageh mukh bhaakhit hiradai ridai nihaal |
ਨਾਨਕ ਕਰਮੁ ਹੋਵੈ ਮੁਖਿ ਮਸਤਕਿ ਲਿਖਿਆ ਹੋਵੈ ਲੇਖੁ ॥ naanak karam hovai mukh masatak likhiaa hovai lekh |
ਅਠਿਸਠਿ ਤੀਰਥ ਗੁਰ ਕੀ ਚਰਣੀ ਪੂਜੈ ਸਦਾ ਵਿਸੇਖੁ ॥ atthisatth teerath gur kee charanee poojai sadaa visekh |
ਹੰਸੁ ਹੇਤੁ ਲੋਭੁ ਕੋਪੁ ਚਾਰੇ ਨਦੀਆ ਅਗਿ ॥ hans het lobh kop chaare nadeea ag |
ਪਵਹਿ ਦਝਹਿ ਨਾਨਕਾ ਤਰੀਐ ਕਰਮੀ ਲਗਿ ॥੨॥ paveh dajheh naanakaa tareeai karamee lag |2|
ਪਉੜੀ ॥ paurree |
ਜੀਵਦਿਆ ਮਰੁ ਮਾਰਿ ਨ ਪਛੋਤਾਈਐ ॥ jeevadiaa mar maar na pachhotaaeeai |
ਝੂਠਾ ਇਹੁ ਸੰਸਾਰੁ ਕਿਨਿ ਸਮਝਾਈਐ ॥ jhootthaa ihu sansaar kin samajhaaeeai |
ਸਚਿ ਨ ਧਰੇ ਪਿਆਰੁ ਧੰਧੈ ਧਾਈਐ ॥ sach na dhare piaar dhandhai dhaaeeai |
ਕਾਲੁ ਬੁਰਾ ਖੈ ਕਾਲੁ ਸਿਰਿ ਦੁਨੀਆਈਐ ॥ kaal buraa khai kaal sir duneeaeeai |
ਹੁਕਮੀ ਸਿਰਿ ਜੰਦਾਰੁ ਮਾਰੇ ਦਾਈਐ ॥ hukamee sir jandaar maare daaeeai |
ਆਪੇ ਦੇਇ ਪਿਆਰੁ ਮੰਨਿ ਵਸਾਈਐ ॥ aape dee piaar man vasaaeeai |
ਮੁਹਤੁ ਨ ਚਸਾ ਵਿਲੰਮੁ ਭਰੀਐ ਪਾਈਐ ॥ muhat na chasaa vilam bhareeai paaeeai |
ਗੁਰ ਪਰਸਾਦੀ ਬੁਝਿ ਸਚਿ ਸਮਾਈਐ ॥੨੦॥ gur parasaadee bujh sach samaaeeai |20|
ਸਲੋਕੁ ਮਃ ੧ ॥ salok mahalaa 1 |
ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ ॥ tumee tumaa vis ak dhatooraa nim fal |
ਮਨਿ ਮੁਖਿ ਵਸਹਿ ਤਿਸੁ ਜਿਸੁ ਤੂੰ ਚਿਤਿ ਨ ਆਵਹੀ ॥ man mukh vaseh tis jis toon chit na aavahee |
ਨਾਨਕ ਕਹੀਐ ਕਿਸੁ ਹੰਢਨਿ ਕਰਮਾ ਬਾਹਰੇ ॥੧॥ naanak kaheeai kis handtan karamaa baahare |1|
ਮਃ ੧ ॥ mahalaa 1 |
ਮਤਿ ਪੰਖੇਰੂ ਕਿਰਤੁ ਸਾਥਿ ਕਬ ਉਤਮ ਕਬ ਨੀਚ ॥ mat pankheroo kirat saath kab utam kab neech |
Original Gurmukhi with romanized transliteration, via the GurbaniNow API. An English translation will be added once a cleared translation is available.