Sikhism
Ang-101 5
Text
ਕਰਿ ਕਿਰਪਾ ਪ੍ਰਭੁ ਭਗਤੀ ਲਾਵਹੁ ਸਚੁ ਨਾਨਕ ਅੰਮ੍ਰਿਤੁ ਪੀਏ ਜੀਉ ॥੪॥੨੮॥੩੫॥ kar kirapaa prabh bhagatee laavahu sach naanak amrit pee jeeo |4|28|35|
ਮਾਝ ਮਹਲਾ ੫ ॥ maajh mahalaa 5 |
ਭਏ ਕ੍ਰਿਪਾਲ ਗੋਵਿੰਦ ਗੁਸਾਈ ॥ bhe kripaal govind gusaaee |
ਮੇਘੁ ਵਰਸੈ ਸਭਨੀ ਥਾਈ ॥ megh varasai sabhanee thaaee |
ਦੀਨ ਦਇਆਲ ਸਦਾ ਕਿਰਪਾਲਾ ਠਾਢਿ ਪਾਈ ਕਰਤਾਰੇ ਜੀਉ ॥੧॥ deen deaal sadaa kirapaalaa tthaadt paaee karataare jeeo |1|
ਅਪੁਨੇ ਜੀਅ ਜੰਤ ਪ੍ਰਤਿਪਾਰੇ ॥ apune jeea jant pratipaare |
ਜਿਉ ਬਾਰਿਕ ਮਾਤਾ ਸੰਮਾਰੇ ॥ jiau baarik maataa samaare |
ਦੁਖ ਭੰਜਨ ਸੁਖ ਸਾਗਰ ਸੁਆਮੀ ਦੇਤ ਸਗਲ ਆਹਾਰੇ ਜੀਉ ॥੨॥ dukh bhanjan sukh saagar suaamee det sagal aahaare jeeo |2|
ਜਲਿ ਥਲਿ ਪੂਰਿ ਰਹਿਆ ਮਿਹਰਵਾਨਾ ॥ jal thal poor rahiaa miharavaanaa |
ਸਦ ਬਲਿਹਾਰਿ ਜਾਈਐ ਕੁਰਬਾਨਾ ॥ sad balihaar jaaeeai kurabaanaa |
ਰੈਣਿ ਦਿਨਸੁ ਤਿਸੁ ਸਦਾ ਧਿਆਈ ਜਿ ਖਿਨ ਮਹਿ ਸਗਲ ਉਧਾਰੇ ਜੀਉ ॥੩॥ rain dinas tis sadaa dhiaaee ji khin meh sagal udhaare jeeo |3|
ਰਾਖਿ ਲੀਏ ਸਗਲੇ ਪ੍ਰਭਿ ਆਪੇ ॥ raakh lee sagale prabh aape |
ਉਤਰਿ ਗਏ ਸਭ ਸੋਗ ਸੰਤਾਪੇ ॥ autar ge sabh sog santaape |
ਨਾਮੁ ਜਪਤ ਮਨੁ ਤਨੁ ਹਰੀਆਵਲੁ ਪ੍ਰਭ ਨਾਨਕ ਨਦਰਿ ਨਿਹਾਰੇ ਜੀਉ ॥੪॥੨੯॥੩੬॥ naam japat man tan hareeaaval prabh naanak nadar nihaare jeeo |4|29|36|
ਮਾਝ ਮਹਲਾ ੫ ॥ maajh mahalaa 5 |
ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥ jithai naam japeeai prabh piaare |
ਸੇ ਅਸਥਲ ਸੋਇਨ ਚਉਬਾਰੇ ॥ se asathal soein chaubaare |
ਜਿਥੈ ਨਾਮੁ ਨ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥੧॥ jithai naam na japeeai mere goeidaa seee nagar ujaarree jeeo |1|
ਹਰਿ ਰੁਖੀ ਰੋਟੀ ਖਾਇ ਸਮਾਲੇ ॥ har rukhee rottee khaae samaale |
ਹਰਿ ਅੰਤਰਿ ਬਾਹਰਿ ਨਦਰਿ ਨਿਹਾਲੇ ॥ har antar baahar nadar nihaale |
ਖਾਇ ਖਾਇ ਕਰੇ ਬਦਫੈਲੀ ਜਾਣੁ ਵਿਸੂ ਕੀ ਵਾੜੀ ਜੀਉ ॥੨॥ khaae khaae kare badafailee jaan visoo kee vaarree jeeo |2|
ਸੰਤਾ ਸੇਤੀ ਰੰਗੁ ਨ ਲਾਏ ॥ santaa setee rang na laae |
ਸਾਕਤ ਸੰਗਿ ਵਿਕਰਮ ਕਮਾਏ ॥ saakat sang vikaram kamaae |
ਦੁਲਭ ਦੇਹ ਖੋਈ ਅਗਿਆਨੀ ਜੜ ਅਪੁਣੀ ਆਪਿ ਉਪਾੜੀ ਜੀਉ ॥੩॥ dulabh deh khoee agiaanee jarr apunee aap upaarree jeeo |3|
ਤੇਰੀ ਸਰਣਿ ਮੇਰੇ ਦੀਨ ਦਇਆਲਾ ॥ teree saran mere deen deaalaa |
ਸੁਖ ਸਾਗਰ ਮੇਰੇ ਗੁਰ ਗੋਪਾਲਾ ॥ sukh saagar mere gur gopaalaa |
ਕਰਿ ਕਿਰਪਾ ਨਾਨਕੁ ਗੁਣ ਗਾਵੈ ਰਾਖਹੁ ਸਰਮ ਅਸਾੜੀ ਜੀਉ ॥੪॥੩੦॥੩੭॥ kar kirapaa naanak gun gaavai raakhahu saram asaarree jeeo |4|30|37|
ਮਾਝ ਮਹਲਾ ੫ ॥ maajh mahalaa 5 |
ਚਰਣ ਠਾਕੁਰ ਕੇ ਰਿਦੈ ਸਮਾਣੇ ॥ charan tthaakur ke ridai samaane |
ਕਲਿ ਕਲੇਸ ਸਭ ਦੂਰਿ ਪਇਆਣੇ ॥ kal kales sabh door peaane |
ਸਾਂਤਿ ਸੂਖ ਸਹਜ ਧੁਨਿ ਉਪਜੀ ਸਾਧੂ ਸੰਗਿ ਨਿਵਾਸਾ ਜੀਉ ॥੧॥ saant sookh sehaj dhun upajee saadhoo sang nivaasaa jeeo |1|
ਲਾਗੀ ਪ੍ਰੀਤਿ ਨ ਤੂਟੈ ਮੂਲੇ ॥ laagee preet na toottai moole |
ਹਰਿ ਅੰਤਰਿ ਬਾਹਰਿ ਰਹਿਆ ਭਰਪੂਰੇ ॥ har antar baahar rahiaa bharapoore |
ਸਿਮਰਿ ਸਿਮਰਿ ਸਿਮਰਿ ਗੁਣ ਗਾਵਾ ਕਾਟੀ ਜਮ ਕੀ ਫਾਸਾ ਜੀਉ ॥੨॥ simar simar simar gun gaavaa kaattee jam kee faasaa jeeo |2|
ਅੰਮ੍ਰਿਤੁ ਵਰਖੈ ਅਨਹਦ ਬਾਣੀ ॥ amrit varakhai anahad baanee |
ਮਨ ਤਨ ਅੰਤਰਿ ਸਾਂਤਿ ਸਮਾਣੀ ॥ man tan antar saant samaanee |
ਤ੍ਰਿਪਤਿ ਅਘਾਇ ਰਹੇ ਜਨ ਤੇਰੇ ਸਤਿਗੁਰਿ ਕੀਆ ਦਿਲਾਸਾ ਜੀਉ ॥੩॥ tripat aghaae rahe jan tere satigur keea dilaasaa jeeo |3|
ਜਿਸ ਕਾ ਸਾ ਤਿਸ ਤੇ ਫਲੁ ਪਾਇਆ ॥ jis kaa saa tis te fal paaeaa |
ਕਰਿ ਕਿਰਪਾ ਪ੍ਰਭ ਸੰਗਿ ਮਿਲਾਇਆ ॥ kar kirapaa prabh sang milaaeaa |
ਆਵਣ ਜਾਣ ਰਹੇ ਵਡਭਾਗੀ ਨਾਨਕ ਪੂਰਨ ਆਸਾ ਜੀਉ ॥੪॥੩੧॥੩੮॥ aavan jaan rahe vaddabhaagee naanak pooran aasaa jeeo |4|31|38|
ਮਾਝ ਮਹਲਾ ੫ ॥ maajh mahalaa 5 |
ਮੀਹੁ ਪਇਆ ਪਰਮੇਸਰਿ ਪਾਇਆ ॥ meehu peaa paramesar paaeaa |
ਜੀਅ ਜੰਤ ਸਭਿ ਸੁਖੀ ਵਸਾਇਆ ॥ jeea jant sabh sukhee vasaaeaa |
ਗਇਆ ਕਲੇਸੁ ਭਇਆ ਸੁਖੁ ਸਾਚਾ ਹਰਿ ਹਰਿ ਨਾਮੁ ਸਮਾਲੀ ਜੀਉ ॥੧॥ geaa kales bheaa sukh saachaa har har naam samaalee jeeo |1|
ਜਿਸ ਕੇ ਸੇ ਤਿਨ ਹੀ ਪ੍ਰਤਿਪਾਰੇ ॥ jis ke se tin hee pratipaare |
ਪਾਰਬ੍ਰਹਮ ਪ੍ਰਭ ਭਏ ਰਖਵਾਰੇ ॥ paarabraham prabh bhe rakhavaare |
ਸੁਣੀ ਬੇਨੰਤੀ ਠਾਕੁਰਿ ਮੇਰੈ ਪੂਰਨ ਹੋਈ ਘਾਲੀ ਜੀਉ ॥੨॥ sunee benantee tthaakur merai pooran hoee ghaalee jeeo |2|
Original Gurmukhi with romanized transliteration, via the GurbaniNow API. An English translation will be added once a cleared translation is available.