Sikhism
Ang-11 1
Text
ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ toon ghatt ghatt antar sarab nirantar jee har eko purakh samaanaa |
ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ eik daate ik bhekhaaree jee sabh tere choj viddaanaa |
ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ toon aape daataa aape bhugataa jee hau tudh bin avar na jaanaa |
ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ toon paarabraham beant beant jee tere kiaa gun aakh vakhaanaa |
ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥ jo seveh jo seveh tudh jee jan naanak tin kurabaanaa |2|
ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥ har dhiaaveh har dhiaaveh tudh jee se jan jug meh sukhavaasee |
ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥ se mukat se mukat bhe jin har dhiaaeaa jee tin toottee jam kee faasee |
ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥ jin nirbhau jin har nirbhau dhiaaeaa jee tin kaa bhau sabh gavaasee |
ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥ jin seviaa jin seviaa meraa har jee te har har roop samaasee |
ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥ se dhan se dhan jin har dhiaaeaa jee jan naanak tin bal jaasee |3|
ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥ teree bhagat teree bhagat bhanddaar jee bhare biant beantaa |
ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ tere bhagat tere bhagat salaahan tudh jee har anik anek anantaa |
ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ teree anik teree anik kareh har poojaa jee tap taapeh japeh beantaa |
ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ tere anek tere anek parreh bahu simrit saasat jee kar kiriaa khatt karam karantaa |
ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥ se bhagat se bhagat bhale jan naanak jee jo bhaaveh mere har bhagavantaa |4|
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ toon aad purakh aparanpar karataa jee tudh jevadd avar na koee |
ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ toon jug jug eko sadaa sadaa toon eko jee toon nihachal karataa soee |
ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ tudh aape bhaavai soee varatai jee toon aape kareh su hoee |
ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ tudh aape srisatt sabh upaaee jee tudh aape siraj sabh goee |
ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥ jan naanak gun gaavai karate ke jee jo sabhasai kaa jaanoee |5|1|
ਆਸਾ ਮਹਲਾ ੪ ॥ aasaa mahalaa 4 |
ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ toon karataa sachiaar maiddaa saanee |
ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥ jo tau bhaavai soee theesee jo toon dehi soee hau paaee |1| rahaau |
ਸਭ ਤੇਰੀ ਤੂੰ ਸਭਨੀ ਧਿਆਇਆ ॥ sabh teree toon sabhanee dhiaaeaa |
ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ jis no kripaa kareh tin naam ratan paaeaa |
ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ guramukh laadhaa manamukh gavaaeaa |
ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥ tudh aap vichhorriaa aap milaaeaa |1|
ਤੂੰ ਦਰੀਆਉ ਸਭ ਤੁਝ ਹੀ ਮਾਹਿ ॥ toon dareeaau sabh tujh hee maeh |
ਤੁਝ ਬਿਨੁ ਦੂਜਾ ਕੋਈ ਨਾਹਿ ॥ tujh bin doojaa koee naeh |
ਜੀਅ ਜੰਤ ਸਭਿ ਤੇਰਾ ਖੇਲੁ ॥ jeea jant sabh teraa khel |
ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ vijog mil vichhurriaa sanjogee mel |2|
ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ jis no too jaanaaeihi soee jan jaanai |
ਹਰਿ ਗੁਣ ਸਦ ਹੀ ਆਖਿ ਵਖਾਣੈ ॥ har gun sad hee aakh vakhaanai |
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ jin har seviaa tin sukh paaeaa |
ਸਹਜੇ ਹੀ ਹਰਿ ਨਾਮਿ ਸਮਾਇਆ ॥੩॥ sahaje hee har naam samaaeaa |3|
Original Gurmukhi with romanized transliteration, via the GurbaniNow API. An English translation will be added once a cleared translation is available.