Sikhism
Ang-11 10
Text
ਪੰਚ ਭੂਤ ਸਚਿ ਭੈ ਰਤੇ ਜੋਤਿ ਸਚੀ ਮਨ ਮਾਹਿ ॥ panch bhoot sach bhai rate jot sachee man maeh |
ਨਾਨਕ ਅਉਗਣ ਵੀਸਰੇ ਗੁਰਿ ਰਾਖੇ ਪਤਿ ਤਾਹਿ ॥੪॥੧੫॥ naanak aaugan veesare gur raakhe pat taeh |4|15|
ਸਿਰੀਰਾਗੁ ਮਹਲਾ ੧ ॥ sireeraag mahalaa 1 |
ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥ naanak berree sach kee tareeai gur veechaar |
ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ ॥ eik aaveh ik jaavahee poor bhare ahankaar |
ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥੧॥ manahatth matee booddeeai guramukh sach su taar |1|
ਗੁਰ ਬਿਨੁ ਕਿਉ ਤਰੀਐ ਸੁਖੁ ਹੋਇ ॥ gur bin kiau tareeai sukh hoe |
ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਨ ਦੂਜਾ ਕੋਇ ॥੧॥ ਰਹਾਉ ॥ jiau bhaavai tiau raakh too mai avar na doojaa koe |1| rahaau |
ਆਗੈ ਦੇਖਉ ਡਉ ਜਲੈ ਪਾਛੈ ਹਰਿਓ ਅੰਗੂਰੁ ॥ aagai dekhau ddau jalai paachhai hario angoor |
ਜਿਸ ਤੇ ਉਪਜੈ ਤਿਸ ਤੇ ਬਿਨਸੈ ਘਟਿ ਘਟਿ ਸਚੁ ਭਰਪੂਰਿ ॥ jis te upajai tis te binasai ghatt ghatt sach bharapoor |
ਆਪੇ ਮੇਲਿ ਮਿਲਾਵਹੀ ਸਾਚੈ ਮਹਲਿ ਹਦੂਰਿ ॥੨॥ aape mel milaavahee saachai mehal hadoor |2|
ਸਾਹਿ ਸਾਹਿ ਤੁਝੁ ਸੰਮਲਾ ਕਦੇ ਨ ਵਿਸਾਰੇਉ ॥ saeh saeh tujh samalaa kade na visaareo |
ਜਿਉ ਜਿਉ ਸਾਹਬੁ ਮਨਿ ਵਸੈ ਗੁਰਮੁਖਿ ਅੰਮ੍ਰਿਤੁ ਪੇਉ ॥ jiau jiau saahab man vasai guramukh amrit peo |
ਮਨੁ ਤਨੁ ਤੇਰਾ ਤੂ ਧਣੀ ਗਰਬੁ ਨਿਵਾਰਿ ਸਮੇਉ ॥੩॥ man tan teraa too dhanee garab nivaar sameo |3|
ਜਿਨਿ ਏਹੁ ਜਗਤੁ ਉਪਾਇਆ ਤ੍ਰਿਭਵਣੁ ਕਰਿ ਆਕਾਰੁ ॥ jin ehu jagat upaaeaa tribhavan kar aakaar |
ਗੁਰਮੁਖਿ ਚਾਨਣੁ ਜਾਣੀਐ ਮਨਮੁਖਿ ਮੁਗਧੁ ਗੁਬਾਰੁ ॥ guramukh chaanan jaaneeai manamukh mugadh gubaar |
ਘਟਿ ਘਟਿ ਜੋਤਿ ਨਿਰੰਤਰੀ ਬੂਝੈ ਗੁਰਮਤਿ ਸਾਰੁ ॥੪॥ ghatt ghatt jot nirantaree boojhai guramat saar |4|
ਗੁਰਮੁਖਿ ਜਿਨੀ ਜਾਣਿਆ ਤਿਨ ਕੀਚੈ ਸਾਬਾਸਿ ॥ guramukh jinee jaaniaa tin keechai saabaas |
ਸਚੇ ਸੇਤੀ ਰਲਿ ਮਿਲੇ ਸਚੇ ਗੁਣ ਪਰਗਾਸਿ ॥ sache setee ral mile sache gun paragaas |
ਨਾਨਕ ਨਾਮਿ ਸੰਤੋਖੀਆ ਜੀਉ ਪਿੰਡੁ ਪ੍ਰਭ ਪਾਸਿ ॥੫॥੧੬॥ naanak naam santokheea jeeo pindd prabh paas |5|16|
ਸਿਰੀਰਾਗੁ ਮਹਲਾ ੧ ॥ sireeraag mahalaa 1 |
ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ ॥ sun man mitr piaariaa mil velaa hai eh |
ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਇਹੁ ਤਨੁ ਦੇਹ ॥ jab lag joban saas hai tab lag ihu tan deh |
ਬਿਨੁ ਗੁਣ ਕਾਮਿ ਨ ਆਵਈ ਢਹਿ ਢੇਰੀ ਤਨੁ ਖੇਹ ॥੧॥ bin gun kaam na aavee dteh dteree tan kheh |1|
ਮੇਰੇ ਮਨ ਲੈ ਲਾਹਾ ਘਰਿ ਜਾਹਿ ॥ mere man lai laahaa ghar jaeh |
ਗੁਰਮੁਖਿ ਨਾਮੁ ਸਲਾਹੀਐ ਹਉਮੈ ਨਿਵਰੀ ਭਾਹਿ ॥੧॥ ਰਹਾਉ ॥ guramukh naam salaaheeai haumai nivaree bhaeh |1| rahaau |
ਸੁਣਿ ਸੁਣਿ ਗੰਢਣੁ ਗੰਢੀਐ ਲਿਖਿ ਪੜਿ ਬੁਝਹਿ ਭਾਰੁ ॥ sun sun gandtan gandteeai likh parr bujheh bhaar |
ਤ੍ਰਿਸਨਾ ਅਹਿਨਿਸਿ ਅਗਲੀ ਹਉਮੈ ਰੋਗੁ ਵਿਕਾਰੁ ॥ trisanaa ahinis agalee haumai rog vikaar |
ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ ॥੨॥ ohu veparavaahu atolavaa guramat keemat saar |2|
ਲਖ ਸਿਆਣਪ ਜੇ ਕਰੀ ਲਖ ਸਿਉ ਪ੍ਰੀਤਿ ਮਿਲਾਪੁ ॥ lakh siaanap je karee lakh siau preet milaap |
ਬਿਨੁ ਸੰਗਤਿ ਸਾਧ ਨ ਧ੍ਰਾਪੀਆ ਬਿਨੁ ਨਾਵੈ ਦੂਖ ਸੰਤਾਪੁ ॥ bin sangat saadh na dhraapeea bin naavai dookh santaap |
ਹਰਿ ਜਪਿ ਜੀਅਰੇ ਛੁਟੀਐ ਗੁਰਮੁਖਿ ਚੀਨੈ ਆਪੁ ॥੩॥ har jap jeeare chhutteeai guramukh cheenai aap |3|
ਤਨੁ ਮਨੁ ਗੁਰ ਪਹਿ ਵੇਚਿਆ ਮਨੁ ਦੀਆ ਸਿਰੁ ਨਾਲਿ ॥ tan man gur peh vechiaa man deea sir naal |
ਤ੍ਰਿਭਵਣੁ ਖੋਜਿ ਢੰਢੋਲਿਆ ਗੁਰਮੁਖਿ ਖੋਜਿ ਨਿਹਾਲਿ ॥ tribhavan khoj dtandtoliaa guramukh khoj nihaal |
ਸਤਗੁਰਿ ਮੇਲਿ ਮਿਲਾਇਆ ਨਾਨਕ ਸੋ ਪ੍ਰਭੁ ਨਾਲਿ ॥੪॥੧੭॥ satagur mel milaaeaa naanak so prabh naal |4|17|
ਸਿਰੀਰਾਗੁ ਮਹਲਾ ੧ ॥ sireeraag mahalaa 1 |
ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥ maranai kee chintaa nahee jeevan kee nahee aas |
ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ ॥ too sarab jeea pratipaalahee lekhai saas giraas |
ਅੰਤਰਿ ਗੁਰਮੁਖਿ ਤੂ ਵਸਹਿ ਜਿਉ ਭਾਵੈ ਤਿਉ ਨਿਰਜਾਸਿ ॥੧॥ antar guramukh too vaseh jiau bhaavai tiau nirajaas |1|
ਜੀਅਰੇ ਰਾਮ ਜਪਤ ਮਨੁ ਮਾਨੁ ॥ jeeare raam japat man maan |
ਅੰਤਰਿ ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ ॥੧॥ ਰਹਾਉ ॥ antar laagee jal bujhee paaeaa guramukh giaan |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.