Sikhism
Ang-11 3
Text
ਰਾਗੁ ਧਨਾਸਰੀ ਮਹਲਾ ੧ ॥ raag dhanaasaree mahalaa 1 |
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ gagan mai thaal rav chand deepak bane taarikaa manddal janak motee |
ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ dhoop malaanalo pavan chavaro kare sagal banaraae foolant jotee |1|
ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥ kaisee aaratee hoe | bhav khanddanaa teree aaratee |
ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ anahataa sabad vaajant bheree |1| rahaau |
ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋੁਹੀ ॥ sehas tav nain nan nain heh tohi kau sehas moorat nanaa ek tuohee |
ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ sehas pad bimal nan ek pad gandh bin sehas tav gandh iv chalat mohee |2|
ਸਭ ਮਹਿ ਜੋਤਿ ਜੋਤਿ ਹੈ ਸੋਇ ॥ sabh meh jot jot hai soe |
ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥ tis dai chaanan sabh meh chaanan hoe |
ਗੁਰ ਸਾਖੀ ਜੋਤਿ ਪਰਗਟੁ ਹੋਇ ॥ gur saakhee jot paragatt hoe |
ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ jo tis bhaavai su aaratee hoe |3|
ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋੁ ਮੋਹਿ ਆਹੀ ਪਿਆਸਾ ॥ har charan kaval makarand lobhit mano anadinuo mohi aahee piaasaa |
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥ kripaa jal dehi naanak saaring kau hoe jaa te terai naae vaasaa |4|3|
ਰਾਗੁ ਗਉੜੀ ਪੂਰਬੀ ਮਹਲਾ ੪ ॥ raag gaurree poorabee mahalaa 4 |
ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ kaam karodh nagar bahu bhariaa mil saadhoo khanddal khanddaa he |
ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥ poorab likhat likhe gur paaeaa man har liv manddal manddaa he |1|
ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥ kar saadhoo anjulee pun vaddaa he |
ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥ kar ddanddaut pun vaddaa he |1| rahaau |
ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ saakat har ras saad na jaaniaa tin antar haumai kanddaa he |
ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥ jiau jiau chaleh chubhai dukh paaveh jamakaal saheh sir ddanddaa he |2|
ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ har jan har har naam samaane dukh janam maran bhav khanddaa he |
ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥ abinaasee purakh paaeaa paramesar bahu sobh khandd brahamanddaa he |3|
ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ham gareeb masakeen prabh tere har raakh raakh vadd vaddaa he |
ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥ jan naanak naam adhaar ttek hai har naame hee sukh manddaa he |4|4|
ਰਾਗੁ ਗਉੜੀ ਪੂਰਬੀ ਮਹਲਾ ੫ ॥ raag gaurree poorabee mahalaa 5 |
ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ krau benantee sunahu mere meetaa sant ttehal kee belaa |
ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥ eehaa khaatt chalahu har laahaa aagai basan suhelaa |1|
ਅਉਧ ਘਟੈ ਦਿਨਸੁ ਰੈਣਾਰੇ ॥ aaudh ghattai dinas rainaare |
ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥ man gur mil kaaj savaare |1| rahaau |
ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥ eihu sansaar bikaar sanse meh tario braham giaanee |
ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥ jiseh jagaae peeaavai ihu ras akath kathaa tin jaanee |2|
ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ jaa kau aae soee bihaajhahu har gur te maneh baseraa |
ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥ nij ghar mehal paavahu sukh sahaje bahur na hoeigo feraa |3|
ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ antarajaamee purakh bidhaate saradhaa man kee poore |
ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥ naanak daas ihai sukh maagai mo kau kar santan kee dhoore |4|5|
Original Gurmukhi with romanized transliteration, via the GurbaniNow API. An English translation will be added once a cleared translation is available.