U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-11 6

Text

1

ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ ॥ suneh vakhaaneh jetarre hau tin balihaarai jaau |

2

ਤਾ ਮਨੁ ਖੀਵਾ ਜਾਣੀਐ ਜਾ ਮਹਲੀ ਪਾਏ ਥਾਉ ॥੨॥ taa man kheevaa jaaneeai jaa mahalee paae thaau |2|

3

ਨਾਉ ਨੀਰੁ ਚੰਗਿਆਈਆ ਸਤੁ ਪਰਮਲੁ ਤਨਿ ਵਾਸੁ ॥ naau neer changiaaeea sat paramal tan vaas |

4

ਤਾ ਮੁਖੁ ਹੋਵੈ ਉਜਲਾ ਲਖ ਦਾਤੀ ਇਕ ਦਾਤਿ ॥ taa mukh hovai ujalaa lakh daatee ik daat |

5

ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ ਪਾਸਿ ॥੩॥ dookh tisai peh aakheeeh sookh jisai hee paas |3|

6

ਸੋ ਕਿਉ ਮਨਹੁ ਵਿਸਾਰੀਐ ਜਾ ਕੇ ਜੀਅ ਪਰਾਣ ॥ so kiau manahu visaareeai jaa ke jeea paraan |

7

ਤਿਸੁ ਵਿਣੁ ਸਭੁ ਅਪਵਿਤ੍ਰੁ ਹੈ ਜੇਤਾ ਪੈਨਣੁ ਖਾਣੁ ॥ tis vin sabh apavitru hai jetaa painan khaan |

8

ਹੋਰਿ ਗਲਾਂ ਸਭਿ ਕੂੜੀਆ ਤੁਧੁ ਭਾਵੈ ਪਰਵਾਣੁ ॥੪॥੫॥ hor galaan sabh koorreea tudh bhaavai paravaan |4|5|

9

ਸਿਰੀਰਾਗੁ ਮਹਲੁ ੧ ॥ sireeraag mehal 1 |

10

ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥ jaal mohu ghas mas kar mat kaagad kar saar |

11

ਭਾਉ ਕਲਮ ਕਰਿ ਚਿਤੁ ਲੇਖਾਰੀ ਗੁਰ ਪੁਛਿ ਲਿਖੁ ਬੀਚਾਰੁ ॥ bhaau kalam kar chit lekhaaree gur puchh likh beechaar |

12

ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥੧॥ likh naam saalaah likh likh ant na paaraavaar |1|

13

ਬਾਬਾ ਏਹੁ ਲੇਖਾ ਲਿਖਿ ਜਾਣੁ ॥ baabaa ehu lekhaa likh jaan |

14

ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥੧॥ ਰਹਾਉ ॥ jithai lekhaa mangeeai tithai hoe sachaa neesaan |1| rahaau |

15

ਜਿਥੈ ਮਿਲਹਿ ਵਡਿਆਈਆ ਸਦ ਖੁਸੀਆ ਸਦ ਚਾਉ ॥ jithai mileh vaddiaaeea sad khuseea sad chaau |

16

ਤਿਨ ਮੁਖਿ ਟਿਕੇ ਨਿਕਲਹਿ ਜਿਨ ਮਨਿ ਸਚਾ ਨਾਉ ॥ tin mukh ttike nikaleh jin man sachaa naau |

17

ਕਰਮਿ ਮਿਲੈ ਤਾ ਪਾਈਐ ਨਾਹੀ ਗਲੀ ਵਾਉ ਦੁਆਉ ॥੨॥ karam milai taa paaeeai naahee galee vaau duaau |2|

18

ਇਕਿ ਆਵਹਿ ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਰ ॥ eik aaveh ik jaeh utth rakheeeh naav salaar |

19

ਇਕਿ ਉਪਾਏ ਮੰਗਤੇ ਇਕਨਾ ਵਡੇ ਦਰਵਾਰ ॥ eik upaae mangate ikanaa vadde daravaar |

20

ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ ॥੩॥ agai geaa jaaneeai vin naavai vekaar |3|

21

ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ ਦੇਹ ॥ bhai terai ddar agalaa khap khap chhijai deh |

22

ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੇ ਖੇਹ ॥ naav jinaa sulataan khaan hode dditthe kheh |

23

ਨਾਨਕ ਉਠੀ ਚਲਿਆ ਸਭਿ ਕੂੜੇ ਤੁਟੇ ਨੇਹ ॥੪॥੬॥ naanak utthee chaliaa sabh koorre tutte neh |4|6|

24

ਸਿਰੀਰਾਗੁ ਮਹਲਾ ੧ ॥ sireeraag mahalaa 1 |

25

ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥ sabh ras mitthe maniai suniai saalone |

26

ਖਟ ਤੁਰਸੀ ਮੁਖਿ ਬੋਲਣਾ ਮਾਰਣ ਨਾਦ ਕੀਏ ॥ khatt turasee mukh bolanaa maaran naad kee |

27

ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ ਕਰੇਇ ॥੧॥ chhateeh amrit bhaau ek jaa kau nadar karee |1|

28

ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ baabaa hor khaanaa khusee khuaar |

29

ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥ jit khaadhai tan peerreeai man meh chaleh vikaar |1| rahaau |

30

ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥ rataa painan man rataa supedee sat daan |

31

ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥ neelee siaahee kadaa karanee pahiran pair dhiaan |

32

ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥੨॥ kamaraband santokh kaa dhan joban teraa naam |2|

33

ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥ baabaa hor painan khusee khuaar |

34

ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥ jit paidhai tan peerreeai man meh chaleh vikaar |1| rahaau |

35

ਘੋੜੇ ਪਾਖਰ ਸੁਇਨੇ ਸਾਖਤਿ ਬੂਝਣੁ ਤੇਰੀ ਵਾਟ ॥ ghorre paakhar sueine saakhat boojhan teree vaatt |

36

ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣ ਧਾਤੁ ॥ tarakas teer kamaan saang tegaband gun dhaat |

37

ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥੩॥ vaajaa nejaa pat siau paragatt karam teraa meree jaat |3|

38

ਬਾਬਾ ਹੋਰੁ ਚੜਣਾ ਖੁਸੀ ਖੁਆਰੁ ॥ baabaa hor charranaa khusee khuaar |

39

ਜਿਤੁ ਚੜਿਐ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥ jit charriai tan peerreeai man meh chaleh vikaar |1| rahaau |

40

ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥ ghar mandar khusee naam kee nadar teree paravaar |

Original Gurmukhi with romanized transliteration, via the GurbaniNow API. An English translation will be added once a cleared translation is available.