Sikhism
Ang-11 7
Text
ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣੁ ਬਹੁਤੁ ਅਪਾਰੁ ॥ hukam soee tudh bhaavasee hor aakhan bahut apaar |
ਨਾਨਕ ਸਚਾ ਪਾਤਿਸਾਹੁ ਪੂਛਿ ਨ ਕਰੇ ਬੀਚਾਰੁ ॥੪॥ naanak sachaa paatisaahu poochh na kare beechaar |4|
ਬਾਬਾ ਹੋਰੁ ਸਉਣਾ ਖੁਸੀ ਖੁਆਰੁ ॥ baabaa hor saunaa khusee khuaar |
ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥੪॥੭॥ jit sutai tan peerreeai man meh chaleh vikaar |1| rahaau |4|7|
ਸਿਰੀਰਾਗੁ ਮਹਲਾ ੧ ॥ sireeraag mahalaa 1 |
ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ ਅਗਰਿ ਵਾਸੁ ਤਨਿ ਸਾਸੁ ॥ kungoo kee kaaneaa ratanaa kee lalitaa agar vaas tan saas |
ਅਠਸਠਿ ਤੀਰਥ ਕਾ ਮੁਖਿ ਟਿਕਾ ਤਿਤੁ ਘਟਿ ਮਤਿ ਵਿਗਾਸੁ ॥ atthasatth teerath kaa mukh ttikaa tith ghatt mat vigaas |
ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥੧॥ ot matee saalaahanaa sach naam gunataas |1|
ਬਾਬਾ ਹੋਰ ਮਤਿ ਹੋਰ ਹੋਰ ॥ baabaa hor mat hor hor |
ਜੇ ਸਉ ਵੇਰ ਕਮਾਈਐ ਕੂੜੈ ਕੂੜਾ ਜੋਰੁ ॥੧॥ ਰਹਾਉ ॥ je sau ver kamaaeeai koorrai koorraa jor |1| rahaau |
ਪੂਜ ਲਗੈ ਪੀਰੁ ਆਖੀਐ ਸਭੁ ਮਿਲੈ ਸੰਸਾਰੁ ॥ pooj lagai peer aakheeai sabh milai sansaar |
ਨਾਉ ਸਦਾਏ ਆਪਣਾ ਹੋਵੈ ਸਿਧੁ ਸੁਮਾਰੁ ॥ naau sadaae aapanaa hovai sidh sumaar |
ਜਾ ਪਤਿ ਲੇਖੈ ਨਾ ਪਵੈ ਸਭਾ ਪੂਜ ਖੁਆਰੁ ॥੨॥ jaa pat lekhai naa pavai sabhaa pooj khuaar |2|
ਜਿਨ ਕਉ ਸਤਿਗੁਰਿ ਥਾਪਿਆ ਤਿਨ ਮੇਟਿ ਨ ਸਕੈ ਕੋਇ ॥ jin kau satigur thaapiaa tin mett na sakai koe |
ਓਨਾ ਅੰਦਰਿ ਨਾਮੁ ਨਿਧਾਨੁ ਹੈ ਨਾਮੋ ਪਰਗਟੁ ਹੋਇ ॥ onaa andar naam nidhaan hai naamo paragatt hoe |
ਨਾਉ ਪੂਜੀਐ ਨਾਉ ਮੰਨੀਐ ਅਖੰਡੁ ਸਦਾ ਸਚੁ ਸੋਇ ॥੩॥ naau poojeeai naau maneeai akhandd sadaa sach soe |3|
ਖੇਹੂ ਖੇਹ ਰਲਾਈਐ ਤਾ ਜੀਉ ਕੇਹਾ ਹੋਇ ॥ khehoo kheh ralaaeeai taa jeeo kehaa hoe |
ਜਲੀਆ ਸਭਿ ਸਿਆਣਪਾ ਉਠੀ ਚਲਿਆ ਰੋਇ ॥ jaleea sabh siaanapaa utthee chaliaa roe |
ਨਾਨਕ ਨਾਮਿ ਵਿਸਾਰਿਐ ਦਰਿ ਗਇਆ ਕਿਆ ਹੋਇ ॥੪॥੮॥ naanak naam visaariai dar geaa kiaa hoe |4|8|
ਸਿਰੀਰਾਗੁ ਮਹਲਾ ੧ ॥ sireeraag mahalaa 1 |
ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ ॥ gunavantee gun veetharai aaugunavantee jhoor |
ਜੇ ਲੋੜਹਿ ਵਰੁ ਕਾਮਣੀ ਨਹ ਮਿਲੀਐ ਪਿਰ ਕੂਰਿ ॥ je lorreh var kaamanee neh mileeai pir koor |
ਨਾ ਬੇੜੀ ਨਾ ਤੁਲਹੜਾ ਨਾ ਪਾਈਐ ਪਿਰੁ ਦੂਰਿ ॥੧॥ naa berree naa tulaharraa naa paaeeai pir door |1|
ਮੇਰੇ ਠਾਕੁਰ ਪੂਰੈ ਤਖਤਿ ਅਡੋਲੁ ॥ mere tthaakur poorai takhat addol |
ਗੁਰਮੁਖਿ ਪੂਰਾ ਜੇ ਕਰੇ ਪਾਈਐ ਸਾਚੁ ਅਤੋਲੁ ॥੧॥ ਰਹਾਉ ॥ guramukh pooraa je kare paaeeai saach atol |1| rahaau |
ਪ੍ਰਭੁ ਹਰਿਮੰਦਰੁ ਸੋਹਣਾ ਤਿਸੁ ਮਹਿ ਮਾਣਕ ਲਾਲ ॥ prabh harimandar sohanaa tis meh maanak laal |
ਮੋਤੀ ਹੀਰਾ ਨਿਰਮਲਾ ਕੰਚਨ ਕੋਟ ਰੀਸਾਲ ॥ motee heeraa niramalaa kanchan kott reesaal |
ਬਿਨੁ ਪਉੜੀ ਗੜਿ ਕਿਉ ਚੜਉ ਗੁਰ ਹਰਿ ਧਿਆਨ ਨਿਹਾਲ ॥੨॥ bin paurree garr kiau chrrau gur har dhiaan nihaal |2|
ਗੁਰੁ ਪਉੜੀ ਬੇੜੀ ਗੁਰੂ ਗੁਰੁ ਤੁਲਹਾ ਹਰਿ ਨਾਉ ॥ gur paurree berree guroo gur tulahaa har naau |
ਗੁਰੁ ਸਰੁ ਸਾਗਰੁ ਬੋਹਿਥੋ ਗੁਰੁ ਤੀਰਥੁ ਦਰੀਆਉ ॥ gur sar saagar bohitho gur teerath dareeaau |
ਜੇ ਤਿਸੁ ਭਾਵੈ ਊਜਲੀ ਸਤ ਸਰਿ ਨਾਵਣ ਜਾਉ ॥੩॥ je tis bhaavai aoojalee sat sar naavan jaau |3|
ਪੂਰੋ ਪੂਰੋ ਆਖੀਐ ਪੂਰੈ ਤਖਤਿ ਨਿਵਾਸ ॥ pooro pooro aakheeai poorai takhat nivaas |
ਪੂਰੈ ਥਾਨਿ ਸੁਹਾਵਣੈ ਪੂਰੈ ਆਸ ਨਿਰਾਸ ॥ poorai thaan suhaavanai poorai aas niraas |
ਨਾਨਕ ਪੂਰਾ ਜੇ ਮਿਲੈ ਕਿਉ ਘਾਟੈ ਗੁਣ ਤਾਸ ॥੪॥੯॥ naanak pooraa je milai kiau ghaattai gun taas |4|9|
ਸਿਰੀਰਾਗੁ ਮਹਲਾ ੧ ॥ sireeraag mahalaa 1 |
ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ ॥ aavahu bhaine gal milah ank sahelarreeaah |
ਮਿਲਿ ਕੈ ਕਰਹ ਕਹਾਣੀਆ ਸੰਮ੍ਰਥ ਕੰਤ ਕੀਆਹ ॥ mil kai karah kahaaneea samrath kant keeaah |
ਸਾਚੇ ਸਾਹਿਬ ਸਭਿ ਗੁਣ ਅਉਗਣ ਸਭਿ ਅਸਾਹ ॥੧॥ saache saahib sabh gun aaugan sabh asaah |1|
ਕਰਤਾ ਸਭੁ ਕੋ ਤੇਰੈ ਜੋਰਿ ॥ karataa sabh ko terai jor |
ਏਕੁ ਸਬਦੁ ਬੀਚਾਰੀਐ ਜਾ ਤੂ ਤਾ ਕਿਆ ਹੋਰਿ ॥੧॥ ਰਹਾਉ ॥ ek sabad beechaareeai jaa too taa kiaa hor |1| rahaau |
ਜਾਇ ਪੁਛਹੁ ਸੋਹਾਗਣੀ ਤੁਸੀ ਰਾਵਿਆ ਕਿਨੀ ਗੁਣਂੀ ॥ jaae puchhahu sohaaganee tusee raaviaa kinee gunanee |
ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ ॥ sehaj santokh seegaareea mitthaa bolanee |
ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ ਸੁਣੀ ॥੨॥ pir reesaaloo taa milai jaa gur kaa sabad sunee |2|
Original Gurmukhi with romanized transliteration, via the GurbaniNow API. An English translation will be added once a cleared translation is available.