Sikhism
Ang-1101 11
Text
ਨਾਨਕ ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥੧॥ naanak haumai maar pateene taaraa charriaa lamaa |1|
ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ ॥ guramukh jaag rahe chookee abhimaanee raam |
ਅਨਦਿਨੁ ਭੋਰੁ ਭਇਆ ਸਾਚਿ ਸਮਾਨੀ ਰਾਮ ॥ anadin bhor bheaa saach samaanee raam |
ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ ॥ saach samaanee guramukh man bhaanee guramukh saabat jaage |
ਸਾਚੁ ਨਾਮੁ ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ ॥ saach naam amrit gur deea har charanee liv laage |
ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ ॥ pragattee jot jot meh jaataa manamukh bharam bhulaanee |
ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥੨॥ naanak bhor bheaa man maaniaa jaagat rain vihaanee |2|
ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ ॥ aaugan veesariaa gunee ghar keea raam |
ਏਕੋ ਰਵਿ ਰਹਿਆ ਅਵਰੁ ਨ ਬੀਆ ਰਾਮ ॥ eko rav rahiaa avar na beea raam |
ਰਵਿ ਰਹਿਆ ਸੋਈ ਅਵਰੁ ਨ ਕੋਈ ਮਨ ਹੀ ਤੇ ਮਨੁ ਮਾਨਿਆ ॥ rav rahiaa soee avar na koee man hee te man maaniaa |
ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ ॥ jin jal thal tribhavan ghatt ghatt thaapiaa so prabh guramukh jaaniaa |
ਕਰਣ ਕਾਰਣ ਸਮਰਥ ਅਪਾਰਾ ਤ੍ਰਿਬਿਧਿ ਮੇਟਿ ਸਮਾਈ ॥ karan kaaran samarath apaaraa tribidh mett samaaee |
ਨਾਨਕ ਅਵਗਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥੩॥ naanak avagan gunah samaane aisee guramat paaee |3|
ਆਵਣ ਜਾਣ ਰਹੇ ਚੂਕਾ ਭੋਲਾ ਰਾਮ ॥ aavan jaan rahe chookaa bholaa raam |
ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ ॥ haumai maar mile saachaa cholaa raam |
ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ ॥ haumai gur khoee paragatt hoee chooke sog santaapai |
ਜੋਤੀ ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ ॥ jotee andar jot samaanee aap pachhaataa aapai |
ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ ॥ peeearrai ghar sabad pateenee saahurarrai pir bhaanee |
ਨਾਨਕ ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥੪॥੩॥ naanak satigur mel milaaee chookee kaan lokaanee |4|3|
ਤੁਖਾਰੀ ਮਹਲਾ ੧ ॥ tukhaaree mahalaa 1 |
ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ ॥ bholaavarrai bhulee bhul bhul pachhotaanee |
ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਨ ਜਾਣੀ ॥ pir chhoddiarree sutee pir kee saar na jaanee |
ਪਿਰਿ ਛੋਡੀ ਸੁਤੀ ਅਵਗਣਿ ਮੁਤੀ ਤਿਸੁ ਧਨ ਵਿਧਣ ਰਾਤੇ ॥ pir chhoddee sutee avagan mutee tis dhan vidhan raate |
ਕਾਮਿ ਕ੍ਰੋਧਿ ਅਹੰਕਾਰਿ ਵਿਗੁਤੀ ਹਉਮੈ ਲਗੀ ਤਾਤੇ ॥ kaam krodh ahankaar vigutee haumai lagee taate |
ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ ॥ auddar hans chaliaa furamaaeaa bhasamai bhasam samaanee |
ਨਾਨਕ ਸਚੇ ਨਾਮ ਵਿਹੂਣੀ ਭੁਲਿ ਭੁਲਿ ਪਛੋਤਾਣੀ ॥੧॥ naanak sache naam vihoonee bhul bhul pachhotaanee |1|
ਸੁਣਿ ਨਾਹ ਪਿਆਰੇ ਇਕ ਬੇਨੰਤੀ ਮੇਰੀ ॥ sun naah piaare ik benantee meree |
ਤੂ ਨਿਜ ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ ॥ too nij ghar vasiarraa hau rul bhasamai dteree |
ਬਿਨੁ ਅਪਨੇ ਨਾਹੈ ਕੋਇ ਨ ਚਾਹੈ ਕਿਆ ਕਹੀਐ ਕਿਆ ਕੀਜੈ ॥ bin apane naahai koe na chaahai kiaa kaheeai kiaa keejai |
ਅੰਮ੍ਰਿਤ ਨਾਮੁ ਰਸਨ ਰਸੁ ਰਸਨਾ ਗੁਰਸਬਦੀ ਰਸੁ ਪੀਜੈ ॥ amrit naam rasan ras rasanaa gurasabadee ras peejai |
ਵਿਣੁ ਨਾਵੈ ਕੋ ਸੰਗਿ ਨ ਸਾਥੀ ਆਵੈ ਜਾਇ ਘਨੇਰੀ ॥ vin naavai ko sang na saathee aavai jaae ghaneree |
ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥੨॥ naanak laahaa lai ghar jaaeeai saachee sach mat teree |2|
ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ ਦੇਦੀ ॥ saajan des videseearre saaneharre dedee |
ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ ॥ saar samaale tin sajanaa mundh nain bharedee |
ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ ॥ mundh nain bharedee gun saaredee kiau prabh milaa piaare |
ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ ॥ maarag panth na jaanau vikharraa kiau paaeeai pir paare |
ਸਤਿਗੁਰਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ ॥ satigurasabadee milai vichhunee tan man aagai raakhai |
ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥੩॥ naanak amrit birakh mahaa ras faliaa mil preetam ras chaakhai |3|
ਮਹਲਿ ਬੁਲਾਇੜੀਏ ਬਿਲਮੁ ਨ ਕੀਜੈ ॥ mehal bulaaeirree bilam na keejai |
Original Gurmukhi with romanized transliteration, via the GurbaniNow API. An English translation will be added once a cleared translation is available.