Sikhism
Ang-1101 13
Text
ਹਰਿ ਸਿਮਰਿ ਏਕੰਕਾਰੁ ਸਾਚਾ ਸਭੁ ਜਗਤੁ ਜਿੰਨਿ ਉਪਾਇਆ ॥ har simar ekankaar saachaa sabh jagat jin upaaeaa |
ਪਉਣੁ ਪਾਣੀ ਅਗਨਿ ਬਾਧੇ ਗੁਰਿ ਖੇਲੁ ਜਗਤਿ ਦਿਖਾਇਆ ॥ paun paanee agan baadhe gur khel jagat dikhaaeaa |
ਆਚਾਰਿ ਤੂ ਵੀਚਾਰਿ ਆਪੇ ਹਰਿ ਨਾਮੁ ਸੰਜਮ ਜਪ ਤਪੋ ॥ aachaar too veechaar aape har naam sanjam jap tapo |
ਸਖਾ ਸੈਨੁ ਪਿਆਰੁ ਪ੍ਰੀਤਮੁ ਨਾਮੁ ਹਰਿ ਕਾ ਜਪੁ ਜਪੋ ॥੨॥ sakhaa sain piaar preetam naam har kaa jap japo |2|
ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ ਖਾਵਹੀ ਰਾਮ ॥ e man meriaa too thir rahu chott na khaavahee raam |
ਏ ਮਨ ਮੇਰਿਆ ਗੁਣ ਗਾਵਹਿ ਸਹਜਿ ਸਮਾਵਹੀ ਰਾਮ ॥ e man meriaa gun gaaveh sehaj samaavahee raam |
ਗੁਣ ਗਾਇ ਰਾਮ ਰਸਾਇ ਰਸੀਅਹਿ ਗੁਰ ਗਿਆਨ ਅੰਜਨੁ ਸਾਰਹੇ ॥ gun gaae raam rasaae raseeeh gur giaan anjan saarahe |
ਤ੍ਰੈ ਲੋਕ ਦੀਪਕੁ ਸਬਦਿ ਚਾਨਣੁ ਪੰਚ ਦੂਤ ਸੰਘਾਰਹੇ ॥ trai lok deepak sabad chaanan panch doot sanghaarahe |
ਭੈ ਕਾਟਿ ਨਿਰਭਉ ਤਰਹਿ ਦੁਤਰੁ ਗੁਰਿ ਮਿਲਿਐ ਕਾਰਜ ਸਾਰਏ ॥ bhai kaatt nirbhau tareh dutar gur miliai kaaraj saare |
ਰੂਪੁ ਰੰਗੁ ਪਿਆਰੁ ਹਰਿ ਸਿਉ ਹਰਿ ਆਪਿ ਕਿਰਪਾ ਧਾਰਏ ॥੩॥ roop rang piaar har siau har aap kirapaa dhaare |3|
ਏ ਮਨ ਮੇਰਿਆ ਤੂ ਕਿਆ ਲੈ ਆਇਆ ਕਿਆ ਲੈ ਜਾਇਸੀ ਰਾਮ ॥ e man meriaa too kiaa lai aaeaa kiaa lai jaaeisee raam |
ਏ ਮਨ ਮੇਰਿਆ ਤਾ ਛੁਟਸੀ ਜਾ ਭਰਮੁ ਚੁਕਾਇਸੀ ਰਾਮ ॥ e man meriaa taa chhuttasee jaa bharam chukaaeisee raam |
ਧਨੁ ਸੰਚਿ ਹਰਿ ਹਰਿ ਨਾਮ ਵਖਰੁ ਗੁਰ ਸਬਦਿ ਭਾਉ ਪਛਾਣਹੇ ॥ dhan sanch har har naam vakhar gur sabad bhaau pachhaanahe |
ਮੈਲੁ ਪਰਹਰਿ ਸਬਦਿ ਨਿਰਮਲੁ ਮਹਲੁ ਘਰੁ ਸਚੁ ਜਾਣਹੇ ॥ mail parahar sabad niramal mehal ghar sach jaanahe |
ਪਤਿ ਨਾਮੁ ਪਾਵਹਿ ਘਰਿ ਸਿਧਾਵਹਿ ਝੋਲਿ ਅੰਮ੍ਰਿਤ ਪੀ ਰਸੋ ॥ pat naam paaveh ghar sidhaaveh jhol amrit pee raso |
ਹਰਿ ਨਾਮੁ ਧਿਆਈਐ ਸਬਦਿ ਰਸੁ ਪਾਈਐ ਵਡਭਾਗਿ ਜਪੀਐ ਹਰਿ ਜਸੋ ॥੪॥ har naam dhiaaeeai sabad ras paaeeai vaddabhaag japeeai har jaso |4|
ਏ ਮਨ ਮੇਰਿਆ ਬਿਨੁ ਪਉੜੀਆ ਮੰਦਰਿ ਕਿਉ ਚੜੈ ਰਾਮ ॥ e man meriaa bin paurreea mandar kiau charrai raam |
ਏ ਮਨ ਮੇਰਿਆ ਬਿਨੁ ਬੇੜੀ ਪਾਰਿ ਨ ਅੰਬੜੈ ਰਾਮ ॥ e man meriaa bin berree paar na anbarrai raam |
ਪਾਰਿ ਸਾਜਨੁ ਅਪਾਰੁ ਪ੍ਰੀਤਮੁ ਗੁਰਸਬਦ ਸੁਰਤਿ ਲੰਘਾਵਏ ॥ paar saajan apaar preetam gurasabad surat langhaave |
ਮਿਲਿ ਸਾਧਸੰਗਤਿ ਕਰਹਿ ਰਲੀਆ ਫਿਰਿ ਨ ਪਛੋਤਾਵਏ ॥ mil saadhasangat kareh raleea fir na pachhotaave |
ਕਰਿ ਦਇਆ ਦਾਨੁ ਦਇਆਲ ਸਾਚਾ ਹਰਿ ਨਾਮ ਸੰਗਤਿ ਪਾਵਓ ॥ kar deaa daan deaal saachaa har naam sangat paavo |
ਨਾਨਕੁ ਪਇਅੰਪੈ ਸੁਣਹੁ ਪ੍ਰੀਤਮ ਗੁਰ ਸਬਦਿ ਮਨੁ ਸਮਝਾਵਓ ॥੫॥੬॥ naanak peianpai sunahu preetam gur sabad man samajhaavo |5|6|
ਤੁਖਾਰੀ ਛੰਤ ਮਹਲਾ ੪ ॥ tukhaaree chhant mahalaa 4 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥ antar piree piaar kiau pir bin jeeveeai raam |
ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥ jab lag daras na hoe kiau amrit peeveeai raam |
ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥ kiau amrit peeveeai har bin jeeveeai tis bin rehan na jaae |
ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਨ ਜਾਏ ॥ anadin priau priau kare din raatee pir bin piaas na jaae |
ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥ apanee kripaa karahu har piaare har har naam sad saariaa |
ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥ gur kai sabad miliaa mai preetam hau satigur vittahu vaariaa |1|
ਜਬ ਦੇਖਾਂ ਪਿਰੁ ਪਿਆਰਾ ਹਰਿ ਗੁਣ ਰਸਿ ਰਵਾ ਰਾਮ ॥ jab dekhaan pir piaaraa har gun ras ravaa raam |
Original Gurmukhi with romanized transliteration, via the GurbaniNow API. An English translation will be added once a cleared translation is available.