Sikhism
Ang-1101 15
Text
ਤਿਨ ਕਾ ਜਨਮੁ ਸਫਲਿਓ ਸਭੁ ਕੀਆ ਕਰਤੈ ਜਿਨ ਗੁਰ ਬਚਨੀ ਸਚੁ ਭਾਖਿਆ ॥ tin kaa janam safalio sabh keea karatai jin gur bachanee sach bhaakhiaa |
ਤੇ ਧੰਨੁ ਜਨ ਵਡ ਪੁਰਖ ਪੂਰੇ ਜੋ ਗੁਰਮਤਿ ਹਰਿ ਜਪਿ ਭਉ ਬਿਖਮੁ ਤਰੇ ॥ te dhan jan vadd purakh poore jo guramat har jap bhau bikham tare |
ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥੩॥ sevak jan seveh te paravaan jin seviaa guramat hare |3|
ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥ too antarajaamee har aap jiau too chalaaveh piaare hau tivai chalaa |
ਹਮਰੈ ਹਾਥਿ ਕਿਛੁ ਨਾਹਿ ਜਾ ਤੂ ਮੇਲਹਿ ਤਾ ਹਉ ਆਇ ਮਿਲਾ ॥ hamarai haath kichh naeh jaa too meleh taa hau aae milaa |
ਜਿਨ ਕਉ ਤੂ ਹਰਿ ਮੇਲਹਿ ਸੁਆਮੀ ਸਭੁ ਤਿਨ ਕਾ ਲੇਖਾ ਛੁਟਕਿ ਗਇਆ ॥ jin kau too har meleh suaamee sabh tin kaa lekhaa chhuttak geaa |
ਤਿਨ ਕੀ ਗਣਤ ਨ ਕਰਿਅਹੁ ਕੋ ਭਾਈ ਜੋ ਗੁਰ ਬਚਨੀ ਹਰਿ ਮੇਲਿ ਲਇਆ ॥ tin kee ganat na kariahu ko bhaaee jo gur bachanee har mel leaa |
ਨਾਨਕ ਦਇਆਲੁ ਹੋਆ ਤਿਨ ਊਪਰਿ ਜਿਨ ਗੁਰ ਕਾ ਭਾਣਾ ਮੰਨਿਆ ਭਲਾ ॥ naanak deaal hoaa tin aoopar jin gur kaa bhaanaa maniaa bhalaa |
ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥੪॥੨॥ too antarajaamee har aap jiau too chalaaveh piaare hau tivai chalaa |4|2|
ਤੁਖਾਰੀ ਮਹਲਾ ੪ ॥ tukhaaree mahalaa 4 |
ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥ too jagajeevan jagadees sabh karataa srisatt naath |
ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ॥ tin too dhiaaeaa meraa raam jin kai dhur lekh maath |
ਜਿਨ ਕਉ ਧੁਰਿ ਹਰਿ ਲਿਖਿਆ ਸੁਆਮੀ ਤਿਨ ਹਰਿ ਹਰਿ ਨਾਮੁ ਅਰਾਧਿਆ ॥ jin kau dhur har likhiaa suaamee tin har har naam araadhiaa |
ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ ਜਾਪਿਆ ॥ tin ke paap ik nimakh sabh laathe jin gur bachanee har jaapiaa |
ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥ dhan dhan te jan jin har naam japiaa tin dekhe hau bheaa sanaath |
ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥੧॥ too jagajeevan jagadees sabh karataa srisatt naath |1|
ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥ too jal thal maheeal bharapoor sabh aoopar saach dhanee |
ਜਿਨ ਜਪਿਆ ਹਰਿ ਮਨਿ ਚੀਤਿ ਹਰਿ ਜਪਿ ਜਪਿ ਮੁਕਤੁ ਘਣੀ ॥ jin japiaa har man cheet har jap jap mukat ghanee |
ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ ਤਿਨ ਕੇ ਊਜਲ ਮੁਖ ਹਰਿ ਦੁਆਰਿ ॥ jin japiaa har te mukat praanee tin ke aoojal mukh har duaar |
ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥ oe halat palat jan bhe suhele har raakh lee rakhanahaar |
ਹਰਿ ਸੰਤਸੰਗਤਿ ਜਨ ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ ॥ har santasangat jan sunahu bhaaee guramukh har sevaa safal banee |
ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥੨॥ too jal thal maheeal bharapoor sabh aoopar saach dhanee |2|
ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥ too thaan thanantar har ek har eko ek raviaa |
ਵਣਿ ਤ੍ਰਿਣਿ ਤ੍ਰਿਭਵਣਿ ਸਭ ਸ੍ਰਿਸਟਿ ਮੁਖਿ ਹਰਿ ਹਰਿ ਨਾਮੁ ਚਵਿਆ ॥ van trin tribhavan sabh srisatt mukh har har naam chaviaa |
ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ ॥ sabh chaveh har har naam karate asankh aganat har dhiaave |
ਸੋ ਧੰਨੁ ਧਨੁ ਹਰਿ ਸੰਤੁ ਸਾਧੂ ਜੋ ਹਰਿ ਪ੍ਰਭ ਕਰਤੇ ਭਾਵਏ ॥ so dhan dhan har sant saadhoo jo har prabh karate bhaave |
ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ ਹਰਿ ਹਿਰਦੈ ਨਾਮੁ ਸਦ ਚਵਿਆ ॥ so safal darasan dehu karate jis har hiradai naam sad chaviaa |
ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥੩॥ too thaan thanantar har ek har eko ek raviaa |3|
ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥ teree bhagat bhanddaar asankh jis too deveh mere suaamee tis mileh |
ਜਿਸ ਕੈ ਮਸਤਕਿ ਗੁਰ ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥ jis kai masatak gur haath tis hiradai har gun ttikeh |
ਹਰਿ ਗੁਣ ਹਿਰਦੈ ਟਿਕਹਿ ਤਿਸ ਕੈ ਜਿਸੁ ਅੰਤਰਿ ਭਉ ਭਾਵਨੀ ਹੋਈ ॥ har gun hiradai ttikeh tis kai jis antar bhau bhaavanee hoee |
Original Gurmukhi with romanized transliteration, via the GurbaniNow API. An English translation will be added once a cleared translation is available.