U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 24

Text

1

ਚਲਤ ਕਤ ਟੇਢੇ ਟੇਢੇ ਟੇਢੇ ॥ chalat kat ttedte ttedte ttedte |

2

ਅਸਤਿ ਚਰਮ ਬਿਸਟਾ ਕੇ ਮੂੰਦੇ ਦੁਰਗੰਧ ਹੀ ਕੇ ਬੇਢੇ ॥੧॥ ਰਹਾਉ ॥ asat charam bisattaa ke moonde duragandh hee ke bedte |1| rahaau |

3

ਰਾਮ ਨ ਜਪਹੁ ਕਵਨ ਭ੍ਰਮ ਭੂਲੇ ਤੁਮ ਤੇ ਕਾਲੁ ਨ ਦੂਰੇ ॥ raam na japahu kavan bhram bhoole tum te kaal na doore |

4

ਅਨਿਕ ਜਤਨ ਕਰਿ ਇਹੁ ਤਨੁ ਰਾਖਹੁ ਰਹੈ ਅਵਸਥਾ ਪੂਰੇ ॥੨॥ anik jatan kar ihu tan raakhahu rahai avasathaa poore |2|

5

ਆਪਨ ਕੀਆ ਕਛੂ ਨ ਹੋਵੈ ਕਿਆ ਕੋ ਕਰੈ ਪਰਾਨੀ ॥ aapan keea kachhoo na hovai kiaa ko karai paraanee |

6

ਜਾ ਤਿਸੁ ਭਾਵੈ ਸਤਿਗੁਰੁ ਭੇਟੈ ਏਕੋ ਨਾਮੁ ਬਖਾਨੀ ॥੩॥ jaa tis bhaavai satigur bhettai eko naam bakhaanee |3|

7

ਬਲੂਆ ਕੇ ਘਰੂਆ ਮਹਿ ਬਸਤੇ ਫੁਲਵਤ ਦੇਹ ਅਇਆਨੇ ॥ balooaa ke gharooaa meh basate fulavat deh aeaane |

8

ਕਹੁ ਕਬੀਰ ਜਿਹ ਰਾਮੁ ਨ ਚੇਤਿਓ ਬੂਡੇ ਬਹੁਤੁ ਸਿਆਨੇ ॥੪॥੪॥ kahu kabeer jih raam na chetio boodde bahut siaane |4|4|

9

ਟੇਢੀ ਪਾਗ ਟੇਢੇ ਚਲੇ ਲਾਗੇ ਬੀਰੇ ਖਾਨ ॥ ttedtee paag ttedte chale laage beere khaan |

10

ਭਾਉ ਭਗਤਿ ਸਿਉ ਕਾਜੁ ਨ ਕਛੂਐ ਮੇਰੋ ਕਾਮੁ ਦੀਵਾਨ ॥੧॥ bhaau bhagat siau kaaj na kachhooai mero kaam deevaan |1|

11

ਰਾਮੁ ਬਿਸਾਰਿਓ ਹੈ ਅਭਿਮਾਨਿ ॥ raam bisaario hai abhimaan |

12

ਕਨਿਕ ਕਾਮਨੀ ਮਹਾ ਸੁੰਦਰੀ ਪੇਖਿ ਪੇਖਿ ਸਚੁ ਮਾਨਿ ॥੧॥ ਰਹਾਉ ॥ kanik kaamanee mahaa sundaree pekh pekh sach maan |1| rahaau |

13

ਲਾਲਚ ਝੂਠ ਬਿਕਾਰ ਮਹਾ ਮਦ ਇਹ ਬਿਧਿ ਅਉਧ ਬਿਹਾਨਿ ॥ laalach jhootth bikaar mahaa mad ih bidh aaudh bihaan |

14

ਕਹਿ ਕਬੀਰ ਅੰਤ ਕੀ ਬੇਰ ਆਇ ਲਾਗੋ ਕਾਲੁ ਨਿਦਾਨਿ ॥੨॥੫॥ keh kabeer ant kee ber aae laago kaal nidaan |2|5|

15

ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥ chaar din apanee naubat chale bajaae |

16

ਇਤਨਕੁ ਖਟੀਆ ਗਠੀਆ ਮਟੀਆ ਸੰਗਿ ਨ ਕਛੁ ਲੈ ਜਾਇ ॥੧॥ ਰਹਾਉ ॥ eitanak khatteea gattheea matteea sang na kachh lai jaae |1| rahaau |

17

ਦਿਹਰੀ ਬੈਠੀ ਮਿਹਰੀ ਰੋਵੈ ਦੁਆਰੈ ਲਉ ਸੰਗਿ ਮਾਇ ॥ diharee baitthee miharee rovai duaarai lau sang maae |

18

ਮਰਹਟ ਲਗਿ ਸਭੁ ਲੋਗੁ ਕੁਟੰਬੁ ਮਿਲਿ ਹੰਸੁ ਇਕੇਲਾ ਜਾਇ ॥੧॥ marahatt lag sabh log kuttanb mil hans ikelaa jaae |1|

19

ਵੈ ਸੁਤ ਵੈ ਬਿਤ ਵੈ ਪੁਰ ਪਾਟਨ ਬਹੁਰਿ ਨ ਦੇਖੈ ਆਇ ॥ vai sut vai bit vai pur paattan bahur na dekhai aae |

20

ਕਹਤੁ ਕਬੀਰੁ ਰਾਮੁ ਕੀ ਨ ਸਿਮਰਹੁ ਜਨਮੁ ਅਕਾਰਥੁ ਜਾਇ ॥੨॥੬॥ kehat kabeer raam kee na simarahu janam akaarath jaae |2|6|

21

ਰਾਗੁ ਕੇਦਾਰਾ ਬਾਣੀ ਰਵਿਦਾਸ ਜੀਉ ਕੀ ॥ raag kedaaraa baanee ravidaas jeeo kee |

22

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

23

ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥ khatt karam kul sanjugat hai har bhagat hiradai naeh |

24

ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨਿ ॥੧॥ charanaarabind na kathaa bhaavai supach tul samaan |1|

25

ਰੇ ਚਿਤ ਚੇਤਿ ਚੇਤ ਅਚੇਤ ॥ re chit chet chet achet |

26

ਕਾਹੇ ਨ ਬਾਲਮੀਕਹਿ ਦੇਖ ॥ kaahe na baalameekeh dekh |

27

ਕਿਸੁ ਜਾਤਿ ਤੇ ਕਿਹ ਪਦਹਿ ਅਮਰਿਓ ਰਾਮ ਭਗਤਿ ਬਿਸੇਖ ॥੧॥ ਰਹਾਉ ॥ kis jaat te kih padeh amario raam bhagat bisekh |1| rahaau |

28

ਸੁਆਨ ਸਤ੍ਰੁ ਅਜਾਤੁ ਸਭ ਤੇ ਕ੍ਰਿਸ੍ਨ ਲਾਵੈ ਹੇਤੁ ॥ suaan satru ajaat sabh te krisan laavai het |

29

ਲੋਗੁ ਬਪੁਰਾ ਕਿਆ ਸਰਾਹੈ ਤੀਨਿ ਲੋਕ ਪ੍ਰਵੇਸ ॥੨॥ log bapuraa kiaa saraahai teen lok praves |2|

30

ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ ॥ ajaamal pingulaa lubhat kunchar ge har kai paas |

31

ਐਸੇ ਦੁਰਮਤਿ ਨਿਸਤਰੇ ਤੂ ਕਿਉ ਨ ਤਰਹਿ ਰਵਿਦਾਸ ॥੩॥੧॥ aise duramat nisatare too kiau na tareh ravidaas |3|1|

Original Gurmukhi with romanized transliteration, via the GurbaniNow API. An English translation will be added once a cleared translation is available.