Sikhism
Ang-1101 31
Text
ਨਾਮੇ ਨਾਮਿ ਮਿਲੈ ਵਡਿਆਈ ਜਿਸ ਨੋ ਮੰਨਿ ਵਸਾਏ ॥੨॥ naame naam milai vaddiaaee jis no man vasaae |2|
ਸਤਿਗੁਰੁ ਭੇਟੈ ਤਾ ਫਲੁ ਪਾਏ ਸਚੁ ਕਰਣੀ ਸੁਖ ਸਾਰੁ ॥ satigur bhettai taa fal paae sach karanee sukh saar |
ਸੇ ਜਨ ਨਿਰਮਲ ਜੋ ਹਰਿ ਲਾਗੇ ਹਰਿ ਨਾਮੇ ਧਰਹਿ ਪਿਆਰੁ ॥੩॥ se jan niramal jo har laage har naame dhareh piaar |3|
ਤਿਨ ਕੀ ਰੇਣੁ ਮਿਲੈ ਤਾਂ ਮਸਤਕਿ ਲਾਈ ਜਿਨ ਸਤਿਗੁਰੁ ਪੂਰਾ ਧਿਆਇਆ ॥ tin kee ren milai taan masatak laaee jin satigur pooraa dhiaaeaa |
ਨਾਨਕ ਤਿਨ ਕੀ ਰੇਣੁ ਪੂਰੈ ਭਾਗਿ ਪਾਈਐ ਜਿਨੀ ਰਾਮ ਨਾਮਿ ਚਿਤੁ ਲਾਇਆ ॥੪॥੩॥੧੩॥ naanak tin kee ren poorai bhaag paaeeai jinee raam naam chit laaeaa |4|3|13|
ਭੈਰਉ ਮਹਲਾ ੩ ॥ bhairau mahalaa 3 |
ਸਬਦੁ ਬੀਚਾਰੇ ਸੋ ਜਨੁ ਸਾਚਾ ਜਿਨ ਕੈ ਹਿਰਦੈ ਸਾਚਾ ਸੋਈ ॥ sabad beechaare so jan saachaa jin kai hiradai saachaa soee |
ਸਾਚੀ ਭਗਤਿ ਕਰਹਿ ਦਿਨੁ ਰਾਤੀ ਤਾਂ ਤਨਿ ਦੂਖੁ ਨ ਹੋਈ ॥੧॥ saachee bhagat kareh din raatee taan tan dookh na hoee |1|
ਭਗਤੁ ਭਗਤੁ ਕਹੈ ਸਭੁ ਕੋਈ ॥ bhagat bhagat kahai sabh koee |
ਬਿਨੁ ਸਤਿਗੁਰ ਸੇਵੇ ਭਗਤਿ ਨ ਪਾਈਐ ਪੂਰੈ ਭਾਗਿ ਮਿਲੈ ਪ੍ਰਭੁ ਸੋਈ ॥੧॥ ਰਹਾਉ ॥ bin satigur seve bhagat na paaeeai poorai bhaag milai prabh soee |1| rahaau |
ਮਨਮੁਖ ਮੂਲੁ ਗਵਾਵਹਿ ਲਾਭੁ ਮਾਗਹਿ ਲਾਹਾ ਲਾਭੁ ਕਿਦੂ ਹੋਈ ॥ manamukh mool gavaaveh laabh maageh laahaa laabh kidoo hoee |
ਜਮਕਾਲੁ ਸਦਾ ਹੈ ਸਿਰ ਊਪਰਿ ਦੂਜੈ ਭਾਇ ਪਤਿ ਖੋਈ ॥੨॥ jamakaal sadaa hai sir aoopar doojai bhaae pat khoee |2|
ਬਹਲੇ ਭੇਖ ਭਵਹਿ ਦਿਨੁ ਰਾਤੀ ਹਉਮੈ ਰੋਗੁ ਨ ਜਾਈ ॥ bahale bhekh bhaveh din raatee haumai rog na jaaee |
ਪੜਿ ਪੜਿ ਲੂਝਹਿ ਬਾਦੁ ਵਖਾਣਹਿ ਮਿਲਿ ਮਾਇਆ ਸੁਰਤਿ ਗਵਾਈ ॥੩॥ parr parr loojheh baad vakhaaneh mil maaeaa surat gavaaee |3|
ਸਤਿਗੁਰੁ ਸੇਵਹਿ ਪਰਮ ਗਤਿ ਪਾਵਹਿ ਨਾਮਿ ਮਿਲੈ ਵਡਿਆਈ ॥ satigur seveh param gat paaveh naam milai vaddiaaee |
ਨਾਨਕ ਨਾਮੁ ਜਿਨਾ ਮਨਿ ਵਸਿਆ ਦਰਿ ਸਾਚੈ ਪਤਿ ਪਾਈ ॥੪॥੪॥੧੪॥ naanak naam jinaa man vasiaa dar saachai pat paaee |4|4|14|
ਭੈਰਉ ਮਹਲਾ ੩ ॥ bhairau mahalaa 3 |
ਮਨਮੁਖ ਆਸਾ ਨਹੀ ਉਤਰੈ ਦੂਜੈ ਭਾਇ ਖੁਆਏ ॥ manamukh aasaa nahee utarai doojai bhaae khuaae |
ਉਦਰੁ ਨੈ ਸਾਣੁ ਨ ਭਰੀਐ ਕਬਹੂ ਤ੍ਰਿਸਨਾ ਅਗਨਿ ਪਚਾਏ ॥੧॥ audar nai saan na bhareeai kabahoo trisanaa agan pachaae |1|
ਸਦਾ ਅਨੰਦੁ ਰਾਮ ਰਸਿ ਰਾਤੇ ॥ sadaa anand raam ras raate |
ਹਿਰਦੈ ਨਾਮੁ ਦੁਬਿਧਾ ਮਨਿ ਭਾਗੀ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਤੇ ॥੧॥ ਰਹਾਉ ॥ hiradai naam dubidhaa man bhaagee har har amrit pee tripataate |1| rahaau |
ਆਪੇ ਪਾਰਬ੍ਰਹਮੁ ਸ੍ਰਿਸਟਿ ਜਿਨਿ ਸਾਜੀ ਸਿਰਿ ਸਿਰਿ ਧੰਧੈ ਲਾਏ ॥ aape paarabraham srisatt jin saajee sir sir dhandhai laae |
ਮਾਇਆ ਮੋਹੁ ਕੀਆ ਜਿਨਿ ਆਪੇ ਆਪੇ ਦੂਜੈ ਲਾਏ ॥੨॥ maaeaa mohu keea jin aape aape doojai laae |2|
ਤਿਸ ਨੋ ਕਿਹੁ ਕਹੀਐ ਜੇ ਦੂਜਾ ਹੋਵੈ ਸਭਿ ਤੁਧੈ ਮਾਹਿ ਸਮਾਏ ॥ tis no kihu kaheeai je doojaa hovai sabh tudhai maeh samaae |
ਗੁਰਮੁਖਿ ਗਿਆਨੁ ਤਤੁ ਬੀਚਾਰਾ ਜੋਤੀ ਜੋਤਿ ਮਿਲਾਏ ॥੩॥ guramukh giaan tat beechaaraa jotee jot milaae |3|
ਸੋ ਪ੍ਰਭੁ ਸਾਚਾ ਸਦ ਹੀ ਸਾਚਾ ਸਾਚਾ ਸਭੁ ਆਕਾਰਾ ॥ so prabh saachaa sad hee saachaa saachaa sabh aakaaraa |
ਨਾਨਕ ਸਤਿਗੁਰਿ ਸੋਝੀ ਪਾਈ ਸਚਿ ਨਾਮਿ ਨਿਸਤਾਰਾ ॥੪॥੫॥੧੫॥ naanak satigur sojhee paaee sach naam nisataaraa |4|5|15|
ਭੈਰਉ ਮਹਲਾ ੩ ॥ bhairau mahalaa 3 |
ਕਲਿ ਮਹਿ ਪ੍ਰੇਤ ਜਿਨੑੀ ਰਾਮੁ ਨ ਪਛਾਤਾ ਸਤਜੁਗਿ ਪਰਮ ਹੰਸ ਬੀਚਾਰੀ ॥ kal meh pret jinaee raam na pachhaataa satajug param hans beechaaree |
ਦੁਆਪੁਰਿ ਤ੍ਰੇਤੈ ਮਾਣਸ ਵਰਤਹਿ ਵਿਰਲੈ ਹਉਮੈ ਮਾਰੀ ॥੧॥ duaapur tretai maanas varateh viralai haumai maaree |1|
ਕਲਿ ਮਹਿ ਰਾਮ ਨਾਮਿ ਵਡਿਆਈ ॥ kal meh raam naam vaddiaaee |
ਜੁਗਿ ਜੁਗਿ ਗੁਰਮੁਖਿ ਏਕੋ ਜਾਤਾ ਵਿਣੁ ਨਾਵੈ ਮੁਕਤਿ ਨ ਪਾਈ ॥੧॥ ਰਹਾਉ ॥ jug jug guramukh eko jaataa vin naavai mukat na paaee |1| rahaau |
ਹਿਰਦੈ ਨਾਮੁ ਲਖੈ ਜਨੁ ਸਾਚਾ ਗੁਰਮੁਖਿ ਮੰਨਿ ਵਸਾਈ ॥ hiradai naam lakhai jan saachaa guramukh man vasaaee |
ਆਪਿ ਤਰੇ ਸਗਲੇ ਕੁਲ ਤਾਰੇ ਜਿਨੀ ਰਾਮ ਨਾਮਿ ਲਿਵ ਲਾਈ ॥੨॥ aap tare sagale kul taare jinee raam naam liv laaee |2|
ਮੇਰਾ ਪ੍ਰਭੁ ਹੈ ਗੁਣ ਕਾ ਦਾਤਾ ਅਵਗਣ ਸਬਦਿ ਜਲਾਏ ॥ meraa prabh hai gun kaa daataa avagan sabad jalaae |
Original Gurmukhi with romanized transliteration, via the GurbaniNow API. An English translation will be added once a cleared translation is available.