Sikhism
Ang-1101 39
Text
ਅਹੰਬੁਧਿ ਦੁਰਮਤਿ ਹੈ ਮੈਲੀ ਬਿਨੁ ਗੁਰ ਭਵਜਲਿ ਫੇਰਾ ॥੩॥ ahanbudh duramat hai mailee bin gur bhavajal feraa |3|
ਹੋਮ ਜਗ ਜਪ ਤਪ ਸਭਿ ਸੰਜਮ ਤਟਿ ਤੀਰਥਿ ਨਹੀ ਪਾਇਆ ॥ hom jag jap tap sabh sanjam tatt teerath nahee paaeaa |
ਮਿਟਿਆ ਆਪੁ ਪਏ ਸਰਣਾਈ ਗੁਰਮੁਖਿ ਨਾਨਕ ਜਗਤੁ ਤਰਾਇਆ ॥੪॥੧॥੧੪॥ mittiaa aap pe saranaaee guramukh naanak jagat taraaeaa |4|1|14|
ਭੈਰਉ ਮਹਲਾ ੫ ॥ bhairau mahalaa 5 |
ਬਨ ਮਹਿ ਪੇਖਿਓ ਤ੍ਰਿਣ ਮਹਿ ਪੇਖਿਓ ਗ੍ਰਿਹਿ ਪੇਖਿਓ ਉਦਾਸਾਏ ॥ ban meh pekhio trin meh pekhio grihi pekhio udaasaae |
ਦੰਡਧਾਰ ਜਟਧਾਰੈ ਪੇਖਿਓ ਵਰਤ ਨੇਮ ਤੀਰਥਾਏ ॥੧॥ danddadhaar jattadhaarai pekhio varat nem teerathaae |1|
ਸੰਤਸੰਗਿ ਪੇਖਿਓ ਮਨ ਮਾਏਂ ॥ santasang pekhio man maaen |
ਊਭ ਪਇਆਲ ਸਰਬ ਮਹਿ ਪੂਰਨ ਰਸਿ ਮੰਗਲ ਗੁਣ ਗਾਏ ॥੧॥ ਰਹਾਉ ॥ aoobh peaal sarab meh pooran ras mangal gun gaae |1| rahaau |
ਜੋਗ ਭੇਖ ਸੰਨਿਆਸੈ ਪੇਖਿਓ ਜਤਿ ਜੰਗਮ ਕਾਪੜਾਏ ॥ jog bhekh saniaasai pekhio jat jangam kaaparraae |
ਤਪੀ ਤਪੀਸੁਰ ਮੁਨਿ ਮਹਿ ਪੇਖਿਓ ਨਟ ਨਾਟਿਕ ਨਿਰਤਾਏ ॥੨॥ tapee tapeesur mun meh pekhio natt naattik nirataae |2|
ਚਹੁ ਮਹਿ ਪੇਖਿਓ ਖਟ ਮਹਿ ਪੇਖਿਓ ਦਸ ਅਸਟੀ ਸਿੰਮ੍ਰਿਤਾਏ ॥ chahu meh pekhio khatt meh pekhio das asattee sinmritaae |
ਸਭ ਮਿਲਿ ਏਕੋ ਏਕੁ ਵਖਾਨਹਿ ਤਉ ਕਿਸ ਤੇ ਕਹਉ ਦੁਰਾਏ ॥੩॥ sabh mil eko ek vakhaaneh tau kis te khau duraae |3|
ਅਗਹ ਅਗਹ ਬੇਅੰਤ ਸੁਆਮੀ ਨਹ ਕੀਮ ਕੀਮ ਕੀਮਾਏ ॥ agah agah beant suaamee neh keem keem keemaae |
ਜਨ ਨਾਨਕ ਤਿਨ ਕੈ ਬਲਿ ਬਲਿ ਜਾਈਐ ਜਿਹ ਘਟਿ ਪਰਗਟੀਆਏ ॥੪॥੨॥੧੫॥ jan naanak tin kai bal bal jaaeeai jih ghatt paragatteeae |4|2|15|
ਭੈਰਉ ਮਹਲਾ ੫ ॥ bhairau mahalaa 5 |
ਨਿਕਟਿ ਬੁਝੈ ਸੋ ਬੁਰਾ ਕਿਉ ਕਰੈ ॥ nikatt bujhai so buraa kiau karai |
ਬਿਖੁ ਸੰਚੈ ਨਿਤ ਡਰਤਾ ਫਿਰੈ ॥ bikh sanchai nit ddarataa firai |
ਹੈ ਨਿਕਟੇ ਅਰੁ ਭੇਦੁ ਨ ਪਾਇਆ ॥ hai nikatte ar bhed na paaeaa |
ਬਿਨੁ ਸਤਿਗੁਰ ਸਭ ਮੋਹੀ ਮਾਇਆ ॥੧॥ bin satigur sabh mohee maaeaa |1|
ਨੇੜੈ ਨੇੜੈ ਸਭੁ ਕੋ ਕਹੈ ॥ nerrai nerrai sabh ko kahai |
ਗੁਰਮੁਖਿ ਭੇਦੁ ਵਿਰਲਾ ਕੋ ਲਹੈ ॥੧॥ ਰਹਾਉ ॥ guramukh bhed viralaa ko lahai |1| rahaau |
ਨਿਕਟਿ ਨ ਦੇਖੈ ਪਰ ਗ੍ਰਿਹਿ ਜਾਇ ॥ nikatt na dekhai par grihi jaae |
ਦਰਬੁ ਹਿਰੈ ਮਿਥਿਆ ਕਰਿ ਖਾਇ ॥ darab hirai mithiaa kar khaae |
ਪਈ ਠਗਉਰੀ ਹਰਿ ਸੰਗਿ ਨ ਜਾਨਿਆ ॥ pee tthgauree har sang na jaaniaa |
ਬਾਝੁ ਗੁਰੂ ਹੈ ਭਰਮਿ ਭੁਲਾਨਿਆ ॥੨॥ baajh guroo hai bharam bhulaaniaa |2|
ਨਿਕਟਿ ਨ ਜਾਨੈ ਬੋਲੈ ਕੂੜੁ ॥ nikatt na jaanai bolai koorr |
ਮਾਇਆ ਮੋਹਿ ਮੂਠਾ ਹੈ ਮੂੜੁ ॥ maaeaa mohi mootthaa hai moorr |
ਅੰਤਰਿ ਵਸਤੁ ਦਿਸੰਤਰਿ ਜਾਇ ॥ antar vasat disantar jaae |
ਬਾਝੁ ਗੁਰੂ ਹੈ ਭਰਮਿ ਭੁਲਾਇ ॥੩॥ baajh guroo hai bharam bhulaae |3|
ਜਿਸੁ ਮਸਤਕਿ ਕਰਮੁ ਲਿਖਿਆ ਲਿਲਾਟ ॥ jis masatak karam likhiaa lilaatt |
ਸਤਿਗੁਰੁ ਸੇਵੇ ਖੁਲੑੇ ਕਪਾਟ ॥ satigur seve khulae kapaatt |
ਅੰਤਰਿ ਬਾਹਰਿ ਨਿਕਟੇ ਸੋਇ ॥ antar baahar nikatte soe |
ਜਨ ਨਾਨਕ ਆਵੈ ਨ ਜਾਵੈ ਕੋਇ ॥੪॥੩॥੧੬॥ jan naanak aavai na jaavai koe |4|3|16|
ਭੈਰਉ ਮਹਲਾ ੫ ॥ bhairau mahalaa 5 |
ਜਿਸੁ ਤੂ ਰਾਖਹਿ ਤਿਸੁ ਕਉਨੁ ਮਾਰੈ ॥ jis too raakheh tis kaun maarai |
ਸਭ ਤੁਝ ਹੀ ਅੰਤਰਿ ਸਗਲ ਸੰਸਾਰੈ ॥ sabh tujh hee antar sagal sansaarai |
ਕੋਟਿ ਉਪਾਵ ਚਿਤਵਤ ਹੈ ਪ੍ਰਾਣੀ ॥ kott upaav chitavat hai praanee |
ਸੋ ਹੋਵੈ ਜਿ ਕਰੈ ਚੋਜ ਵਿਡਾਣੀ ॥੧॥ so hovai ji karai choj viddaanee |1|
ਰਾਖਹੁ ਰਾਖਹੁ ਕਿਰਪਾ ਧਾਰਿ ॥ raakhahu raakhahu kirapaa dhaar |
ਤੇਰੀ ਸਰਣਿ ਤੇਰੈ ਦਰਵਾਰਿ ॥੧॥ ਰਹਾਉ ॥ teree saran terai daravaar |1| rahaau |
ਜਿਨਿ ਸੇਵਿਆ ਨਿਰਭਉ ਸੁਖਦਾਤਾ ॥ jin seviaa nirbhau sukhadaataa |
ਤਿਨਿ ਭਉ ਦੂਰਿ ਕੀਆ ਏਕੁ ਪਰਾਤਾ ॥ tin bhau door keea ek paraataa |
ਜੋ ਤੂ ਕਰਹਿ ਸੋਈ ਫੁਨਿ ਹੋਇ ॥ jo too kareh soee fun hoe |
ਮਾਰੈ ਨ ਰਾਖੈ ਦੂਜਾ ਕੋਇ ॥੨॥ maarai na raakhai doojaa koe |2|
ਕਿਆ ਤੂ ਸੋਚਹਿ ਮਾਣਸ ਬਾਣਿ ॥ kiaa too socheh maanas baan |
ਅੰਤਰਜਾਮੀ ਪੁਰਖੁ ਸੁਜਾਣੁ ॥ antarajaamee purakh sujaan |
ਏਕ ਟੇਕ ਏਕੋ ਆਧਾਰੁ ॥ ek ttek eko aadhaar |
ਸਭ ਕਿਛੁ ਜਾਣੈ ਸਿਰਜਣਹਾਰੁ ॥੩॥ sabh kichh jaanai sirajanahaar |3|
ਜਿਸੁ ਊਪਰਿ ਨਦਰਿ ਕਰੇ ਕਰਤਾਰੁ ॥ jis aoopar nadar kare karataar |
Original Gurmukhi with romanized transliteration, via the GurbaniNow API. An English translation will be added once a cleared translation is available.