Sikhism
Ang-1101 42
Text
ਹਰਾਮਖੋਰ ਨਿਰਗੁਣ ਕਉ ਤੂਠਾ ॥ haraamakhor niragun kau tootthaa |
ਮਨੁ ਤਨੁ ਸੀਤਲੁ ਮਨਿ ਅੰਮ੍ਰਿਤੁ ਵੂਠਾ ॥ man tan seetal man amrit vootthaa |
ਪਾਰਬ੍ਰਹਮ ਗੁਰ ਭਏ ਦਇਆਲਾ ॥ paarabraham gur bhe deaalaa |
ਨਾਨਕ ਦਾਸ ਦੇਖਿ ਭਏ ਨਿਹਾਲਾ ॥੪॥੧੦॥੨੩॥ naanak daas dekh bhe nihaalaa |4|10|23|
ਭੈਰਉ ਮਹਲਾ ੫ ॥ bhairau mahalaa 5 |
ਸਤਿਗੁਰੁ ਮੇਰਾ ਬੇਮੁਹਤਾਜੁ ॥ satigur meraa bemuhataaj |
ਸਤਿਗੁਰ ਮੇਰੇ ਸਚਾ ਸਾਜੁ ॥ satigur mere sachaa saaj |
ਸਤਿਗੁਰੁ ਮੇਰਾ ਸਭਸ ਕਾ ਦਾਤਾ ॥ satigur meraa sabhas kaa daataa |
ਸਤਿਗੁਰੁ ਮੇਰਾ ਪੁਰਖੁ ਬਿਧਾਤਾ ॥੧॥ satigur meraa purakh bidhaataa |1|
ਗੁਰ ਜੈਸਾ ਨਾਹੀ ਕੋ ਦੇਵ ॥ gur jaisaa naahee ko dev |
ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥੧॥ ਰਹਾਉ ॥ jis masatak bhaag su laagaa sev |1| rahaau |
ਸਤਿਗੁਰੁ ਮੇਰਾ ਸਰਬ ਪ੍ਰਤਿਪਾਲੈ ॥ satigur meraa sarab pratipaalai |
ਸਤਿਗੁਰੁ ਮੇਰਾ ਮਾਰਿ ਜੀਵਾਲੈ ॥ satigur meraa maar jeevaalai |
ਸਤਿਗੁਰ ਮੇਰੇ ਕੀ ਵਡਿਆਈ ॥ satigur mere kee vaddiaaee |
ਪ੍ਰਗਟੁ ਭਈ ਹੈ ਸਭਨੀ ਥਾਈ ॥੨॥ pragatt bhee hai sabhanee thaaee |2|
ਸਤਿਗੁਰੁ ਮੇਰਾ ਤਾਣੁ ਨਿਤਾਣੁ ॥ satigur meraa taan nitaan |
ਸਤਿਗੁਰੁ ਮੇਰਾ ਘਰਿ ਦੀਬਾਣੁ ॥ satigur meraa ghar deebaan |
ਸਤਿਗੁਰ ਕੈ ਹਉ ਸਦ ਬਲਿ ਜਾਇਆ ॥ satigur kai hau sad bal jaaeaa |
ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥੩॥ pragatt maarag jin kar dikhalaaeaa |3|
ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ ॥ jin gur seviaa tis bhau na biaapai |
ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥ jin gur seviaa tis dukh na santaapai |
ਨਾਨਕ ਸੋਧੇ ਸਿੰਮ੍ਰਿਤਿ ਬੇਦ ॥ naanak sodhe sinmrit bed |
ਪਾਰਬ੍ਰਹਮ ਗੁਰ ਨਾਹੀ ਭੇਦ ॥੪॥੧੧॥੨੪॥ paarabraham gur naahee bhed |4|11|24|
ਭੈਰਉ ਮਹਲਾ ੫ ॥ bhairau mahalaa 5 |
ਨਾਮੁ ਲੈਤ ਮਨੁ ਪਰਗਟੁ ਭਇਆ ॥ naam lait man paragatt bheaa |
ਨਾਮੁ ਲੈਤ ਪਾਪੁ ਤਨ ਤੇ ਗਇਆ ॥ naam lait paap tan te geaa |
ਨਾਮੁ ਲੈਤ ਸਗਲ ਪੁਰਬਾਇਆ ॥ naam lait sagal purabaaeaa |
ਨਾਮੁ ਲੈਤ ਅਠਸਠਿ ਮਜਨਾਇਆ ॥੧॥ naam lait atthasatth majanaaeaa |1|
ਤੀਰਥੁ ਹਮਰਾ ਹਰਿ ਕੋ ਨਾਮੁ ॥ teerath hamaraa har ko naam |
ਗੁਰਿ ਉਪਦੇਸਿਆ ਤਤੁ ਗਿਆਨੁ ॥੧॥ ਰਹਾਉ ॥ gur upadesiaa tat giaan |1| rahaau |
ਨਾਮੁ ਲੈਤ ਦੁਖੁ ਦੂਰਿ ਪਰਾਨਾ ॥ naam lait dukh door paraanaa |
ਨਾਮੁ ਲੈਤ ਅਤਿ ਮੂੜ ਸੁਗਿਆਨਾ ॥ naam lait at moorr sugiaanaa |
ਨਾਮੁ ਲੈਤ ਪਰਗਟਿ ਉਜੀਆਰਾ ॥ naam lait paragatt ujeeaaraa |
ਨਾਮੁ ਲੈਤ ਛੁਟੇ ਜੰਜਾਰਾ ॥੨॥ naam lait chhutte janjaaraa |2|
ਨਾਮੁ ਲੈਤ ਜਮੁ ਨੇੜਿ ਨ ਆਵੈ ॥ naam lait jam nerr na aavai |
ਨਾਮੁ ਲੈਤ ਦਰਗਹ ਸੁਖੁ ਪਾਵੈ ॥ naam lait daragah sukh paavai |
ਨਾਮੁ ਲੈਤ ਪ੍ਰਭੁ ਕਹੈ ਸਾਬਾਸਿ ॥ naam lait prabh kahai saabaas |
ਨਾਮੁ ਹਮਾਰੀ ਸਾਚੀ ਰਾਸਿ ॥੩॥ naam hamaaree saachee raas |3|
ਗੁਰਿ ਉਪਦੇਸੁ ਕਹਿਓ ਇਹੁ ਸਾਰੁ ॥ gur upades kahio ihu saar |
ਹਰਿ ਕੀਰਤਿ ਮਨ ਨਾਮੁ ਅਧਾਰੁ ॥ har keerat man naam adhaar |
ਨਾਨਕ ਉਧਰੇ ਨਾਮ ਪੁਨਹਚਾਰ ॥ naanak udhare naam punahachaar |
ਅਵਰਿ ਕਰਮ ਲੋਕਹ ਪਤੀਆਰ ॥੪॥੧੨॥੨੫॥ avar karam lokah pateeaar |4|12|25|
ਭੈਰਉ ਮਹਲਾ ੫ ॥ bhairau mahalaa 5 |
ਨਮਸਕਾਰ ਤਾ ਕਉ ਲਖ ਬਾਰ ॥ namasakaar taa kau lakh baar |
ਇਹੁ ਮਨੁ ਦੀਜੈ ਤਾ ਕਉ ਵਾਰਿ ॥ eihu man deejai taa kau vaar |
ਸਿਮਰਨਿ ਤਾ ਕੈ ਮਿਟਹਿ ਸੰਤਾਪ ॥ simaran taa kai mitteh santaap |
ਹੋਇ ਅਨੰਦੁ ਨ ਵਿਆਪਹਿ ਤਾਪ ॥੧॥ hoe anand na viaapeh taap |1|
ਐਸੋ ਹੀਰਾ ਨਿਰਮਲ ਨਾਮ ॥ aiso heeraa niramal naam |
ਜਾਸੁ ਜਪਤ ਪੂਰਨ ਸਭਿ ਕਾਮ ॥੧॥ ਰਹਾਉ ॥ jaas japat pooran sabh kaam |1| rahaau |
ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ ॥ jaa kee drisatt dukh dderaa dtahai |
ਅੰਮ੍ਰਿਤ ਨਾਮੁ ਸੀਤਲੁ ਮਨਿ ਗਹੈ ॥ amrit naam seetal man gahai |
ਅਨਿਕ ਭਗਤ ਜਾ ਕੇ ਚਰਨ ਪੂਜਾਰੀ ॥ anik bhagat jaa ke charan poojaaree |
ਸਗਲ ਮਨੋਰਥ ਪੂਰਨਹਾਰੀ ॥੨॥ sagal manorath pooranahaaree |2|
ਖਿਨ ਮਹਿ ਊਣੇ ਸੁਭਰ ਭਰਿਆ ॥ khin meh aoone subhar bhariaa |
ਖਿਨ ਮਹਿ ਸੂਕੇ ਕੀਨੇ ਹਰਿਆ ॥ khin meh sooke keene hariaa |
ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ ॥ khin meh nithaave kau deeno thaan |
ਖਿਨ ਮਹਿ ਨਿਮਾਣੇ ਕਉ ਦੀਨੋ ਮਾਨੁ ॥੩॥ khin meh nimaane kau deeno maan |3|
Original Gurmukhi with romanized transliteration, via the GurbaniNow API. An English translation will be added once a cleared translation is available.