Sikhism
Ang-1101 87
Text
ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥ tai saachaa maaniaa kih bichaar |1|
ਧਨੁ ਦਾਰਾ ਸੰਪਤਿ ਗ੍ਰੇਹ ॥ dhan daaraa sanpat greh |
ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥ kachh sang na chaalai samajh leh |2|
ਇਕ ਭਗਤਿ ਨਾਰਾਇਨ ਹੋਇ ਸੰਗਿ ॥ eik bhagat naaraaein hoe sang |
ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥ kahu naanak bhaj tih ek rang |3|4|
ਬਸੰਤੁ ਮਹਲਾ ੯ ॥ basant mahalaa 9 |
ਕਹਾ ਭੂਲਿਓ ਰੇ ਝੂਠੇ ਲੋਭ ਲਾਗ ॥ kahaa bhoolio re jhootthe lobh laag |
ਕਛੁ ਬਿਗਰਿਓ ਨਾਹਿਨ ਅਜਹੁ ਜਾਗ ॥੧॥ ਰਹਾਉ ॥ kachh bigario naahin ajahu jaag |1| rahaau |
ਸਮ ਸੁਪਨੈ ਕੈ ਇਹੁ ਜਗੁ ਜਾਨੁ ॥ sam supanai kai ihu jag jaan |
ਬਿਨਸੈ ਛਿਨ ਮੈ ਸਾਚੀ ਮਾਨੁ ॥੧॥ binasai chhin mai saachee maan |1|
ਸੰਗਿ ਤੇਰੈ ਹਰਿ ਬਸਤ ਨੀਤ ॥ sang terai har basat neet |
ਨਿਸ ਬਾਸੁਰ ਭਜੁ ਤਾਹਿ ਮੀਤ ॥੨॥ nis baasur bhaj taeh meet |2|
ਬਾਰ ਅੰਤ ਕੀ ਹੋਇ ਸਹਾਇ ॥ baar ant kee hoe sahaae |
ਕਹੁ ਨਾਨਕ ਗੁਨ ਤਾ ਕੇ ਗਾਇ ॥੩॥੫॥ kahu naanak gun taa ke gaae |3|5|
ਬਸੰਤੁ ਮਹਲਾ ੧ ਅਸਟਪਦੀਆ ਘਰੁ ੧ ਦੁਤੁਕੀਆ ॥ basant mahalaa 1 asattapadeea ghar 1 dutukeea |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਜਗੁ ਕਊਆ ਨਾਮੁ ਨਹੀ ਚੀਤਿ ॥ jag kaooaa naam nahee cheet |
ਨਾਮੁ ਬਿਸਾਰਿ ਗਿਰੈ ਦੇਖੁ ਭੀਤਿ ॥ naam bisaar girai dekh bheet |
ਮਨੂਆ ਡੋਲੈ ਚੀਤਿ ਅਨੀਤਿ ॥ manooaa ddolai cheet aneet |
ਜਗ ਸਿਉ ਤੂਟੀ ਝੂਠ ਪਰੀਤਿ ॥੧॥ jag siau toottee jhootth pareet |1|
ਕਾਮੁ ਕ੍ਰੋਧੁ ਬਿਖੁ ਬਜਰੁ ਭਾਰੁ ॥ kaam krodh bikh bajar bhaar |
ਨਾਮ ਬਿਨਾ ਕੈਸੇ ਗੁਨ ਚਾਰੁ ॥੧॥ ਰਹਾਉ ॥ naam binaa kaise gun chaar |1| rahaau |
ਘਰੁ ਬਾਲੂ ਕਾ ਘੂਮਨ ਘੇਰਿ ॥ ghar baaloo kaa ghooman gher |
ਬਰਖਸਿ ਬਾਣੀ ਬੁਦਬੁਦਾ ਹੇਰਿ ॥ barakhas baanee budabudaa her |
ਮਾਤ੍ਰ ਬੂੰਦ ਤੇ ਧਰਿ ਚਕੁ ਫੇਰਿ ॥ maatr boond te dhar chak fer |
ਸਰਬ ਜੋਤਿ ਨਾਮੈ ਕੀ ਚੇਰਿ ॥੨॥ sarab jot naamai kee cher |2|
ਸਰਬ ਉਪਾਇ ਗੁਰੂ ਸਿਰਿ ਮੋਰੁ ॥ sarab upaae guroo sir mor |
ਭਗਤਿ ਕਰਉ ਪਗ ਲਾਗਉ ਤੋਰ ॥ bhagat krau pag laagau tor |
ਨਾਮਿ ਰਤੋ ਚਾਹਉ ਤੁਝ ਓਰੁ ॥ naam rato chaahau tujh or |
ਨਾਮੁ ਦੁਰਾਇ ਚਲੈ ਸੋ ਚੋਰੁ ॥੩॥ naam duraae chalai so chor |3|
ਪਤਿ ਖੋਈ ਬਿਖੁ ਅੰਚਲਿ ਪਾਇ ॥ pat khoee bikh anchal paae |
ਸਾਚ ਨਾਮਿ ਰਤੋ ਪਤਿ ਸਿਉ ਘਰਿ ਜਾਇ ॥ saach naam rato pat siau ghar jaae |
ਜੋ ਕਿਛੁ ਕੀਨੑਸਿ ਪ੍ਰਭੁ ਰਜਾਇ ॥ jo kichh keenas prabh rajaae |
ਭੈ ਮਾਨੈ ਨਿਰਭਉ ਮੇਰੀ ਮਾਇ ॥੪॥ bhai maanai nirbhau meree maae |4|
ਕਾਮਨਿ ਚਾਹੈ ਸੁੰਦਰਿ ਭੋਗੁ ॥ kaaman chaahai sundar bhog |
ਪਾਨ ਫੂਲ ਮੀਠੇ ਰਸ ਰੋਗ ॥ paan fool meetthe ras rog |
ਖੀਲੈ ਬਿਗਸੈ ਤੇਤੋ ਸੋਗ ॥ kheelai bigasai teto sog |
ਪ੍ਰਭ ਸਰਣਾਗਤਿ ਕੀਨੑਸਿ ਹੋਗ ॥੫॥ prabh saranaagat keenas hog |5|
ਕਾਪੜੁ ਪਹਿਰਸਿ ਅਧਿਕੁ ਸੀਗਾਰੁ ॥ kaaparr pahiras adhik seegaar |
ਮਾਟੀ ਫੂਲੀ ਰੂਪੁ ਬਿਕਾਰੁ ॥ maattee foolee roop bikaar |
ਆਸਾ ਮਨਸਾ ਬਾਂਧੋ ਬਾਰੁ ॥ aasaa manasaa baandho baar |
ਨਾਮ ਬਿਨਾ ਸੂਨਾ ਘਰੁ ਬਾਰੁ ॥੬॥ naam binaa soonaa ghar baar |6|
ਗਾਛਹੁ ਪੁਤ੍ਰੀ ਰਾਜ ਕੁਆਰਿ ॥ gaachhahu putree raaj kuaar |
ਨਾਮੁ ਭਣਹੁ ਸਚੁ ਦੋਤੁ ਸਵਾਰਿ ॥ naam bhanahu sach dot savaar |
ਪ੍ਰਿਉ ਸੇਵਹੁ ਪ੍ਰਭ ਪ੍ਰੇਮ ਅਧਾਰਿ ॥ priau sevahu prabh prem adhaar |
ਗੁਰਸਬਦੀ ਬਿਖੁ ਤਿਆਸ ਨਿਵਾਰਿ ॥੭॥ gurasabadee bikh tiaas nivaar |7|
ਮੋਹਨਿ ਮੋਹਿ ਲੀਆ ਮਨੁ ਮੋਹਿ ॥ mohan mohi leea man mohi |
ਗੁਰ ਕੈ ਸਬਦਿ ਪਛਾਨਾ ਤੋਹਿ ॥ gur kai sabad pachhaanaa tohi |
ਨਾਨਕ ਠਾਢੇ ਚਾਹਹਿ ਪ੍ਰਭੂ ਦੁਆਰਿ ॥ naanak tthaadte chaaheh prabhoo duaar |
ਤੇਰੇ ਨਾਮਿ ਸੰਤੋਖੇ ਕਿਰਪਾ ਧਾਰਿ ॥੮॥੧॥ tere naam santokhe kirapaa dhaar |8|1|
ਬਸੰਤੁ ਮਹਲਾ ੧ ॥ basant mahalaa 1 |
ਮਨੁ ਭੂਲਉ ਭਰਮਸਿ ਆਇ ਜਾਇ ॥ man bhoolau bharamas aae jaae |
ਅਤਿ ਲੁਬਧ ਲੁਭਾਨਉ ਬਿਖਮ ਮਾਇ ॥ at lubadh lubhaanau bikham maae |
ਨਹ ਅਸਥਿਰੁ ਦੀਸੈ ਏਕ ਭਾਇ ॥ neh asathir deesai ek bhaae |
ਜਿਉ ਮੀਨ ਕੁੰਡਲੀਆ ਕੰਠਿ ਪਾਇ ॥੧॥ jiau meen kunddaleea kantth paae |1|
ਮਨੁ ਭੂਲਉ ਸਮਝਸਿ ਸਾਚ ਨਾਇ ॥ man bhoolau samajhas saach naae |
ਗੁਰਸਬਦੁ ਬੀਚਾਰੇ ਸਹਜ ਭਾਇ ॥੧॥ ਰਹਾਉ ॥ gurasabad beechaare sehaj bhaae |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.